Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਕੰਟੋਨਮੈਂਟ ਬੋਰਡ ਸਟੇਡੀਅਮ ਵਿਖੇ ਹੋਈ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ

ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਲਹਿਰਾਉਣਗੇ ਰਾਸ਼ਟਰੀ ਝੰਡਾ

Deepshikha Sharma, DC Ferozepur, Deputy Commissioner Ferozepur, Ferozepur

Web Admin

Web Admin

5 Dariya News

ਫਿਰੋਜ਼ਪੁਰ , 24 Jan 2026

Last updated on: Jan 24, 2026, 15:20 IST

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਵਾਰ 26 ਜਨਵਰੀ ਨੂੰ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਸਵੇਰੇ 09:58 ਵਜੇ ਫ਼ਿਰੋਜ਼ਪੁਰ ਛਾਉਣੀ ਵਿਖੇ ਸਥਿਤ ਕੰਟੋਨਮੈਂਟ ਬੋਰਡ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ। 

ਇਹ ਜਾਣਕਾਰੀ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਹੋਣ ਉਪਰੰਤ ਮੀਟਿੰਗ ਕਰਨ ਮੌਕੇ ਦਿੱਤੀ। ਗਣਤੰਤਰ ਦਿਵਸ ਦੇ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਦੌਰਾਨ ਐਸ.ਡੀ.ਐਮ ਫਿਰੋਜ਼ਪੁਰ ਸ੍ਰੀਮਤੀ ਲਿੰਦਿਆ ਆਈ.ਏ.ਐਸ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। 

ਇਸ ਮੌਕੇ ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਸਹਾਇਕ ਕਮਿਸ਼ਨਰ ਰਾਜਬੀਰ ਸਿੰਘ ਵੀ ਉਨ੍ਹਾਂ ਦੇ ਨਾਲ ਹਾਜ਼ਰ ਸਨ। ਇਸ ਦੌਰਾਨ ਪਰੇਡ ਕਮਾਂਡਰ ਕਰਨ ਸ਼ਰਮਾ ਦੀ ਅਗਵਾਈ ਵਿਚ ਵੱਖ-ਵੱਖ ਟੁਕੜੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। 

ਇਸ ਮੌਕੇ ਵੱਖ ਵੱਖ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਨੇ ਸੱਭਿਆਚਾਰਕ ਅਤੇ ਦੇਸ਼ਭਗਤੀ ਨਾਲ ਸਬੰਧਿਤ ਕੋਰਿਓਗ੍ਰਾਫੀਆਂ ਵੀ ਪੇਸ਼ ਕੀਤੀਆਂ। ਰਿਹਰਸਲ ਉਪਰੰਤ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਪੂਰੀ ਤਨਦੇਹੀ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਕਰਨ ਦੀ ਹਦਾਇਤ ਕੀਤੀ ਤੇ ਕਿਹਾ ਕਿ ਉਹ ਸਮਾਗਮ ਦੀ ਸਫ਼ਲਤਾ ਲਈ ਤਨੋ-ਮਨੋਂ ਸਹਿਯੋਗ ਪਾਉਣ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ.) ਨਿਧੀ ਕੁਮੁਦ ਬੰਬਾਹ, ਵਧੀਕ ਡਿਪਟੀ ਕਮਿਸ਼ਨਰ (ਵਿ) ਸ. ਅਰਵਿੰਦ ਕੁਮਾਰ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।

 

Tags: Deepshikha Sharma , DC Ferozepur , Deputy Commissioner Ferozepur , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD