Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਬਟਾਲਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ ਗਣਤੰਤਰ ਦਿਵਸ

ਸ੍ਰੀ ਗੁਰਮੰਦਰ ਸਿੰਘ ਐੱਸ.ਡੀ.ਐੱਮ ਬਟਾਲਾ ਨੇ ਲਹਿਰਾਇਆ ਕੌਮੀ ਝੰਡਾ

77th Republic Day, Republic Day of India, Republic Day 2026, Republic Day Parade 2026, National flag

Web Admin

Web Admin

5 Dariya News

ਬਟਾਲਾ , 26 Jan 2026

Last updated on: Jan 27, 2026, 18:27 IST

77ਵਾਂ ਗਣਤੰਤਰ ਦਿਵਸ ਸਮਾਗਮ ਅੱਜ ਬਟਾਲਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਸਰਕਾਰੀ ਬਹੁ-ਤਕਨੀਕੀ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਸਟੇਡੀਅਮ ਵਿਖੇ ਗਣਤੰਤਰ ਦਿਵਸ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਸ੍ਰੀ ਗੁਰਮੰਦਰ ਸਿੰਘ ਐੱਸ.ਡੀ.ਐੱਮ ਬਟਾਲਾ ਨੇ ਅਦਾ ਕੀਤੀ ਉਨ੍ਹਾਂ ਦੇ ਨਾਲ ਡੀ.ਐੱਸ.ਪੀ. ਸਿਟੀ ਸੰਜੀਵ ਕੁਮਾਰ ਵੀ ਮੌਜੂਦ ਸਨ। ਤਿਰੰਗਾ ਝੰਡਾ ਲਹਿਰਾਉਣ ਤੋਂ ਬਾਅਦ ਮੁੱਖ ਮਹਿਮਾਨ ਸ੍ਰੀ ਗੁਰਮੰਦਰ ਸਿੰਘ ਨੇ ਪਰੇਡ ਦਾ ਮੁਆਇਨਾ ਕੀਤਾ।

ਇਸ ਉਪਰੰਤ ਐੱਸ.ਆਈ. ਸਕੱਤਰ ਸਿੰਘ ਦੀ ਅਗਵਾਈ ਹੇਠ ਪੰਜਾਬ ਪੁਲਿਸ ਦੇ ਜਵਾਨਾਂ, ਮਹਿਲਾ ਪੁਲਿਸ, ਪੰਜਾਬ ਹੋਮਗਾਰਡ ਦੇ ਜਵਾਨਾਂ ਅਤੇ ਐਨ.ਸੀ.ਸੀ. ਕੈਡਿਟਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਮੁੱਖ ਮਹਿਮਾਨ ਐੱਸ.ਡੀ.ਐੱਮ. ਬਟਾਲਾ ਸ੍ਰੀ ਗੁਰਮੰਦਰ ਸਿੰਘ ਨੇ  ਆਪਣੇ ਸੰਦੇਸ਼ ’ਚ 77ਵੇਂ ਗਣਤੰਤਰ ਦਿਵਸ ਦੀ ਸਮੂਹ ਇਲਾਕਾ ਨਿਵਾਸੀਆਂ ਨੂੰ ਦਿਲ ਦੀਆਂ ਗਹਿਰਾਈਆਂ ਤੋਂ ਵਧਾਈ ਦਿੱਤੀ। 

ਉਨ੍ਹਾਂ ਕਿਹਾ ਕਿ ਪੰਜਾਬ, ਗੁਰੂਆਂ-ਪੀਰਾਂ ਪੈਗੰਬਰਾਂ ਦੀ ਧਰਤੀ ਹੈ। ਸਾਡੇ ਗੁਰੂ ਸਾਹਿਬਾਨਾਂ ਨੇ ਜਿੱਥੇ ਇਸ ਧਰਤੀ ’ਤੇ ਜਬਰ ਵਿਰੁੱਧ ਜ਼ੋਰਦਾਰ ਆਵਾਜ਼ ਬੁਲੰਦ ਕਰਦਿਆਂ ਲੋਕਾਂ ਨੂੰ ਵਿਦੇਸ਼ੀ ਜਰਵਾਣਿਆਂ ਵਿਰੁੱਧ ਸੁਚੇਤ ਕੀਤਾ ਸੀ, ਉੱਥੇ ਉਨਾਂ ਨੇ ਸਰਬੱਤ ਦੇ ਭਲੇ ਦਾ ਸੰਦੇਸ਼ ਦੇ ਕੇ ਸਮੁੱਚੀ ਮਨੁੱਖਤਾ ਵਿੱਚ ਅਮਨ, ਸ਼ਾਂਤੀ, ਸਦਭਾਵਨਾ ਅਤੇ ਬਰਾਬਰੀ ਦਾ ਸੰਦੇਸ਼ ਵੀ ਦਿੱਤਾ ਸੀ।ਉਨ੍ਹਾਂ ਕਿਹਾ ਕਿ ਆਜ਼ਾਦੀ ਦੀ ਪ੍ਰਾਪਤੀ ਲਈ ਚੱਲੇ ਲੰਬੇ ਸੰਘਰਸ਼ ਵਿੱਚ ਪੰਜਾਬੀਆਂ ਦਾ ਸਭ ਤੋਂ ਵੱਧ 80 ਫੀਸਦੀ ਯੋਗਦਾਨ ਰਿਹਾ। ਪੰਜਾਬ ਦੀ ਧਰਤੀ ਤੋਂ ਗ਼ਦਰ ਲਹਿਰ, ਕੂਕਾ ਲਹਿਰ, ਗੁਰਦੁਆਰਾ ਸੁਧਾਰ ਲਹਿਰ, ਬੱਬਰ ਅਕਾਲੀ ਲਹਿਰ, ਪੱਗੜੀ ਸੰਭਾਲ ਲਹਿਰ, ਪਰਜਾ ਤੰਤਰ, ਨੌਜਵਾਨ ਸਭਾ ਸ਼ੁਰੂ ਹੋਈ।

ਸਮੇਂ-ਸਮੇਂ ’ਤੇ ਲੱਗੇ ਮੋਰਚਿਆਂ ਨੇ ਵਿਦੇਸ਼ੀ ਹਾਕਮਾਂ ਨੂੰ ਦੇਸ਼ ਛੱਡਣ ਲਈ ਮਜ਼ਬੂਰ ਕੀਤਾ।ਉਨ੍ਹਾਂ ਅੱਗੇ ਕਿਹਾ ਕਿ ਆਜ਼ਾਦੀ ਲਈ ਸੰਘਰਸ਼ ਵਿੱਚ ਪੰਜਾਬ ਦੇ ਸੂਰਬੀਰਾਂ ਦਾ ਬਹੁਤ ਵੱਡਾ ਯੋਗਦਾਨ ਰਿਹਾ, ਜਿਨਾਂ ਵਿੱਚ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੁ, ਸੁਖਦੇਵ, ਕਰਤਾਰ ਸਿੰਘ ਸਰਾਭਾ, ਲਾਲਾ ਲਾਜਪਤ ਰਾਏ, ਸ਼ਹੀਦ ਮਦਨ ਲਾਲ ਢੀਂਗਰਾ, ਸ਼ਹੀਦ ਊਧਮ ਸਿੰਘ ਦੇ ਨਾਂ ਮੋਹਰਲੀਆਂ ਸਫ਼ਾਂ ਵਿੱਚ ਆਉਂਦੇ ਹਨ। ਪੰਜਾਬ ਦੀ ਧਰਤੀ ਤੋਂ ਉੱਠੀਆਂ ਲਹਿਰਾਂ ਨੇ ਦੇਸ਼ ਨੂੰ ਆਜ਼ਾਦੀ ਦਿਵਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸਾਡਾ ਦੇਸ਼ 26 ਜਨਵਰੀ, 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋ ਜਾਣ ਨਾਲ ਗਣਰਾਜ ਬਣਿਆ।

ਗਣਤੰਤਰ ਦਿਵਸ ਦੇ ਸ਼ੁਭ ਦਿਹਾੜੇ ’ਤੇ ਮੈਂ ਦੇਸ਼ ਦੀਆਂ ਸਮੂਹ ਸੈਨਾਵਾਂ, ਅਰਧ ਸੈਨਿਕ ਬਲਾਂ ਅਤੇ ਸੂਬਿਆਂ ਦੀਆਂ ਪੁਲਿਸ ਫੋਰਸਜ਼ ਦੇ ਅਫਸਰਾਂ, ਜਵਾਨਾਂ ਵੱਲੋਂ ਦੇਸ਼ ਦੀ ਆਜ਼ਾਦੀ ਨੂੰ ਕਾਇਮ ਰੱਖਣ ਲਈ ਕੀਤੇ ਬਲਿਦਾਨ ਦੀ ਸ਼ਲਾਘਾ ਵੀ ਕਰਦਾ ਹਾਂ, ਜਿਨਾਂ ਨੇ ਆਜ਼ਾਦੀ ਤੋਂ ਬਾਅਦ ਦੇਸ਼ ਨੂੰ ਅੰਦਰੂਨੀ ਤੇ ਬਾਹਰੀ ਖਤਰਿਆਂ ਤੋਂ ਸੁਰੱਖਿਅਤ ਕੀਤਾ। ਉਨ੍ਹਾਂ ਅੱਗੇ ਕਿਹਾ ਭਾਰਤ ਇੱਕ ਬਹੁ-ਭਾਸ਼ਾਈ, ਬਹ ਸਾਡੇ ਦੇਸ਼ ਦੇ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਦੀ ਅਗਵਾਈ ਵਿੱਚ ਬਣੀ ਕਮੇਟੀ ਨੇ ਦੇਸ਼ ਲਈ ਅਜਿਹਾ ਸੰਵਿਧਾਨ ਬਣਾਇਆ, ਜਿਸ ਨਾਲ ਸਾਰੇ ਦੇਸ਼ ਨੂੰ ਇੱਕ ਮਾਲਾ ਵਿੱਚ ਪਰੋ ਦਿੱਤਾ ਗਿਆ ਅਤੇ ਭਾਰਤ ਇੱਕ ਮਜ਼ਬੂਤ ਦੇਸ਼ ਬਣ ਕੇ ਦੁਨੀਆਂ ਦੇ ਮੋਹਰਲੀ ਕਤਾਰ ਦੇ ਦੇਸ਼ਾਂ ਵਿੱਚ ਸ਼ੁਮਾਰ ਹੋਇਆ।

ਉਨ੍ਹਾਂ ਅੱਗੇ ਕਿਹਾ ਕਿ ਭਾਰਤ ਦਾ ਸੰਵਿਧਾਨ ਦੇਸ਼ ਦੇ ਲੋਕਾਂ ਨੂੰ ਸਮਾਨਤਾ, ਸੁਤੰਤਰਤਾ ਅਤੇ ਸ਼ੋਸਣ ਵਿਰੁੱਧ ਅਧਿਕਾਰ ਪ੍ਰਦਾਨ ਕਰਦਾ ਹ। ਭਾਰਤ ਦਾ ਸੰਵਿਧਾਨ ਵਿਆਪਕ ਤੇ ਲਿਖਤੀ ਹੈ ਅਤੇ ਦੇਸ਼ ਦੇ ਲੋਕਾਂ ਨੂੰ ਰਹਿਣ-ਸਹਿਣ, ਭਾਸ਼ਣ, ਸਿੱਖਿਆ, ਯਾਤਰਾ ਅਤੇ ਧਰਮ ਆਦਿ ਦੀ ਆਜ਼ਾਦੀ ਦਿੰਦਾ ਹੈ। ਭਾਰਤੀ ਸੰਵਿਧਾਨ ਦੀ ਇੱਕ ਹੋਰ ਵਿਸ਼ੇਸਤਾ ਹੈ, ਵੋਟ ਪਾਉਣ ਦਾ ਅਧਿਕਾਰ। ਇੱਥੇ ਧਰਮ, ਜਾਤ, ਭਾਸ਼ਾ, ਸੂਬਾ ਅਤੇ ਲਿੰਗ ਆਦਿ ਦੇ ਭੇਦਭਾਵ ਦੇ ਬਿਨਾਂ ਹਰੇਕ ਨਾਗਰਿਕ ਨੂੰ ਵੋਟ ਦਾ ਅਧਿਕਾਰ ਦਿੱਤਾ ਗਿਆ ਹੈ।

ਆਖਰ ਵਿੱਚ ਉਨ੍ਹਾਂ ਫਿਰ ਗਣਤੰਤਰ ਦਿਵਸ ਦੇ ਸ਼ੁਭ ਦਿਹਾੜੇ ਮੌਕੇ ਸਮੁੱਚੇ ਪੰਜਾਬੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਅਜਿਹੇ ਦਿਹਾੜਿਆਂ ਮੌਕੇ ਅਸੀਂ ਰਲ-ਮਿਲ ਕੇ ਦੇਸ਼ ਦੀ ਉਨਤੀ, ਤਰੱਕੀ ਅਤੇ ਵਿਕਾਸ ਵਿੱਚ ਯੋਗਦਾਨ ਪਾਈਏ। ਪੰਜਾਬ ਸਰਕਾਰ ਸੂਬੇ ਨੂੰ ਮੁੜ ‘ਰੰਗਲਾ ਪੰਜਾਬ, ਹੱਸਦਾ ਖੇਡਦਾ ਤੇ ਖੁਸ਼ਹਾਲ ਪੰਜਾਬ’ ਬਣਾਉਣ ਲਈ ਤਤਪਰ ਹੈ ਅਤੇ ਇਸ ਦਿਸ਼ਾ ਵਿੱਚ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।ਇਸ ਉਪਰੰਤ ਗਣਤੰਤਰ ਦਿਵਸ ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਤੇ ਆਧਾਰਿਤ ਖੂਬਸੂਰਤ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। 

ਉਪਰੰਤ ਸਭ ਤੋਂ ਪਹਿਲਾਂ ਫਰੀਡਮ ਫਾਈਟਰਾ਼ਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਵੀ ਵੰਡੀਆਂ ਗਈਆ। ਉਸ ਤੋਂ ਬਾਅਦ ਪਰੇਡ, ਸੱਭਿਆਚਾਰਕ ਟੀਮਾਂ ਤੇ ਵੱਖ-ਵੱਖ ਖੇਤਰਾਂ ਵਿੱਚ ਉਪਲੱਬਧੀਆਂ ਹਾਸਲ ਕਰਨ ਵਾਲੀਆਂ ਸਖਸ਼ੀਅਤਾਂ ਨੂੰ ਮੁੱਖ ਮਹਿਮਾਨ ਵਲੋਂ ਸਨਾਮਨਿਤ ਕੀਤਾ ਗਿਆ। ਇਸ ਮੌਕੇ ਅੱਜ ਦੇ ਸਮਾਗਮ ਦੇ ਮੁੱਖ ਮਹਿਮਾਨ ਸ੍ਰੀ ਗੁਰਮੰਦਰ ਸਿੰਘ ਜੀ ਨੂੰ ਵੀ ਸਨਮਾਨਿਤ ਕੀਤਾ ਗਿਆ।ਇਸ ਮੌਕੇ ਐਸ.ਡੀ.ਐਮ ਦਫਤਰ ਬਟਾਲਾ ਵਲੋਂ ਬੱਚਿਆਂ ਨੂੰ ਰਿਫਰੈਸ਼ਮੈਂਟ ਦਿੱਤੀ ਗਈ ਅਤੇ ਸਹਾਰਾ ਕਲੱਬ ਬਟਾਲਾ ਵਲੋਂ ਵੀ ਚਾਹ ਤੇ ਕਾਫੀ ਵਰਤਾਈ ਗਈ।

ਗਣਤੰਤਰ ਦਿਵਸ ਸਮਾਗਮ ਵਿੱਚ ਮਾਣਯੋਗ ਜੱਜ, ਸ਼੍ਰੀ ਰਵੀਪਾਲ ਸਿੰਘ ਭਾਰਦਵਾਜ, ਐੱਸ,ਡੀ.ਜੇ.ਐੱਮ, ਸ਼੍ਰੀ ਗਗਨਦੀਪ , ਸ਼੍ਰੀ ਦਵਿੰਦਰ ਸਿੰਘ, ਸ਼੍ਰੀ ਕੁਨਾਲ ਲਾਂਬਾ, ਮੈਡਮ ਮਹਿਕ ਪੁਰੀ ਅਤੇ ਮੈਡਮ ਬਲਜਿੰਦਰ ਕੌਰ, ਮੈਡਮ ਮਿਨਾਕਸ਼ੀ (ਸਾਰੇ ਮਾਣਯੋਗ ਸਿਵਲ ਜੱਜ( ਜੂਨੀਅਰ ਡਵੀਜਨ) ਬਟਾਲਾ, ਐਸ.ਪੀ.ਡੀ. ਸੰਦੀਪ ਵਡੇਰਾ, ਮਾਨਿਕ ਮਹਿਤਾ ਚੇਅਰਮੈਨ ਮਾਰਕੀਟ ਕਮੇਟੀ ਬਟਾਲਾ, ਅਰਜਨ ਸਿੰਘ ਗਰੇਵਾਲ ਤਹਿਸੀਲਦਾਰ, ਨਿਤਿਨ ਸਹੋਤਾ ਨਾਇਬ ਤਹਿਸੀਲਦਾਰ, ਸਤਨਾਮ ਸਿੰਘ ਨਾਇਬ ਤਹਿਸੀਲਦਾਰ ਕਾਦੀਆਂ, ਵਿਨੋਦ ਗੁਪਤਾ ਨਾਇਬ ਤਹਿਸੀਲਦਾਰ, ਪ੍ਰਧਾਨ ਫਰੀਡਮ ਫਾਈਟਰ ਪ੍ਰਿੰਸੀਪਲ, ਸੁਲੱਖਣ ਸਿੰਘ, ਸ੍ਰੀ ਹਰਗੋਬਿੰਦਪੁਰ ਸਾਹਿਬ. ਤੇਜਿੰਦਰਪਾਲ ਸਿੰਘ  ਗੋਰਾਇਆ, ਡੀ.ਐਸ.ਪੀ (ਐੱਚ),ਸੰਜੀਵ ਕੁਮਾਰ ਡੀ.ਐਸ.ਪੀ ਸਿਟੀ, ਵੀਨੂੰ ਕਾਹਲੋਂ, ਮਨਜੋਤ ਸਿੰਘ , ਮਨਜੀਤ ਸਿੰਘ ਬੰਮਰਾਹ, ਅਜ਼ਮੇਰ ਸਿੰਘ ਬੰਟੀ,  ਡਾ.ਪਰਮਜੀਤ ਸਿੰਘ ਕਲਸੀ ਮਾਸਟਰ ਜੋਗਿੰਦਰ ਸਿੰਘ ਅੱਚਲੀ ਗੇਟ, ਸਸ਼ੀ ਭੂਸ਼ਣ ਵਰਮਾ, ਡਾ ਸਤਿੰਦਰਜੀਤ ਕੌਰ, ਕਮਲਦੀਪ ਕੌਰ, ਜਤਿੰਦਰ ਕੱਦ, ਵਿਕਰਮ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

 

 

Tags: 77th Republic Day , Republic Day of India , Republic Day 2026 , Republic Day Parade 2026 , National flag

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD