Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਜੀਲੈਂਸ ਬਿਊਰੋ ਵੱਲੋਂ 5.2 ਲੱਖ ਰੁਪਏ ਰਿਸ਼ਵਤ ਲੈਂਦਾ ਹੈੱਡ ਕਾਂਸਟੇਬਲ ਰੰਗੇ ਹੱਥੀਂ ਕਾਬੂ

Vigilance Bureau, Crime News Punjab, Punjab Police, Police, Crime News, State Vigilance Bureau, Punjab Vigilance Bureau

Web Admin

Web Admin

5 Dariya News

ਖੰਨਾ , 25 Jan 2026

Last updated on: Jan 27, 2026, 12:23 IST

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸੀ.ਆਈ.ਏ. ਖੰਨਾ ਵਿਖੇ ਤਾਇਨਾਤ ਹੈੱਡ ਕਾਂਸਟੇਬਲ ਰਮੇਸ਼ ਕੁਮਾਰ ਨੂੰ 5 ਲੱਖ 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਮਾਸਟਰ ਕਲੋਨੀ ਖੰਨਾ, ਜ਼ਿਲ੍ਹਾ ਲੁਧਿਆਣਾ ਦੇ ਇੱਕ ਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਜਾਇਦਾਦ ਦੀ ਖਰੀਦੋ-ਫਰੋਖਤ ਦੇ ਕਾਰੋਬਾਰ ਵਿੱਚ ਲੱਗਾ ਹੋਇਆ ਹੈ ਅਤੇ ਉਸਨੇ ਸ਼ਿਕਾਇਤ ਕੀਤੀ ਕਿ ਮੁਲਜ਼ਮ ਹੈੱਡ ਕਾਂਸਟੇਬਲ ਰਮੇਸ਼ ਕੁਮਾਰ ਉਸ ਨੂੰ ਮਿਲਿਆ ਅਤੇ ਉਸ ‘ਤੇ ਦੋਸ਼ ਲਗਾਇਆ ਕਿ ਸ਼ਿਕਾਇਤਕਰਤਾ ਜੂਏ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਹੈ। ਮੁਲਜ਼ਮ ਕਾਂਸਟੇਬਲ ਨੇ ਸ਼ਿਕਾਇਤਕਰਤਾ ਨੂੰ ਦੱਸਿਆ ਕਿ ਖੰਨਾ ਦੇ ਸੀਆਈਏ ਇੰਚਾਰਜ ਨਰਪਿੰਦਰਪਾਲ ਸਿੰਘ ਨੇ ਉਸਨੂੰ ਬੁਲਾਇਆ ਹੈ। ਸ਼ਿਕਾਇਤਕਰਤਾ ਨੇ ਕਿਹਾ ਕਿ ਉਹ ਅਜਿਹੀ ਕਿਸੀ ਵੀ ਗਤੀਵਿਧੀ ਵਿੱਚ ਸ਼ਾਮਲ ਨਹੀਂ ਹੈ, ਉਸਨੂੰ ਸੀਆਈਏ ਇੰਚਾਰਜ ਨਾਲ ਸੰਪਰਕ ਕਰਨ ਲਈ ਮਜਬੂਰ ਕੀਤਾ ਗਿਆ ਸੀ।

ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਦਫ਼ਤਰ ਗਿਆ ਅਤੇ ਸੀਆਈਏ ਇੰਚਾਰਜ ਨਰਪਿੰਦਰਪਾਲ ਸਿੰਘ ਨੂੰ ਮਿਲਿਆ, ਜਿਸਨੇ ਸ਼ਿਕਾਇਤਕਰਤਾ 'ਤੇ ਸੱਟੇਬਾਜ਼ੀ ਅਤੇ ਗੈਰ-ਕਾਨੂੰਨੀ ਲਾਟਰੀ ਸਬੰਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦਾ ਦੋਸ਼ ਲਗਾਇਆ ਅਤੇ ਹੈੱਡ ਕਾਂਸਟੇਬਲ ਰਮੇਸ਼ ਕੁਮਾਰ ਰਾਹੀਂ 5 ਲੱਖ ਰੁਪਏ ਦੀ ਮੰਗ ਕੀਤੀ। ਉਸਨੇ ਸ਼ਿਕਾਇਤਕਰਤਾ ਵਿਰੁੱਧ ਝੂਠਾ ਕੇਸ ਦਰਜ ਕਰਕੇ ਉਸਨੂੰ ਗ੍ਰਿਫ਼ਤਾਰ ਕਰਨ ਦੀ ਧਮਕੀ ਵੀ ਦਿੱਤੀ।

ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਨੇ ਮਜਬੂਰੀ ਵਿੱਚ 2,20,000 ਰੁਪਏ ਦਾ ਪ੍ਰਬੰਧ ਕੀਤਾ ਅਤੇ ਖੰਨਾ ਵਿਖੇ ਆਪਣੇ ਜਾਣਕਾਰ ਦਿਨੇਸ਼ ਕੁਮਾਰ ਦੇ ਘਰ ਰਮੇਸ਼ ਕੁਮਾਰ ਨੂੰ ਦੇਣ ਦੀ ਕੋਸ਼ਿਸ਼ ਕੀਤੀ, ਪਰ ਪੈਸੇ ਇਹ ਕਹਿ ਕੇ ਵਾਪਸ ਕਰ ਦਿੱਤੇ ਗਏ ਕਿ 5 ਲੱਖ ਰੁਪਏ ਦੀ ਪੂਰੀ ਰਕਮ ਦਿੱਤੀ ਜਾਵੇ।ਇਸ ਤੋਂ ਬਾਅਦ ਹੈੱਡ ਕਾਂਸਟੇਬਲ ਰਮੇਸ਼ ਕੁਮਾਰ ਨਾਲ ਗੱਲਬਾਤ ਦੌਰਾਨ, ਰਿਸ਼ਵਤ ਦੀ ਰਕਮ 5 ਲੱਖ ਰੁਪਏ ਤੋਂ ਵਧਾ ਕੇ 5 ਲੱਖ 20 ਹਜ਼ਾਰ ਰੁਪਏ ਕਰ ਦਿੱਤੀ ਗਈ। ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ, ਜਿਸ ਕਾਰਨ ਉਸਨੇ ਵਿਜੀਲੈਂਸ ਬਿਊਰੋ ਯੂਨਿਟ, ਹੁਸ਼ਿਆਰਪੁਰ ਨਾਲ ਸੰਪਰਕ ਕੀਤਾ। 

ਇਸ ਤੋਂ ਬਾਅਦ ਖੰਨਾ ਦੇ ਸੀਆਈਏ ਇੰਚਾਰਜ ਨਰਪਿੰਦਰਪਾਲ ਸਿੰਘ ਅਤੇ ਹੈੱਡ ਕਾਂਸਟੇਬਲ ਰਮੇਸ਼ ਕੁਮਾਰ ਵਿਰੁੱਧ ਕੇਸ ਦਰਜ ਕੀਤਾ ਗਿਆ।ਸ਼ਿਕਾਇਤ 'ਤੇ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5.2 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।

ਵਿਜੀਲੈਂਸ ਬਿਊਰੋ ਨੇ ਵੱਖ-ਵੱਖ ਟੀਮਾਂ ਬਣਾ ਕੇ ਖੰਨਾ ਦੇ ਸੀਆਈਏ ਇੰਚਾਰਜ ਨਰਪਿੰਦਰਪਾਲ ਸਿੰਘ ਨੂੰ ਜਲਦ ਗ੍ਰਿਫ਼ਤਾਰ ਕਰਨ ਲਈ ਉਸ ਦੇ ਘਰ ਅਤੇ ਹੋਰ ਥਾਵਾਂ 'ਤੇ ਛਾਪੇਮਾਰੀ ਕਰ ਰਹੀ ਹੈ। ਇਸ ਸਬੰਧੀ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , State Vigilance Bureau , Punjab Vigilance Bureau

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD