Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਫਿਰੋਜ਼ਪੁਰ ਵਿਖੇ ਗਣਤੰਤਰ ਦਿਵਸ ਮੌਕੇ ਲਹਿਰਾਇਆ ਕੌਮੀ ਝੰਡਾ

ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਸ਼ਹੀਦਾਂ ਨੂੰ ਕੀਤੀ ਸ਼ਰਧਾਂਜਲੀ ਭੇਟ

Dr Baljit Kaur, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Fauja Singh Sarari, 77th Republic Day, Republic Day of India, Republic Day 2026, Republic Day Parade 2026, National flag, Deepshikha Sharma, DC Ferozepur, Deputy Commissioner Ferozepur, Ferozepur

Web Admin

Web Admin

5 Dariya News

ਫ਼ਿਰੋਜ਼ਪੁਰ , 26 Jan 2026

Last updated on: Jan 27, 2026, 18:28 IST

77ਵੇਂ ਗਣਤੰਤਰ ਦਿਵਸ ਮੌਕੇ ਕੈਂਟ ਬੋਰਡ ਸਟੇਡੀਅਮ ਫ਼ਿਰੋਜ਼ਪੁਰ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪੰਜਾਬ ਦੇ ਸਮਾਜਿਕ ਸੁਰੱਖਿਆ ਮਹਿਲਾ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ  ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਜ਼ਿਲ੍ਹਾ ਵਾਸੀਆਂ ਦੇ ਨਾਮ ਸੰਦੇਸ਼ ਦਿੱਤਾ। ਇਸ ਮੌਕੇ ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ ਅਤੇ ਪਰੇਡ ਤੋਂ ਸਲਾਮੀ ਲਈ। ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਅਤੇ ਐਸ.ਐਸ.ਪੀ. ਭੁਪਿੰਦਰ ਸਿੰਘ ਸਿੱਧੂ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਅਨੇਕਾਂ ਲੋਕ-ਪੱਖੀ ਪਹਿਲਕਦਮੀਆਂ ਕੀਤੀਆਂ ਹਨ ਜਿਸ ਤਹਿਤ ਪਿੰਡਾਂ ਦੇ ਵਿੱਚ ਸਕੂਲਾਂ ਦੇ ਨਾਮ ਸ਼ਹੀਦਾਂ ਦੇ ਨਾਮ ਤੇ ਰੱਖੇ ਜਾ ਰਹੇ ਹਨ। ਪੰਜਾਬ ਸਰਕਾਰ ਨੇ ਸਾਬਕਾ ਫੌਜੀਆਂ ਦੀ  ਐਕਸ ਗਰੇਸ਼ੀਆਂ ਗ੍ਰਾਂਟ 50 ਲੱਖ ਤੋਂ ਵੱਧਾ ਦੇ 1 ਕਰੋੜ ਰੁਪਏ ਕੀਤੀ ਹੈ। ਇਸੇ ਤਰ੍ਹਾਂ ਆਜ਼ਾਦੀ ਘੁਲਾਈਆਂ ਦੀ ਪੈਨਸ਼ਨ ਵਧਾ ਕੇ 12 ਹਜ਼ਾਰ ਰੁਪਏ ਕੀਤੀ ਹੈ। 

ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਬੱਚਿਆਂ ਨੂੰ ਆਪਣੀ ਮਹਾਨ ਵਿਰਾਸਤ ਨਾਲ ਜਾਣੂ ਕਰਵਾਉਣ ਲਈ ਤੱਤਪਰ ਹੈ ਜਿਸ ਤਹਿਤ ਸਰਕਾਰ ਵੱਲੋਂ ਗੁਰੂਆਂ ਨੂੰ ਸਮਰਪਿਤ ਵਿਸ਼ਵ ਪੱਧਰੀ ਸਮਾਗਮ ਕਰਵਾਏ ਜਾ ਰਹੇ ਹਨ ਅਤੇ ਫ਼ਿਰੋਜ਼ਪੁਰ ਵਿਚਖੇ ਵੀ ਸਾਰਾਗੜ੍ਹੀ ਜੰਗੀ ਮੈਮੋਰੀਅਲ ਬਣਾਇਆ ਗਿਆ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਵਿੱਚ ਸਿਹਤ ਅਤੇ ਸਿੱਖਿਆ ਦੇ ਖੇਤਰਾਂ ਵਿੱਚ ਵੱਡੇ ਕਦਮ ਚੁੱਕੇ ਗਏ ਹਨ। 

ਹਾਲ ਹੀ ਵਿੱਚ ਰਾਜ ਵਾਸੀਆਂ ਲਈ ਮੁੱਖ ਮੰਤਰੀ ਸਿਹਤ ਬੀਮਾ ਸਕੀਮ ਜਾਰੀ ਕੀਤੀ ਗਈ ਹੈ ਜਿਸ ਅਧੀਨ ਰਾਜ ਦੇ ਲੋਕਾਂ ਨੂੰ 10 ਲੱਖ ਰੁਪਏ ਦੇ ਇਲਾਜ ਦੀ ਸੁਵਿਧਾ ਪੰਜਾਬ ਸਰਕਾਰ ਵੱਲੋਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੂਰੇ ਪੰਜਾਬ ਵਿੱਚ ਹੁਣ ਤੱਕ 880 ਤੋਂ ਵੱਧ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ ਜਿੱਥੇ ਮੁਫ਼ਤ ਦਵਾਈਆਂ ਤੋਂ ਲੈ ਕੇ ਟੈਸਟ ਆਦਿ ਦੀਆਂ ਸੁਵਿਧਾਵਾਂ ਵੀ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ। 

ਉਨ੍ਹਾਂ ਪੰਜਾਬ ਸਰਕਾਰ ਦੇ ਹੋਰ ਲੋਕ ਪੱਖੀ ਫੈਸਲਿਆਂ ਬਾਰੇ ਜਾਣੂ ਕਰਵਾਉਂਦਿਆਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੁਫ਼ਤ ਬਿਜਲੀ, ਨਹਿਰੀ ਪਾਣੀ, ਸਕੂਲ ਆਫ਼ ਐਮੀਨੈਂਸ਼, ਫਰਿਸ਼ਤੇ ਸਕੀਮ, ਸੜਕ ਸੁਰੱਖਿਆ ਫ਼ੋਰਸ, ਅਧਿਆਪਕਾਂ ਦੀ ਵਿਦੇਸ਼ਾਂ ਵਿੱਚ ਟ੍ਰੇਨਿੰਗ, ਆਂਗਣਵਾੜੀ ਸੈਂਟਰਾਂ ਦੀ ਅਪਗ੍ਰੇਡੇਸ਼ਨ, 60 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, ਬੱਚਿਆਂ ਦੀ ਸਕਾਲਸ਼ਿਪ ਸਕੀਮ, ਮਹਿਲਾਵਾਂ ਲਈ ਮੁਫ਼ ਬੱਸ ਸਫ਼ਰ ਆਦਿ ਪ੍ਰਾਪਤੀਆਂ ਬਾਰੇ ਦੱਸਿਆ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਜ਼ਿਲ੍ਹੇ ਦੇ ਵਿਧਾਇਕਾਂ ਅਤੇ ਅਧਿਕਾਰੀਆਂ ਸਮੇਤ ਹੁਸੈਨੀਵਾਲਾ ਸ਼ਹੀਦੀ ਸਮਾਰਕ ’ਤੇ ਸ਼ਹੀਦ-ਏ-ਆਜਮ ਸ. ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ, ਸੁਤੰਤਰਤਾ ਸੰਗਰਾਮੀ ਬੀ.ਕੇ. ਦੱਤ ਤੇ ਰਾਜਮਾਤਾ ਦੀਆਂ ਸਮਾਰਕਾਂ ਤੇ ਸ਼ਰਧਾ ਦੇ ਫੁੱਲ ਭੇਟ ਕਰਨ ਉਪਰੰਤ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੀ ਬਦੌਲਤ ਅਸੀਂ ਅੱਜ ਆਜ਼ਾਦ ਦੇਸ਼ ਵਿੱਚ ਰਹਿ ਰਹੇ ਹਾਂ।

ਇਸ ਮੌਕੇ ਉਨ੍ਹਾਂ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਨੂੰ ਵੀ ਸਿਜਦਾ ਕੀਤਾ ਅਤੇ ਸਮੂਹ ਦੇਸ਼ ਵਾਸੀਆਂ ਤੇ ਪੰਜਾਬ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਸੱਦਾ ਦਿੰਦਿਆਂ ਕਿਹਾ ਕਿ ਸਾਨੂੰ ਹਮੇਸ਼ਾ ਸਾਡੇ ਸ਼ਹੀਦਾਂ ਦੇ ਦਿਖਾਏ ਰਸਤੇ ’ਤੇ ਚੱਲਦੇ ਹੋਏ ਦੇਸ਼ ਭਗਤੀ ਦੀ ਭਾਵਨਾ ਨਾਲ ਦੇਸ਼ ਦੀ ਖੁਸ਼ਹਾਲੀ ਤੇ ਉੱਨਤੀ ਲਈ ਹਰ ਵੱਧ ਤੋਂ ਵੱਧ ਯੋਗਦਾਨ ਪਾਉਣਾ ਚਾਹੀਦਾ ਹੈ। 

ਉਨ੍ਹਾਂ ਕਿਹਾ ਕਿ ਇਹ ਦਿਹਾੜਾ ਸਾਨੂੰ ਸਾਡੇ ਸ਼ਹੀਦਾਂ/ਆਜ਼ਾਦੀ ਘੁਲਾਟੀਆਂ ਵੱਲੋਂ ਭਾਰਤ ਦੇ ਭਵਿੱਖ ਦੇ ਬਾਰੇ ਲਏ ਗਏ ਸੁਪਨਿਆਂ ਨੂੰ ਸਾਕਾਰ ਕਰਨ ਦੀ ਯਾਦ ਦਿਵਾਉਂਦਾ ਹੈ ਅਤੇ ਆਪਣੀ ਸਮੁੱਚੀ ਕਾਰਗੁਜ਼ਾਰੀ ਉੱਤੇ ਝਾਤ ਮਾਰਨ ਦਾ ਮੌਕਾ ਵੀ ਪ੍ਰਦਾਨ ਕਰਦਾ ਹੈ। ਉਨ੍ਹਾਂ ਨੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ, ਅਜ਼ਾਦੀ ਘੁਲਾਟੀਆਂ ਅਤੇ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲਿਆਂ ਨੂੰ ਸਨਮਾਨਿਤ ਕੀਤਾ। ਇਸ ਉਪਰੰਤ ਰੈੱਡ ਕਰਾਸ ਦੇ ਸਹਿਯੋਗ ਨਾਲ ਜ਼ਰੂਰਤਮੰਦਾਂ ਨੂੰ ਟਰਾਈ ਸਾਈਕਲ ਅਤੇ ਸਿਲਾਈ ਮਸ਼ੀਨਾਂ ਦੀ ਵੀ ਵੰਡ ਕੀਤੀ ਗਈ।             

ਇਸ ਮੌਕੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਜਿਵੇਂ ਕਿ ਸਿਹਤ ਵਿਭਾਗ, ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ, ਬਾਗ਼ਬਾਨੀ ਵਿਭਾਗ, ਖੇਤੀਬਾੜੀ ਵਿਭਾਗ, ਪਸ਼ੂ ਪਾਲਣ ਤੇ ਮੱਛੀ ਪਾਲਣ, ਲੀਡ ਬੈਂਕ, ਜ਼ਿਲ੍ਹਾ ਉਦਯੋਗ ਕੇਂਦਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸਮਾਜਿਕ ਸੁਰੱਖਿਆ ਤੇ ਮਹਿਲਾ ਤੇ ਬਾਲ ਵਿਕਾਸ ਅਤੇ ਨਗਰ ਕੌਂਸਲ ਵੱਲੋਂ ਸੁੰਦਰ ਝਾਕੀਆਂ ਪੇਸ਼ ਕੀਤੀਆਂ ਗਈਆਂ ਅਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਬੈਂਡ ਅਤੇ ਪੰਜਾਬ ਦੇ ਲੋਕ ਨਾਚ ਗਿੱਧਾ, ਭੰਗੜਾ ਅਤੇ ਸਭਿਆਚਾਰਕ ਦੇਸ਼ ਭਗਤੀ ਦਾ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁੱਖ ਮਹਿਮਾਨ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਦੌਰਾਨ ਸਮੁੱਚੀ ਪ੍ਰੇਡ ਦੀ ਅਗਵਾਈ ਡੀ.ਐੱਸ.ਪੀ. ਕਰਨ ਸ਼ਰਮਾ ਵੱਲੋਂ ਕੀਤੀ ਗਈ।         

ਇਸ ਸਮਾਗਮ ਵਿੱਚ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਯਾ, ਵਿਧਾਇਕ ਗੁਰੂਹਰਸਹਾਏ ਸ. ਫੌਜਾ ਸਿੰਘ ਸਰਾਰੀ, ਵਿਧਾਇਕ ਜ਼ੀਰਾ ਸ੍ਰੀ ਨਰੇਸ਼ ਕਟਾਰੀਆ, ਕਮਿਸ਼ਨਰ ਫ਼ਿਰੋਜ਼ਪੁਰ ਮੰਡਲ ਸ੍ਰੀ ਅਰੁਣ ਸੇਖੜੀ, ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਸੁਮਿਤ ਮਲਹੋਤਰਾ, ਆਈ.ਜੀ. ਫ਼ਿਰੋਜ਼ਪੁਰ ਰਾਜਪਾਲ ਸਿੰਘ ਸੰਧੂ, ਬੀ.ਸੀ. ਕਮਿਸ਼ਨ ਦੇ ਚੇਅਰਮੈਨ ਡਾ. ਮਲਕੀਤ ਸਿੰਘ ਥਿੰਦ, ਪਲਾਨਿੰਗ ਬੋਰਡ ਦੇ ਚੇਅਰਮੈਨ ਹਰਜਿੰਦਰ ਸਿੰਘ ਘਾਂਗਾ, ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬੰਬਾਹ, ਐੱਸ.ਡੀ.ਐੱਮ. ਫ਼ਿਰੋਜ਼ਪੁਰ ਸ੍ਰੀਮਤੀ ਲਿੰਦਿਆ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਰਵਿੰਦ ਕੁਮਾਰ, ਸਹਾਇਕ ਕਮਿਸ਼ਨ ਰਾਜਬੀਰ ਸਿੰਘ ਸਮੇਤ ਜ਼ਿਲ੍ਹੇ ਦਾ ਸਮੂਹ ਵਿਭਾਗਾਂ ਦੇ ਮੁਖੀ, ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

 

Tags: Dr Baljit Kaur , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Fauja Singh Sarari , 77th Republic Day , Republic Day of India , Republic Day 2026 , Republic Day Parade 2026 , National flag , Deepshikha Sharma , DC Ferozepur , Deputy Commissioner Ferozepur , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD