Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਗੜ੍ਹਸ਼ੰਕਰ ਦੇ ਪਿੰਡਾਂ ‘ਚ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਕੀਤਾ ਗਿਆ ਜਾਗਰੂਕ

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ 10 ਲੱਖ ਰੁਪਏ ਦੇ ਲਾਭ ਸਦਕਾ ਹੁਣ ਕਿਸੇ ਨੂੰ ਮਹਿੰਗੇ ਇਲਾਜ ਕਾਰਨ ਕਰਜ਼ੇ ਹੇਠ ਨਹੀਂ ਆਉਣਾ ਪਵੇਗਾ: ਡਿਪਟੀ ਸਪੀਕਰ ਰੋੜੀ

Jai Krishan Rouri, Jai Krishan, Jai Krishan Singh Rouri, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Mukh Mantri Sehat Yojana

Web Admin

Web Admin

5 Dariya News

ਗੜ੍ਹਸ਼ੰਕਰ/ਹੁਸ਼ਿਆਰਪੁਰ , 24 Jan 2026

Last updated on: Jan 26, 2026, 18:19 IST

ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜ੍ਹਸ਼ੰਕਰ ਤੋਂ ਵਿਧਾਇਕ ਸ. ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਅੱਜ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਨਾਲ ਸਿੱਧਾ ਸੰਪਰਕ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਪਿੰਡ ਪੱਧਰ ’ਤੇ ਇਕੱਠਾਂ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਸਰਕਾਰ ਦੀਆਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਮੇਤ ਹੋਰਨਾਂ ਲੋਕ-ਹਿਤੈਸ਼ੀ ਨੀਤੀਆਂ ਅਤੇ ਚੱਲ ਰਹੀਆਂ ਵਿਕਾਸ ਯੋਜਨਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਪਿੰਡ ਵਾਸੀਆਂ ਵੱਲੋਂ ਡਿਪਟੀ ਸਪੀਕਰ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ।

ਇਸ ਮੌਕੇ ਡਿਪਟੀ ਸਪੀਕਰ ਰੋੜੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਸਿਹਤ, ਸਿੱਖਿਆ, ਬੁਨਿਆਦੀ ਢਾਂਚੇ ਅਤੇ ਰੋਜ਼ਗਾਰ ਦੇ ਖੇਤਰ ਵਿੱਚ ਲਏ ਗਏ ਇਤਿਹਾਸਕ ਫ਼ੈਸਲੇ ਆਮ ਲੋਕਾਂ ਦੀ ਜ਼ਿੰਦਗੀ ਵਿੱਚ ਸਕਾਰਾਤਮਕ ਬਦਲਾਅ ਲਿਆ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਪਿੰਡਾਂ ਦੀ ਸਮੂਹਿਕ ਤਰੱਕੀ ਅਤੇ ਲੋਕਾਂ ਦੀ ਜੀਵਨ-ਸ਼ੈਲੀ ਨੂੰ ਸੁਧਾਰਨਾ ਹੈ।

ਇਸ ਮੌਕੇ ਡਿਪਟੀ ਸਪੀਕਰ ਰੋੜੀ ਨੇ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀ ਗਈ 10 ਲੱਖ ਰੁਪਏ ਦੀ ਕੈਸ਼ਲੈੱਸ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਯੋਜਨਾ ਤਹਿਤ ਹਰ ਪਰਿਵਾਰ ਨੂੰ ਵੱਡੀਆਂ ਬਿਮਾਰੀਆਂ ਦੇ ਇਲਾਜ ਲਈ ਵਿੱਤੀ ਸੁਰੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਅਧੀਨ ਹੁਣ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਦੀ ਸਹੂਲਤ ਮਿਲ ਰਹੀ ਹੈ, ਜਿਸ ਨਾਲ ਹੁਣ ਕਿਸੇ ਨੂੰ ਮਹਿੰਗੇ ਇਲਾਜ ਕਾਰਨ ਕਰਜ਼ੇ ਹੇਠ ਨਹੀਂ ਆਉਣਾ ਪਵੇਗਾ।

ਡਿਪਟੀ ਸਪੀਕਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਸਿਹਤ ਕਾਰਡ ਜ਼ਰੂਰ ਬਣਵਾਉਣ ਅਤੇ ਇਸ ਯੋਜਨਾ ਦਾ ਪੂਰਾ ਲਾਭ ਲੈਣ। ਉਨ੍ਹਾਂ ਦੱਸਿਆ ਕਿ ਸਿਹਤ ਕਾਰਡ ਬਣਾਉਣ ਦੀ ਪ੍ਰਕਿਰਿਆ ਬਹੁਤ ਸੌਖੀ ਹੈ ਅਤੇ ਪਿੰਡ ਪੱਧਰ ’ਤੇ ਕੈਂਪ ਲਗਾ ਕੇ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ। ਨਾਲ ਹੀ, ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੋਈ ਵੀ ਯੋਗ ਪਰਿਵਾਰ ਇਸ ਯੋਜਨਾ ਤੋਂ ਵੰਚਿਤ ਨਾ ਰਹਿ ਜਾਵੇ।

ਉਨ੍ਹਾਂ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣਾ ਹੀ ਲੋਕਤੰਤਰ ਦੀ ਅਸਲੀ ਤਾਕਤ ਹੈ।ਇਸ ਮੌਕੇ ਸੀਨੀਅਰ ਆਗੂ, ਬਲਾਕ ਅਤੇ ਪਿੰਡ ਪੱਧਰ ਦੇ ਵਰਕਰ, ਪੰਚਾਇਤੀ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ। ਸਮਾਗਮ ਦੌਰਾਨ ਆਉਣ ਵਾਲੇ ਸਮੇਂ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਉਣ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।

 

Tags: Jai Krishan Rouri , Jai Krishan , Jai Krishan Singh Rouri , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Mukh Mantri Sehat Yojana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD