Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਦੁਹਰਾ ਅੰਨ੍ਹਾ ਕਤਲ ਕੇਸ ਟਰੇਸ, ਦੋਸ਼ੀ ਕਾਬੂ

ਸਕੇ ਭਰਾ ਵੱਲੋਂ ਆਪਣੀ ਮਾਤਾ ਅਤੇ ਭੈਣ ਦੇ ਕਤਲ ਕਰਨ ਸਬੰਧੀ ਰਚੀ ਸਾਜਿਸ਼ ਦਾ ਪਰਦਾਫਾਸ਼

Harpal Singh Cheema, Advocate Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Crime News Punjab, Punjab Police, Police, Crime News, Sangrur Police, Sangrur

Web Admin

Web Admin

5 Dariya News

ਸੰਗਰੂਰ , 25 Jan 2026

Last updated on: Jan 27, 2026, 12:44 IST

ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਦਿੜ੍ਹਬਾ ਏਰੀਆ ਵਿੱਚ ਹੋਇਆ ਦੂਹਰਾ ਅੰਨਾ ਕਤਲ ਕੇਸ ਟਰੇਸ ਕਰਕੇ ਸਕੇ ਭਰਾ ਵੱਲੋਂ ਆਪਣੀ ਮਾਂ ਅਤੇ ਭੈਣ ਦਾ ਕਤਲ ਕਰਨ ਸਬੰਧੀ ਰਚੀ ਗਈ ਸਾਜਿਸ਼ ਦਾ ਪਰਦਾਫਾਸ਼ ਕੀਤਾ ਗਿਆ ਤੇ ਦੋਸ਼ੀ ਨੂੰ ਕਾਬੂ ਕੀਤਾ ਗਿਆ ਹੈ।

ਇਸ ਸਬੰਧੀ ਸਥਾਨਕ ਰੈਸਟ ਹਾਊਸ ਵਿਖੇ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮਿਤੀ 17.01.2026 ਨੂੰ ਇਤਲਾਹ ਮਿਲੀ ਸੀ ਕਿ ਸਰਬਜੀਤ ਕੌਰ (ਉਮਰ 35 ਸਾਲ) ਵਾਸੀ ਮੋੜਾਂ, ਜੋ ਪੰਜਾਬ ਪੁਲਿਸ ਵਿੱਚ ਸੀ ਆਈ ਡੀ ਯੂਨਿਟ ਦਿੜ੍ਹਬਾ ਵਿਖੇ ਡਿਊਟੀ ਕਰਦੀ ਸੀ, ਆਪਣੀ ਕਾਰ ਨੰਬਰ ਪੀ ਬੀ 13 ਬੀ ਐੱਸ 1294 ਮਾਰਕਾ ਸਵਿਫਟ ਵਿੱਚ ਆਪਣੀ ਮਾਤਾ ਇੰਦਰਜੀਤ ਕੌਰ (ਉਮਰ 55 ਸਾਲ) ਨੂੰ ਰਿਸ਼ਤੇਦਾਰੀ ਵਿੱਚ ਪਿੰਡ ਭਾਈ ਕੀ ਪਿਸ਼ੌਰ ਛੱਡਣ ਲਈ ਘਰ ਤੋਂ ਸਵੇਰੇ ਚੱਲੀ ਸੀ।

ਜਿਸਨੇ ਆਪਣੀ ਮਾਤਾ ਨੂੰ ਉੱਥੇ ਛੱਡ ਕੇ ਆਪਣੀ ਡਿਊਟੀ ਉਪਰ ਜਾਣਾ ਸੀ, ਰਸਤੇ ਵਿੱਚ ਸੂਲਰ ਘਰਾਟ ਤੋਂ ਪਿੰਡ ਛਾਹੜ ਨੂੰ ਜਾਂਦੀ ਸੜਕ ਉਪਰ ਉਸਦੀ ਗੱਡੀ ਦਾ ਐਕਸੀਡੈਂਟ ਹੋਣ ਕਾਰਨ ਕਾਰ ਨੂੰ ਅੱਗ ਲੱਗਣ ਕਾਰਨ ਦੋਵੇਂ ਮਾਵਾਂ ਧੀਆਂ ਦੀ ਮੌਤ ਹੋ ਗਈ ਸੀ, ਜਿਨ੍ਹਾਂ ਦੇ ਕੰਕਾਲ ਕਾਰ ਵਿੱਚ ਹੀ ਪਏ ਸਨ। ਜਿਸ ਉਪਰ ਨਾ ਮਲੂਮ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਨੰਬਰ 15 ਮਿਤੀ 17.01.2026 ਅ/ਧ 281,106,324(5) ਬੀ ਐਨ ਐਸ ਥਾਣਾ ਦਿੜ੍ਹਬਾ ਰਜਿਸਟਰ ਕਰਕੇ ਤਫਤੀਸ਼ ਅਮਲ ਵਿੱਚ ਲਿਆਂਦੀ ਗਈ।

ਉਹਨਾਂ ਕਿਹਾ ਕਿ ਮਾਮਲਾ ਸ਼ੱਕੀ ਹੋਣ ਉਪਰ ਅਤੇ ਮੁਕੱਦਮੇ ਨੂੰ ਟਰੇਸ ਕਰਨ ਲਈ ਸ੍ਰੀ ਦਵਿੰਦਰ ਅੱਤਰੀ, ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਸੰਗਰੂਰ ਦੀ ਯੋਗ ਅਗਵਾਈ ਹੇਠ ਸ੍ਰੀਮਤੀ ਰੁਪਿੰਦਰ ਕੌਰ ਉਪ ਕਪਤਾਨ ਪੁਲਿਸ ਸਬ-ਡਵੀਜਨ ਦਿੜਬਾ ਦੀ ਨਿਗਰਾਨੀ ਹੇਠ ਇੰਸਪੈਕਟਰ ਸੰਦੀਪ ਸਿੰਘ, ਇੰਚਾਰਜ ਸੀ.ਆਈ.ਏ ਸੰਗਰੂਰ ਅਤੇ ਇੰਸਪੈਕਟਰ ਕਮਲਜੀਤ ਸਿੰਘ, ਮੁੱਖ ਅਫਸਰ ਥਾਣਾ ਦਿੜ੍ਹਬਾ ਦੀਆਂ ਸਪੈਸ਼ਲ ਟੀਮਾਂ ਬਣਾ ਕੇ ਟੈਕਨੀਕਲ ਢੰਗ ਨਾਲ ਤਫਤੀਸ਼ ਅਮਲ ਵਿੱਚ ਲਿਆਂਦੀ ਗਈ।

ਸ੍ਰ ਚੀਮਾ ਨੇ ਅੱਗੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਤਫਤੀਸ਼ ਦੌਰਾਨ ਮਿਤੀ 23.01.2026 ਨੂੰ ਮੁਕੱਦਮਾ ਟਰੇਸ ਕਰਕੇ ਗੁਰਪ੍ਰੀਤ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਮੌੜਾਂ ਨੂੰ ਨਾਮਜ਼ਦ ਕਰਕੇ ਗ੍ਰਿਫਤਾਰ ਕੀਤਾ ਗਿਆ ਤੇ ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਗਈ, ਪੁੱਛ-ਗਿੱਛ ਦੌਰਾਨ ਦੋਸ਼ੀ ਨੇ ਮੰਨਿਆ ਕਿ ਉਸਨੇ ਮਿਤੀ 16/17.01.2026 ਦੀ ਦਰਮਿਆਨੀ ਰਾਤ ਨੂੰ ਆਪਣੀ ਭੈਣ ਸਰਬਜੀਤ ਕੌਰ ਅਤੇ ਮਾਤਾ ਇੰਦਰਜੀਤ ਕੌਰ ਨੂੰ ਮਾਰ ਕੇ ਕਾਰ ਵਿੱਚ ਲਾਸ਼ਾਂ ਰੱਖ ਕੇ, ਐਕਸੀਡੈਂਟ ਦਾ ਰੂਪ ਦੇ ਕੇ ਕਾਰ ਨੂੰ ਦਰੱਖ਼ਤ ਨਾਲ ਟਕਰਾ ਕੇ ਲਾਸ਼ਾਂ ਅਤੇ ਕਾਰ ਉਪਰ ਪੈਟਰੋਲ ਛਿੜਕ ਕੇ ਅੱਗ ਲਗਾ ਦਿੱਤੀ ਤੇ ਮੌਕੇ ਉਤੋਂ ਭੱਜ ਗਿਆ ਸੀ। 

ਹੁਣ ਪੁਲਿਸ ਨੇ ਮੁਕੱਦਮੇ ਵਿੱਚ ਜੁਰਮ 281,106 ਬੀ ਐਨ ਐਸ ਦਾ ਘਾਟਾ ਕਰਕੇ ਜੁਰਮ 103 ਬੀ ਐਨ ਐਸ ਦਾ ਵਾਧਾ ਕੀਤਾ ਗਿਆ, ਦੋਸ਼ੀ ਦਾ ਰਿਮਾਂਡ ਹਾਸਲ ਕਰਕੇ ਹੋਰ ਪੁੱਛ-ਗਿੱਛ ਕੀਤੀ ਜਾ ਰਹੀ ਹੈ, ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।ਸ੍ਰ ਚੀਮਾ ਨੇ ਕਿਹਾ ਕਿ ਪੁਲਿਸ ਇਸ ਦੂਹਰੇ ਕਤਲ ਮਾਮਲੇ ਦੀ ਬਹੁਤ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਉਹਨਾਂ ਕਿਹਾ ਕਿ ਸੂਬੇ ਵਿੱਚ ਅਜਿਹੇ ਘਿਨਾਉਣੇ ਅਪਰਾਧ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। 

ਪੰਜਾਬ ਸਰਕਾਰ ਅਤੇ ਪੁਲਿਸ ਵੱਲੋਂ ਕੋਸ਼ਿਸ਼ ਕੀਤੀ ਜਾਵੇਗੀ ਕਿ ਅਪਰਾਧੀ ਨੂੰ ਮੌਤ ਦੀ ਸਜ਼ਾ ਕਰਵਾਈ ਜਾਵੇ। ਇਸ ਮੌਕੇ ਸ੍ਰੀ ਦਵਿੰਦਰ ਅੱਤਰੀ, ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਸੰਗਰੂਰ, ਸ੍ਰੀਮਤੀ ਰੁਪਿੰਦਰ ਕੌਰ ਉਪ ਕਪਤਾਨ ਪੁਲਿਸ ਸਬ-ਡਵੀਜਨ ਦਿੜਬਾ, ਇੰਸਪੈਕਟਰ ਸੰਦੀਪ ਸਿੰਘ, ਇੰਚਾਰਜ ਸੀ.ਆਈ.ਏ ਸੰਗਰੂਰ, ਇੰਸਪੈਕਟਰ ਕਮਲਜੀਤ ਸਿੰਘ, ਮੁੱਖ ਅਫਸਰ ਥਾਣਾ ਦਿੜ੍ਹਬਾ ਅਤੇ ਹੋਰ ਵੀ ਹਾਜ਼ਰ ਸਨ।

 

Tags: Harpal Singh Cheema , Advocate Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Crime News Punjab , Punjab Police , Police , Crime News , Sangrur Police , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD