Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 77ਵੇਂ ਗਣਤੰਤਰ ਦਿਵਸ ਮੌਕੇ ਸੰਗਰੂਰ ਵਿਖੇ ਲਹਿਰਾਇਆ ਤਿਰੰਗਾ

ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦੇ ਵੱਡਮੁੱਲੇ ਯੋਗਦਾਨ ਨੂੰ ਕੀਤਾ ਸਿਜਦਾ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government, Narinder Kaur Bharaj, Rahul Chaba, DC Sangrur, Deputy Commissioner Sangrur, Sangrur, 77th Republic Day, Republic Day of India, Republic Day 2026, Republic Day Parade 2026, National flag

Web Admin

Web Admin

5 Dariya News

ਸੰਗਰੂਰ , 26 Jan 2026

Last updated on: Jan 27, 2026, 17:54 IST

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੇਸ਼ ਦੇ 77ਵੇਂ ਗਣਤੰਤਰ ਦਿਵਸ ਮੌਕੇ ਸਥਾਨਕ ਪੁਲਿਸ ਲਾਈਨ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।ਇਸ ਮੌਕੇ ਉਨ੍ਹਾਂ ਨੇ ਦੇਸ਼-ਵਿਦੇਸ਼ ਵਿੱਚ ਵਸਦੇ ਸਾਰੇ ਭਾਰਤੀਆਂ, ਖ਼ਾਸ ਤੌਰ 'ਤੇ ਪੰਜਾਬੀਆਂ ਨੂੰ ਤਹਿ ਦਿਲੋਂ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ 26 ਜਨਵਰੀ, 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋਣ ਨਾਲ ਭਾਰਤੀ ਗਣਰਾਜ ਦੀ ਸਥਾਪਨਾ ਹੋਈ ਅਤੇ ਸਾਨੂੰ ਦੁਨੀਆਂ ਵਿੱਚ ਸਭ ਤੋਂ ਵੱਡੀ ਜਮਹੂਰੀਅਤ ਹੋਣ ਦਾ ਮਾਣ ਹਾਸਲ ਹੋਇਆ ਹੈ। 

ਉਨ੍ਹਾਂ ਨੇ ਇਸ ਪਵਿੱਤਰ ਦਿਹਾੜੇ ਮੌਕੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦੇ ਵੱਡਮੁੱਲੇ ਯੋਗਦਾਨ ਨੂੰ ਵੀ ਸਿਜਦਾ ਕੀਤਾ।ਮੀਡੀਆ ਨਾਲ ਗੱਲਬਾਤ ਦੌਰਾਨ ਸ. ਸੰਧਵਾਂ ਨੇ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਗੈਂਗਸਟਰਾਂ ਖਿਲਾਫ ਫੌਰੀ ਅਤੇ ਸਖਤ ਤੋਂ ਸਖਤ ਕਾਰਵਾਈ ਕਰ ਰਹੀ ਹੈ, ਉੱਥੇ ਕੇਂਦਰ ਸਰਕਾਰ ਵੱਲੋਂ ਗੈਂਗਸਟਰਰਾਂ ਖਿਲਾਫ ਸਖਤ ਰੁਖ ਨਾ ਅਪਣਾਇਆ ਜਾਣਾ ਇਹ ਪ੍ਰਭਾਵ ਦਿੰਦਾ ਹੈ ਕਿ ਕੇਂਦਰ ਸਰਕਾਰ ਗੈਂਗਸਟਰਰਾਂ ਦੀ ਪੁਸ਼ਤਪਨਾਹੀ ਕਰ ਰਹੀ ਹੈ, ਜਿਹੜੇ ਕੀ ਦੇਸ਼ ਪ੍ਰਤੀ ਇਮਾਨਦਾਰੀ ਦਿਖਾਉਂਦੇ ਹੋਏ, ਕੇਂਦਰ ਸਰਕਾਰ ਨੂੰ ਫੌਰੀ ਬੰਦ ਕਰ ਕੇ

ਗੈਂਗਸਟਰਰਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰਨੀ ਚਾਹੀਦੀ ਹੈ।

ਇਸ ਤੋਂ ਪਹਿਲਾਂ ਸੰਗਰੂਰ ਵਾਸੀਆਂ ਦੇ ਨਾਂ ਆਪਣਾ ਸੰਦੇਸ਼ ਦਿੰਦਿਆਂ ਸ. ਸੰਧਵਾਂ ਨੇ ਦੇਸ਼ ਦੀਆਂ ਤਿੰਨੋ ਸੈਨਾਵਾਂ ਅਤੇ ਹਥਿਆਰਬੰਦ ਬਲਾਂ ਦੇ ਬਹਾਦਰ ਸੂਰਵੀਰਾਂ ਨੂੰ ਸਲਾਮ ਕਰਦਿਆਂ ਕਿਹਾ ਕਿ ਇਹ ਯੋਧੇ ਸਾਡੇ ਦੇਸ਼ ਦੀ ਪ੍ਰਭੂਸੱਤਾ ਤੇ ਅਖੰਡਤਾ ਦੀ ਰਾਖੀ ਕਰ ਰਹੇ ਹਨ। ਉਹਨਾਂ ਕਿਹਾ ਕਿ ਦੇਸ਼ ਨੂੰ ਆਜ਼ਾਦ ਕਰਵਾਉਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।ਉਹਨਾਂ ਕਿਹਾ ਕਿ ਉਹ ਖੁਦ ਆਜ਼ਾਦੀ ਘੁਲਾਟੀਆਂ ਦੇ ਪਰਿਵਾਰ ਨਾਲ ਸਬੰਧਤ ਹਨ। 

ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੇ ਵਾਰਸਾਂ ਦੇ ਮਸਲਿਆਂ ਦੇ ਹੱਲ ਸਬੰਧੀ ਜਿੱਥੇ ਕਿਤੇ ਕੋਈ ਵੀ ਕਮੀ ਹੈ, ਉਸ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਲਈ ਬਹੁਤ ਸੰਵੇਦਨਸ਼ੀਲ ਹੈ।ਜ਼ਿਲ੍ਹਾ ਸੰਗਰੂਰ ਬਾਬਤ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਜਿਸ ਸਥਾਨ ਨੂੰ ਇੱਕ ਪਾਸੇ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਨਾਨਕਿਆਣਾ ਸਾਹਿਬ ਦੀ ਓਟ ਹੋਵੇ ਅਤੇ ਦੂਜੇ ਪਾਸੇ ਗੁਰਦੁਆਰਾ ਮਸਤੂਆਣਾ ਸਾਹਿਬ ਦਾ ਪਵਿੱਤਰ ਪਹਿਰਾ ਹੋਵੇ, ਉਸ ਅਸਥਾਨ 'ਤੇ ਵਾਹਿਗੁਰੂ ਸੱਚੇ ਪਾਤਸ਼ਾਹ ਦੀ ਅਪਾਰ ਮਿਹਰ ਬਰਸਦੀ ਹੈ।

ਸੰਗਰੂਰ ਦੀ ਧਰਤੀ ਉਹ ਥਾਂ ਹੈ, ਜਿੱਥੇ ਸੰਤ ਅਤਰ ਸਿੰਘ ਜੀ ਵਰਗੀਆਂ ਸਖਸ਼ੀਅਤਾਂ ਨੇ ਵਿੱਦਿਆ, ਅਧਿਆਤਮਿਕਤਾ ਅਤੇ ਸਮਾਜ ਸੇਵਾ ਦਾ ਅਜਿਹਾ ਦੀਪ ਜਗਾਇਆ, ਜਿਸ ਦੀ ਰੋਸ਼ਨੀ ਵਿੱਚ ਅਸੀਂ ਅੱਜ ਵੀ ਅੱਗੇ ਵੱਧ ਰਹੇ ਹਾਂ। ਭਾਈ ਸਤੀ ਦਾਸ ਜੀ ਤੇ ਭਾਈ ਮਤੀ ਦਾਸ ਜੀ ਸਮੇਤ 52 ਸ਼ਹੀਦਾਂ ਦੀ ਧਰਤੀ ਲੌਂਗੋਵਾਲ ਵੀ ਇਸੇ ਜ਼ਿਲ੍ਹੇ ਦਾ ਹੀ ਹਿੱਸਾ ਹੈ।ਉਹਨਾਂ ਕਿਹਾ, "ਅੱਜ ਜਦੋਂ ਅਸੀਂ ਆਜ਼ਾਦੀ ਦੇ ਸੰਘਰਸ਼ਾਂ ਨੂੰ ਯਾਦ ਕਰਦੇ ਹਾਂ ਸ਼ਹੀਦ ਊਧਮ ਸਿੰਘ ਦਾ ਨਾਮ ਸੁਨਿਹਰੀ ਅੱਖਰਾਂ ਵਿੱਚ ਉਭਰਦਾ ਹੈ। 

ਸੁਨਾਮ ਦੀ ਧਰਤੀ ਦਾ ਸਪੂਤ, ਸ਼ਹੀਦ ਊਧਮ ਸਿੰਘ, ਜਿਸ ਨੇ ਜ਼ੁਲਮ ਤੇ ਅਨਿਆਂ ਵਿਰੁੱਧ ਆਪਣੇ ਅੰਦਰ ਬਲਦੀ ਅੱਗ ਨੂੰ 21 ਸਾਲ ਦਬਾ ਕੇ ਰੱਖਿਆ, ਪਰ ਸਬਰ ਦਾ ਪੱਲਾ ਨਹੀਂ ਛੱਡਿਆ। ਅਖ਼ੀਰ 13 ਮਾਰਚ 1940 ਨੂੰ ਲੰਡਨ ਵਿੱਚ ਜ਼ਾਲਮ ਮਾਈਕਲ ਓਡਵਾਇਰ ਨੂੰ ਮਾਰ ਕੇ ਜਲ੍ਹਿਆਂ ਵਾਲੇ ਬਾਗ ਦੇ ਹੱਤਿਆਕਾਂਡ ਦਾ ਬਦਲਾ ਲਿਆ।ਸ. ਸੰਧਵਾ ਨੇ ਕਿਹਾ ਕਿ ਆਜ਼ਾਦੀ ਸੰਘਰਸ਼ ਦੀ ਗਾਥਾ ਗ਼ਦਰ ਲਹਿਰ ਦੀ ਪ੍ਰਸਿੱਧ ਕ੍ਰਾਂਤਿਕਾਰੀ ਮਹਿਲਾ ਆਗੂ - ਬੀਬੀ ਗੁਲਾਬ ਕੌਰ ਦੇ ਜ਼ਿਕਰ ਤੋਂ ਬਿਨਾ ਅਧੂਰੀ ਹੈ, ਜਿਸ ਨੇ ਮਨੀਲਾ ਵਿਖੇ ਆਜ਼ਾਦੀ ਅੰਦੋਲਨ ਵਿੱਚ ਸ਼ਾਮਲ ਹੋਣ ਲਈ ਆਪਣੇ ਪਰਿਵਾਰ ਨੂੰ ਵੀ ਛੱਡ ਦਿੱਤਾ। 

ਗਿਰਫਤਾਰੀ ਤੋਂ ਬਾਅਦ, ਲਾਹੌਰ ਵਿੱਚ ਅਣਗਿਣਤ ਤਸੀਹੇ ਝੱਲਦਿਆਂ ਆਪਣੇ ਆਖਰੀ ਸਾਹਾਂ ਤੱਕ ਅਡੋਲ ਰਹੀ। ਸਮੂਹ ਪੰਜਾਬ ਵਾਸੀਆਂ ਲਈ ਇਹ ਬੜੇ ਹੀ ਮਾਣ ਦੀ ਗੱਲ ਹੈ ਕਿ ਇਸ ਜ਼ਿਲ੍ਹੇ ਦੇ 57 ਆਜ਼ਾਦੀ ਘੁਲਾਟੀਆਂ ਨੇ ਭਾਰਤ ਦੀ ਆਜ਼ਾਦੀ ਵਿੱਚ ਵੱਡਾ ਯੋਗਦਾਨ ਪਾਇਆ।ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 01 ਕਰੋੜ ਰੁਪਏ ਕੀਤੀ ਹੈ। ਸਾਡੀ ਸਰਕਾਰ ਨੇ ਇਸ ਵਿੱਤੀ ਸਹਾਇਤਾ ਸਕੀਮ ਅਧੀਨ ਅਗਨੀਵੀਰਾਂ ਨੂੰ ਵੀ ਸ਼ਾਮਲ ਕੀਤਾ ਹੈ।

ਪੰਜਾਬ ਸਰਕਾਰ ਨੇ ਧਰਮੀ ਫੌਜੀਆਂ ਨੂੰ ਦਿੱਤੀ ਜਾਂਦੀ ਵਿੱਤੀ ਸਹਾਇਤਾ 10 ਹਜ਼ਾਰ ਤੋਂ ਵਧਾ ਕੇ 12 ਹਜ਼ਾਰ ਰੁਪਏ ਪ੍ਰਤੀ ਮਹੀਨਾ ਕਰ ਦਿੱਤੀ ਹੈ। ਸਰਕਾਰ ਨੇ ਸੂਬੇ ਦੇ ਆਜ਼ਾਦੀ ਘੁਲਾਟੀਆਂ ਜਾਂ ਉਨ੍ਹਾਂ ਦੇ ਵਾਰਸਾਂ ਨੂੰ ਮਿਲਦੀ ਪੈਨਸ਼ਨ 9400 ਤੋਂ ਵਧਾ ਕੇ 11 ਹਜ਼ਾਰ ਰੁਪਏ ਕਰ ਦਿੱਤੀ ਹੈ।ਸੂਬਾ ਸਰਕਾਰ ਵੱਲੋਂ "ਮੁੱਖ ਮੰਤਰੀ ਸਿਹਤ ਯੋਜਨਾ" ਸ਼ੁਰੂ ਕੀਤੀ ਗਈ ਹੈ ਜਿਸ ਅਧੀਨ ਪੰਜਾਬ ਅਤੇ ਚੰਡੀਗੜ੍ਹ ਦੇ 900 ਤੋਂ ਵੱਧ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ 10 ਲੱਖ ਤੱਕ ਨਕਦੀ ਰਹਿਤ ਇਲਾਜ ਪ੍ਰਦਾਨ ਕੀਤਾ ਜਾਵੇਗਾ। 65 ਲੱਖ ਪਰਿਵਾਰ ਇਸ ਸਕੀਮ ਅਧੀਨ ਕਵਰ ਕੀਤੇ ਜਾਣਗੇ।

ਸੂਬੇ ਵਿਚੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਮੁਹਿੰਮ ਤਹਿਤ 01 ਮਾਰਚ, 2025 ਤੋਂ ਹੁਣ ਤਕ 45 ਹਜ਼ਾਰ 137 ਨਸ਼ਾ ਤਸਕਰ ਗ੍ਰਿਫਤਾਰ ਕੀਤੇ ਗਏ ਹਨ । ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਪੁਰਜ਼ੋਰ ਸਫ਼ਲਤਾ ਤੋਂ ਬਾਅਦ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹੁਣ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ "ਗੈਂਗਸਟਰਾਂ ’ਤੇ ਵਾਰ" ਮੁਹਿੰਮ ਆਰੰਭ ਦਿੱਤੀ ਹੈ।ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦਾ ਵਾਅਦਾ ਪੂਰਾ ਕਰਦਿਆਂ ਸਾਡੀ ਸਰਕਾਰ ਨੇ ਅਪ੍ਰੈਲ 2022 ਤੋਂ ਹੁਣ ਤੱਕ 63 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ। 

ਸੂਬੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਪੇਂਡੂ ਲਿੰਕ ਸੜਕਾਂ ਅਤੇ ਹੋਰ ਜ਼ਿਲ੍ਹਾ ਸੜਕਾਂ ਉਤੇ ਪੈਂਦੇ ਰੂਟਾਂ ਉਪਰ ਮਿੰਨੀ ਬੱਸਾਂ ਵਾਸਤੇ ਹੁਣ ਤੱਕ ਕੁੱਲ 1670 ਪਰਮਿਟ ਜਾਰੀ ਕੀਤੇ ਗਏ ਹਨ।ਵਿੱਤੀ ਸਾਲ 2025-26 ਦੌਰਾਨ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 245 ਕਰੋੜ ਰੁਪਏ ਦਾ ਬਜਟ ਉਪਬੰਧ ਕਰ ਕੇ ਪੰਜਾਬ ਸਰਕਾਰ ਨੇ ਗ਼ਰੀਬ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਨਵੀਂ ਉਡਾਣ ਦਿੱਤੀ ਹੈ। 

ਪੰਜਾਬ ਸਰਕਾਰ ਨੇ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨੋਲੋਜੀ, ਲਹਿਰਾਗਾਗਾ ਦੇ ਸਟਾਫ ਮੈਂਬਰਾਂ ਨੂੰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਅਤੇ ਇਸ ਵਿਭਾਗ ਅਧੀਨ ਆਉਂਦੀਆਂ ਖੁਦਮੁਖਤਿਆਰ ਸੰਸਥਾਵਾਂ ਵਿੱਚ ਉਪਲਬਧ ਖਾਲੀ ਅਸਾਮੀਆਂ ਦੇ ਵਿਰੁੱਧ ਡੈਪੂਟੇਸ਼ਨ 'ਤੇ ਐਡਜਸਟ ਕਰਨ ਨੂੰ ਵੀ ਪ੍ਰਵਾਨਗੀ ਦਿੱਤੀ ਹੈ।

ਇਸ ਬੰਦ ਪਾਏ ਕਾਲਜ ਵਿੱਚ ਮੈਡੀਕਲ ਕਾਲਜ ਦੀ ਸਥਾਪਨਾ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ। ਇਹ ਮੈਡੀਕਲ ਕਾਲਜ ਮੂਨਕ ਤੇ ਖਨੌਰੀ ਦੋਵਾਂ ਖੇਤਰਾਂ ਨੂੰ ਕਵਰ ਕਰੇਗਾ ਤੇ ਉੱਥੋਂ ਦੇ ਹਸਪਤਾਲ ਵੀ ਇਸ ਕਾਲਜ ਜ਼ਰੀਏ ਚਲਣਗੇ। ਅਗਲੇ ਸਾਲ ਇਥੇ ਨਰਸਿੰਗ ਦੀਆਂ ਕਲਾਸਾਂ ਸ਼ੁਰੂ ਹੋਣਗੀਆਂ ਅਤੇ ਬਹੁਤ ਜਲਦ ਡੈਂਟਲ ਕਾਲਜ ਵੀ ਸ਼ੁਰੂ ਕਰ ਦਿੱਤਾ ਜਾਵੇਗਾ। ਇਸ ਦੇ ਨਾਲ ਨਾਲ ਐਮ.ਡੀ. ਅਤੇ ਐਮ.ਐਸ. ਦੀਆਂ ਕਲਾਸਾਂ ਵੀ ਸ਼ੁਰੂ ਕੀਤੀਆਂ ਜਾਣਗੀਆਂ।

ਪੰਜਾਬ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਬੀਤੇ ਸਾਉਣੀ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 53 ਫ਼ੀਸਦੀ ਕਮੀ ਆਈ ਹੈ। ਸਰਕਾਰ ਵੱਲੋਂ ਕਿਸਾਨਾਂ ਨੂੰ 01 ਲੱਖ 58 ਹਜ਼ਾਰ ਤੋਂ ਵੱਧ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਸਬਸਿਡੀ ਉਤੇ ਪ੍ਰਦਾਨ ਕੀਤੀਆਂ ਗਈਆਂ ਹਨ।ਸਮਾਗਮ ਦੌਰਾਨ ਪੰਜਾਬ ਪੁਲਿਸ ਦੇ ਜਵਾਨਾਂ, ਪੰਜਾਬ ਪੁਲਿਸ ਦੀ ਮਹਿਲਾ ਪਲਟੂਨ, ਪੰਜਾਬ ਹੋਮਗਾਰਡਜ਼, ਐੱਨ.ਸੀ.ਸੀ. ਕੈਡਿਟਾਂ, ਪੰਜਾਬ ਪੁਲਿਸ ਤੇ ਸਕੂਲ ਵਿਦਿਆਰਥੀਆਂ ਦੇ ਬੈਂਡ ਅਤੇ ਸਕੂਲੀ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪਾਰਚ ਪਾਸਟ ਕੀਤਾ ਗਿਆ।

ਇਸ ਤੋਂ ਬਾਅਦ ਵੱਖ-ਵੱਖ ਸਕੂਲੀ ਵਿਦਿਆਰਥੀਆਂ ਵੱਲੋਂ ਪੰਜਾਬੀ ਸੱਭਿਆਚਾਰ ਤੇ ਦੇਸ਼ ਭਗਤੀ ਨਾਲ ਲਬਰੇਜ਼ ਵੱਖ-ਵੱਖ ਪ੍ਰੋਗਰਾਮ ਪੇਸ਼ ਕੀਤੇ ਗਏ। ਸਮਾਗਮ ਵਾਲੇ ਦਿਨ ਵੱਖੋ-ਵੱਖ ਸਰਕਾਰੀ ਸਕੀਮਾਂ 'ਤੇ ਆਧਾਰਿਤ ਝਾਕੀਆਂ ਵੀ ਪੇਸ਼ ਕੀਤੀਆਂ ਗਈਆਂ ਅਤੇ ਆਜ਼ਾਦੀ ਘੁਲਾਟੀਆਂ ਤੇ ਉਹਨਾਂ ਦੇ ਪਰਿਵਾਰਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਦੌਰਾਨ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਵੀ ਦਿੱਤੀਆਂ ਗਈਆਂ।

ਮੁੱਖ ਮਹਿਮਾਨ ਵੱਲੋਂ ਮਾਰਚ ਪਾਸਟ ਵਿੱਚ ਹਿੱਸਾ ਲੈਣ ਵਾਲੇ ਪਰੇਡ ਕਮਾਂਡਰ, ਪਲਟੂਨ ਕਮਾਂਡਰ, ਅਤੇ ਸੱਭਿਆਚਾਰਕ ਵੰਨਗੀਆਂ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਤੇ ਨੌਜਵਾਨਾਂ ਅਤੇ ਵੱਖ-ਵੱਖ ਖੇਤਰਾਂ ਵਿੱਚ ਅਹਿਮ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ, ਅਧਿਕਾਰੀਆਂ ਤੇ ਕਰਮਚਾਰੀਆਂ ਦਾ ਸਨਮਾਨ ਵੀ ਕੀਤਾ ਗਿਆ।ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਮੌਕੇ ਹਲਕਾ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਅਤੇ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦਾ ਸਨਮਾਨ ਵੀ ਕੀਤਾ ਗਿਆ। 

ਇਸ ਮੌਕੇ ਸ. ਸੰਧਵਾਂ ਨੇ 27 ਜਨਵਰੀ 2026 ਦੀ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਵੀ ਕੀਤਾ।ਸਮਾਗਮ ਦੌਰਾਨ ਡੀ.ਆਈ.ਜੀ. ਸ਼੍ਰੀ ਕੁਲਦੀਪ ਸਿੰਘ ਚਾਹਲ , ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ, ਜ਼ਿਲ੍ਹਾ ਪੁਲਿਸ ਮੁਖੀ ਸ. ਸਰਤਾਜ ਸਿੰਘ ਚਾਹਲ ਸਮੇਤ ਵੱਖ-ਵੱਖ ਅਧਿਕਾਰੀ, ਪਤਵੰਤੇ ਅਤੇ ਵੱਡੀ ਗਿਣਤੀ ਜ਼ਿਲ੍ਹਾ ਵਾਸੀ ਹਾਜ਼ਰ ਸਨ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Narinder Kaur Bharaj , Rahul Chaba , DC Sangrur , Deputy Commissioner Sangrur , Sangrur , 77th Republic Day , Republic Day of India , Republic Day 2026 , Republic Day Parade 2026 , National flag

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD