Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਚਨਬੱਧ : ਹਰਦੀਪ ਸਿੰਘ ਮੁੰਡੀਆਂ

ਆਜ਼ਾਦੀ ਘੁਲਾਟੀਆਂ ਨੂੰ ਯਾਦ ਕਰਦੇ ਹੋਏ ਕੈਬਨਿਟ ਮੰਤਰੀ ਮੁੰਡੀਆਂ ਨੇ ਲਹਿਰਾਇਆ ਅੰਮ੍ਰਿਤਸਰ ਵਿੱਚ ਤਿਰੰਗਾ

Hardeep Singh Mundian, Sahnewal, Ludhiana, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Kuldeep Singh Dhaliwal, Dalwinderjit Singh, DC Amritsar, Amritsar, Deputy Commissioner Amritsar, 77th Republic Day, Republic Day of India, Republic Day 2026, Republic Day Parade 2026, National flag

Web Admin

Web Admin

5 Dariya News

ਅੰਮ੍ਰਿਤਸਰ , 26 Jan 2026

Last updated on: Jan 27, 2026, 18:08 IST

ਕੈਬਨਿਟ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਮਾਲ, ਪੁਨਰਵਾਸ ਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਪੰਜਾਬ ਨੇ 77ਵੇਂ ਗਣਤੰਤਰ ਦਿਵਸ ਮੌਕੇ ਦੇਸ਼-ਵਿਦੇਸ਼ ਵਿੱਚ ਵਸਦੇ ਸਾਰੇ ਭਾਰਤੀਆਂ ਖ਼ਾਸ ਤੌਰ ’ਤੇ ਪੰਜਾਬੀਆਂ ਨੂੰ ਤਹਿ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਮੈਂ ਦੇਸ਼ ਦੀਆਂ ਤਿੰਨੋਂ ਸੈਨਾਵਾਂ ਅਤੇ ਹਥਿਆਰਬੰਦ ਬਲਾਂ ਦੇ ਬਹਾਦਰ ਸੂਰਬੀਰਾਂ ਨੂੰ ਸਲਾਮ ਕਰਦਾ ਹਾਂ, ਜੋ ਸਾਡੇ ਦੇਸ਼ ਦੀ ਪ੍ਰਭੂਸੱਤਾ ਅਤੇ ਅਖੰਡਤਾ ਦੀ ਰਾਖੀ ਕਰ ਰਹੇ ਹਨ। 

ਉਨਾਂ ਇਸ ਮੌਕੇ ਵਿਸ਼ੇਸ਼ ਤੌਰ ਤੇ ਸ਼ਹੀਦਾਂ ਦੀ ਕੁਰਬਾਨੀ ਨੂੰ ਯਾਦ ਕਰਦੇ ਆਜ਼ਾਦੀ ਘੁਲਾਟੀਆਂ ਵਲੋਂ ਪਾਏ ਯੋਗਦਾਨ ਅਤੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦੇ ਵੱਡਮੁੱਲੇ ਯੋਗਦਾਨ ਨੂੰ ਸਿਜਦਾ ਕੀਤਾ।ਉਨਾਂ ਕਿਹਾ ਕਿ ਇਨਾਂ ਦੀ ਘਾਲਣਾ ਸਦਕਾ ਹੀ ਭਾਰਤੀ ਗਣਰਾਜ ਦੀ ਸਥਾਪਨਾ ਹੋਈ ਅਤੇ ਸਾਨੂੰ ਦੁਨੀਆਂ ਵਿੱਚ ਸਭ ਤੋਂ ਵੱਡੀ ਜਮਹੂਰੀਅਤ ਹੋਣ ਦਾ ਮਾਣ ਹਾਸਲ ਹੋਇਆ। 

ਉਨਾਂ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਤਿਰੰਗਾ ਲਹਿਰਾਇਆ ਅਤੇ ਦੱਸਿਆ ਕਿ ਪੰਜਾਬ ਸਰਕਾਰ ਨੇ ਮੋਹਾਲੀ ਕੌਮਾਂਤਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਸਰਦਾਰ ਭਗਤ ਸਿੰਘ ਜੀ ਦੇ ਨਾਂ ਉਤੇ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਣ ਉਪਰੰਤ ਪੰਜਾਬ ਸਰਕਾਰ ਨੇ ਉਥੇ ਸ਼ਹੀਦ-ਏ-ਆਜ਼ਮ ਦਾ ਬੁੱਤ ਸਥਾਪਤ ਕੀਤਾ ਹੈ।ਉਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਾਡੀ ਸਰਕਾਰ ਸ਼ਹੀਦਾਂ ਨੂੰ ਪ੍ਰਣਾਈ ਹੋਈ ਹੈ। 

ਮੌਜੂਦਾ ਸਰਕਾਰ ਵੱਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਦੀ ਪਵਿੱਤਰ ਧਰਤੀ ਤੋਂ ਸਹੁੰ ਚੁੱਕਣ ਨਾਲ ਹੀ ਸੂਬੇ ਦੀ ਭਲਾਈ ਲਈ ਕਾਰਜਾਂ ਦੀ ਸ਼ੁਰੂਆਤ ਕੀਤੀ ਸੀ ਅਤੇ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਅਨੇਕਾਂ ਲੋਕ-ਪੱਖੀ ਪਹਿਲਕਦਮੀਆਂ ਕੀਤੀਆਂ ਹਨ।

ਜਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਦੇ ਉਨਾਂ ਕਿਹਾ ਕਿ ਸਾਡੀ ਸਰਕਾਰ ਨੇ ਚੋਣਾਂ ਦੌਰਾਨ ਜੋ ਵੀ ਗਰੰਟੀਆਂ ਲੋਕਾਂ ਨਾਲ ਕੀਤੀਆਂ ਸੀ, ਉਸਨੂੰ ਅਸੀਂ ਪੂਰਾ ਕਰਨ ਵਿੱਚ ਕਾਫ਼ੀ ਹੱਦ ਤੱਕ ਪੂਰਾ ਕਰਨ ਵਿੱਚ ਕਾਮਯਾਬ ਰਹੇ ਹਾਂ ਅਤੇ ਬਾਕੀ ਰਹਿੰਦੀਆਂ ਗਰੰਟੀਆਂ ਵੀ ਜਲਦ ਹੀ ਪੂਰੀਆਂ ਕਰ ਦਿੱਤੀਆਂ ਜਾਣਗੀਆਂ। ਉਨਾਂ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਬਣ ਗਿਆ ਹੈ, ਜਿੱਥੇ ਸਿੱਖਿਆ, ਸਿਹਤ, ਬਸਾਂ ਵਿੱਚ ਮੁਫ਼ਤ ਸਫ਼ਰ, ਮੁਫ਼ਤ ਬਿਜਲੀ ਆਦਿ ਸਹੂਲਤਾਂ ਸੂਬਾ ਵਾਸੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। 

ਸ: ਮੁੰਡੀਆਂ ਨੇ ਕਿਹਾ ਕਿ ਸਿਹਤ ਦੇ ਖੇਤਰ ਵਿੱਚ ਇਕ ਨਵੀਂ ਪੁਲਾਂਘ ਪੁੱਟਦਿਆਂ ਹਰੇਕ ਪੰਜਾਬ ਵਿੱਚ ਰਹਿਣ ਵਾਲੇ ਪਰਿਵਾਰ ਦਾ 10 ਲੱਖ ਰੁਪਏ ਦਾ ਮੁਫ਼ਤ ਸਿਹਤ ਬੀਮਾ ਯੋਜਨਾ ਸ਼ੁਰੂ ਕਰ  ਦਿੱਤੀ ਹੈ, ਜਿਸ ਵਿੱਚ ਹਰੇਕ ਤਰ੍ਹਾਂ ਦੇ ਟੈਸਟ ਮੁਫ਼ਤ ਹੋਣਗੇ ਅਤੇ ਸੂਬੇ ਭਰ ਵਿੱਚ 900 ਤੋਂ ਵਧੇਰੇ ਹਸਪਤਾਲਾਂ ਨੂੰ ਸੂਚੀਬੱਧ ਕੀਤਾ ਗਿਆ ਹੈ।ਉਨਾਂ ਕਿਹਾ ਕਿ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦਾ ਵਾਅਦਾ ਪੂਰਾ ਕਰਦਿਆਂ ਸਾਡੀ ਸਰਕਾਰ ਵੱਲੋਂ ਪਿਛਲੇ ਕਰੀਬ 46 ਮਹੀਨਿਆਂ ਦੌਰਾਨ 63 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਇਹ ਸਿਲਸਿਲਾ ਲਗਾਤਾਰ ਜਾਰੀ ਹੈ। ਰੋਜ਼ਗਾਰ, ਸਿਹਤ, ਸਿੱਖਿਆ, ਮੁਫਤ ਬਿਜਲੀ ਅਤੇ ਹੋਰ ਪ੍ਰਸ਼ਾਸ਼ਕੀ ਸੁਧਾਰ ਸਾਡੀ ਸਰਕਾਰ ਦੇ ਮੁੱਖ ਏਜੰਡੇ ਹਨ।

ਕੈਬਨਿਟ ਮੰਤਰੀ ਸ: ਮੁੰਡੀਆਂ ਨੇ ਅੰਮ੍ਰਿਤਸਰ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਾਨ ਸਰਕਾਰ ਨੇ ਯੁੱਧ ਨਸ਼ਿਆਂ ਵਿਰੁੱਧ ਦੇ ਦੂਜੇ ਪੜਾਅ ਦੀ ਸ਼ੁਰੂਆਤ ਕਰ ਦਿੱਤੀ ਹੈ ਅਤੇ ਹੁਣ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਗੈਂਗਸਟਰਾਂ 'ਤੇ ਵਾਰ ਮੁਹਿੰਮ ਤਹਿਤ ਗੈਂਗਸਟਰਾਂ ਵਿਰੁੱਧ ਫੈਸਲਾਕੁੰਨ ਜੰਗ ਅਰੰਭ ਦਿੱਤੀ ਹੈ ਅਤੇ ਜਲਦ ਹੀ ਸੂਬੇ ਨੂੰ ਗੈਂਗਸਟਰਾਂ ਤੋਂ ਮੁਕਤ ਕਰ ਦਿੱਤਾ ਜਾਵੇਗਾ।  ਉਨਾਂ ਕਿਹਾ ਕਿ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਲਈ ਵਰਤੇ ਜਾ ਰਹੇ ਡਰੋਨਾਂ ਨੂੰ ਨਕੇਲ ਪਾਉਣ ਲਈ ਪੰਜਾਬ ਸਰਕਾਰ ਵੱਲੋਂ 3 'ਬਾਜ਼ ਅੱਖ' ਐਂਟੀ ਡਰੋਨ ਸਿਸਟਮ ਸਥਾਪਤ ਕੀਤੇ ਗਏ ਹਨ।

ਉਨਾਂ ਕਿਹਾ ਕਿ ਮਾਨ ਸਰਕਾਰ ਨੇ ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਲਈ ‘ਪ੍ਰਾਜੈਕਟ ਜੀਵਨਜੋਤ’ ਤਹਿਤ 1023 ਬੱਚਿਆਂ ਨੂੰ ਰੈਸਕਿਊ ਕਰਕੇ ਸਿੱਖਿਆ ਅਤੇ ਪੁਨਰਵਾਸ ਨਾਲ ਜੋੜਿਆ ਗਿਆ ਹੈ। ਇਸ ਤੋਂ ਇਲਾਵਾ 2076 ਬਾਲ ਵਿਆਹ ਰੋਕਥਾਮ ਅਧਿਕਾਰੀ ਨਿਯੁਕਤ ਕਰਕੇ ਚਾਲੂ ਵਿੱਤੀ ਸਾਲ ਦੌਰਾਨ 64 ਬਾਲ ਵਿਆਹ ਰੋਕੇ ਗਏ ਹਨ। ਉਨਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਸਮਰਪਿਤ "ਸੜਕ ਸੁਰੱਖਿਆ ਫੋਰਸ" ਵੱਲੋਂ ਹੁਣ ਤੱਕ 19 ਹਜ਼ਾਰ ਤੋਂ ਵੱਧ ਵਿਅਕਤੀਆਂ ਨੂੰ ਮੌਕੇ 'ਤੇ ਮੁੱਢਲੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ ਅਤੇ 26 ਹਜ਼ਾਰ ਤੋਂ ਵੱਧ ਜ਼ਖਮੀਆਂ ਨੂੰ ਹਸਪਤਾਲਾਂ ਤੱਕ ਪਹੁੰਚਾਇਆ ਹੈ। 

ਇਸ ਨਾਲ ਸੜਕੀ ਹਾਦਸਿਆਂ ਵਿੱਚ ਹੋਣ ਵਾਲੀ ਮੌਤ ਦਰ ਵਿੱਚ 50 ਫ਼ੀਸਦੀ ਗਿਰਾਵਟ ਆਈ ਹੈ।ਉਨਾਂ ਕਿਹਾ ਕਿ ਸੂਬੇ ਦੇ ਖਿਡਾਰੀਆਂ ਨੂੰ ਓਲੰਪਿਕ ਅਤੇ ਕੌਮਾਂਤਰੀ ਖੇਡਾਂ ਵਿੱਚ ਮੁਕਾਬਲਾ ਕਰਨ ਦੇ ਯੋਗ ਬਣਾਉਣ ਲਈ 3100 ਦੇ ਕਰੀਬ ਪੇਂਡੂ ਖੇਡ ਮੈਦਾਨਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। 11 ਨਾਮੀ ਖਿਡਾਰੀਆਂ ਨੂੰ ਪੀ.ਸੀ.ਐਸ. ਅਤੇ ਡੀ.ਐਸ.ਪੀ. ਦੀ ਨੌਕਰੀ ਦਿੱਤੀ ਗਈ ਹੈ।ਅੰਮ੍ਰਿਤਸਰ ਜਿਲ੍ਹੇ ਦੀ ਗੱਲ ਕਰਦਿਆਂ ਸ: ਮੁੰਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਵਲੋਂ ਮਜੀਠਾ ਹਲਕੇ ਵਿੱਚ 11 ਕਰੋੜ 32 ਲੱਖ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟਾਂ ਨਾਲ ਵਿਕਾਸ ਦੇ ਨਵੇਂ ਅਧਿਆਏ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਨਾਲ ਮਜੀਠਾ ਵਿੱਚ 23 ਨਵੀਆਂ ਪੇਂਡੂ ਲਿੰਕ ਸੜਕਾਂ ਦੀ ਰਿਪੇਅਰ ਕੀਤੀ ਜਾਵੇਗੀ। 

ਇਸ ਨਾਲ ਪਿੰਡ ਵਾਸੀਆਂ ਨੂੰ ਕਾਫ਼ੀ ਰਾਹਤ ਮਿਲੇਗੀ ਅਤੇ ਇਸ ਤੋਂ ਇਲਾਵਾ ਅਜਾਨਾਲ ਖੇਤਰ ਦੇ ਬੱਚਿਆਂ ਲਈ ਨਵੇਂ ਸਰਕਾਰੀ ਕਾਲਜ ਦਾ ਨੀਂਹ ਪੱਥਰ ਰੱਖਿਆ ਗਿਆ ਹੈ, ਜਿਸ ਤੇ 15 ਕਰੋੜ ਰੁਪਏ ਖਰਚ ਆਉਣਗੇ।  ਉਨਾਂ ਦੱਸਿਆ ਕਿ ਅੰਮ੍ਰਿਤਸਰ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਵਿੱਚ ਸੁਧਾਰ ਲਈ ਅੰਮ੍ਰਿਤਸਰ-ਜਲੰਧਰ ਹਾਈਵੇਅ ਸਥਿਤ ਭਾਈ ਗੁਰਦਾਸ ਜੀ ਨਗਰ ਨਿਊ ਅੰਮ੍ਰਿਤਸਰ ਵਿਖੇ ਨਵੇਂ ਫਲਾਈਓਵਰ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਇਸ ਪੁਲ ਨੂੰ ਬਣਾਉਣ 'ਤੇ 39 ਕਰੋੜ 85 ਲੱਖ ਰੁਪਏ ਦੀ ਲਾਗਤ ਆਵੇਗੀ। ਇਹ ਫਲਾਈਓਵਰ ਆਉਂਦੇ 24 ਮਹੀਨਿਆਂ ਵਿੱਚ ਬਣ ਕੇ ਤਿਆਰ ਹੋ ਜਾਵੇਗਾ।

ਇਸ ਮੌਕੇ ਵੱਖ-ਵੱਖ ਵਿਭਾਗਾਂ ਵਲੋਂ ਵਿਕਾਸ ਨੂੰ ਦਰਸ਼ਾਉਂਦੀਆਂ ਹੋਈਆਂ ਝਾਕੀਆਂ ਵੀ ਕੱਢੀਆਂ ਗਈਆਂ। ਮੁੱਖ ਮਹਿਮਾਨ ਵਲੋਂ ਸਿੱਖਿਆ ਵਿਭਾਗ ਦੀ ਝਾਂਕੀ ਨੂੰ ਪਹਿਲਾ ਸਥਾਨ, ਪੀ.ਐਸ.ਪੀ.ਸੀ.ਐਲ ਵਿਭਾਗ ਦੀ ਝਾਂਕੀ ਨੂੰ ਦੂਸਰਾ ਸਥਾਨ ਅਤੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੂੰ ਤੀਸਰਾ ਸਥਾਨ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ: ਮੁੰਡੀਆਂ ਵਲੋਂ ਆਪਣੇ ਖੇਤਰ ਵਿੱਚ ਵਧੀਆ ਕਾਰਗੁਜਾਰੀ ਨਿਭਾਉਣ ਵਾਲੇ ਅਧਿਕਾਰੀਆਂ, ਕਰਮਚਾਰੀਆਂ, ਸਮਾਜ ਸੇਵੀ ਸੰਸਥਾਵਾਂ ਨੂੰ ਪ੍ਰਸ਼ੰਸਾਂ ਪੱਤਰ ਦੇ ਕੇ ਸਨਮਾਨਿਤ ਵੀ ਕੀਤਾ ਅਤੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ  ਸ: ਦਲਵਿੰਦਰਜੀਤ ਸਿੰਘ ਵਲੋਂ ਮੁੱਖ ਮਹਿਮਾਨ ਸ: ਹਰਦੀਪ ਸਿੰਘ ਮੁੰਡੀਆਂ ਜੀ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਮਾਣਯੋਗ ਜਿਲ੍ਹਾ ਤੇ ਸ਼ੈਸ਼ਨ ਜੱਜ ਸ੍ਰੀਮਤੀ ਜਤਿੰਦਰ ਕੌਰ, ਵਿਧਾਇਕ ਸ: ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਡਾ. ਜਸਬੀਰ ਸਿੰਘ ਸੰਧੂ, ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ, ਏ.ਡੀ.ਜੀ.ਪੀ. ਸ੍ਰੀ ਆਰ.ਕੇ. ਜੈਸਵਾਲ, ਡਿਪਟੀ ਕਮਿਸ਼ਨਰ ਸ: ਦਲਵਿੰਦਰਜੀਤ ਸਿੰਘ, ਪੁਲਿਸ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਭੁੱਲਰ, ਮੇਅਰ ਨਗਰ ਨਿਗਮ ਸ੍ਰੀ ਜਤਿੰਦਰ ਸਿੰਘ ਮੋਤੀ ਭਾਟੀਆ, ਸਾਬਕਾ ਮੰਤਰੀ ਸ੍ਰੀਮਤੀ ਲਕਸ਼ਮੀਕਾਂਤਾ ਚਾਵਲਾ, ਸ੍ਰੀ ਪ੍ਰਭਬੀਰ ਸਿੰਘ ਬਰਾੜ, ਚੇਅਰਮੈਨ ਸ੍ਰੀ ਰਵਿੰਦਰ ਹੰਸ, ਚੇਅਰਮੈਨ ਸ੍ਰੀ ਸਤਪਾਲ ਸੋਖੀ, ਸ: ਜਸਕਰਨ ਸਿੰਘ ਬੰਦੇਸ਼ਾ, ਸ: ਤਲਬੀਰ ਸਿੰਘ ਗਿੱਲ, ਲੇਬਰ ਕਮਿਸ਼ਨਰ ਸ: ਹਰਜੀਤ ਸਿੰਘ ਆਹਲੂਵਾਲੀਆ ਅਤੇ ਹੋਰ ਸਖਸ਼ੀਅਤਾਂ ਹਾਜ਼ਰ ਸਨ।

ਕੈਬਨਿਟ ਮੰਤਰੀ ਸ: ਮੁੰਡੀਆਂ ਨੇ ਬੱਚਿਆਂ ਦੇ ਪ੍ਰੋਗਰਾਮ ਤੋਂ ਖੁਸ਼ ਹੋ ਕੇ ਐਲਾਨ ਕੀਤਾ ਕਿ ਜਿਨ੍ਹਾਂ ਸਕੂਲਾਂ ਅਤੇ ਕਾਲਜਾਂ ਦੇ ਬੱਚਿਆਂ ਨੇ ਇਸ ਪ੍ਰੋਗਰਾਮ ਵਿੱਚ ਭਾਗ ਲਿਆ ਹੈ ਉਨਾਂ ਨੂੰ ਕੱਲ 27 ਜਨਵਰੀ ਦੀ ਛੁੱਟੀ ਰਹੇਗੀ।

 

Tags: Hardeep Singh Mundian , Sahnewal , Ludhiana , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Kuldeep Singh Dhaliwal , Dalwinderjit Singh , DC Amritsar , Amritsar , Deputy Commissioner Amritsar , 77th Republic Day , Republic Day of India , Republic Day 2026 , Republic Day Parade 2026 , National flag

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD