Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿੱਤਰਾ ਵੱਲੋਂ ਵੋਟਰਾਂ ਨੂੰ ਲੋਕਤੰਤਰੀ ਪ੍ਰਕਿਰਿਆ ਵਿੱਚ ਜ਼ਿੰਮੇਵਾਰ ਅਤੇ ਸਰਗਰਮ ਭਾਗੀਦਾਰੀ ਲਈ ਅਪੀਲ

ਅਮਿਟੀ ਯੂਨੀਵਰਸਿਟੀ, ਮੋਹਾਲੀ ਵਿੱਚ 16ਵੇਂ ਰਾਸ਼ਟਰੀ ਮਤਦਾਤਾ ਦਿਵਸ ਮੌਕੇ ਰਾਜ ਪੱਧਰੀ ਸਮਾਰੋਹ

Anindita Mitra, Election Commision Punjab, ECI, Chief Electoral Officer Punjab, CEO Punjab, Komal Mittal, DC Mohali, Deputy Commissioner Mohali, SAS Nagar, SAS Nagar Mohali, Mohali, Sahibzada Ajit Singh Nagar

Web Admin

Web Admin

5 Dariya News

ਐੱਸ.ਏ.ਐੱਸ. ਨਗਰ , 25 Jan 2026

Last updated on: Jan 27, 2026, 12:26 IST

ਲੋਕਤੰਤਰੀ ਪ੍ਰਕਿਰਿਆ ਵਿੱਚ ਜ਼ਿੰਮੇਵਾਰ ਅਤੇ ਸਰਗਰਮ ਭਾਗੀਦਾਰੀ ਦੀ ਅਪੀਲ ਕਰਦੇ ਹੋਏ ਪੰਜਾਬ ਦੀ ਮੁੱਖ ਚੋਣ ਅਫ਼ਸਰ ਸ਼੍ਰੀਮਤੀ ਅਨਿੰਦਿਤਾ ਮਿੱਤਰਾ ਨੇ ਜਨਤੰਤਰ ਅਤੇ ਲੋਕਤੰਤਰ ਦੇ ਅਟੁੱਟ ਸੰਬੰਧ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਲੋਕਤੰਤਰ ਉਹ ਮਜ਼ਬੂਤ ਨੀਂਹ ਹੈ ਜਿਸ ‘ਤੇ ਸਾਰੀਆਂ ਸੰਸਥਾਵਾਂ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰ ਸਕਦੀਆਂ ਹਨ।

ਅਮਿਟੀ ਯੂਨੀਵਰਸਿਟੀ, ਸੈਕਟਰ-82, ਮੋਹਾਲੀ ਵਿੱਚ ਆਯੋਜਿਤ 16ਵੇਂ ਰਾਸ਼ਟਰੀ ਮਤਦਾਤਾ ਦਿਵਸ ਦੇ ਰਾਜ ਪੱਧਰੀ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਸੀ ਈ ਓ ਪੰਜਾਬ ਨੇ ਭਾਰਤੀ ਸੰਵਿਧਾਨ ਦੇ ਸ਼ਿਲਪਕਾਰ ਡਾ. ਬੀ.ਆਰ. ਅੰਬੇਡਕਰ ਨੂੰ ਵਿਸ਼ੇਸ਼ ਤੌਰ 'ਤੇ ਯਾਦ ਕੀਤਾ, ਜਿਨ੍ਹਾਂ ਦੀ ਦੂਰਦਰਸ਼ੀ ਅਗਵਾਈ ਨਾਲ ਭਾਰਤੀ ਚੋਣ ਕਮਿਸ਼ਨ ਨੂੰ ਸੰਵਿਧਾਨਕ ਦਰਜਾ ਪ੍ਰਾਪਤ ਹੋਇਆ।

ਆਪਣੇ ਮੁੱਖ ਭਾਸ਼ਣ ਵਿੱਚ ਸ਼੍ਰੀਮਤੀ ਮਿੱਤਰਾ ਨੇ ਜ਼ਿਲ੍ਹਾ ਪ੍ਰਸ਼ਾਸਨ, ਅਮਿਟੀ ਯੂਨੀਵਰਸਿਟੀ, ਅਧਿਆਪਕਾਂ, ਵਿਦਿਆਰਥੀਆਂ ਅਤੇ ਸਾਰੇ ਸਹਿਯੋਗੀਆਂ ਦਾ ਉਤਸ਼ਾਹਪੂਰਣ ਅਤੇ ਸਾਰੇ ਵਰਗਾਂ ਦੀ ਸ਼ਮੂਲੀਅਤ ਵਾਲਾ ਸਮਾਰੋਹ ਆਯੋਜਿਤ ਕਰਨ ਲਈ ਧੰਨਵਾਦ ਕੀਤਾ। ਸਕੂਲ ਸਿੱਖਿਆ ਅਤੇ ਉੱਚ ਸਿੱਖਿਆ, ਪੰਜਾਬ ਦੀ ਸਕੱਤਰ ਰਹਿੰਦੇ ਆਪਣੇ ਪਿਛਲੇ ਤਜਰਬੇ ਸਾਂਝੇ ਕਰਦਿਆਂ ਉਨ੍ਹਾਂ ਕਿਹਾ ਕਿ ਲਗਭਗ 26 ਲੱਖ ਵਿਦਿਆਰਥੀਆਂ ਨਾਲ ਨੇੜਿਓਂ ਕੰਮ ਕਰਨ ਦੌਰਾਨ, ਉਨ੍ਹਾਂ ਦਾ ਇਹ ਵਿਸ਼ਵਾਸ ਹੋਰ ਮਜ਼ਬੂਤ ਹੋਇਆ ਕਿ ਨੌਜਵਾਨ ਆਪਣੇ ਪਰਿਵਾਰਾਂ ਅਤੇ ਸਮਾਜ ਸਮੇਤ ਦੋ ਕਰੋੜ ਤੋਂ ਵੱਧ ਮਤਦਾਤਾਵਾਂ ਨੂੰ ਜਾਗਰੂਕ ਕਰਨ ਵਿੱਚ ਬਦਲਾਅ ਭਰਪੂਰ ਭੂਮਿਕਾ ਨਿਭਾ ਸਕਦੇ ਹਨ।

16ਵਾਂ ਰਾਸ਼ਟਰੀ ਮਤਦਾਤਾ ਦਿਵਸ “ਮਾਈ ਇੰਡੀਆ, ਮਾਈ ਵੋਟ” ਥੀਮ ਅਤੇ “ਭਾਰਤੀ ਲੋਕਤੰਤਰ ਦੇ ਕੇਂਦਰ ਵਿੱਚ ਨਾਗਰਿਕ” ਟੈਗਲਾਈਨ ਹੇਠ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਸ਼੍ਰੀ ਗਿਆਨੇਸ਼ ਕੁਮਾਰ ਦਾ ਵੀਡੀਓ ਸੰਦੇਸ਼ ਵੀ ਦਿਖਾਇਆ ਗਿਆ, ਜਿਸ ਵਿੱਚ ਉਨ੍ਹਾਂ ਨੇ ਲੋਕਤੰਤਰੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਨੌਜਵਾਨ ਮਤਦਾਤਾਵਾਂ ਦੀ ਅਹਿਮ ਭੂਮਿਕਾ ਉਤੇ ਜ਼ੋਰ ਦਿੱਤਾ ਅਤੇ ਉਨ੍ਹਾਂ ਨੂੰ ਚੋਣ ਪ੍ਰਕਿਰਿਆ ਵਿੱਚ ਸਰਗਰਮ ਭਾਗੀਦਾਰੀ ਲਈ ਪ੍ਰੇਰਿਤ ਕਰਨ ਲਈ ਅਪੀਲ ਕੀਤੀ।

ਇਸ ਸਮਾਰੋਹ ਵਿੱਚ ਸ਼੍ਰੀ ਅਮਨਦੀਪ ਬਾਂਸਲ, ਐਡੀਸ਼ਨਲ ਮੁੱਖ ਚੋਣ ਅਧਿਕਾਰੀ; ਸ਼੍ਰੀਮਤੀ ਕੋਮਲ ਮਿੱਤਲ, ਡਿਪਟੀ ਕਮਿਸ਼ਨਰ, ਐੱਸ.ਏ.ਐੱਸ. ਨਗਰ; ਸ਼੍ਰੀ ਸਕੱਤਰ ਸਿੰਘ ਬਲ, ਜੁਆਇੰਟ ਸੀ ਈ ਓ; ਸ਼੍ਰੀਮਤੀ ਗੀਤਿਕਾ ਸਿੰਘ, ਏ ਡੀ ਸੀ (ਜਨਰਲ); ਸ਼੍ਰੀਮਤੀ ਅੰਜੂ ਬਾਲਾ, ਡਿਪਟੀ ਸੀ ਈ ਓ ; ਸ਼੍ਰੀਮਤੀ ਮਨਜੀਤ ਕੌਰ, ਇਲੈਕਟੋਰਲ ਅਫ਼ਸਰ; ਅਤੇ ਡਾ. ਪੁਨੀਤ ਸ਼ਰਮਾ, ਪ੍ਰੋ ਵਾਈਸ-ਚਾਂਸਲਰ, ਅਮਿਟੀ ਯੂਨੀਵਰਸਿਟੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ।

ਸਮਾਰੋਹ ਦੀ ਸ਼ੁਰੂਆਤ ਮਤਦਾਤਾ ਜਾਗਰੂਕਤਾ ਲਈ ਬਾਈਕ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਕੀਤੀ ਗਈ, ਜੋ ਕਿ 'ਮਿੱਤਰਾਂ ਦੀ ਮੋਟਰਸਾਈਕਲ ਮੰਡਲੀ' ਦੇ ਸਹਿਯੋਗ ਨਾਲ ਆਯੋਜਿਤ ਹੋਈ। ਇਸ ਦੇ ਨਾਲ ਸਵੀਪ ਪੇਂਟਿੰਗ ਪ੍ਰਦਰਸ਼ਨੀ ਅਤੇ ਰੰਗੋਲੀ ਪ੍ਰਦਰਸ਼ਨੀਆਂ ਰਾਹੀਂ ਲੋਕਤੰਤਰੀ ਮੁੱਲਾਂ ਨੂੰ ਦਰਸਾਇਆ ਗਿਆ, ਜਿਸ ਨਾਲ ਮਤਦਾਤਾ ਸਿੱਖਿਆ ਅਤੇ ਭਾਗੀਦਾਰੀ ਦੀ ਮਹੱਤਤਾ ਉਭਾਰੀ ਗਈ।

ਚੋਣ ਮਸ਼ੀਨਰੀ ਦੀ ਸਮਰਪਿਤ ਸੇਵਾ ਦੀ ਪ੍ਰਸ਼ੰਸਾ ਕਰਦਿਆਂ ਸ਼੍ਰੀਮਤੀ ਮਿੱਤਰਾ ਨੇ ਬੂਥ ਲੈਵਲ ਅਧਿਕਾਰੀਆਂ, ਪੋਲਿੰਗ ਕਰਮਚਾਰੀਆਂ ਅਤੇ ਅਧਿਕਾਰੀਆਂ ਦੇ ਯਤਨਾਂ ਦੀ ਸਰਾਹਨਾ ਕੀਤੀ ਅਤੇ ਲੋਕਤੰਤਰੀ ਡਿਊਟੀ ਦੀ ਸੇਵਾ ਵਿੱਚ ਜਾਨਾਂ ਨਿਓਛਾਵਰ ਕਰਨ ਵਾਲਿਆਂ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਬਾਈਕਰਾਂ, ਕਲਾਕਾਰਾਂ ਅਤੇ ਪ੍ਰਦਰਸ਼ਨਕਾਰਾਂ ਸਮੇਤ ਵੱਖ-ਵੱਖ ਗਤੀਵਿਧੀਆਂ ਦੇ ਭਾਗੀਦਾਰਾਂ ਨੂੰ ਮਤਦਾਤਾ ਜਾਗਰੂਕਤਾ ਵਿੱਚ ਦਿੱਤੇ ਵਡਮੁੱਲੇ ਯੋਗਦਾਨ ਲਈ ਵਧਾਈ ਵੀ ਦਿੱਤੀ।

ਕਾਰਜਕ੍ਰਮ ਦੌਰਾਨ ਸੱਭਿਆਚਾਰਕ ਅਤੇ ਜਾਗਰੂਕਤਾ ਪੇਸ਼ਕਾਰੀਆਂ ਦੀ ਲੜੀ ਪੇਸ਼ ਕੀਤੀ ਗਈ, ਜਿਸ ਵਿੱਚ ਸੁਆਗਤੀ ਗੀਤ, ਗਿੱਧਾ, ਭੰਗੜਾ, ਯੋਗਾ ਪ੍ਰਦਰਸ਼ਨ ਅਤੇ ਦਿਵਿਆਂਗ ਮਤਦਾਤਾਵਾਂ ਵੱਲੋਂ ਪੇਸ਼ ਕੀਤਾ ਗਿਆ ਵਿਸ਼ੇਸ਼ ਮਤਦਾਤਾ ਜਾਗਰੂਕਤਾ ਗੀਤ ਸ਼ਾਮਲ ਸਨ—ਜੋ ਸਭ ਦੀ ਸ਼ਮੂਲੀਅਤ ਭਰਪੂਰ ਲੋਕਤੰਤਰ ਦੀ ਅਸਲ ਰੂਹ ਨੂੰ ਦਰਸਾਉਂਦੇ ਹਨ। ਵਿਦਿਆਰਥੀਆਂ ਅਤੇ ਨੌਜਵਾਨ ਵੋਟਰਾਂ ਨੇ ਵੀ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਲੋਕਤੰਤਰੀ ਮੁੱਲਾਂ ਨੂੰ ਮਜ਼ਬੂਤ ਕਰਨ ਵਿੱਚ ਨੌਜਵਾਨਾਂ ਦੀ ਕੇਂਦਰੀ ਭੂਮਿਕਾ ਉਤੇ ਜ਼ੋਰ ਦਿੱਤਾ।ਇਸ ਮੌਕੇ ਸੀ ਈ ਓ ਸ਼੍ਰੀਮਤੀ ਮਿੱਤਰਾ ਵੱਲੋਂ ਚੋਣ ਥੀਮ ਅਧਾਰਿਤ ਕੈਲੰਡਰ ਵੀ ਜਾਰੀ ਕੀਤਾ ਗਿਆ।

ਸਮਾਰੋਹ ਦੌਰਾਨ ਰਾਜ ਪੱਧਰੀ ਅਤੇ ਜ਼ਿਲ੍ਹਾ ਪੱਧਰੀ ਇਨਾਮ ਵੀ ਦਿੱਤੇ ਗਏ। ਇਨਾਮ ਪ੍ਰਾਪਤ ਕਰਨ ਵਾਲਿਆਂ ਵਿੱਚ ਲੁਧਿਆਣਾ ਅਤੇ ਤਰਨ ਤਾਰਨ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਦੇ ਪ੍ਰਤੀਨਿਧੀ, ਜ਼ਿਲ੍ਹਾ ਪੱਧਰ ਤੇ ਸਰਵੋਤਮ ਇਲੈਕਟੋਰਲ ਰਜਿਸਟ੍ਰੇਸ਼ਨ ਅਧਿਕਾਰੀ ਵਜੋਂ ਐੱਸ ਡੀ ਐਮ ਅਮਿਤ ਗੁਪਤਾ (ਡੇਰਾਬੱਸੀ), ਨੋਡਲ ਅਧਿਕਾਰੀ ਰੂਮਾ ਰਾਣੀ (ਪ੍ਰਿੰਸੀਪਲ, ਮੁਬਾਰਿਕਪੁਰ ਸਕੂਲ), ਬੀ ਐਲ ਓ ਰਾਜੀਵ ਕੁਮਾਰ (ਬੂਥ ਨੰਬਰ 99, ਡੇਰਾਬੱਸੀ), ਜ਼ਿਲ੍ਹਾ ਆਈਕਨ ਰਾਜੇਸ਼ ਧਾਰਵਾਲ, ਪ੍ਰੇਮ ਸਿੰਘ (ਪਦਮ ਸ਼੍ਰੀ), ਸ਼੍ਰੀਮਤੀ ਪੂਨਮ ਲਾਲ, ਆਰਟਿਸਟ ਗੁਰਪ੍ਰੀਤ ਸਿੰਘ ਨਾਮਧਾਰੀ, ਬਾਈਕਰਜ਼ ਕਲੱਬ, ਯੋਗਾ ਟ੍ਰੇਨਰ ਅਤੇ ਸਕੂਲੀ ਵਿਦਿਆਰਥੀ ਸ਼ਾਮਲ ਸਨ, ਜਿਨ੍ਹਾਂ ਨੂੰ ਮਤਦਾਤਾ ਜਾਗਰੂਕਤਾ ਲਈ ਸਰਵੋਤਮ ਯੋਗਦਾਨ ਦੇਣ ਵਜੋਂ ਸਨਮਾਨਿਤ ਕੀਤਾ ਗਿਆ।ਇਸ ਮੌਕੇ ਹਾਜ਼ਰੀਨ ਨੂੰ ਵੋਟਰ ਪ੍ਰਣ ਵੀ ਦਿਵਾਇਆ ਗਿਆ।

 

Tags: Anindita Mitra , Election Commision Punjab , ECI , Chief Electoral Officer Punjab , CEO Punjab , Komal Mittal , DC Mohali , Deputy Commissioner Mohali , SAS Nagar , SAS Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD