Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਮੁੱਖ ਮੰਤਰੀ ਸਿਹਤ ਯੋਜਨਾ ਨੂੰ ਜ਼ਿਲ੍ਹਾ ਤਰਨ ਤਾਰਨ ਵਿੱਚ ਮਿਲ ਰਿਹਾ ਭਰਵਾਂ ਹੁੰਗਾਰਾ

ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਜ਼ਿਲ੍ਹਾ ਤਰਨ ਤਾਰਨ ਵਿੱਚ ਰਜਿਸਟ੍ਰੇਸ਼ਨ ਮੁਹਿੰਮ ਜਾਰੀ

Laljit Singh Bhullar, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Mukh Mantri Sehat Yojna

Web Admin

Web Admin

5 Dariya News

ਪੱਟੀ/ਤਰਨ ਤਾਰਨ , 25 Jan 2026

Last updated on: Jan 27, 2026, 12:33 IST

ਸੂਬੇ ਦੇ ਟਰਾਂਸਪੋਰਟ ਤੇ ਜੇਲ੍ਹਾਂ ਬਾਰੇ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਦੀ ਅਘਵਾਈ ਹੇਠ ਵਿਧਾਨ ਸਭਾ ਹਲਕਾ ਪੱਟੀ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰਜਿਸਟ੍ਰੇਸ਼ਨ ਮੁਹਿੰਮ ਨੂੰ ਲਗਾਤਰ ਜਾਰੀ ਹੈ। ਕੈਬਨਿਟ ਮੰਤਰੀ ਵੱਲੋਂ ਪੱਟੀ ਸ਼ਹਿਰ ਅਤੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਸਿਹਤ ਕਾਰਡ ਜਾਰੀ ਕਰਨ ਵਾਲੇ ਕੇਂਦਰਾਂ ਦਾ ਉਦਘਾਟਨ ਕੀਤਾ ਜਾ ਰਿਹਾ ਹੈ। ਦੱਸਣਯੋਗ ਹੈ ਕਿ ਇਹ ਯੋਜਨਾ ਸੂਬੇ ਦੇ ਹਰ ਮੂਲ ਨਿਵਾਸੀ ਨੂੰ ਯੂਨੀਵਰਸਲ ਹੈਲਥ ਕਵਰੇਜ ਪ੍ਰਦਾਨ ਕਰਦੀ ਹੈ।

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਹੁਣ ਰਾਜ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਮਿਲੇਗੀ ਅਤੇ ਸਮਾਜ ਦੇ ਆਰਥਿਕ ਤੌਰ ’ਤੇ ਗਰੀਬ ਵਰਗ ਦੇ ਲੋਕ ਹੁਣ ਨਿੱਜੀ ਹਸਪਤਾਲਾਂ ਵਿੱਚ ਵੀ ਇਲਾਜ ਲੈ ਸਕਣਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਯੋਜਨਾ ਇਹ ਯਕੀਨੀ ਬਣਾਉਣ ਲਈ ਤਿਆਰ ਕੀਤੀ ਗਈ ਹੈ ਕਿ ਸੂਬੇ ਦਾ ਕੋਈ ਵੀ ਨਾਗਰਿਕ ਵਿੱਤੀ ਤੰਗੀਆਂ-ਤੁਰਸ਼ੀਆਂ ਕਾਰਨ ਮਿਆਰੀ ਸਿਹਤ ਸੰਭਾਲ ਸੇਵਾਵਾਂ ਤੋਂ ਵਾਂਝਾ ਨਾ ਰਹੇ।

ਲਾਲਜੀਤ ਸਿੰਘ ਭੁੱਲਰ ਨੇ ਅੱਗੇ ਕਿਹਾ ਕਿ ਇਸ ਯੋਜਨਾ ਅਧੀਨ ਸਾਰੀਆਂ ਦਵਾਈਆਂ ਦੇ ਨਾਲ-ਨਾਲ ਡਾਇਗਨੌਸਟਿਕ ਟੈਸਟ ਵੀ ਮੁਫ਼ਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਤਹਿਤ ਨਾਗਰਿਕਾਂ ਨੂੰ ਆਰਥੋਪੈਡਿਕਸ, ਜਨਰਲ ਮੈਡੀਸਨ, ਕਾਰਡੀਓਲੋਜੀ, ਨਿਊਰੋਲੋਜੀ, ਨੈਫਰੋਲੋਜੀ, ਯੂਰੋਲੋਜੀ, ਓਨਕੋਲੋਜੀ ਅਤੇ ਹੋਰ ਉੱਨਤ ਮੈਡੀਕਲ ਸ਼੍ਰੇਣੀਆਂ ਵਿੱਚ ਵਿਸ਼ੇਸ਼ ਇਲਾਜ ਸੇਵਾਵਾਂ ਮਿਲਣਗੀਆਂ। 

ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਯੋਜਨਾ ਅਧੀਨ ਹਸਪਤਾਲਾਂ ਵਿੱਚ ਇਲਾਜ ਦੀ ਪੂਰੀ ਲਾਗਤ ਦੇ ਨਾਲ-ਨਾਲ ਡਾਇਗਨੌਸਟਿਕ ਸੇਵਾਵਾਂ ਨੂੰ ਪੂਰੀ ਤਰ੍ਹਾਂ ਕਵਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਇਹ ਇਤਿਹਾਸਕ ਕਦਮ ਸੂਬੇ ਦੇ ਲੋਕਾਂ ਨੂੰ ਮਿਆਰੀ ਤੇ ਮੁਫ਼ਤ ਮੈਡੀਕਲ ਸੇਵਾਵਾਂ ਦੇਣ ਵਿੱਚ ਅਹਿਮ ਸਾਬਤ ਹੋਵੇਗਾ।

 

Tags: Laljit Singh Bhullar , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Mukh Mantri Sehat Yojna

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD