Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਰਾਸ਼ਟਰੀ ਵੋਟਰ ਦਿਵਸ 2026: ਚੰਡੀਗੜ੍ਹ ਵਿੱਚ ਰਾਜ-ਪੱਧਰੀ ਪਦਯਾਤਰਾ ਦਾ ਆਯੋਜਨ

PIB Chandigarh

Web Admin

Web Admin

5 Dariya News

ਚੰਡੀਗੜ੍ਹ , 25 Jan 2026

Last updated on: Jan 27, 2026, 12:07 IST

ਰਾਸ਼ਟਰੀ ਵੋਟਰ ਦਿਵਸ 2026 ਦੇ ਮੌਕੇ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਦੇ ਅਧੀਨ MY Bharat ਚੰਡੀਗੜ੍ਹ, ਵੱਲੋਂ ਪੰਜਾਬ ਯੂਨੀਵਰਸਿਟੀ ਦੀ ਐੱਨਐੱਸਐੱਸ ਇਕਾਈ ਦੇ ਸਹਿਯੋਗ ਨਾਲ ਰਾਜ-ਪੱਧਰੀ ਵੋਟਰ ਜਾਗਰੂਕਤਾ ਪਦਯਾਤਰਾ ਦਾ ਆਯੋਜਨ ਕੀਤਾ ਗਿਆ।ਪ੍ਰੋਗਰਾਮ  ਵਿੱਚ 756 ਨੌਜਵਾਨ ਵੋਟਰਾਂ ਨੇ ਸਰਗਰਮੀ ਨਾਲ ਹਿੱਸਾ ਲਿਆ ਅਤੇ ਵੋਟਰ ਸਹੁੰ, ਸਹੁੰ ਚੱਕਰ ਅਤੇ ਨਵੇਂ ਵੋਟਰਾਂ ਨੂੰ ਬੈਜ ਪ੍ਰਦਾਨ ਕਰਕੇ ਸਨਮਾਨਿਤ ਕੀਤੇ ਜਾਣ ਵਰਗੀਆਂ ਗਤੀਵਿਧੀਆਂ ਰਾਹੀਂ ਲੋਕਤੰਤਰੀ ਮੁੱਲਾਂ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ। ਲੋਕਤੰਤਰ ਦੀ ਪ੍ਰਤੀਕਾਤਮਕ ਮਸ਼ਾਲ (ਬੈਟਨ) ਦਾ ਤਬਾਦਲਾ ਨੌਜਵਾਨਾਂ ਦੀ ਮਹੱਤਵਪੂਰਨ ਭੂਮਿਕਾ ਨੂੰ ਰੇਖਾਂਕਿਤ ਕਰਦਾ ਹੈ।

ਪ੍ਰੋਗਰਾਮ ਦੀਆਂ ਮੁੱਖ ਝਲਕੀਆਂ ਵਿੱਚ 2.5 ਕਿਲੋਮੀਟਰ ਦੀ ਜੀਵੰਤ ਪਦਯਾਤਰਾ, ਰੰਗੋਲੀ ਗਤੀਵਿਧੀਆਂ ਅਤੇ ਪਦਯਾਤਰਾ ਵਿੱਚ ਹਿੱਸਾ ਨਾ ਲੈਣ ਵਾਲੇ ਪ੍ਰਤੀਭਾਗੀਆਂ ਲਈ ਯੋਗ ਅਤੇ ਜ਼ੁੰਬਾ ਸੈਸ਼ਨ ਸ਼ਾਮਲ ਰਹੇ, ਜਿਨ੍ਹਾਂ ਨੇ ਨੌਜਵਾਨਾਂ ਦੇ ਉਤਸ਼ਾਹ ਅਤੇ ਸਰਗਰਮ ਸਹਿਭਾਗਿਤਾ ਨੂੰ ਦਰਸਾਇਆ।ਇਸ ਪ੍ਰੋਗਰਾਮ ਦੀ ਅਗਵਾਈ ਪੰਜਾਬ ਯੂਨੀਵਰਸਿਟੀ ਦੀ ਮਾਣਯੋਗ ਵਾਈਸ ਚਾਂਸਲਰ, ਪ੍ਰੋਫੈਸਰ (ਡਾ.) ਰੇਣੂ ਵਿੱਗ ਨੇ ਕੀਤੀ, ਅਤੇ ਨਾਲ ਹੀ ਪੰਜਾਬ ਯੂਨੀਵਰਸਿਟੀ ਦੇ ਰਜਿਸਟਰਾਰ, ਪ੍ਰੋਫੈਸਰ ਵਾਈ. ਪੀ. ਵਰਮਾ ਨੇ ਇਸ ਮੌਕੇ ਦੀ ਸ਼ੋਭਾ ਵਧਾਈ।

ਪ੍ਰੋਗਰਾਮ ਦਾ ਸਫਲ ਤਾਲਮੇਲ ਸ਼੍ਰੀ ਵਿਨੈ ਕੁਮਾਰ, ਜ਼ਿਲ੍ਹਾ ਯੁਵਾ ਅਧਿਕਾਰੀ, MY Bharat ਚੰਡੀਗੜ੍ਹ 'ਤੇ ਡਾ. ਪਰਵੀਨ ਗੋਇਲ, ਐੱਨਐੱਸਐੱਸ ਪ੍ਰੋਗਰਾਮ ਕੋਆਰਡੀਨੇਟਰ, ਪੰਜਾਬ ਯੂਨੀਵਰਸਿਟੀ ਵੱਲੋਂ ਕੀਤਾ ਗਿਆ। ਇਸ ਮੌਕੇ 'ਤੇ MY Bharat ਵਲੰਟੀਅਰ ਅਤੇ ਉਤਸ਼ਾਹੀ ਪ੍ਰਤੀਭਾਗੀਆਂ ਦਾ ਸਰਗਰਮ ਸਹਿਯੋਗ ਪ੍ਰਸ਼ੰਸਾਯੋਗ ਰਿਹਾ।ਇਹ ਆਯੋਜਨ ਪਹਿਲੀ ਵਾਰ ਵੋਟਰਾਂ ਨੂੰ ਸਸ਼ਕਤ ਬਣਾਉਣ ਅਤੇ ਇਹ ਸੰਦੇਸ਼ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਰਿਹਾ ਕਿ “ਹਰ ਵੋਟ ਮਾਇਨੇ ਰੱਖਦਾ ਹੈ।”

 

Tags: PIB Chandigarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD