Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਗਣਤੰਤਰ ਦਿਵਸ ਮੌਕੇ ਮਾਨਸਾ 'ਚ ਲਹਿਰਾਇਆ ਕੌਮੀ ਝੰਡਾ

ਡਾ. ਭੀਮ ਰਾਓ ਅੰਬੇਡਕਰ ਦੇ ਯੋਗਦਾਨ ਨੂੰ ਕੀਤਾ ਸਿਜਦਾ, ਲੋੜਵੰਦਾਂ ਨੂੰ ਟਰਾਈ ਸਾਈਕਲ ਤੇ ਸਿਲਾਈ ਮਸ਼ੀਨਾਂ ਵੰਡੀਆਂ

Dr Ravjot Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government, 77th Republic Day, Republic Day of India, Republic Day 2026, Republic Day Parade 2026, National flag, Dr Vijay Singla

Web Admin

Web Admin

5 Dariya News

ਮਾਨਸਾ , 26 Jan 2026

Last updated on: Jan 27, 2026, 17:48 IST

ਸੰਸਦੀ ਕਾਜ ਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ, ਪੰਜਾਬ ਡਾ. ਰਵਜੋਤ ਸਿੰਘ ਨੇ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ 77ਵੇਂ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਇਆ।ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਰੰਗਲਾ, ਖੁਸ਼ਹਾਲ ਤੇ ਹੱਸਦਾ ਖੇਡਦਾ ਬਣਾਉਣ ਲਈ ਨਿਰੰਤਰ ਉਪਰਾਲੇ ਜਾਰੀ ਰੱਖਣ ਦਾ ਅਹਿਦ ਲਿਆ ਗਿਆ। ਇਸ ਮੌਕੇ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ, ਡੀ.ਜੀ.ਪੀ. ਸ੍ਰੀ ਜਤਿੰਦਰ ਕੁਮਾਰ ਜੈਨ ਵੀ ਮੌਜੂਦ ਸਨ।

ਇਸ ਤੋਂ ਪਹਿਲਾਂ ਸੰਸਦੀ ਕਾਜ ਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ, ਪੰਜਾਬ ਡਾ. ਰਵਜੋਤ ਸਿੰਘ ਨੇ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ., ਐੱਸ.ਐੱਸ.ਪੀ. ਸ੍ਰੀ ਭਾਗੀਰਥ ਸਿੰਘ ਮੀਨਾ ਅਤੇ ਪਰੇਡ ਕਮਾਂਡਰ ਸ਼੍ਰੀ ਪੁਸ਼ਪਿੰਦਰ ਸਿੰਘ ਗਿੱਲ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ 77ਵੇਂ ਗਣਤੰਤਰ ਦਿਵਸ ਮੌਕੇ ਦੇਸ਼-ਵਿਦੇਸ਼ ਵਿੱਚ ਵਸਦੇ ਸਾਰੇ ਭਾਰਤੀਆਂ ਤੇ ਮਾਨਸਾ ਵਾਸੀਆਂ ਨੂੰ ਤਹਿ ਦਿਲੋਂ ਵਧਾਈ ਦਿੱਤੀ। 

ਉਨ੍ਹਾਂ ਕਿਹਾ ਕਿ 26 ਜਨਵਰੀ, 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋਣ ਨਾਲ ਭਾਰਤੀ ਗਣਰਾਜ ਦੀ ਸਥਾਪਨਾ ਹੋਈ ਅਤੇ ਸਾਨੂੰ ਦੁਨੀਆਂ ਵਿੱਚ ਸਭ ਤੋਂ ਵੱਡੀ ਜਮਹੂਰੀਅਤ ਹੋਣ ਦਾ ਮਾਣ ਹਾਸਲ ਹੈ। ਇਸ ਪਵਿੱਤਰ ਦਿਹਾੜੇ ਮੌਕੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦੇ ਵੱਡਮੁੱਲੇ ਯੋਗਦਾਨ ਨੂੰ ਵੀ ਸਿਜਦਾ ਕੀਤਾ। ਉਨ੍ਹਾਂ ਕਿਹਾ ਕਿ ਸਾਡਾ ਇਤਿਹਾਸ ਜਲ੍ਹਿਆਂਵਾਲਾ ਬਾਗ਼ ਅਤੇ ਹੋਰ ਖੂਨੀ ਸਾਕਿਆਂ ਨਾਲ ਭਰਿਆ ਹੋਇਆ ਹੈ। ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ।

ਇਸ ਦੌਰਾਨ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਸਾਡੀ ਸਰਕਾਰ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੋਹਾਲੀ ਕੌਮਾਂਤਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਸ ਭਗਤ ਸਿੰਘ ਦੇ ਨਾਂ ਉਤੇ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਣ ਉਪਰੰਤ ਹੁਣ ਪੰਜਾਬ ਸਰਕਾਰ ਨੇ ਉਥੇ ਸ਼ਹੀਦ-ਏ-ਆਜ਼ਮ ਦਾ ਬੁੱਤ ਸਥਾਪਤ ਕੀਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਾਡੀ ਸਰਕਾਰ ਫ਼ੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਫ਼ੌਜੀਆਂ ਦੀ ਭਲਾਈ ਲਈ ਵੀ ਦ੍ਰਿੜ੍ਹ ਸੰਕਲਪ ਹੈ। ਰਾਜ ਸਰਕਾਰ ਨੇ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਹੈ।

ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦਾ ਵਾਅਦਾ ਪੂਰਾ ਕਰਦਿਆਂ ਪੰਜਾਬ ਸਰਕਾਰ ਨੇ ਅਪ੍ਰੈਲ 2022 ਤੋਂ ਹੁਣ ਤੱਕ 63 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ। ਸੂਬੇ ਦੇ 118 ਸਕੂਲਾਂ ਨੂੰ ਸਕੂਲ ਆਫ਼ ਐਮੀਨੈਂਸ ਵਿੱਚ ਬਦਲਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਲਈ ਟਰਾਂਸਪੋਰਟੇਸ਼ਨ ਸੇਵਾ ਵੀ ਸ਼ੁਰੂ ਕੀਤੀ ਗਈ ਹੈ, ਜਿਸ ਦਾ 10 ਹਜ਼ਾਰ ਤੋਂ ਵੱਧ ਵਿਦਿਆਰਥੀ ਲਾਭ ਲੈ ਰਹੇ ਹਨ।

ਸੂਬਾ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਪੰਜਾਬ ਅਤੇ ਚੰਡੀਗੜ੍ਹ ਭਰ ਦੇ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ 10 ਲੱਖ ਤੱਕ ਨਕਦ ਰਹਿਤ ਇਲਾਜ ਪ੍ਰਦਾਨ ਕੀਤਾ ਜਾਵੇਗਾ। ਇਸ ਨਾਲ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਜਾਵੇਗਾ ਜਿੱਥੇ ਹਰ ਪਰਿਵਾਰ ਪ੍ਰਤੀ ਸਾਲ ਇਸ ਸਹੂਲਤ ਦਾ ਲਾਭ ਲਵੇਗਾ। ਸਰਕਾਰ ਵੱਲੋਂ ਸ਼ੁਰੂ ਕੀਤੇ 881 ਆਮ ਆਦਮੀ ਕਲੀਨਿਕਾਂ ਵਿੱਚ ਤਕਰੀਬਨ 5 ਕਰੋੜ ਲੋਕਾਂ ਨੇ ਮੁਫ਼ਤ ਇਲਾਜ਼ ਦਾ ਲਾਭ ਲਿਆ ਹੈ। ਆਮ ਆਦਮੀ ਕਲੀਨਿਕਾਂ ਵਿੱਚ ਮਰੀਜ਼ਾਂ ਲਈ 107 ਤਰ੍ਹਾਂ ਦੀਆਂ ਦਵਾਈਆਂ ਅਤੇ 47 ਕਿਸਮ ਦੇ ਡਾਇਗਨੌਸਟਿਕ ਟੈਸਟ ਮੁਫ਼ਤ ਕੀਤੇ ਜਾਂਦੇ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨਮਈ ਪ੍ਰਾਜੈਕਟ "ਸੀ.ਐਮ. ਦੀ ਯੋਗਸ਼ਾਲਾ" ਲਈ 635 ਯੋਗਾ ਟ੍ਰੇਨਰਾਂ ਦੀ ਭਰਤੀ ਕੀਤੀ ਗਈ ਹੈ ਅਤੇ ਮੌਜੂਦਾ ਸਮੇਂ ਰੋਜ਼ਾਨਾ ਸਵੇਰੇ 5347 ਸੀ.ਐਮ. ਦੀ ਯੋਗਸ਼ਾਲਾ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਵਿੱਚ ਜਿੱਥੇ ਕਰੀਬ 1.64 ਲੱਖ ਲੋਕਾਂ ਵੱਲੋਂ ਸ਼ਮੂਲੀਅਤ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਤਹਿਤ ਜਿੱਥੇ ਨਸ਼ਿਆਂ ਦੇ ਸੌਦਾਗਰਾਂ ਨੂੰ ਜੇਲ੍ਹਾਂ ਵਿੱਚ ਡੱਕਿਆ ਉਥੇ ਨਸ਼ਾ ਪੀੜਤਾਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਲਈ ਪੰਜਾਬ ਵਿੱਚ 548 ਓਟ ਕਲੀਨਿਕ, 36 ਡੀ-ਐਡਿਕਸ਼ਨ ਸੈਂਟਰ, 19 ਰੀਹੈਬਲੀਟੇਸ਼ਨ ਸੈਂਟਰ ਕਾਰਜਸ਼ੀਲ ਹਨ।

ਇਸ ਮੌਕੇ ਵੱਖ ਵੱਖ ਵਿਭਾਗਾਂ ਵਲੋਂ ਸਰਕਾਰ ਦੀਆਂ ਸਕੀਮਾਂ ਅਤੇ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਪੇਸ਼ ਕੀਤੀਆਂ ਗਈਆਂ। ਸਮਾਗਮ ਦੌਰਾਨ ਵੱਖ-ਵੱਖ ਸਕੂਲੀ ਵਿਦਿਆਰਥੀਆਂ ਵਲੋਂ ਗਿੱਧਾ ਤੇ ਭੰਗੜੇ ਤੋਂ ਇਲਾਵਾ ਦੇਸ਼ ਭਗਤੀ ਨਾਲ ਸਬੰਧਤ ਕੋਰੀਓਗ੍ਰਾਫੀਆਂ ਵੀ ਪੇਸ਼ ਕੀਤੀਆਂ ਗਈਆਂ। ਸਮਾਗਮ ਦੌਰਾਨ ਮੁੱਖ ਮਹਿਮਾਨ ਡਾ. ਰਵਜੋਤ ਸਿੰਘ ਵਲੋਂ ਲੋੜਵੰਦਾਂ ਨੂੰ ਟਰਾਈ ਸਾਈਕਲ ਤੇ ਸਿਲਾਈ ਮਸ਼ੀਨਾਂ ਦੀ ਵੰਡ ਕੀਤੀ ਗਈ ਅਤੇ ਵੱਖ-ਵੱਖ ਖੇਤਰਾਂ ਵਿੱਚ ਮੱਲ੍ਹਾਂ ਮਾਰਨ ਵਾਲੀਆਂ ਸਖਸ਼ੀਅਤਾਂ, ਪਰੇਡ ਕਮਾਂਡਰ, ਪਲਟੂਨ ਕਮਾਂਡਰਾਂ ਤੇ ਵਧੀਆਂ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਨਮਾਨਿਤ ਵੀ ਕੀਤਾ।

ਇਸ ਤੋਂ ਇਲਾਵਾ ਝਾਕੀਆਂ ਵਿਚੋਂ ਪਹਿਲੇ ਸਥਾਨ 'ਤੇ ਸਿਹਤ ਵਿਭਾਗ, ਦੂਜੇ 'ਤੇ ਪੁਲਿਸ ਵਿਭਾਗ ਅਤੇ ਤੀਜੇ 'ਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਅਤੇ ਖੇਤੀਬਾੜੀ ਵਿਭਾਗ ਨੂੰ ਵਧੀਆ ਝਾਕੀ ਪ੍ਰਦਰਸ਼ਨੀ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਗਣਤੰਤਰ ਦਿਵਸ ਸਮਾਗਮ ਵਿਚ ਭਾਗ ਲੈਣ ਵਾਲੇ ਜ਼ਿਲ੍ਹੇ ਦੇ ਸਕੂਲਾਂ ਵਿਚ ਭਲਕੇ 27 ਜਨਵਰੀ ਦੀ ਛੁੱਟੀ ਦਾ ਐਲਾਨ ਕੀਤਾ।

ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ. ਮਨਜਿੰਦਰ ਸਿੰਘ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ. ਗੁਰਪ੍ਰੀਤ ਸਿੰਘ ਭੁੱਚਰ, ਚੇਅਰਮੈਨ ਮਾਰਕਿਟ ਕਮੇਟੀ ਭੀਖੀ ਸ. ਵਰਿੰਦਰ ਸੋਨੀ, ਯੂਥ ਆਗੂ ਚੁਸ਼ਪਿੰਦਰਬੀਰ ਸਿੰਘ ਚਹਿਲ, ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪ੍ਰਿਤਾ ਜੌਹਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਆਕਾਸ਼ ਬਾਂਸਲ, ਐਸ.ਡੀ.ਐਮ. ਮਾਨਸਾ ਸ. ਕਾਲਾ ਰਾਮ ਕਾਂਸਲ, ਪ੍ਰਧਾਨ ਨਗਰ ਕੌਂਸਲ ਮਾਨਸਾ ਸੁਨੀਲ ਕੁਮਾਰ ਨੀਨੂ, ਵਾਈਸ ਪ੍ਰਧਾਨ ਨਗਰ ਕੌਂਸਲ ਮਾਨਸਾ ਸ. ਅਮਨਦੀਪ ਸਿੰਘ ਢੂੰਡਾ, ਡਾਇਰੈਕਟਰ ਪੰਜਾਬ ਸਟੇਟ ਵਾਟਰ ਰਿਸੋਰਸ ਮੈਨੇਜਮੈਂਟ ਐਂਡ ਡਿਵੈਲਪਮੈਂਟ ਕਾਰਪੋਰੇਸ਼ਨ ਅਮਨ ਮਿੱਤਲ, ਪ੍ਰਧਾਨ ਐਸ.ਸੀ. ਵਿੰਗ ਕਿਰਤਪਾਲ ਸਿੰਘ ਤੇ ਹੋਰ ਸਖਸ਼ੀਅਤਾਂ ਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ/ ਕਰਮਚਾਰੀ ਮੌਜੂਦ ਸਨ।

 

Tags: Dr Ravjot Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , 77th Republic Day , Republic Day of India , Republic Day 2026 , Republic Day Parade 2026 , National flag , Dr Vijay Singla

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD