Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਆਈਟੀਬੀਪੀ ਦੀ 50ਵੀਂ ਬਟਾਲੀਅਨ, ਪੰਚਕੂਲਾ ਵਿਖੇ ਰੋਜ਼ਗਾਰ ਮੇਲੇ ਦੀ ਲੜੀ ਦੇ 18ਵੇਂ ਸੰਸਕਰਣ ਦਾ ਆਯੋਜਨ

ਆਈਟੀਬੀਪੀ 50ਵੀਂ ਬਟਾਲੀਅਨ, ਪੰਚਕੂਲਾ ਵਿਖੇ ਰੋਜ਼ਗਾਰ ਮੇਲੇ ਦੇ 18ਵੇਂ ਸੰਸਕਰਣ ਵਿੱਚ 109 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ ਕਿਤੇ ਗਏ

Manohar Lal Khattar, Union Minister of Power and Minister of Housing and Urban Affairs, Ministry of Power and Minister of Housing and Urban Affairs, BJP, Bharatiya Janata Party

Web Admin

Web Admin

5 Dariya News

ਪੰਚਕੂਲਾ , 24 Jan 2026

Last updated on: Jan 24, 2026, 17:35 IST

ਗ੍ਰਹਿ ਮੰਤਰਾਲੇ, ਭਾਰਤ ਸਰਕਾਰ ਦੇ ਨਿਰਦੇਸ਼ ਅਨੁਸਾਰ ਭਾਰਤ ਤਿੱਬਤ ਸੀਮਾ ਪੁਲਿਸ ਬਲ (ਆਈਟੀਬੀਪੀ) ਦੀ 50ਵੀਂ ਬਟਾਲੀਅਨ, ਸੈਕਟਰ 26, ਪੰਚਕੂਲਾ (ਹਰਿਆਣਾ) ਵਿੱਚ ਰੋਜ਼ਗਾਰ ਮੇਲੇ ਦੀ ਲੜੀ ਦੇ 18ਵੇਂ ਸੰਸਕਰਣ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਵਿੱਚ ਮਾਣਯੋਗ ਸ਼੍ਰੀ ਮਨੋਹਰ ਲਾਲ, ਕੇਂਦਰੀ ਊਰਜਾ ਅਤੇ ਸ਼ਹਿਰੀ ਵਿਕਾਸ ਮੰਤਰੀ, ਭਾਰਤ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। 

ਪ੍ਰੋਗਰਾਮ ਵਿੱਚ ਸ਼੍ਰੀ ਪਵਨ ਕੁਮਾਰ ਨੇਗੀ, ਡਿਪਟੀ ਡਾਇਰੈਕਟਰ ਜਨਰਲ, ਖੇਤਰੀ ਮੁੱਖ ਦਫਤਰ (ਸ਼ਿਮਲਾ) ਵੀ ਮੌਜੂਦ ਰਹੇ। ਇਸ ਮੌਕੇ ‘ਤੇ ਕੇਂਦਰੀ ਮੰਤਰੀ ਸ਼੍ਰੀ ਮਨੋਹਰ ਲਾਲ ਨੇ ਆਈਟੀਬੀਪੀ, ਸੀਆਈਐੱਸਐੱਫ, ਬੀਐੱਸਐੱਫ, ਗੇਲ (GAIL) ਸਮੇਤ ਹੋਰ ਕੇਂਦਰੀ ਸੰਸਥਾਨਾਂ ਵਿੱਚ ਚੁਣੇ ਹੋਏ 109 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। 

ਕੇਂਦਰੀ ਮੰਤਰੀ ਸਾਰੇ ਚੁਣੇ ਹੋਏ ਨੌਜਵਾਨਾਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ। ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ, ਸ਼੍ਰੀ ਮਨੋਹਰ ਲਾਲ ਨੇ ਸਾਰੇ ਨੌਜਵਾਨਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਨੌਜਵਾਨਾਂ ਦੀ ਹਰ ਤਰ੍ਹਾਂ ਨਾਲ ਚਿੰਤਾ ਕਰਦੇ ਹਨ। 

ਪ੍ਰਧਾਨ ਮੰਤਰੀ ਜੀ ਦਾ ਦ੍ਰਿਸ਼ਟੀਕੋਣ ਨੌਜਵਾਨਾਂ ਦੀ ਸਿੱਖਿਆ, ਉਨ੍ਹਾਂ ਦੇ ਹੁਨਰ, ਉਨ੍ਹਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ ਕਰਨ ਅਤੇ ਸਵੈ-ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ‘ਤੇ ਕੇਂਦ੍ਰਿਤ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਦਾ ਯੁਵਾ ਹੀ ਆਉਣ ਵਾਲਾ ਭਵਿੱਖ ਹੈ। ਜੋ ਯੁਵਾ ਅੱਜ ਨੌਕਰੀ ਪ੍ਰਾਪਤ ਕਰ ਰਿਹਾ ਹੈ, ਉਹੀ ਵਰ੍ਹੇ 2047 ਵਿੱਚ, ਜਦੋਂ ਦੇਸ਼ ‘ਵਿਕਸਿਤ ਭਾਰਤ’ ਦੇ ਰੂਪ ਵਿੱਚ ਅੱਗੇ ਵਧੇਗਾ, ਉਸ ਪਰਿਵਰਤਨ ਦਾ ਗਵਾਹ ਬਣੇਗਾ। 

ਅੱਜ ਨੌਜਵਨਾਂ ਦੇ ਮੋਢਿਆਂ ‘ਤੇ ਜੋ ਜ਼ਿੰਮੇਵਾਰੀ ਸੌਂਪੀ ਜਾ ਰਹੀ ਹੈ, ਉਸੇ ਦੇ ਦਮ ‘ਤੇ ਦੇਸ਼ ਅੱਗੇ ਵਧੇਗਾ, ਆਤਮ-ਨਿਰਭਰ ਬਣੇਗਾ ਅਤੇ ਸਾਡਾ ਵਿਕਸਿਤ ਭਾਰਤ ਦਾ ਟੀਚਾ ਸਾਕਾਰ ਹੋਵੇਗਾ।” ਇਸ ਮੌਕੇ ‘ਤੇ ਪ੍ਰੋਗਰਾਮ ਦੇ ਨੋਡਲ ਅਫਸਰ ਸ਼੍ਰੀ ਸ਼ੈਲੇਂਦਰ ਸਿੰਘ ਨਰਕੋਟੀ, ਕਮਾਂਡੈਂਟ, 50ਵੀਂ ਬਟਾਲੀਅਨ, ਭਾਰਤ ਤਿੱਬਤ ਸੀਮਾ ਪੁਲਿਸ ਬਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੁਆਰਾ ਸ਼ੁਰੂ ਕੀਤਾ ਗਿਆ ਰੋਜ਼ਗਾਰ ਮੇਲਾ ਅਭਿਆਨ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਪਹਿਲਕਦਮੀ ਹੈ।

ਉਨ੍ਹਾਂ ਦੱਸਿਆ ਕਿ ਰੋਜ਼ਗਾਰ ਮੇਲੇ ਦੀ ਇਸ ਲੜੀ ਦੇ ਤਹਿਤ ਦੇਸ਼ ਭਰ ਵਿੱਚ ਹਜ਼ਾਰਾਂ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ ਕੀਤੇ ਜਾ ਰਹੇ ਹਨ, ਜਿਸ ਨਾਲ ਦੇਸ਼ ਨੂੰ ਆਤਮ-ਨਿਰਭਰ ਅਤੇ ਵਿਕਸਿਤ ਬਣਾਉਣ ਦੇ ਟੀਚੇ ਨੂੰ ਬਲ ਮਿਲ ਰਿਹਾ ਹੈ। ਪ੍ਰੋਗਰਾਮ ਵਿੱਚ ਚੁਣੇ ਹੋਏ ਉਮੀਦਵਾਰਾਂ ਦੇ ਪਰਿਵਾਰਕ ਮੈਂਬਰ, ਭਾਰਤ ਤਿੱਬਤ ਸੀਮਾ ਪੁਲਿਸ ਬਲ ਦੇ ਸੀਨੀਅਰ ਅਧਿਕਾਰੀ ਅਤੇ ਜਵਾਨ ਮੌਜੂਦ ਰਹੇ।

 

Tags: Manohar Lal Khattar , Union Minister of Power and Minister of Housing and Urban Affairs , Ministry of Power and Minister of Housing and Urban Affairs , BJP , Bharatiya Janata Party

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD