Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਨਹਿਰੂ ਮੈਮੋਰੀਅਲ ਕਾਲਜ 'ਚ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਹੋਈ

ਰਿਹਰਸਲ 'ਚ ਮੁੱਖ ਮਹਿਮਾਨ ਵਜ਼ੋਂ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਲਹਿਰਾਇਆ ਕੌਮੀ ਝੰਡਾ

Navjot Kaur, DC Mansa, Deputy Commissioner Mansa, Mansa

Web Admin

Web Admin

5 Dariya News

ਮਾਨਸਾ , 24 Jan 2026

Last updated on: Jan 24, 2026, 15:44 IST

ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ 'ਚ  26 ਜਨਵਰੀ 2026 ਨੂੰ ਗਣਤੰਤਰ ਦਿਵਸ ਸਮਾਗਮ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਤੇ ਇਸ ਸਮਾਗਮ ਦੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਹੋਣਗੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਫੁੱਲ ਡਰੈੱਸ ਰਿਹਰਸਲ ਮੌਕੇ ਕੀਤਾ।

ਅੱਜ ਫੁੱਲ ਡਰੈੱਸ ਰਿਹਰਸਲ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਿਸ ਮਗਰੋਂ ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮਾਰਚ ਪਾਸਟ ਵਿਚ ਪੰਜਾਬ ਪੁਲਿਸ, ਹੋਮਗਾਰਡਜ਼ ਤੋਂ ਇਲਾਵਾ ਵੱਖ ਵੱਖ ਸਕੂਲਾਂ ਦੀਆਂ ਐੱਨ.ਸੀ.ਸੀ., ਸਕਾਊਟਸ ਅਤੇ ਗਾਈਡਜ਼ ਦੀਆਂ ਟੁਕੜੀਆਂ ਸ਼ਾਮਲ ਸਨ। 

ਇਸ ਦੌਰਾਨ ਵੱਖ ਵੱਖ ਸਕੂਲੀ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਦੀਆਂ ਪੇਸ਼ਕਾਰੀਆਂ ਦਿੱਤੀਆਂ ਗਈਆਂ ਅਤੇ ਕੌਮੀ ਗਾਣ ਪੇਸ਼ ਕੀਤਾ ਗਿਆ। ਇਸ ਮਗਰੋਂ ਵੱਖ ਵੱਖ ਵਿਭਾਗਾਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਕਿਹਾ ਕਿ ਸਕੂਲ ਮੁਖੀ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਪੋ—ਆਪਣੇ ਵਿਭਾਗ ਨਾਲ ਸਬੰਧਤ ਜ਼ਿੰਮੇਵਾਰੀਆਂ ਤੈਅ ਸਮੇਂ ਅੰਦਰ ਮੁਕੰਮਲ ਕਰ ਲੈਣ।

ਉਨ੍ਹਾਂ ਦੱਸਿਆ ਕਿ ਗਣਤੰਤਰ ਦਿਵਸ ਸਮਾਗਮ ਦੌਰਾਨ ਸੱਭਿਆਚਾਰਕ ਪ੍ਰੋਗਰਾਮ ਜਿਸ ਵਿਚ ਦੇਸ਼-ਭਗਤੀ ਨੂੰ ਦਰਸਾਉਂਦੀਆਂ ਕੋਰੀਓਗ੍ਰਾਫੀਆਂ, ਗਿੱਧਾ ਅਤੇ ਭੰਗੜਾ ਆਦਿ ਪੇਸ਼ ਕੀਤੇ ਜਾਣਗੇ ਅਤੇ ਵੱਖ ਵੱਖ ਵਿਭਾਗਾਂ ਵੱਲੋਂ ਭਲਾਈ ਕਾਰਜਾਂ ਅਤੇ ਵਿਕਾਸ ਦੇ ਕੰਮਾਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਕੱਢੀਆਂ ਜਾਣਗੀਆਂ। ਉਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਮਾਗਮ ਸਬੰਧੀ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਸਾਫ਼-ਸਫਾਈ, ਪੀਣ ਵਾਲੇ ਪਾਣੀ, ਬਿਜਲੀ, ਮੈਡੀਕਲ ਟੀਮਾਂ ਆਦਿ ਸਮੇਤ ਟ੍ਰੈਫਿਕ ਵਿਵਸਥਾ, ਪਾਰਕਿੰਗ ਦੇ ਪੁਖ਼ਤਾ ਪ੍ਰਬੰਧ ਸਮੇਂ ਸਿਰ ਕਰ ਲਏ ਜਾਣ ਤਾਂ ਜੋ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।  

ਉਨ੍ਹਾਂ ਹਦਾਇਤ ਕੀਤੀ ਕਿ ਗਣਤੰਤਰ ਦਿਵਸ ਸਮਾਗਮ ਦੇ ਪ੍ਰਬੰਧਾਂ ਅਤੇ ਸੁਰੱਖਿਆ ਵਿੱਚ ਕਿਸੇ ਕਿਸਮ ਦੀ ਢਿੱਲ ਨਾ ਵਰਤੀ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਐੱਸ.ਐੱਸ.ਪੀ. ਸ੍ਰੀ ਭਾਗੀਰਥ ਸਿੰਘ ਮੀਨਾ ਨੇ ਕਿਹਾ ਕਿ ਗਣਤੰਤਰ ਦਿਵਸ ਸਬੰਧੀ ਸੁਰੱਖਿਆ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਟਰੈਫਿਕ ਵਿਵਸਥਾ ਸਬੰਧੀ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਅਤੇ ਪਾਰਕਿੰਗ ਦੇ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪ੍ਰਿਤਾ ਜੌਹਲ, ਐੱਸ.ਪੀ. ਪਰਦੀਪ ਸਿੰਘ ਸੰਧੂ, ਐੱਸ.ਡੀ.ਐੱਮ. ਮਾਨਸਾ ਸ. ਕਾਲਾ ਰਾਮ ਕਾਂਸਲ, ਐੱਸ.ਡੀ.ਐੱਮ. ਸਰਦੂਲਗੜ੍ਹ ਸ. ਹਰਜਿੰਦਰ ਸਿੰਘ ਜੱਸਲ, ਡਾ. ਗੁਰਲੀਨ ਕੌਰ ਆਈ.ਏ.ਐੱਸ. (ਯੂ.ਟੀ) ਤੋਂ ਇਲਾਵਾ ਹੋਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

 

 

Tags: Navjot Kaur , DC Mansa , Deputy Commissioner Mansa , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD