Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

77ਵਾਂ ਗਣਤੰਤਰ ਦਿਵਸ: ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲਹਿਰਾਇਆ ਕੌਮੀ ਝੰਡਾ

​ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਕਰਵਾਇਆ ਗਿਆ ਜ਼ਿਲ੍ਹਾ ਪੱਧਰੀ ਸਮਾਗਮ

Jai Krishan Rouri, Jai Krishan, Jai Krishan Singh Rouri, AAP, Aam Aadmi Party, Aam Aadmi Party Punjab, AAP Punjab, Government of Punjab, Punjab Government, 77th Republic Day, Republic Day of India, Republic Day 2026, Republic Day Parade 2026, National flag

Web Admin

Web Admin

5 Dariya News

​ਬਰਨਾਲਾ , 26 Jan 2026

Last updated on: Jan 27, 2026, 18:02 IST

​ਭਾਰਤ ਦਾ 77ਵਾਂ ਗਣਤੰਤਰ ਦਿਵਸ ਸਮਾਗਮ ਅੱਜ ਇੱਥੇ ਬਾਬਾ ਕਾਲਾ ਮਹਿਰ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ੍ਰੀ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।  ​ਝੰਡਾ ਲਹਿਰਾਉਣ ਉਪਰੰਤ ਮੁੱਖ ਮਹਿਮਾਨ ਨੇ ਪਰੇਡ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਅਤੇ ਐੱਸ.ਐੱਸ.ਪੀ. ਬਰਨਾਲਾ ਸ੍ਰੀ ਮੁਹੰਮਦ ਸਰਫਰਾਜ਼ ਆਲਮ ਵੀ ਮੌਜੂਦ ਸਨ।  

​ਬਰਨਾਲਾ ਵਾਸੀਆਂ ਦੇ ਨਾਂ ਆਪਣੇ ਸੰਦੇਸ਼ ਵਿੱਚ ਡਿਪਟੀ ਸਪੀਕਰ ਸ੍ਰੀ ਰੌੜੀ ਨੇ ਸਮੂਹ ਪੰਜਾਬੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ ਅਤੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਤੇ ਆਜ਼ਾਦੀ ਦੇ ਮਹਾਨ ਸ਼ਹੀਦਾਂ ਨੂੰ ਸਿਜਦਾ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਸਿਰਜਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਫ਼ੌਜੀ ਵੀਰਾਂ ਅਤੇ ਸ਼ਹੀਦਾਂ ਦੇ ਵਾਰਿਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਤੋਂ ਵਧਾ ਕੇ 1 ਕਰੋੜ ਰੁਪਏ ਕਰ ਦਿੱਤੀ ਹੈ, ਜਿਸ ਵਿੱਚ ਅਗਨੀਵੀਰ ਵੀ ਸ਼ਾਮਲ ਹਨ।  

​ਉਨ੍ਹਾਂ ਦੱਸਿਆ ਕਿ ਸਿਹਤ ਦੇ ਖੇਤਰ ਵਿੱਚ 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਦਿੱਤਾ ਜਾਵੇਗਾ ਜਿਸ ਤਹਿਤ ਸਾਰੇ ਪੰਜਾਬ ਵਾਸੀ ਆਪਣਾ ਇਲਾਜ ਕਰਵਾ ਸਕਣਗੇ । ਸਿੱਖਿਆ ਦੇ ਖੇਤਰ ਵਿੱਚ ਸਕੂਲ ਆਫ਼ ਐਮੀਨੈਂਸ ਬਣਾਏ ਜਾ ਰਹੇ ਹਨ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਸਮਰੱਥ ਬਣਾਉਣ ਲਈ ਆਈ.ਟੀ.ਆਈਜ਼ ਵਿੱਚ ਸੀਟਾਂ ਵਧਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ 300 ਯੂਨਿਟ ਮੁਫ਼ਤ ਬਿਜਲੀ ਸਦਕਾ 90 ਫੀਸਦੀ ਘਰਾਂ ਦਾ ਬਿੱਲ ਜ਼ੀਰੋ ਆ ਰਿਹਾ ਹੈ। ਬਰਨਾਲਾ ਜ਼ਿਲ੍ਹੇ ਦੇ ਵਿਕਾਸ ਬਾਰੇ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਸੜਕਾਂ ਨੂੰ ਚੌੜਾ ਕਰਨ ਅਤੇ ਪੱਕਾ ਕਰਨ ਦਾ ਕੰਮ ਜੰਗੀ ਪੱਧਰ 'ਤੇ ਜਾਰੀ ਹੈ ਅਤੇ ਸਿਹਤ ਸਹੂਲਤਾਂ ਲਈ 14 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ।  

​ਇਸ ਮੌਕੇ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ ਜਿਸ ਦੀ ਅਗਵਾਈ ਪਰੇਡ ਕਮਾਂਡਰ ਡੀ.ਐੱਸ.ਪੀ. ਸ੍ਰੀ ਸਤਵੀਰ ਸਿੰਘ ਬੈਂਸ ਨੇ ਕੀਤੀ। ਪਰੇਡ ਵਿੱਚ ਪੰਜਾਬ ਪੁਲਿਸ (ਪੁਰਸ਼ ਤੇ ਮਹਿਲਾ), ਪੰਜਾਬ ਹੋਮ ਗਾਰਡਜ਼, ਐਨ.ਸੀ.ਸੀ. (ਐੱਸ.ਡੀ. ਕਾਲਜ, ਐੱਲ.ਬੀ.ਐੱਸ. ਕਾਲਜ, ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ), ਸੇਕਰਡ ਹਾਰਟ ਸਕੂਲ ਅਤੇ ਪੁਲਿਸ ਬੈਂਡ ਦੀਆਂ ਟੁਕੜੀਆਂ ਸ਼ਾਮਲ ਹੋਈਆਂ। ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਵੀ ਪੇਸ਼ ਕੀਤੀਆਂ ਗਈਆਂ। ​ਸਮਾਗਮ ਦੌਰਾਨ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। 

ਇਸ ਉਪਰੰਤ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੀ.ਟੀ. ਸ਼ੋਅ ਅਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਜਿਸ ਵਿੱਚ ਬਾਬਾ ਗਾਂਧਾ ਸਿੰਘ ਸਕੂਲ, ਮਦਰ ਟੀਚਰ ਸਕੂਲ, ਟੰਡਨ ਇੰਟਰਨੈਸ਼ਨਲ ਸਕੂਲ ਅਤੇ ਪਵਨ ਸੇਵਾ ਸਮਿਤੀ ਸਕੂਲ ਦੇ ਬੱਚਿਆਂ ਨੇ ਦੇਸ਼ ਭਗਤੀ ਦੀਆਂ ਪੇਸ਼ਕਾਰੀਆਂ ਦਿੱਤੀਆਂ। ਅਖੀਰ ਵਿੱਚ ਭੰਗੜਾ ਅਤੇ ਗਿੱਧੇ ਨੇ ਮਾਹੌਲ ਨੂੰ ਰੰਗਲਾ ਬਣਾ ਦਿੱਤਾ।  ​ਮੁੱਖ ਮਹਿਮਾਨ ਵੱਲੋਂ ਲੋੜਵੰਦਾਂ ਨੂੰ ਟਰਾਈਸਾਈਕਲ ਅਤੇ ਸਿਲਾਈ ਮਸ਼ੀਨਾਂ ਵੰਡੀਆਂ ਗਈਆਂ ਅਤੇ ਪਰੇਡ ਕਮਾਂਡਰਾਂ, ਸਕੂਲੀ ਬੱਚਿਆਂ ਤੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ। ਰਾਸ਼ਟਰੀ ਗਾਣ ਨਾਲ ਸਮਾਗਮ ਦੀ ਸਮਾਪਤੀ ਹੋਈ।

 

Tags: Jai Krishan Rouri , Jai Krishan , Jai Krishan Singh Rouri , AAP , Aam Aadmi Party , Aam Aadmi Party Punjab , AAP Punjab , Government of Punjab , Punjab Government , 77th Republic Day , Republic Day of India , Republic Day 2026 , Republic Day Parade 2026 , National flag

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD