Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡਾ. ਸੋਨਾ ਥਿੰਦ ਵੱਲੋਂ ‘ਧਰਤੀ ਮਾਤਾ ਬਚਾਓ ਅਭਿਆਨ’ ਦੀ ਸਮੀਖਿਆ

ਜ਼ਿਲ੍ਹੇ ਦੇ 100 ਪਿੰਡਾਂ ਵਿੱਚ ਚੱਲੇਗੀ ਵਿਸ਼ੇਸ਼ ਜਾਗਰੂਕਤਾ ਮੁਹਿੰਮ

Dr Sona Thind, DC Fatehgarh Sahib, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 23 Jan 2026

Last updated on: Jan 24, 2026, 13:15 IST

ਜ਼ਿਲ੍ਹੇ ਵਿੱਚ ਜ਼ਮੀਨ ਦੀ ਸਿਹਤ ਨੂੰ ਬਚਾਉਣ ਅਤੇ ਰਸਾਇਣਕ ਖਾਦਾਂ ਦੀ ਕਿਸਾਨਾਂ ਵੱਲੋਂ ਕੀਤੀ ਜਾ ਰਹੀ ਜ਼ਿਆਦਾ ਵਰਤੋਂ ਨੂੰ ਘਟਾਉਣ ਵਾਸਤੇ ਪ੍ਰੇਰਿਤ ਕਰਨ ਲਈ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਵੱਲੋਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਸਮੀਖਿਆ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਉਨ੍ਹਾਂ 'ਧਰਤੀ ਮਾਤਾ ਬਚਾਓ ਅਭਿਆਨ' ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਮੁਹਿੰਮ ਨੂੰ ਜ਼ਮੀਨੀ ਪੱਧਰ 'ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ।

ਡਾ. ਸੋਨਾ ਥਿੰਦ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿੱਚੋਂ ਕੁੱਲ 100 ਪਿੰਡਾਂ ਦੀ ਚੋਣ ਕੀਤੀ ਗਈ ਹੈ। ਹਰੇਕ ਬਲਾਕ ਵਿੱਚੋਂ 20-20 ਪਿੰਡਾਂ ਨੂੰ ਮਾਡਲ ਵਜੋਂ ਚੁਣਿਆ ਗਿਆ ਹੈ, ਜਿੱਥੇ ਖਾਦਾਂ ਦੀ ਸੰਤੁਲਿਤ ਵਰਤੋਂ 'ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ। ਮੁਹਿੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਸ਼ੇਸ਼ ਪਿੰਡ ਪੱਧਰੀ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। 

ਇਹਨਾਂ ਕਮੇਟੀਆਂ ਵਿੱਚ ਪਿੰਡ ਦੇ ਸਰਪੰਚ, ਪੰਚਾਇਤ ਸਕੱਤਰ, ਸਹਿਕਾਰੀ ਸਭਾ ਦੇ ਸਕੱਤਰ, ਖੇਤੀਬਾੜੀ ਵਿਭਾਗ ਦਾ ਫੀਲਡ ਸਟਾਫ਼ ਅਤੇ ਮਾਹਿਰ ਸ਼ਾਮਲ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਕਮੇਟੀਆਂ ਕਿਸਾਨਾਂ ਨਾਲ ਸਿੱਧਾ ਰਾਬਤਾ ਕਾਇਮ ਕਰਨਗੀਆਂ। ਇਨ੍ਹਾਂ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਬੇਲੋੜੀਆਂ ਖਾਦਾਂ ਦੀ ਵਰਤੋਂ ਤੋਂ ਹੋਣ ਵਾਲੇ ਨੁਕਸਾਨਾਂ ਬਾਰੇ ਦੱਸਣਾ ਅਤੇ ਮਿੱਟੀ ਦੀ ਪਰਖ ਅਨੁਸਾਰ ਹੀ ਖਾਦਾਂ ਪਾਉਣ ਲਈ ਪ੍ਰੇਰਿਤ ਕਰਨਾ ਹੈ। 

ਉਨ੍ਹਾਂ ਕਿਹਾ ਕਿ ਖਾਦਾਂ ਦੀ ਸੁਚੱਜੀ ਵਰਤੋਂ ਨਾਲ ਨਾ ਸਿਰਫ਼ ਖੇਤੀ ਖ਼ਰਚੇ ਘਟਣਗੇ, ਸਗੋਂ ਧਰਤੀ ਦੀ ਉਪਜਾਊ ਸ਼ਕਤੀ ਵੀ ਬਰਕਰਾਰ ਰਹੇਗੀ। ਮੀਟਿੰਗ ਦੇ ਅੰਤ ਵਿੱਚ ਡਾ. ਸੋਨਾ ਥਿੰਦ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ 100 ਪਿੰਡਾਂ ਵਿੱਚ ਲਗਾਤਾਰ ਜਾਗਰੂਕਤਾ ਕੈਂਪ ਲਗਾਏ ਜਾਣ ਤਾਂ ਜੋ ‘ਧਰਤੀ ਮਾਤਾ ਬਚਾਓ ਅਭਿਆਨ’ ਨੂੰ ਇੱਕ ਲੋਕ ਲਹਿਰ ਬਣਾਇਆ ਜਾ ਸਕੇ।

 

Tags: Dr Sona Thind , DC Fatehgarh Sahib , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD