Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਮੁੱਖ ਮੰਤਰੀ ਸਿਹਤ ਯੋਜਨਾ ਨੂੰ ਲਗਾਤਾਰ ਦੂਜੇ ਦਿਨ ਮਿਲਿਆ ਭਰਵਾਂ ਹੁੰਗਾਰਾ

ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਰਜਿਸਟ੍ਰੇਸ਼ਨ ਮੁਹਿੰਮ ਵਿੱਚ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ, ਲਾਲ ਚੰਦ ਕਟਾਰੂਚੱਕ ਅਤੇ ਡਾ. ਬਲਜੀਤ ਕੌਰ ਨੇ ਨਿਭਾਈ ਮੋਹਰੀ ਭੂਮਿਕਾ

Dr Baljit Kaur, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Lal Chand Kataruchak, Mukh Mantri Sehat Yojna, Amansher Singh Sherry Kalsi, Sherry Kalsi

Web Admin

Web Admin

5 Dariya News

ਚੰਡੀਗੜ੍ਹ , 24 Jan 2026

Last updated on: Jan 26, 2026, 18:09 IST

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇਥੇ ਪਟਿਆਲਾ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰਜਿਸਟ੍ਰੇਸ਼ਨ ਮੁਹਿੰਮ ਨੂੰ ਲਗਾਤਰ ਦੂਜੇ ਦਿਨ ਜਾਰੀ ਰੱਖਦਿਆਂ ਅਮਨ ਵਿਹਾਰ ਕਲੋਨੀ, ਤ੍ਰਿਪੜੀ, ਸੁਖਰਾਮ ਕਲੋਨੀ, ਪਿੰਡ ਲੰਗ, ਮਾਤਾ ਕੌਸ਼ਲਿਆ ਹਸਪਤਾਲ ਅਤੇ ਰਾਜਿੰਦਰਾ ਹਸਪਤਾਲ ਵਿਖੇ ਸਿਹਤ ਕਾਰਡ ਜਾਰੀ ਕਰਨ ਵਾਲੇ ਕੇਂਦਰਾਂ ਦਾ ਉਦਘਾਟਨ ਕੀਤਾ। ਦੱਸਣਯੋਗ ਹੈ ਕਿ ਇਹ ਯੋਜਨਾ ਸੂਬੇ ਦੇ ਹਰ ਮੂਲ ਨਿਵਾਸੀ ਨੂੰ ਯੂਨੀਵਰਸਲ ਹੈਲਥ ਕਵਰੇਜ ਪ੍ਰਦਾਨ ਕਰਦੀ ਹੈ।

ਇਸ ਦੌਰਾਨ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਹੁਣ ਰਾਜ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਮਿਲੇਗੀ ਅਤੇ ਸਮਾਜ ਦੇ ਆਰਥਿਕ ਤੌਰ 'ਤੇ ਗਰੀਬ ਵਰਗ ਦੇ ਲੋਕ ਹੁਣ ਨਿੱਜੀ ਹਸਪਤਾਲਾਂ ਵਿੱਚ ਵੀ ਇਲਾਜ ਲੈ ਸਕਣਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਯੋਜਨਾ ਇਹ ਯਕੀਨੀ ਬਣਾਉਣ ਲਈ ਤਿਆਰ ਕੀਤੀ ਗਈ ਹੈ ਕਿ ਸੂਬੇ ਦਾ ਕੋਈ ਵੀ ਨਾਗਰਿਕ ਵਿੱਤੀ ਤੰਗੀਆਂ-ਤੁਰਸ਼ੀਆਂ ਕਾਰਨ ਮਿਆਰੀ ਸਿਹਤ ਸੰਭਾਲ ਸੇਵਾਵਾਂ ਤੋਂ ਵਾਂਝਾ ਨਾ ਰਹੇ।

ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਇਸ ਯੋਜਨਾ ਅਧੀਨ ਸਾਰੀਆਂ ਦਵਾਈਆਂ ਦੇ ਨਾਲ-ਨਾਲ ਡਾਇਗਨੌਸਟਿਕ ਟੈਸਟ ਵੀ ਮੁਫ਼ਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਤਹਿਤ ਨਾਗਰਿਕਾਂ ਨੂੰ ਆਰਥੋਪੈਡਿਕਸ, ਜਨਰਲ ਮੈਡੀਸਨ, ਕਾਰਡੀਓਲੋਜੀ, ਨਿਊਰੋਲੋਜੀ, ਨੈਫਰੋਲੋਜੀ, ਯੂਰੋਲੋਜੀ, ਓਨਕੋਲੋਜੀ ਅਤੇ ਹੋਰ ਉੱਨਤ ਮੈਡੀਕਲ ਸ਼੍ਰੇਣੀਆਂ ਵਿੱਚ ਵਿਸ਼ੇਸ਼ ਇਲਾਜ ਸੇਵਾਵਾਂ ਮਿਲਣਗੀਆਂ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਯੋਜਨਾ ਅਧੀਨ ਹਸਪਤਾਲਾਂ ਵਿੱਚ ਇਲਾਜ ਦੀ ਪੂਰੀ ਲਾਗਤ ਦੇ ਨਾਲ-ਨਾਲ ਡਾਇਗਨੌਸਟਿਕ ਸੇਵਾਵਾਂ ਨੂੰ ਪੂਰੀ ਤਰ੍ਹਾਂ ਕਵਰ ਕੀਤਾ ਗਿਆ ਹੈ।

ਯੋਜਨਾ ਪ੍ਰਤੀ ਵਿਆਪਕ ਜਾਗਰੂਕਤਾ ਅਤੇ ਇਸਦੇ ਜ਼ਮੀਨੀ ਪੱਧਰ ‘ਤੇ ਲਾਗੂਕਰਨ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪਠਾਨਕੋਟ ਦੇ ਭੋਆ ਹਲਕੇ ਦੇ ਪਿੰਡਾਂ ਬਮਿਆਲ, ਨਰੋਟ ਜੈਮਲ ਸਿੰਘ ਅਤੇ ਅਨਿਆਲ ਦਾ ਵਿਸ਼ੇਸ਼ ਦੌਰਾ ਕੀਤਾ। ਉਨ੍ਹਾਂ ਨੇ ਘਰ-ਘਰ ਜਾ ਕੇ ਵਸਨੀਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਦੇ ਫਾਇਦਿਆਂ ਬਾਰੇ ਜਾਣਕਾਰੀ ਦਿੱਤੀ ਅਤੇ ਸਿਹਤ ਕਾਰਡ ਬਣਾਉਣ ਲਈ ਲੋਕਾਂ ਨੂੰ ਮੌਕੇ 'ਤੇ ਹੀ ਟੋਕਨ ਜਾਰੀ ਕੀਤੇ ਜਾਣ ਨੂੰ ਯਕੀਨੀ ਬਣਾਇਆ।ਇਸੇ ਤਰ੍ਹਾਂ ਮਲੋਟ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਵੀ ਘਰ-ਘਰ ਜਾ ਕੇ ਲੋਕਾਂ ਨੂੰ ਇਸ ਯੋਜਨਾ ਬਾਰੇ ਜਾਣੂੰ ਕਰਵਾਇਆ ਅਤੇ ਇਸਨੂੰ ਸਿਹਤ ਸੰਭਾਲ ਖੇਤਰ ਵਿੱਚ ਇੱਕ ਕ੍ਰਾਂਤੀਕਾਰੀ ਪਹਿਲ ਦੱਸਿਆ, ਜੋ ਸਮਾਜ ਦੇ ਸਾਰੇ ਵਰਗਾਂ ਲਈ ਮਿਆਰੀ ਡਾਕਟਰੀ ਸੇਵਾਵਾਂ ਤੱਕ ਪਹੁੰਚ ਨੂੰ ਯਕੀਨੀ ਬਣਾਉਂਦੀ ਹੈ।

ਸੂਬੇ ਦੇ ਹੋਰ ਹਿੱਸਿਆਂ ਵਿੱਚ ਵੀ ਸਿਹਤ ਕਾਰਡ ਰਜਿਸਟ੍ਰੇਸ਼ਨ ਮੁਹਿੰਮ ਪੂਰੀ ਸਰਗਰਮੀ ਨਾਲ ਜਾਰੀ ਰਹੀ, ਜਿਸ ਵਿੱਚ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਬਟਾਲਾ ਵਿਖੇ ਰਜਿਸਟ੍ਰੇਸ਼ਨ ਪ੍ਰਕਿਰਿਆ ਦੀ ਸ਼ੁਰੂਆਤ ਕੀਤੀ, ਜਦੋਂ ਕਿ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਮਾਨਸਾ ਦੇ ਪਿੰਡ ਖੋਖਰ ਖੁਰਦ ਵਿੱਚ ਮੁਹਿੰਮ ਦੀ ਸ਼ੁਰੂਆਤ ਕੀਤੀ, ਜਿਸ ਨਾਲ ਇਸ ਯੋਜਨਾ ਦਾ ਲਾਭ ਹਰ ਘਰ ਤੱਕ ਪਹੁੰਚਾਉਣ ਸਬੰਧੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਹੋਰ ਬਲ ਮਿਲਿਆ।

 

Tags: Dr Baljit Kaur , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Lal Chand Kataruchak , Mukh Mantri Sehat Yojna , Amansher Singh Sherry Kalsi , Sherry Kalsi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD