Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਦੇ ਰਾਜਪਾਲ ਨੇ ਗਣਤੰਤਰ ਦਿਵਸ ਮੌਕੇ ਫਾਜ਼ਿਲਕਾ ਵਿਖੇ ਲਹਿਰਾਇਆ ਤਿਰੰਗਾ, ਕੁਰਬਾਨੀ ਅਤੇ ਪ੍ਰਗਤੀ ਨੂੰ ਕੀਤਾ ਨਮਨ

ਸ਼ਹੀਦਾਂ, ਆਜ਼ਾਦੀ ਘੁਲਾਟੀਆਂ ਅਤੇ ਭਾਰਤ ਦੇ ਸੰਵਿਧਾਨ ਦੇ ਨਿਰਮਾਤਾ ਡਾ. ਬੀ.ਆਰ. ਅੰਬੇਡਕਰ ਨੂੰ ਕੀਤੀ ਸ਼ਰਧਾਂਜਲੀ ਭੇਟ

Gulab Chand Kataria, Governor of Punjab, Punjab Governor, Punjab Raj Bhavan, 77th Republic Day, Republic Day of India, Republic Day 2026, Republic Day Parade 2026, National flag, Fazilka, Gaurav Yadav, KAP Sinha, Amarpreet Kaur Sandhu

Web Admin

Web Admin

5 Dariya News

ਫਾਜ਼ਿਲਕਾ , 26 Jan 2026

Last updated on: Jan 27, 2026, 17:47 IST

ਦੇਸ਼ ਭਗਤੀ ਨਾਲ ਸਮੋਏ ਸਮਾਰੋਹ ਦੌਰਾਨ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਭਾਰਤ ਦੇ 77ਵੇਂ ਗਣਤੰਤਰ ਦਿਵਸ ਮੌਕੇ ਫਾਜ਼ਿਲਕਾ ਵਿਖੇ ਕੌਮੀ ਝੰਡਾ ਲਹਿਰਾਇਆ। ਇਸ ਮੌਕੇ ਸਮੁੱਚੇ ਨਾਗਰਿਕਾਂ, ਖਾਸ ਕਰਕੇ ਸੂਬਾ ਨਿਵਾਸੀਆਂ ਨੂੰ ਵਧਾਈਆਂ ਦਿੰਦਿਆਂ ਉਨ੍ਹਾਂ ਨੇ ਭਾਰਤ ਦੇ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾਂਜਲੀ ਭੇਟ ਕੀਤੀ, ਜਿਨ੍ਹਾਂ ਨੇ ਦੇਸ਼ ਨੂੰ ਇੱਕ ਪ੍ਰਭੂਸੱਤਾ, ਸਮਾਜਵਾਦੀ, ਧਰਮ ਨਿਰਪੱਖ ਅਤੇ ਲੋਕਤੰਤਰੀ ਗਣਰਾਜ ਵਜੋਂ ਸਥਾਪਿਤ ਕੀਤਾ।

ਅੱਜ ਇੱਥੇ ਸੂਬਾ ਪੱਧਰੀ ਗਣਤੰਤਰ ਦਿਵਸ ਸਮਾਗਮ ਨੂੰ ਸੰਬੋਧਨ ਕਰਦਿਆਂ, ਰਾਜਪਾਲ ਨੇ ਗੁਰੂਆਂ, ਸੰਤਾਂ ਅਤੇ ਯੋਧਿਆਂ ਦੀ ਧਰਤੀ ਨੂੰ ਨਮਨ ਕੀਤਾ ਅਤੇ ਦੇਸ਼ ਲਈ ਜਾਨਾਂ ਨਿਛਾਵਰ ਕਰਨ ਵਾਲੇ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਆਜ਼ਾਦੀ ਘੁਲਾਟੀਆਂ - ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ, ਨੇਤਾਜੀ ਸੁਭਾਸ਼ ਚੰਦਰ ਬੋਸ, ਮਹਾਤਮਾ ਗਾਂਧੀ ਅਤੇ ਸਰਦਾਰ ਵੱਲਭਭਾਈ ਪਟੇਲ ਦੇ ਅਣਥੱਕ ਯਤਨਾਂ ਨੂੰ ਯਾਦ ਕੀਤਾ। ਉਨ੍ਹਾਂ ਨੇ ਡਾ. ਬੀ.ਆਰ. ਅੰਬੇਡਕਰ ਅਤੇ ਸਰਦਾਰ ਪਟੇਲ ਦੇ ਭਾਰਤ ਦੀ ਏਕਤਾ ਅਤੇ ਸੰਵਿਧਾਨ ਵਿੱਚ ਪਾਏ ਯੋਗਦਾਨ ਨੂੰ ਵੀ ਯਾਦ ਕੀਤਾ।

ਰਸਮੀ ਸਨਮਾਨ ਲਈ ਫਾਜ਼ਿਲਕਾ ਦੀ ਚੋਣ ਕਰਦਿਆਂ ਰਾਜਪਾਲ ਨੇ ਕਿਹਾ ਕਿ ਉਹ ਬਹੁਤ ਹੀ ਸੁਭਾਗਾ ਅਤੇ ਭਾਵੁਕ ਮਹਿਸੂਸ ਕਰ ਰਹੇ ਹਨ। ਉਨ੍ਹਾਂ ਨੇ ਰਾਸ਼ਟਰੀ ਸੁਰੱਖਿਆ ਦੇ ਪਹਿਰੇਦਾਰ ਵਜੋਂ ਫਾਜ਼ਿਲਕਾ ਦੀ ਅਹਿਮ ਭੂਮਿਕਾ ਨੂੰ ਉਜਾਗਰ ਕੀਤਾ ਜੋ ਇੱਕ ਅਜਿਹੀ ਧਰਤੀ ਹੈ ਜਿਥੇ ਜਜ਼ਬੇ ਅਤੇ ਦੇਸ਼ ਭਗਤੀ ਦੀਆਂ ਅਣਗਿਣਤ ਕਹਾਣੀਆਂ ਲਿਖੀਆਂ ਗਈਆਂ ਹਨ। ਉਨ੍ਹਾਂ ਨੇ ਅਣਵੰਡੇ ਪੰਜਾਬ ਦੇ ਸਭ ਤੋਂ ਵੱਡੇ ਉੱਨ ਵਪਾਰ ਕੇਂਦਰ ਵਜੋਂ ਇਸ ਦੀ ਪਛਾਣ ਅਤੇ ਕਣਕ, ਝੋਨਾ, ਕਪਾਹ ਕਿੰਨੂ ਅਤੇ ਮਸ਼ਹੂਰ 'ਤੋਸ਼ਾ' ਮਠਿਆਈਆਂ ਵਰਗੇ ਉਤਪਾਦਾਂ ਲਈ ਇਸ ਦੀ ਮੌਜੂਦਾ ਪ੍ਰਸਿੱਧੀ ਦਾ ਜ਼ਿਕਰ ਕੀਤਾ। 

ਉਨ੍ਹਾਂ ਨੇ ਕਿਹਾ ਕਿ ਫਾਜ਼ਿਲਕਾ ਪੰਜਾਬੀ ਨਾਚ 'ਝੂਮਰ'  ਦੇ ਪਿਤਾਮਾ ਬਾਬਾ ਪੋਖਰ ਸਿੰਘ, ਭਾਰਤੀ ਪੁਰਸ਼ ਕ੍ਰਿਕਟ ਟੀਮ ਦੇ ਕਪਤਾਨ ਸ਼ੁਭਮਨ ਗਿੱਲ ਅਤੇ ਸ਼ਾਨਦਾਰ ਨਿਸ਼ਾਨੇਬਾਜ਼ ਅਰਜੁਨ ਬਬੂਟਾ ਵਰਗੇ ਦਿੱਗਜਾਂ ਦਾ ਜੱਦੀ ਜ਼ਿਲ੍ਹਾ ਹੈ।ਉਨ੍ਹਾਂ ਨੇ ਪੰਜਾਬ ਦੀ ਸ਼ਾਨਦਾਰ ਵਿਰਾਸਤ ਅਤੇ ਇਸ ਦੇ ਪ੍ਰੇਰਨਾਦਾਇਕ ਸਫਰ ਦੀ ਸ਼ਲਾਘਾ ਕੀਤੀ। ਉਨ੍ਹਾਂ ਹਾਲ ਹੀ ਵਿੱਚ ਆਏ ਭਿਆਨਕ ਹੜ੍ਹਾਂ ਦੌਰਾਨ ਸੂਬੇ ਦੇ ਯਤਨਾਂ ਨੂੰ ਵੀ ਉਜਾਗਰ ਕੀਤਾ। 

ਉਨ੍ਹਾਂ ਨੇ 'ਜਨਤਕ ਸੇਵਾ ਅਤੇ ਪਾਰਦਰਸ਼ੀ ਪ੍ਰਸ਼ਾਸਨ' ਦੇ ਉਦੇਸ਼ ਨਾਲ ਸੂਬਾ ਸਰਕਾਰ ਵੱਲੋਂ ਕੀਤੀਆਂ ਪਰਿਵਰਤਨਸ਼ੀਲ ਪਹਿਲਕਦਮੀਆਂ 'ਤੇ ਚਾਨਣਾ ਪਾਇਆ, ਜਿਸ ਵਿੱਚ ਪ੍ਰਤੀ ਪਰਿਵਾਰ 10 ਲੱਖ ਰੁਪਏ ਦਾ ਨਕਦ ਰਹਿਤ ਇਲਾਜ  ਪ੍ਰਦਾਨ ਕਰਨ ਵਾਲੀ 'ਮੁੱਖ ਮੰਤਰੀ ਸਿਹਤ ਯੋਜਨਾ', 881 'ਆਮ ਆਦਮੀ ਕਲੀਨਿਕ' ਅਤੇ ਘਰੇਲੂ ਖਪਤਕਾਰਾਂ ਨੂੰ ਮੁਫ਼ਤ ਬਿਜਲੀ ਦੀ ਪੇਸ਼ਕਸ਼ ਸ਼ਾਮਲ ਹੈ। ਉਨ੍ਹਾਂ ਨੇ 'ਸਿੱਖਿਆ ਕ੍ਰਾਂਤੀ' ਰਾਹੀਂ ਸਿੱਖਿਆ ਦੇ ਖੇਤਰ ਵਿੱਚ ਕੀਤੀਆਂ ਪਹਿਲਕਦਮੀਆਂ ਨੂੰ ਉਜਾਗਰ ਕੀਤਾ। 

ਉਨ੍ਹਾਂ ਕਿਹਾ ਕਿ 118 'ਸਕੂਲ ਆਫ਼ ਐਮੀਨੈਂਸ' ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰ ਰਹੇ ਹਨ। ਫਿਨਲੈਂਡ ਅਤੇ ਸਿੰਗਾਪੁਰ ਵਰਗੇ ਦੇਸ਼ਾਂ ਵਿੱਚ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਸਿਖਲਾਈ ਦੇਣਾ ਮਿਆਰੀ ਸਿੱਖਿਆ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਸੂਬਾ ਸਰਕਾਰ ਵੱਲੋਂ ਇਹ ਯਕੀਨੀ ਬਣਾਉਣ ਲਈ ਕਿ ਕੁੜੀਆਂ ਦੀ ਸਿੱਖਿਆ ਵਿੱਚ ਰੁਕਾਵਟ ਨਾ ਪਵੇ, 230 ਤੋਂ ਵੱਧ ਵਾਹਨ ਸਕੂਲ ਆਫ਼ ਐਮੀਨੈਂਸ ਦੇ ਨਾਲ ਨਾਲ 17 ਸੀਨੀਅਰ ਸੈਕੰਡਰੀ ਸਕੂਲਾਂ (ਲੜਕੀਆਂ) ਨੂੰ ਆਵਾਜਾਈ ਪ੍ਰਦਾਨ ਕਰ ਰਹੇ ਹਨ, ਜਿਸ ਨਾਲ 10,000 ਤੋਂ ਵੱਧ ਵਿਦਿਆਰਥੀਆਂ ਨੂੰ ਲਾਭ ਮਿਲ ਰਿਹਾ ਹੈ। 

ਪੰਜਾਬ ਨੇ ਨੈਸ਼ਨਲ ਅਚੀਵਮੈਂਟ ਸਰਵੇ (ਐਨਏਐਸ) 2024 ਵਿੱਚ ਕੇਰਲਾ ਨੂੰ ਪਛਾੜ ਕੇ ਸਿਖਰਲਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਪ੍ਰਭਾਵਸ਼ਾਲੀ ਨਤੀਜੇ ਪ੍ਰਾਪਤ ਕੀਤੇ ਹਨ ਜਿਸ ਤਹਿਤ 265 ਨੇ ਜੇਈਈ ਮੇਨਜ਼, 45 ਜੇਈਈ ਐਡਵਾਂਸ ਅਤੇ 847 ਨੇ ਨੀਟ ਪਾਸ ਕੀਤੀ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸਿੰਚਾਈ ਲਈ ਨਹਿਰੀ ਪਾਣੀ ਦੀ ਉਪਲਬਧਤਾ 21 ਫ਼ੀਸਦੀ ਤੋਂ ਵਧਾ ਕੇ 72 ਫ਼ੀਸਦੀ ਕਰ ਦਿੱਤੀ ਹੈ, ਜਿਸ ਨਾਲ ਦਹਾਕਿਆਂ ਬਾਅਦ ਸੂਬੇ ਦੇ ਦੂਰ ਦਰਾਡੇ ਦੇ ਖੇਤਰਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਗਿਆ ਹੈ। 

ਆਜ਼ਾਦੀ ਤੋਂ ਬਾਅਦ ਪਹਿਲੀ ਵਾਰ 2,300 ਕਰੋੜ ਰੁਪਏ ਦੀ ਲਾਗਤ ਨਾਲ 150 ਕਿਲੋਮੀਟਰ ਲੰਬੀ 'ਮਾਲਵਾ ਨਹਿਰ' ਬਣਾਈ ਜਾ ਰਹੀ ਹੈ, ਅਤੇ 1.5 ਲੱਖ ਕਰੋੜ ਰੁਪਏ ਤੋਂ ਵੱਧ ਦੇ ਉਦਯੋਗਿਕ ਨਿਵੇਸ਼ ਨਾਲ ਲੱਖਾਂ ਨੌਕਰੀਆਂ ਪੈਦਾ ਹੋ ਰਹੀਆਂ ਹਨ।ਭ੍ਰਿਸ਼ਟਾਚਾਰ ਅਤੇ ਨਸ਼ਿਆਂ ਵਿਰੁੱਧ 'ਜ਼ੀਰੋ ਟਾਲਰੈਂਸ' ਨੀਤੀ ਦਾ ਐਲਾਨ ਕਰਦਿਆਂ ਰਾਜਪਾਲ ਨੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਫ਼ੈਸਲਾਕੁੰਨ ਕਾਰਵਾਈਆਂ ਦਾ ਹਵਾਲਾ ਦਿੱਤਾ, ਜਿਸ ਵਿੱਚ ਵੱਡੇ ਪੱਧਰ 'ਤੇ ਬਰਾਮਦਗੀਆਂ, ਗ੍ਰਿਫ਼ਤਾਰੀਆਂ ਅਤੇ ਡਰੋਨ ਵਿਰੋਧੀ ਪ੍ਰਣਾਲੀਆਂ ਲਗਾਉਣਾ ਸ਼ਾਮਲ ਹੈ। 

ਉਨ੍ਹਾਂ ਨੇ ਪੰਜਾਬ ਦੀ ਪੁਰਾਣੀ ਸ਼ਾਨ ਨੂੰ ਬਹਾਲ ਕਰਨ ਲਈ ਜਲਦ ਹੀ ਨਸ਼ਿਆਂ ਦੇ ਖ਼ਤਰੇ ਨੂੰ ਠੱਲ੍ਹ ਪਾਉਣ ਦਾ ਭਰੋਸਾ ਵੀ ਦਿੱਤਾ।ਪੰਜਾਬ ਦੀ ਤਰੱਕੀ ਨੂੰ ਕੌਮੀ ਵਿਕਾਸ ਨਾਲ ਜੋੜਦਿਆਂ ਰਾਜਪਾਲ ਨੇ ਕਿਹਾ ਕਿ ਭਾਰਤ ਵਿਸ਼ਵ ਦੀ ਚੌਥੀ ਸਭ ਤੋਂ ਵੱਡੀ ਅਰਥਵਿਵਸਥਾ, ਇੱਕ ਗਲੋਬਲ ਸਟਾਰਟਅੱਪ ਤੇ ਸਪੇਸ ਪਾਵਰਹਾਊਸ ਹੈ ਅਤੇ ਸੂਬੇ ਨੂੰ ਰੱਖਿਆ ਖੇਤਰ ਵਿੱਚ ਆਤਮਨਿਰਭਰਤਾ ਦੇ ਨਾਲ-ਨਾਲ ਖੇਤੀ ਅਤੇ ਮਹਿਲਾ ਸਸ਼ਕਤੀਕਰਨ ਵਿੱਚ ਇੱਕ ਆਗੂ ਵਜੋਂ ਉਭਰਨ ਦੀ ਲੋੜ ‘ਤੇ ਜ਼ੋਰ ਦਿੱਤਾ।

ਰਾਜਪਾਲ ਸ੍ਰੀ ਕਟਾਰੀਆ ਨੇ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਲੋਕ ਲਹਿਰ ਦੀ ਅਗਵਾਈ ਕਰਨ ਅਤੇ ਉਨ੍ਹਾਂ ਨੂੰ ਆਪਣੀ ਊਰਜਾ ਨੂੰ ਸਿੱਖਿਆ, ਹੁਨਰ ਵਿਕਾਸ, ਖੇਡਾਂ ਅਤੇ ਉੱਦਮਤਾ ਵਿੱਚ ਲਗਾਉਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਨੇ ਅਕਾਦਮਿਕ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ ਨੂੰ ਉਤਸ਼ਾਹਿਤ ਕਰਨ ਅਤੇ ਕੌਮੀ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ ਸਰਹੱਦੀ ਜ਼ਿਲ੍ਹਿਆਂ ਵਿੱਚ ਵਿਸਥਾਰ ਕੇਂਦਰ ਸਥਾਪਤ ਕਰਨ। 

ਉਨ੍ਹਾਂ ਨੇ ਹਰੇਕ ਨਾਗਰਿਕ ਨੂੰ ਜ਼ਿੰਮੇਵਾਰੀ, ਹਮਦਰਦੀ ਅਤੇ ਦੇਸ਼ ਭਗਤੀ ਦੀ ਸਾਂਝੀ ਕੌਮੀ ਚੇਤਨਾ ਦੁਆਰਾ ਸੇਧਿਤ ਇੱਕ ਵਿਕਸਤ, ਸ਼ਕਤੀਸ਼ਾਲੀ, ਸਵੈ-ਨਿਰਭਰ ਅਤੇ ਸਮਾਵੇਸ਼ੀ ਭਾਰਤ ਦੇ ਨਿਰਮਾਣ ਲਈ ਵਚਨਬੱਧ ਹੋਣ ਦਾ ਸੱਦਾ ਦਿੱਤਾ।ਉਨ੍ਹਾਂ ਨੇ ਪੰਜਾਬ ਦੇ ਪੰਜ ਪ੍ਰਸਿੱਧ ਵਿਅਕਤੀਆਂ ਨੂੰ ਦਿਲੋਂ ਵਧਾਈਆਂ ਦਿੱਤੀਆਂ ਜਿਨ੍ਹਾਂ ਵਿੱਚ ਮਹਾਨ ਅਦਾਕਾਰ ਧਰਮਿੰਦਰ (ਪਦਮ ਵਿਭੂਸ਼ਣ), ਸੰਤ ਨਿਰੰਜਨ ਦਾਸ (ਪਦਮ ਸ਼੍ਰੀ), ਸੇਵਾਮੁਕਤ ਡੀਆਈਜੀ ਇੰਦਰਜੀਤ ਸਿੰਘ (ਪਦਮ ਸ਼੍ਰੀ), ਹਾਕੀ ਕੋਚ ਬਲਦੇਵ ਸਿੰਘ (ਪਦਮ ਸ਼੍ਰੀ) ਅਤੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ (ਪਦਮ ਸ਼੍ਰੀ) ਸ਼ਾਮਲ ਹਨ।

ਇਸ ਸਮਾਗਮ ਦੌਰਾਨ ਵਿਦਿਆਰਥੀਆਂ ਨੇ ਅਨੇਕਾਂ ਪੇਸ਼ਕਾਰੀਆਂ ਦਿੱਤੀਆਂ, ਜਿਨ੍ਹਾਂ ਵਿੱਚ ਮੁੱਖ ਮੰਤਰੀ ਦੀ ਯੋਗਸ਼ਾਲਾ, ਆਧਾਰਸ਼ਿਲਾ ਸਕੂਲ ਅਬੋਹਰ ਵੱਲੋਂ ਸੱਭਿਆਚਾਰਕ ਵਿਭਿੰਨਤਾ, ਸਰਵਹਿਤਕਾਰੀ ਸਕੂਲ ਵੱਲੋਂ ਸਵੱਛ ਭਾਰਤ ਅਭਿਆਨ, ਅਕਾਲ ਅਕਾਦਮੀ ਥੇਹ ਕਲੰਦਰ ਵੱਲੋਂ ਗੱਤਕਾ, ਸਰਕਾਰੀ ਸਕੂਲ (ਲੜਕੀਆਂ) ਵੱਲੋਂ ਪੰਜਾਬੀ ਕੋਰੀਓਗ੍ਰਾਫੀ ਅਤੇ ਸਰਕਾਰੀ ਸਕੂਲ (ਲੜਕੀਆਂ) ਅਤੇ ਜ਼ਿਲ੍ਹਾ ਸਰੋਤ ਕੇਂਦਰ ਵੱਲੋਂ ਸੈਨਤ ਭਾਸ਼ਾ ਵਿੱਚ ਕੌਮੀ ਗੀਤ ਪੇਸ਼ ਕਰਨਾ ਸ਼ਾਮਲ ਹੈ।

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸਿਹਤ ਵਿਭਾਗ, ਜੰਗਲਾਤ ਵਿਭਾਗ, ਬਾਗਬਾਨੀ ਵਿਭਾਗ, ਸਿੱਖਿਆ ਵਿਭਾਗ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਨਗਰ ਕੌਂਸਲ ਫਾਜ਼ਿਲਕਾ, ਸਰਕਾਰੀ ਪ੍ਰਾਇਮਰੀ ਸਕੂਲ ਚੰਨਣਵਾਲਾ, ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ ਅਤੇ ਪੰਜਾਬ ਪੁਲਿਸ ਸਮੇਤ ਵੱਖ-ਵੱਖ ਵਿਭਾਗਾਂ ਨੇ ਆਪਣੀਆਂ ਯੋਜਨਾਵਾਂ ਅਤੇ ਪ੍ਰਾਪਤੀਆਂ ਨੂੰ ਉਜਾਗਰ ਕਰਦਿਆਂ ਝਾਕੀਆਂ ਪੇਸ਼ ਕੀਤੀਆਂ।ਉਨ੍ਹਾਂ ਨੇ ਆਜ਼ਾਦੀ ਘੁਲਾਟੀਆਂ ਅਤੇ ਪ੍ਰਸਿੱਧ ਸਖ਼ਸ਼ੀਅਤਾਂ ਨੂੰ ਸਨਮਾਨਿਤ ਵੀ ਕੀਤਾ ਅਤੇ ਸਿਲਾਈ ਮਸ਼ੀਨਾਂ ਤੇ ਟ੍ਰਾਈਸਾਈਕਲ ਵੰਡੇ।

ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਸਵੇਰੇ ਆਸਫਵਾਲਾ ਵਿਖੇ ਜੰਗੀ ਯਾਦਗਾਰ ਦਾ ਦੌਰਾ ਕਰਕੇ ਡੂੰਘਾ ਸਤਿਕਾਰ ਪ੍ਰਗਟਾਇਆ, ਜੋ ਕਿ ਬੇਮਿਸਾਲ ਸਾਹਸ ਦਾ ਸਥਾਈ ਪ੍ਰਮਾਣ ਹੈ। ਇਹ ਸ਼ਾਂਤ ਅਤੇ ਪਵਿੱਤਰ ਸਥਾਨ 232 ਬਹਾਦਰਾਂ ਦੀ ਸਦੀਵੀ ਯਾਦ ਵਿੱਚ ਬਣਾਇਆ ਗਿਆ ਸੀ ਜਿਨ੍ਹਾਂ ਦੀ 1971 ਦੀ ਭਾਰਤ-ਪਾਕਿ ਜੰਗ ਦੌਰਾਨ ਸਰਬੋਤਮ ਕੁਰਬਾਨੀ ਸਦਕਾ ਭਾਰਤ ਲਈ ਇੱਕ ਇਤਿਹਾਸਕ ਜਿੱਤ ਪ੍ਰਾਪਤ ਕੀਤੀ ਸੀ। ਰਾਜਪਾਲ ਕਟਾਰੀਆ ਨੇ ਇਸ ਲਾਈਵ ਯਾਦਗਾਰ, ਜਿੱਥੇ 82 ਸੈਨਿਕਾਂ ਦੀਆਂ ਮ੍ਰਿਤਕ ਦੇਹਾਂ ਇੱਕੋ ਪਵਿੱਤਰ ਸਥਾਨ ‘ਤੇ ਹਨ, ਪ੍ਰਤੀ ਸ਼ਰਧਾਂਜਲੀ ਭੇਟ ਕਰਕੇ ਨਾ ਸਿਰਫ਼ ਉਨ੍ਹਾਂ ਦੀ ਯਾਦ ਕੀਤਾ, ਸਗੋਂ ਇੱਕ ਸੁਰੱਖਿਅਤ ਰਾਸ਼ਟਰ ਦੀ ਭਾਵਨਾ ਨੂੰ ਵੀ ਸਨਮਾਨਿਤ ਕੀਤਾ।

ਇਸ ਮੌਕੇ ਸਾਂਸਦ ਸ਼ੇਰ ਸਿੰਘ ਘੁਬਾਇਆ, ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਵਨਾ, ਵਿਧਾਇਕ ਜਲਾਲਾਬਾਦ ਸ੍ਰੀ ਜਗਦੀਪ ਕੰਬੋਜ ਗੋਲਡੀ, ਵਿਧਾਇਕ ਬੱਲੂਆਣਾ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫ਼ਿਰ, ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ, ਵਧੀਕ ਮੁੱਖ ਸਕੱਤਰ ਸ੍ਰੀ ਵਿਵੇਕ ਪ੍ਰਤਾਪ ਸਿੰਘ, ਡੀ.ਜੀ.ਪੀ ਗੌਰਵ ਯਾਦਵ, ਡੀ.ਆਈ.ਜੀ.ਫਿਰੋਜ਼ਪੁਰ ਰੇਂਜ ਸ੍ਰੀ. ਸਨੇਹਦੀਪ ਸ਼ਰਮਾ, ਡਿਪਟੀ ਕਮਿਸ਼ਨਰ ਫਾਜ਼ਿਲਕਾ ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਧਰਮਿੰਦਰ ਪਾਲ ਸਿੰਗਲਾ, ਐਸ.ਐਸ.ਪੀ ਫਾਜ਼ਿਲਕਾ ਸ: ਗੁਰਮੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਡਾ. ਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ, ਐਸ.ਡੀ.ਐਮ. ਫਾਜ਼ਿਲਕਾ ਵੀਰਪਾਲ ਕੌਰ, ਐਸ.ਡੀ.ਐਮ. ਜਲਾਲਾਬਾਦ ਕੰਵਰਜੀਤ ਸਿੰਘ ਮਾਨ, ਐਸ.ਡੀ.ਐਮ. ਅਬੋਹਰ ਕ੍ਰਿਸ਼ਨਾ ਪਾਲ ਰਾਜਪੂਤ, ਸਹਾਇਕ ਕਮਿਸ਼ਨਰ ਅਮਨਦੀਪ ਸਿੰਘ ਮਾਵੀ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: Gulab Chand Kataria , Governor of Punjab , Punjab Governor , Punjab Raj Bhavan , 77th Republic Day , Republic Day of India , Republic Day 2026 , Republic Day Parade 2026 , National flag , Fazilka , Gaurav Yadav , KAP Sinha , Amarpreet Kaur Sandhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD