Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਰਾਜਪੁਰਾ ਸਿਵਲ ਹਸਪਤਾਲ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਿਹਤ ਕਾਰਡ ਸੈਂਟਰ ਦਾ ਉਦਘਾਟਨ

ਹਰ ਪਰਿਵਾਰ ਨੂੰ ਮਿਲੇਗਾ 10 ਲੱਖ ਰੁਪਏ ਤਕ ਦਾ ਮੁਫ਼ਤ ਇਲਾਜ - ਡਾ . ਬਲਬੀਰ ਸਿੰਘ

Dr Balbir Singh, Neena Mittal, Rajpura, AAP, Aam Aadmi Party, Aam Aadmi Party Punjab, AAP Punjab, Mukh Mantri Sehat Yojana

Web Admin

Web Admin

5 Dariya News

ਰਾਜਪੁਰਾ/ਪਟਿਆਲਾ , 25 Jan 2026

Last updated on: Jan 27, 2026, 12:47 IST

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਰਾਜਪੁਰਾ ਦੇ ਸਿਵਲ ਹਸਪਤਾਲ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਸਿਹਤ ਕਾਰਡ ਬਣਾਉਣ ਵਾਲੇ ਸੈਂਟਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਆਮ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਰੁਪਏ ਤਕ ਮੁਫ਼ਤ ਇਲਾਜ  ਦੇ ਲਾਭਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਸਿਹਤ ਕਾਰਡ ਬਣਾਉਣ ਦੀ ਪੂਰੀ ਪ੍ਰਕਿਰਿਆ ਨੂੰ ਅਸਾਨ ਸ਼ਬਦਾਂ ਵਿੱਚ ਸਮਝਾਇਆ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਹ ਮਹੱਤਵਪੂਰਨ ਸਿਹਤ ਯੋਜਨਾ 22 ਜਨਵਰੀ ਤੋਂ ਪੂਰੇ ਪੰਜਾਬ ਵਿੱਚ ਲਾਗੂ ਹੋ ਚੁੱਕੀ ਹੈ। ਇਸ ਯੋਜਨਾ ਤਹਿਤ ਪੰਜਾਬ ਦੇ ਲਗਭਗ 65 ਲੱਖ ਪਰਿਵਾਰਾਂ ਨੂੰ ਕਵਰ ਕੀਤਾ ਜਾ ਰਿਹਾ ਹੈ, ਜਿਸ ਨਾਲ ਕਰੀਬ 3 ਕਰੋੜ ਲੋਕਾਂ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਦਾ ਕਾਰਡ ਆਪਣੇ ਆਪ ਵਿੱਚ ਇੱਕ ਨਵੇਕਲੀ ਸ਼ੁਰੂਆਤ ਹੈ, ਜੋ ਪੰਜਾਬ ਦੇ ਸਿਹਤ ਖੇਤਰ ਨੂੰ ਮਜ਼ਬੂਤ ਕਰਨ ਵਿੱਚ ਮੀਲ ਪੱਥਰ ਸਾਬਤ ਹੋਵੇਗਾ।

ਸਿਹਤ ਮੰਤਰੀ ਨੇ ਸਪਸ਼ਟ ਕੀਤਾ ਕਿ ਇਸ ਯੋਜਨਾ ਅਧੀਨ ਸਿਹਤ ਕਾਰਡ ਬਣਵਾਉਣ ਲਈ ਕਿਸੇ ਵੀ ਕਿਸਮ ਦੀ ਫੀਸ ਨਹੀਂ ਦੇਣੀ ਪਵੇਗੀ। ਸਰਕਾਰ ਵੱਲੋਂ ਬੀਮਾ ਕੰਪਨੀ ਨੂੰ ਪਹਿਲਾਂ ਹੀ ਰਕਮ ਅਦਾ ਕੀਤੀ ਜਾ ਚੁੱਕੀ ਹੈ, ਤਾਂ ਜੋ ਆਮ ਲੋਕ ਬਿਨਾਂ ਕਿਸੇ ਵਿੱਤੀ ਬੋਝ ਦੇ ਉੱਚ-ਪੱਧਰੀ ਸਿਹਤ ਸੇਵਾਵਾਂ ਦਾ ਲਾਭ ਲੈ ਸਕਣ। ਉਨ੍ਹਾਂ ਕਿਹਾ ਕਿ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਇਸ ਕਾਰਡ ਦੇ ਜ਼ਰੀਏ ਇਲਾਜ ਮੁਹੱਈਆ ਕਰਵਾਇਆ ਜਾਵੇਗਾ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਯੋਜਨਾ ਖ਼ਾਸ ਤੌਰ ’ਤੇ ਗਰੀਬ, ਮੱਧ ਵਰਗ ਅਤੇ ਲੋੜਵੰਦ ਪਰਿਵਾਰਾਂ ਲਈ ਵਰਦਾਨ ਸਾਬਤ ਹੋਵੇਗੀ। ਗੰਭੀਰ ਬਿਮਾਰੀਆਂ ਦੇ ਇਲਾਜ ’ਤੇ ਆਉਣ ਵਾਲੇ ਵੱਡੇ ਖਰਚ ਤੋਂ ਲੋਕਾਂ ਨੂੰ ਰਾਹਤ ਮਿਲੇਗੀ ਅਤੇ ਕੋਈ ਵੀ ਵਿਅਕਤੀ ਸਿਰਫ਼ ਪੈਸਿਆਂ ਦੀ ਕਮੀ ਕਾਰਨ ਇਲਾਜ ਤੋਂ ਵਾਂਝਾ ਨਹੀਂ ਰਹੇਗਾ।ਉਨ੍ਹਾਂ ਦੱਸਿਆ ਕਿ ਸਿਹਤ ਕਾਰਡ ਬਣਾਉਣ ਦੀ ਪ੍ਰਕਿਰਿਆ ਬਹੁਤ ਹੀ ਸੌਖੀ ਅਤੇ ਪਾਰਦਰਸ਼ੀ ਹੈ। ਲੋੜੀਂਦੇ ਦਸਤਾਵੇਜ਼ਾਂ ਨਾਲ ਨਿਰਧਾਰਤ ਸੈਂਟਰ ’ਤੇ ਪਹੁੰਚ ਕੇ ਕੁਝ ਹੀ ਸਮੇਂ ਵਿੱਚ ਕਾਰਡ ਤਿਆਰ ਕੀਤਾ ਜਾ ਰਿਹਾ ਹੈ। 

ਵੱਡੀ ਗਿਣਤੀ ਵਿੱਚ ਲੋਕ ਇਸ ਮੁਹਿੰਮ ਦਾ ਲਾਭ ਲੈ ਰਹੇ ਹਨ, ਜੋ ਇਸ ਯੋਜਨਾ ਦੀ ਸਫ਼ਲਤਾ ਨੂੰ ਦਰਸਾਉਂਦਾ ਹੈ। ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੇ ਹਰ ਨਾਗਰਿਕ ਨੂੰ ਬਿਹਤਰ, ਮੁਫ਼ਤ ਅਤੇ ਸਮੇਂ ਸਿਰ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ। ਇਸ ਮੌਕੇ ਓਹਨਾ ਦੇ ਨਾਲ ਰਾਜਪੁਰਾ ਦੇ ਵਿਧਾਇਕ ਨੀਨਾ ਮਿੱਤਲ, ਸਿਹਤ ਵਿਭਾਗ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਮੌਜੂਦ ਸਨ।

 

Tags: Dr Balbir Singh , Neena Mittal , Rajpura , AAP , Aam Aadmi Party , Aam Aadmi Party Punjab , AAP Punjab , Mukh Mantri Sehat Yojana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD