Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬੀਆਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ - ਲਾਲਜੀਤ ਸਿੰਘ ਭੁੱਲਰ

ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ - ਭੁੱਲਰ

Laljit Singh Bhullar, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Mukh Mantri Sehat Yojna

Web Admin

Web Admin

5 Dariya News

ਪੱਟੀ/ਤਰਨ ਤਾਰਨ , 24 Jan 2026

Last updated on: Jan 26, 2026, 18:44 IST

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਮੁਫ਼ਤ ਸਿਹਤ ਸੰਭਾਲ ਦੇ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 22 ਜਨਵਰੀ ਨੂੰ ਮੋਹਾਲੀ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਨਾਲ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ।

ਵਿਧਾਨ ਸਭਾ ਹਲਕਾ ਪੱਟੀ ਵਿੱਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾਂ ਦੇ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਕਰਨ ਮੌਕੇ ਗੱਲ ਕਰਦਿਆਂ ਸੂਬੇ ਦੇ ਟਰਾਂਸਪੋਰਟ ਅਤੇ ਜੇਲ੍ਹਾਂ ਬਾਰੇ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਸ ਯੋਜਨਾ ਦੇ ਲਾਗੂ ਹੋਣ ਨਾਲ ਅਮੀਰਾਂ ਦੀ ਪਹੁੰਚ ਵਿੱਚ ਆਉਂਦੇ ਸਭ ਤੋਂ ਮਹਿੰਗੇ ਨਿੱਜੀ ਹਸਪਤਾਲ ਵੀ ਗਰੀਬਾਂ ਲਈ ਖੋਲ੍ਹ ਦਿੱਤੇ ਗਏ ਹਨ, ਜੋ ਲੋਕ ਸੇਵਾ ਵਿੱਚ ਫੈਸਲਾਕੁੰਨ ਬਦਲਾਅ ਹੈ।

ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਹੁਣ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਜਿਸ ਨੇ ਔਰਤਾਂ ਲਈ ਮੁਫ਼ਤ ਸਿਹਤ ਸੰਭਾਲ, ਮੁਫ਼ਤ ਸਿੱਖਿਆ, ਮੁਫ਼ਤ ਬਿਜਲੀ ਅਤੇ ਮੁਫ਼ਤ ਬੱਸ ਯਾਤਰਾ ਦੀ ਗਰੰਟੀ ਦਿੱਤੀ ਹੈ। ਚੋਣਾਂ ਤੋਂ ਪਹਿਲਾਂ ਦਿੱਤੀਆਂ ਗਾਰੰਟੀਆਂ ਵਿੱਚੋਂ ਇੱਕ ਸਿਹਤ ਗਾਰੰਟੀ ਸੀ ਕਿ ਪੰਜਾਬ ਦੇ ਹਰ ਵਿਅਕਤੀ ਅਤੇ ਹਰ ਨਾਗਰਿਕ ਲਈ ਮੁਫ਼ਤ ਅਤੇ ਮਿਆਰੀ ਸਿਹਤ ਸੰਭਾਲ ਪ੍ਰਦਾਨ ਕੀਤੀ ਜਾਵੇਗੀ।

ਉਨ੍ਹਾਂ ਨੇ ਦੱਸਿਆ ਕਿ ਪਿਛਲੇ ਚਾਰ ਸਾਲਾਂ ਵਿੱਚ ਸਰਕਾਰ ਨੇ ਪਿੰਡਾਂ ਅਤੇ ਮੁਹੱਲਿਆਂ ਵਿੱਚ ਲਗਭਗ 1,000 ਮੁਹੱਲਾ ਕਲੀਨਿਕ ਬਣਾਏ ਹਨ। ਪਿਛਲੇ 75 ਸਾਲਾਂ ਵਿੱਚ, ਸਾਰੀਆਂ ਸਰਕਾਰਾਂ ਨੇ ਮਿਲ ਕੇ ਸਿਰਫ਼ 400 ਪ੍ਰਾਇਮਰੀ ਹੈਲਥ ਸੈਂਟਰ ਖੋਲ੍ਹੇ ਹਨ, ਜਦੋਂ ਕਿ ਮੌਜੂਦਾ ਸਰਕਾਰ ਨੇ ਸਿਰਫ਼ ਚਾਰ ਸਾਲਾਂ ਵਿੱਚ 1,000 ਮੁਹੱਲਾ ਕਲੀਨਿਕ ਬਣਾਏ ਹਨ ਅਤੇ ਹੋਰ 500 ਨਿਰਮਾਣ ਅਧੀਨ ਹਨ।

ਉਨ੍ਹਾਂ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਬੀਮਾਂ ਯੋਜਨਾ ਤਹਿਤ “ਵੱਡੀਆਂ ਅਤੇ ਛੋਟੀਆਂ ਬਿਮਾਰੀਆਂ ਲਈ 10 ਲੱਖ ਰੁਪਏ ਤੱਕ ਦੀਆਂ ਸਾਰੀਆਂ ਦਵਾਈਆਂ ਅਤੇ ਟੈਸਟ ਮੁਫ਼ਤ ਹੋਣਗੇ। ਜਿਵੇਂ ਹੀ ਮਰੀਜ਼ ਹਸਪਤਾਲ ਵਿੱਚ ਦਾਖਲ ਹੁੰਦਾ ਹੈ, ਸਭ ਕੁਝ ਮੁਫ਼ਤ ਹੋਵੇਗਾ। ਉਨ੍ਹਾਂ ਤੋਂ ਕੁਝ ਨਹੀਂ ਪੁੱਛਿਆ ਜਾਵੇਗਾ, ਸਿਰਫ਼ ਆਪਣਾ ਹੈਲਥ ਕਾਰਡ ਲਿਆਉਣ ਲਈ। ਪੰਜਾਬ ਵਿੱਚ ਲਗਭਗ 65 ਲੱਖ ਪਰਿਵਾਰ ਹਨ, ਜਿਨ੍ਹਾਂ ਵਿੱਚ ਅਮੀਰ ਅਤੇ ਗਰੀਬ, ਹਿੰਦੂ, ਮੁਸਲਮਾਨ, ਸਿੱਖ, ਈਸਾਈ ਅਤੇ ਸਾਰੇ ਧਰਮਾਂ ਅਤੇ ਜਾਤਾਂ ਦੇ ਲੋਕ ਸ਼ਾਮਲ ਹਨ। ਕਿਸੇ ਨੂੰ ਵੀ ਇਸ ਤੋਂ ਬਾਹਰ ਨਹੀਂ ਰੱਖਿਆ ਗਿਆ।”

ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਹ ਕਾਰਡ ਸਾਰਿਆਂ ਲਈ ਹੈ ਅਤੇ 65 ਲੱਖ ਪਰਿਵਾਰਾਂ ਨੂੰ ਸਿੱਧਾ ਲਾਭ ਹੋਵੇਗਾ। ਸੂਬੇ ਦੇ ਸਾਰੇ 65 ਲੱਖ ਪਰਿਵਾਰਾਂ (ਕੁੱਲ ਤਿੰਨ ਕਰੋੜ ਨਾਗਰਿਕਾਂ) ਨੂੰ ਸਿਹਤ ਕਾਰਡ ਜਾਰੀ ਕੀਤੇ ਜਾਣਗੇ। ਇਹ ਪਹਿਲੀ ਵਾਰ ਹੈ ਕਿ ਇਸ ਯੋਜਨਾ ਲਈ ਕੋਈ ਆਮਦਨ ਸੀਮਾ ਨਿਰਧਾਰਤ ਨਹੀਂ ਕੀਤੀ ਗਈ ਹੈ ਅਤੇ ਇਸ ਯੋਜਨਾ ਦੀ ਸ਼ੁਰੂਆਤ ਨਾਲ ਪੰਜਾਬ ਨੇ ਦੇਸ਼ ਦੇ ਸਾਹਮਣੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਮੁੱਖ ਮੰਤਰੀ ਸਿਹਤ ਬੀਮਾਂ ਯੋਜਨਾ ਦਾ ਲਾਭ ਲੈਣ ਲਈ ਆਪਣਾ ਨਾਮ ਜ਼ਰੂਰ ਰਜਿਸਟਰ ਕਰਵਾਉਣ।

 

Tags: Laljit Singh Bhullar , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Mukh Mantri Sehat Yojna

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD