Friday, 05 June 2026

 

 

ਖ਼ਾਸ ਖਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ

 

ਲਾਲਜੀਤ ਸਿੰਘ ਭੁੱਲਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਇਆ ਗਿਆ

Laljit Singh Bhullar, AAP, Aam Aadmi Party, Aam Aadmi Party Punjab, AAP Punjab, Government of Punjab, Punjab Government, 77th Republic Day, Republic Day of India, Republic Day 2026, Republic Day Parade 2026, National flag

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 26 Jan 2026

Last updated on: Jan 27, 2026, 18:23 IST

ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਗਣਤੰਤਰ ਦਿਵਸ ਦੇ ਗੌਰਵਮਈ ਅਵਸਰ ‘ਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ ਜ਼ਿਲ੍ਹਾ ਪੱਧਰੀ ਸਮਾਰੋਹ ਦੌਰਾਨ ਕੌਮੀ ਝੰਡਾ ਲਹਿਰਾਇਆ। ਇਸ ਉਪਰੰਤ ਉਨ੍ਹਾਂ ਨੇ ਪੰਜਾਬ ਪੁਲਿਸ, ਹੋਮ ਗਾਰਡਜ਼ ਅਤੇ ਹੋਰ ਦਸਤਿਆਂ ਵੱਲੋਂ ਪੇਸ਼ ਕੀਤੇ ਗਏ ਮਾਰਚ ਪਾਸਟ ਤੋਂ ਸਲਾਮੀ ਲਈ।ਇਸ ਮੌਕੇ ਦੇਸ਼ ਭਗਤੀ ਨਾਲ ਭਰਪੂਰ ਸੱਭਿਆਚਾਰਕ ਪੇਸ਼ਕਾਰੀਆਂ, ਸਰਕਾਰੀ ਯੋਜਨਾਵਾਂ ਨੂੰ ਦਰਸਾਉਂਦੀਆਂ ਝਾਕੀਆਂ ਅਤੇ ਸਕੂਲੀ ਬੱਚਿਆਂ ਦੀਆਂ ਪ੍ਰਸਤੁਤੀਆਂ ਨੇ ਸਮਾਰੋਹ ਨੂੰ ਰੰਗੀਨ ਬਣਾਇਆ।

ਸਮਾਰੋਹ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਅਜ਼ਾਦੀ ਸੈਨਾਨੀਆਂ ਅਤੇ ਸੰਵਿਧਾਨ ਨਿਰਮਾਤਾਵਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਸੰਵਿਧਾਨਕ ਮੁੱਲਾਂ ਦੀ ਰੱਖਿਆ ਕਰਦਿਆਂ ਲੋਕ-ਕਲਿਆਣ, ਸਮਾਜਿਕ ਨਿਆਂ ਅਤੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੰਮ ਕਰ ਰਹੀ ਹੈ।

ਉਨ੍ਹਾਂ ਦੱਸਿਆ ਕਿ ਸ਼ਹੀਦਾਂ ਦੇ ਪਰਿਵਾਰਾਂ, ਫੌਜੀ ਜਵਾਨਾਂ ਅਤੇ ਸਾਬਕਾ ਫੌਜੀਆਂ ਦੀ ਭਲਾਈ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਗਈ ਹੈ ਅਤੇ ਆਜ਼ਾਦੀ ਘੁਲਾਟੀਆਂ ਦੀ ਪੈਨਸ਼ਨ 11 ਹਜ਼ਾਰ ਰੁਪਏ ਪ੍ਰਤੀ ਮਹੀਨਾ ਕਰ ਦਿੱਤੀ ਗਈ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਪੰਜਾਬ ਅਤੇ ਚੰਡੀਗੜ੍ਹ ਦੇ 900 ਤੋਂ ਵੱਧ ਹਸਪਤਾਲਾਂ ਵਿੱਚ 10 ਲੱਖ ਰੁਪਏ ਤੱਕ ਮੁਫ਼ਤ ਨਕਦੀ ਰਹਿਤ ਇਲਾਜ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ 881 ਆਮ ਆਦਮੀ ਕਲੀਨਿਕਾਂ ਰਾਹੀਂ ਲੱਖਾਂ ਲੋਕ ਮੁਫ਼ਤ ਸਿਹਤ ਸਹੂਲਤਾਂ ਦਾ ਲਾਭ ਲੈ ਰਹੇ ਹਨ।

ਉਨ੍ਹਾਂ ਕਿਹਾ ਕਿ ਔਰਤਾਂ ਲਈ ਸਰਕਾਰੀ ਬੱਸਾਂ ਵਿੱਚ ਮੁਫ਼ਤ ਸਫ਼ਰ ਦੀ ਸਹੂਲਤ ਜਾਰੀ ਹੈ ਅਤੇ ਨਸ਼ਿਆਂ ਖ਼ਿਲਾਫ਼ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਹਜ਼ਾਰਾਂ ਤਸਕਰ ਗ੍ਰਿਫ਼ਤਾਰ ਕੀਤੇ ਗਏ ਹਨ। ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ 63 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ।ਉਨ੍ਹਾਂ ਦੱਸਿਆ ਕਿ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਮੁਫ਼ਤ ਬਿਜਲੀ, ਕਿਸਾਨਾਂ ਨੂੰ ਖੇਤੀ ਲਈ ਮੁਫ਼ਤ ਬਿਜਲੀ ਅਤੇ ਸਿੱਖਿਆ ਖੇਤਰ ਵਿੱਚ ਵੱਡੇ ਸੁਧਾਰ ਕੀਤੇ ਗਏ ਹਨ। ਪੰਜਾਬ ਨੇ ਨੈਸ਼ਨਲ ਐਚੀਵਮੈਂਟ ਸਰਵੇ 2024 ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ।

ਜ਼ਿਲ੍ਹੇ ਦੇ ਵਿਕਾਸ ਬਾਰੇ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਅਤੇ ਮਲੋਟ ਸ਼ਹਿਰ ਵਿੱਚ ਸੀਵਰੇਜ, ਜਲ ਸਪਲਾਈ ਅਤੇ ਬੁਨਿਆਦੀ ਢਾਂਚੇ ਲਈ ਕਰੋੜਾਂ ਰੁਪਏ ਦੇ ਪ੍ਰਾਜੈਕਟ ਸ਼ੁਰੂ ਕੀਤੇ ਗਏ ਹਨ ਅਤੇ ਮਲੋਟ ਸ਼ਹਿਰ ਨੂੰ ਸੌਗਾਤ ਦਿੰਦਿਆਂ ਵੈਲਕਮ ਟੂ ਮਲੋਟ ਪ੍ਰੋਜੈਕਟ ਤਹਿਤ ਸ਼ਾਨਦਾਰ ਸਵਾਗਤੀ ਪਾਰਕ ਬਣਾਇਆ ਹੈ।ਉਨ੍ਹਾਂ ਆਪਣੇ ਸੰਬੋਧਨ ਵਿੱਚ ਸੜਕ ਸੁਰੱਖਿਆ ਫੋਰਸ (ਐਸ.ਐਸ.ਐੱਫ਼.) ਬਾਰੇ ਜਿਕਰ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੜਕ ਹਾਦਸਿਆਂ ਦੌਰਾਨ ਬਿਨ੍ਹਾਂ ਦੇਰੀ ਤੋਂ ਫੱਟੜ ਹੋਈਆਂ ਸਵਾਰੀਆਂ ਨੂੰ ਐਸ.ਐਸ. ਐੱਫ ਨੇ ਹਜ਼ਾਰਾਂ ਦੀ ਗਿਣਤੀ ਵਿੱਚ ਜਾਨਾਂ ਬਚਾਈਆਂ ਹਨ। ਉਨ੍ਹਾਂ ਕਿਹਾ ਕਿ ਐਸ.ਐਸ.ਐੱਫ਼. ਹਾਦਸਾਗ੍ਰਸਤ ਵਾਹਨਾਂ ਨੂੰ ਹਟਾ ਕੇ ਹੋਰ ਐਕਸੀਡੈਂਟ ਹੋਣ ਤੋਂ ਹਜ਼ਾਰਾਂ ਲੋਕਾਂ ਦਾ ਬਚਾਅ ਕੀਤਾ ਹੈ। ਇਸ ਫੋਰਸ ਵਿੱਚ ਤਾਇਨਾਤ ਨੌਜਵਾਨ ਮੁੰਡੇ, ਕੁੜੀਆਂ ਦੀ ਮੰਤਰੀ ਜੀ ਖਾਸ ਸ਼ਲਾਘਾ ਵੀ ਕੀਤੀ।

ਇਸ ਮੌਕੇ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਸੇਵਾਵਾਂ ਨਿਭਾਉਣ ਵਾਲੇ ਵਿਅਕਤੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਰਾਜ ਕੁਮਾਰ, ਵਿਧਾਇਕ ਸ੍ਰੀ ਜਗਦੀਪ ਸਿੰਘ ਕਾਕਾ ਬਰਾੜ, ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਲਿਸ਼, ਐਸ.ਐਸ.ਪੀ. ਸ੍ਰੀ ਅਭਿਮੰਨਿਊ ਰਾਣਾ, ਮੁੱਖ ਮੰਤਰੀ ਖੇਤਰੀ ਅਫ਼ਸਰ ਸ੍ਰੀ ਸ਼ਿਵਾਂਸ ਅਸਥਾਨਾ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਗੁਰਪ੍ਰੀਤ ਸਿੰਘ ਥਿੰਦ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੁਰਿੰਦਰ ਢਿੱਲੋਂ, ਉਪ ਮੰਡਲ ਮੈਜਿਸਟ੍ਰੇਟ ਸ੍ਰੀਮਤੀ ਬਲਜੀਤ ਕੌਰ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ੍ਰੀ ਸੁਖਜਿੰਦਰ ਸਿੰਘ ਕਾਉਣੀ, ਜ਼ਿਲ੍ਹਾ ਪ੍ਰਧਾਨ ਸ੍ਰੀ ਜਸ਼ਨਜੀਤ ਸਿੰਘ ਬਰਾੜ, ਚੇਅਰਮੈਨ ਸਹਿਕਾਰੀ ਬੈਂਕ ਸ੍ਰੀ ਜਗਦੇਵ ਸਿੰਘ ਬਾਂਮ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਅਧਿਕਾਰੀ, ਲੋਕ ਪ੍ਰਤੀਨਿਧੀ ਅਤੇ ਵੱਡੀ ਗਿਣਤੀ ਵਿੱਚ ਨਾਗਰਿਕ ਹਾਜ਼ਰ ਸਨ।

 

Tags: Laljit Singh Bhullar , AAP , Aam Aadmi Party , Aam Aadmi Party Punjab , AAP Punjab , Government of Punjab , Punjab Government , 77th Republic Day , Republic Day of India , Republic Day 2026 , Republic Day Parade 2026 , National flag

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD