Wednesday, 22 July 2026

 

 

ਖ਼ਾਸ ਖਬਰਾਂ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ

 

ਪੰਜਾਬ ਸਰਕਾਰ ਲੋਕ ਭਲਾਈ ਸਕੀਮਾਂ ਘਰ-ਘਰ ਪਹੁੰਚਾਉਣ ਲਈ ਵਚਨਬੱਧ ਹੈ : ਹਰਦੀਪ ਸਿੰਘ ਮੁੰਡੀਆਂ

ਪਿੰਡ ਜੰਡਿਆਲੀ 'ਚ ਘਰ-ਘਰ ਜਾ ਕੇ ਲਾਭਪਾਤਰੀਆਂ ਦੇ ਸਿਹਤ ਬੀਮਾ ਯੋਜਨਾ ਦੇ ਬਣਾਏ ਕਾਰਡ

Hardeep Singh Mundian, Sahnewal, Ludhiana, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਲੁਧਿਆਣਾ , 24 Jan 2026

Last updated on: Jan 26, 2026, 18:24 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ 65 ਲੱਖ ਪਰਿਵਾਰਾਂ ਨੂੰ 'ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਅਧੀਨ  10 ਲੱਖ ਰੁਪਏ ਤੱਕ ਕੈਸ਼ਲੈਸ ਇਲਾਜ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਜਿਸਦੇ ਤਹਿਤ ਵਿਸ਼ੇਸ਼ ਕੈਂਪਾਂ ਰਾਹੀਂ ਲਾਭਪਾਤਰੀਆਂ ਦੇ ਹੈਲਥ ਕਾਰਡ ਬਣਾਏ ਜਾ ਰਹੇ ਹਨ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਪਿੰਡ ਜੰਡਿਆਲੀ ਵਿਖੇ ਸਥਾਨਕ ਵਸਨੀਕਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਅਸੀਂ ਵੋਟਾਂ ਮੰਗਣ ਲੋਕਾਂ ਦੇ ਘਰ-ਘਰ ਜਾ ਸਕਦੇ ਹਾਂ ਤਾਂ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਭਲਾਈ ਸਕੀਮਾਂ ਨੂੰ ਉਨ੍ਹਾਂ ਦੀਆਂ ਬਰੂਹਾਂ 'ਤੇ ਪਹੁੰਚਾਉਣਾ ਵੀ ਸਾਡੀ ਜਿੰਮੇਵਾਰੀ ਬਣਦੀ ਹੈ। ਇਸੇ ਲੜੀ ਤਹਿਤ ਅੱਜ ਪਿੰਡ ਜੰਡਿਆਲੀ ਵਿਖੇ ਲਾਭਪਾਤਰੀਆਂ ਦੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਏ ਗਏ।ਜ਼ਿਕਰਯੋਗ ਹੈ ਕਿ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 22 ਜਨਵਰੀ ਨੂੰ ਮੋਹਾਲੀ ਵਿੱਚ 'ਮੁੱਖ ਮੰਤਰੀ ਸਿਹਤ ਯੋਜਨਾ' ਦੀ ਸ਼ੁਰੂਆਤ ਕੀਤੀ, ਜਿਸ ਨਾਲ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਕੈਸ਼ਲੈਸ ਇਲਾਜ ਮਿਲੇਗਾ।

ਉਨ੍ਹਾਂ ਦੁਹਰਾਇਆ ਕਿ ਇਸ ਯੋਜਨਾ ਦੇ ਲਾਗੂ ਹੋਣ ਨਾਲ ਅਮੀਰਾਂ ਦੀ ਪਹੁੰਚ ਵਿੱਚ ਆਉਂਦੇ ਸਭ ਤੋਂ ਮਹਿੰਗੇ ਨਿੱਜੀ ਹਸਪਤਾਲ ਵੀ ਗਰੀਬਾਂ ਲਈ ਖੋਲ੍ਹ ਦਿੱਤੇ ਗਏ ਹਨ, ਜੋ ਲੋਕ ਸੇਵਾ ਵਿੱਚ ਫੈਸਲਾਕੁੰਨ ਬਦਲਾਅ ਹੈ। ਉਨ੍ਹਾਂ ਦੱਸਿਆ ਕਿ ਹੁਣ ਚੰਡੀਗੜ੍ਹ ਅਤੇ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਤੋਂ ਇਲਾਵਾ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਵੀ ਲਾਭਪਾਤਰੀ ਮੁਫ਼ਤ ਇਲਾਜ ਕਰਵਾ ਸਕਣਗੇ।

 

Tags: Hardeep Singh Mundian , Sahnewal , Ludhiana , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD