Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਪਾਕਿਸਤਾਨ-ਅਧਾਰਤ ਅੱਤਵਾਦੀ ਸ਼ਹਿਜ਼ਾਦ ਭੱਟੀ ਦਾ ਮੁੱਖ ਸਾਥੀ ਗ੍ਰਿਫ਼ਤਾਰ; ਪਿਸਤੌਲ ਬਰਾਮਦ

ਗ੍ਰਿਫ਼ਤਾਰ ਦੋਸ਼ੀ ਇੰਸਟਾਗ੍ਰਾਮ ਅਤੇ ਵਟਸਐਪ ਰਾਹੀਂ ਸ਼ਹਿਜ਼ਾਦ ਭੱਟੀ ਨਾਲ ਸਿੱਧੇ ਸੰਪਰਕ ਵਿੱਚ ਸੀ: ਡੀਜੀਪੀ ਗੌਰਵ ਯਾਦਵ

Crime News Punjab, Punjab Police, Police, Crime News, SAS Nagar Police, Mohali Police

Web Admin

Web Admin

5 Dariya News

ਐਸ.ਏ.ਐਸ. ਨਗਰ , 25 Jan 2026

Last updated on: Jan 27, 2026, 12:20 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਪਾਕਿਸਤਾਨ-ਅਧਾਰਤ ਅੱਤਵਾਦੀ ਨੈੱਟਵਰਕ ਵਿਰੁੱਧ ਵੱਡੀ ਸਫ਼ਲਤਾ ਹਾਸਲ ਕਰਦਿਆਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਐਸਏਐਸ ਨਗਰ ਨੇ ਪਾਕਿਸਤਾਨ-ਅਧਾਰਤ ਅੱਤਵਾਦੀ ਸ਼ਹਿਜ਼ਾਦ ਭੱਟੀ ਦੇ ਮੁੱਖ ਸਾਥੀ ਨੂੰ .30 ਬੋਰ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਰਮਨ ਕੁਮਾਰ ਉਰਫ਼ ਗੋਲੂ ਵਾਸੀ ਗੰਗਿਆਲ, ਜੰਮੂ ਵਜੋਂ ਹੋਈ ਹੈ। ਰਮਨ ਕੁਮਾਰ ਉਰਫ਼ ਗੋਲੂ ਨੂੰ ਅੰਬਾਲਾ ਪੁਲਿਸ ਨੇ ਲਗਭਗ ਇੱਕ ਹਫ਼ਤਾ ਪਹਿਲਾਂ ਅੰਬਾਲਾ ਦੇ ਥਾਣੇ ਵਿੱਚ ਹੋਏ ਧਮਾਕੇ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ, ਜੋ ਕਿ ਸ਼ਹਿਜ਼ਾਦ ਭੱਟੀ ਦੇ ਨਿਰਦੇਸ਼ਾਂ 'ਤੇ ਕੀਤਾ ਗਿਆ ਸੀ, ਜਿਸ ਵਿੱਚ ਮੁਲਜ਼ਮ ਨੇ ਭੱਟੀ ਦੇ ਇਸ਼ਾਰੇ 'ਤੇ ਦੋਸ਼ੀਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਸੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਇੰਸਟਾਗ੍ਰਾਮ ਅਤੇ ਵਟਸਐਪ ਸਮੇਤ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਸ਼ਹਿਜ਼ਾਦ ਭੱਟੀ ਨਾਲ ਸਿੱਧੇ ਸੰਪਰਕ ਵਿੱਚ ਸੀ ਅਤੇ ਅੰਬਾਲਾ ਥਾਣਾ ਧਮਾਕੇ ਦੇ ਮਾਮਲੇ ਵਿੱਚ ਸ਼ਾਮਲ ਸੀ ਅਤੇ ਉਸਨੇ ਦੋਸ਼ੀਆਂ ਨੂੰ ਵਿੱਤੀ ਸਹਾਇਤਾ ਵੀ ਪ੍ਰਦਾਨ ਕੀਤੀ ਸੀ।ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ ਪਿਛਲੇ  ਸਬੰਧਾਂ ਦਾ ਪਤਾ ਲਗਾਉਣ  ਲਈ ਹੋਰ ਜਾਂਚ ਜਾਰੀ ਹੈ।

ਏਆਈਜੀ ਐਸਐਸਓਸੀ ਐਸਏਐਸ ਨਗਰ ਦੀਪਕ ਪਾਰਿਕ ਨੇ ਕਾਰਵਾਈ ਸਬੰਧੀ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਪੁਲਿਸ ਟੀਮਾਂ ਨੇ ਜੰਮੂ ਦੇ ਗੌਰਵ ਸਿੰਘ, ਜੋ ਕਿ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਿਹਾ ਸੀ, ਨੂੰ ਮੋਹਾਲੀ ਤੋਂ ਗ੍ਰਿਫ਼ਤਾਰ ਕੀਤਾ ਸੀ ਅਤੇ ਪੁੱਛਗਿੱਛ ਦੌਰਾਨ ਉਸਨੇ ਦੱਸਿਆ ਸੀ ਕਿ ਸ਼ਹਿਜ਼ਾਦ ਭੱਟੀ ਨੇ ਟਾਰਗੇਟ ਕਿਲਿੰਗ ਦੇ ਉਦੇਸ਼ ਨਾਲ ਰਮਨ ਕੁਮਾਰ ਉਰਫ਼ ਗੋਲੂ ਵਜੋਂ ਪਛਾਣੇ ਗਏ ਇੱਕ ਹੋਰ ਵਿਅਕਤੀ ਨੂੰ ਪਿਸਤੌਲ ਮੁਹੱਈਆ ਕਰਵਾਇਆ ਸੀ।

ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਮੁਲਜ਼ਮ ਗੌਰਵ ਦੇ ਖੁਲਾਸੇ ਤੋਂ ਬਾਅਦ, ਮੁਲਜ਼ਮ ਰਮਨ ਕੁਮਾਰ ਨੂੰ ਪ੍ਰੋਡਕਸ਼ਨ ਵਾਰੰਟ ´ਤੇ ਅੰਬਾਲਾ ਜੇਲ੍ਹ ਤੋਂ ਪੰਜਾਬ ਲਿਆਂਦਾ ਗਿਆ ਸੀ ਅਤੇ ਸਬੰਧਤ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਜਾਂਚ ਦੌਰਾਨ ਪੁਲਿਸ ਟੀਮਾਂ ਨੇ ਉਸ ਦੇ ਖੁਲਾਸਿਆਂ ਦੇ ਆਧਾਰ 'ਤੇ ਉਸ ਤੋਂ .30 ਬੋਰ ਪਿਸਤੌਲ ਬਰਾਮਦ ਕੀਤਾ ਹੈ।ਏਆਈਜੀ ਨੇ ਕਿਹਾ ਕਿ ਮੁਲਜ਼ਮ ਲੰਬੇ ਸਮੇਂ ਤੋਂ ਅੱਤਵਾਦੀ ਸ਼ਹਿਜ਼ਾਦ ਭੱਟੀ ਦੇ ਸੰਪਰਕ ਵਿੱਚ ਸੀ ਅਤੇ ਉਸ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਿਹਾ ਸੀ। 

ਪੁੱਛਗਿੱਛ ਦੌਰਾਨ ਮੁਲਜ਼ਮ ਰਮਨ ਕੁਮਾਰ ਨੇ ਖੁਲਾਸਾ ਕੀਤਾ ਕਿ ਉਸ ਦੀ ਜੰਮੂ ਦੇ ਗੰਗਿਆਲ ਵਿਖੇ ਮੀਟ ਦੀ ਦੁਕਾਨ ਹੈ ਅਤੇ ਉਸ ਦੀ ਸਥਾਨਕ ਇਲਾਕੇ ਦੇ ਕਈ ਵਿਅਕਤੀਆਂ ਨਾਲ ਦੁਸ਼ਮਣੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਹੋਰ ਜਾਂਚ ਜਾਰੀ ਹੈ।ਇਸ ਸਬੰਧੀ ਕੇਸ ਥਾਣਾ ਐਸਐਸਓਸੀ ਐਸਏਐਸ ਨਗਰ ਵਿਖੇ ਅਸਲਾ ਐਕਟ ਦੀ ਧਾਰਾ 25(1) ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 113(1) ਅਤੇ 61(2) ਤਹਿਤ ਐਫਆਈਆਰ ਨੰਬਰ 13 ਮਿਤੀ 10.12.2025 ਨੂੰ ਦਰਜ ਕੀਤਾ ਗਿਆ ਸੀ।

 

Tags: Crime News Punjab , Punjab Police , Police , Crime News , SAS Nagar Police , Mohali Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD