Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਪਾਣੀਆਂ ਦੇ ਵਿਵਾਦ ‘ਤੇ ਪੰਜਾਬ ਦੇ ਹਿੱਤਾਂ ਉੱਤੇ ਡਟ ਕੇ ਪਹਿਰਾ ਦੇ ਰਹੀ ਹੈ ਪੰਜਾਬ ਸਰਕਾਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਕਿਸੇ ਦਾ ਹੱਕ ਨਹੀਂ ਮਾਰ ਰਿਹਾ, ਪੰਜਾਬ ਕੋਲ ਵਾਧੂ ਪਾਣੀ ਨਹੀਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Web Admin

Web Admin

5 Dariya News

ਚੰਡੀਗੜ੍ਹ , 27 Jan 2026

Last updated on: Jan 27, 2026, 19:17 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੀਟਿੰਗ ਦੌਰਾਨ ਸਤਲੁਜ-ਯਮੁਨਾ ਲਿੰਕ ਨਹਿਰ ਦਾ ਹੱਲ ਆਪਸੀ ਸਹਿਮਤੀ ਨਾਲ ਕੱਢਣ ਦੀ ਵਕਾਲਤ ਕਰਦਿਆਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਸਰਕਾਰ ਪਾਣੀਆਂ ਦੇ ਵਿਵਾਦ ’ਤੇ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਦ੍ਰਿੜ ਵਚਨਬੱਧ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੇ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਪਾਣੀ ਨਹੀਂ ਹੈ ਪਰ ਹਰਿਆਣੇ ਦਾ ਵੱਡੇ ਭਰਾ ਹੋਣ ਦੇ ਨਾਤੇ ਅਸੀਂ ਆਪਣੇ ਗੁਆਂਢੀ ਸੂਬੇ ਨਾਲ ਵੈਰ-ਵਿਰੋਧ ਨਹੀਂ ਚਾਹੁੰਦੇ ਅਤੇ ਇਸ ਚਿਰੋਕਣੇ ਮਸਲੇ ਦਾ ਛੇਤੀ ਹੱਲ ਚਾਹੁੰਦੇ ਹਨ।”

ਮੁੱਖ ਮੰਤਰੀ ਨੇ ਕਿਹਾ, “ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ। ਮੈਂ ਸਪੱਸ਼ਟ ਕਰ ਦਿੰਦਾ ਹਾਂ ਕਿ ਪੰਜਾਬ ਦੇ ਹਿੱਸੇ ਦੇ ਪਾਣੀ ਦੀ ਇਕ ਬੂੰਦ ਵੀ ਕਿਸੇ ਹੋਰ ਨਾਲ ਸਾਂਝੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।” ਉਨ੍ਹਾਂ ਕਿਹਾ ਕਿ ਐਸ.ਵਾਈ.ਐਲ. ਇਕ ਜਜ਼ਬਾਤੀ ਮੁੱਦਾ ਹੈ ਅਤੇ ਜੇਕਰ ਇਸ ਨੂੰ ਲਾਗੂ ਕਰ ਦਿੱਤਾ ਜਾਂਦਾ ਹੈ ਤਾਂ ਸੂਬੇ ਨੂੰ ਅਮਨ-ਕਾਨੂੰਨ ਦੀ ਵਿਵਸਥਾ ਨੂੰ ਲੈ ਕੇ ਗੰਭੀਰ ਸਮੱਸਿਆ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਐਸ.ਵਾਈ.ਐਲ. ਨਹਿਰ ਲਈ ਪੰਜਾਬ ਕੋਲ ਅੱਜ ਜ਼ਮੀਨ ਹੀ ਮੌਜੂਦ ਨਹੀਂ ਹੈ।

ਪੰਜਾਬ ਦੀ ਪਹੁੰਚ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵੱਡਾ ਭਰਾ ਹੈ ਅਤੇ ਦੋਵੇਂ ਸੂਬੇ ਇਸ ਵਿਵਾਦਪੂਰਨ ਮਸਲੇ ਦਾ ਸੁਖਾਵਾਂ ਹੱਲ ਕੱਢਣ ਲਈ ਇੱਥੇ ਇਕੱਠੇ ਹੋਏ ਹਨ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਅਤੇ ਭਾਰਤ ਸਰਕਾਰ, ਦੋਵੇਂ ਹੀ ਇਸ ਮਸਲੇ ਦਾ ਆਪਸੀ ਸਹਿਮਤੀ ਵਾਲਾ ਹੱਲ ਚਾਹੁੰਦੇ ਹਨ ਪਰ ਚੰਗੀ ਗੱਲ ਇਹ ਹੈ ਕਿ ਦੋਵੇਂ ਸੂਬੇ ਇਸ ਮਸਲੇ ਨੂੰ ਸੁਲਝਾਉਣ ਅਤੇ ਇਸ ਮਸਲੇ ਉਤੇ ਆਪਸੀ ਟਕਰਾਅ ਨੂੰ ਖਤਮ ਕਰਨ ਲਈ ਸਿਰ ਜੋੜ ਕੇ ਬੈਠੇ ਹਨ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵੱਲੋਂ ਕਿਸੇ ਨੂੰ ਵੀ ਉਨ੍ਹਾਂ ਦੇ ਬਣਦੇ ਹੱਕ ਤੋਂ ਵਾਂਝਾ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਤਿੰਨ ਦਰਿਆਵਾਂ ਦੇ 34.34 ਮਿਲੀਅਨ ਏਕੜ ਫੁੱਟ (ਐਮ.ਏ.ਐਫ.) ਪਾਣੀ ਵਿੱਚੋਂ ਪੰਜਾਬ ਨੂੰ ਸਿਰਫ 14.22 ਐਮ.ਏ.ਐਫ. ਦੀ ਵੰਡ ਹੋਈ ਹੈ ਜੋ 40 ਫੀਸਦੀ ਬਣਦਾ ਹੈ ਜਦਕਿ 60 ਫੀਸਦੀ ਪਾਣੀ ਹਰਿਆਣਾ, ਦਿੱਲੀ ਅਤੇ ਰਾਜਸਥਾਨ ਨੂੰ ਚਲਾ ਜਾਂਦਾ ਹੈ ਜਦਕਿ ਇਨ੍ਹਾਂ ਦਰਿਆਵਾਂ ਵਿੱਚੋਂ ਕੋਈ ਦਰਿਆ ਵੀ ਇਨ੍ਹਾਂ ਸੂਬਿਆਂ ਵਿੱਚ ਨਹੀਂ ਵਹਿੰਦਾ।

ਪੰਜਾਬ ਦੇ ਜਲ ਸੰਕਟ ਉਤੇ ਗੰਭੀਰ ਚਿੰਤਾ ਪ੍ਰਗਟਾਉਂਦਿਆਂ ਮੁੱਖ ਮੰਤਰੀ ਨੇ ਕਿਹਾ, “ਸਤਹੀ ਪਾਣੀ ਦੇ ਘਟਣ ਨਾਲ ਧਰਤੀ ਹੇਠਲੇ ਜਲ ਵਸੀਲਿਆਂ ਉਤੇ ਦਬਾਅ ਵਧ ਰਿਹਾ ਹੈ। ਪੰਜਾਬ ਵਿੱਚ 153 ਬਲਾਕਾਂ ਵਿੱਚੋਂ 115 ਬਲਾਕਾਂ ਦਾ ਪਾਣੀ ਹੱਦ ਤੋਂ ਵੱਧ ਵਰਤਿਆ ਜਾ ਚੁੱਕਿਆ ਹੈ।” ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਧਰਤੀ ਹੇਠਲਾ ਪਾਣੀ ਕੱਢਣ ਦੀ ਦਰ ਪੂਰੇ ਮੁਲਕ ਵਿੱਚੋਂ ਸਭ ਤੋਂ ਵੱਧ ਹੈ।ਭਾਈ ਘਨੱਈਆ ਜੀ ਦੀ ਸੱਚੀ ਭਾਵਨਾ ਦਾ ਜ਼ਿਕਰ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਆਪਣੀਆਂ ਲੋੜਾਂ ਨੂੰ ਦਰਕਿਨਾਰ ਕਰਦਾ ਰਿਹਾ ਹੈ ਅਤੇ 60 ਫੀਸਦੀ ਪਾਣੀ ਗੈਰ-ਰਿਪੇਰੀਅਨ ਸੂਬਿਆਂ ਨੂੰ ਪਾਣੀ ਦੀਆਂ ਲੋੜਾਂ ਪੂਰੀਆਂ ਕਰਨ ਲਈ ਦਿੰਦਾ ਹੈ।” 

ਉਨ੍ਹਾਂ ਕਿਹਾ ਕਿ ਪੰਜਾਬ ਆਪਣੇ ਦਰਿਆਵਾਂ ਦਾ ਪਾਣੀ ਬਾਕੀਆਂ ਨਾਲ ਸਾਂਝਾ ਕਰਦਾ ਹੈ ਪਰ ਹੜ੍ਹਾਂ ਦਾ ਨੁਕਸਾਨ ਇਕੱਲੇ ਪੰਜਾਬ ਨੂੰ ਸਹਿਣਾ ਪੈਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਰਕੇ ਇਹ ਬਹੁਤ ਜ਼ਰੂਰੀ ਹੈ ਕਿ ਕੋਈ ਵੀ ਫੈਸਲਾ ਲੈਣ ਮੌਕੇ ਪੰਜਾਬ ਦੇ ਹਿੱਤਾਂ ਦਾ ਖਿਆਲ ਰੱਖਣਾ ਚਾਹੀਦਾ ਹੈ।ਪਾਵਨ ਗੁਰਬਾਣੀ ਦੀ ਤੁਕ ‘ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ॥’ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਸਾਡੇ ਮਹਾਨ ਗੁਰੂ ਸਾਹਿਬਾਨ ਨੇ ਹਵਾ ਨੂੰ ਗੁਰੂ ਦਾ ਦਰਜਾ, ਪਾਣੀ ਨੂੰ ਪਿਤਾ ਦਾ ਅਤੇ ਧਰਤੀ ਨੂੰ ਮਾਤਾ ਦਾ ਦਰਜਾ ਦਿੱਤਾ ਹੈ। 

ਉਨ੍ਹਾਂ ਕਿਹਾ ਕਿ ਇਨ੍ਹਾਂ ਕੁਦਰਤੀ ਵਸੀਲਿਆਂ ਨੂੰ ਬਚਾਉਣ ਲਈ ਸੂਬਾ ਸਰਕਾਰ ਗੁਰੂ ਸਾਹਿਬਾਨ ਦੇ ਦਿਖਾਏ ਰਸਤੇ ਉਤੇ ਚੱਲ ਰਹੀ ਹੈ।ਮੁੱਖ ਮੰਤਰੀ ਨੇ ਕਿਹਾ, “ਹਾਲ ਹੀ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਕਿ ਦੋਵੇਂ ਸਰਕਾਰਾਂ ਇਸ ਮਸਲੇ ਨੂੰ ਸੁਲਝਾਉਣ ਲਈ ਗੰਭੀਰ ਵਿਚਾਰ-ਚਰਚਾ ਕਰ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿੱਤ ਜਾਂ ਹਾਰ ਦਾ ਸਵਾਲ ਨਹੀਂ ਹੈ ਪਰ ਪੰਜਾਬ ਅਤੇ ਪੰਜਾਬੀਆਂ ਦੇ ਹਿੱਤ ਅਤੇ ਜਜ਼ਬਾਤ ਅਣਗੌਲੇ ਨਹੀਂ ਕੀਤੇ ਜਾ ਸਕਦੇ।ਮੁੱਖ ਮੰਤਰੀ ਨੇ ਕਿਹਾ ਕਿ ਪਾਣੀ ਦੋਵਾਂ ਸੂਬਿਆਂ ਦੀ ਜੀਵਨ ਰੇਖਾ ਹੈ। 

ਸਾਂਝਾ ਵਰਕਿੰਗ ਗਰੁੱਪ ਬਣਾ ਕੇ ਦੋਵਾਂ ਸੂਬਿਆਂ ਦੇ ਅਧਿਕਾਰੀਆਂ ਦਰਮਿਆਨ ਨਿਰੰਤਰ ਮੀਟਿੰਗਾਂ ਹੋਣ ਦਾ ਵਿਚਾਰ ਪੇਸ਼ ਕਰਦਿਆਂ ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਸਾਂਝੇ ਵਰਕਿੰਗ ਗਰੁੱਪ ਦੀਆਂ ਨਿਰੰਤਰ ਮੀਟਿੰਗਾਂ ਇਸ ਮਸਲੇ ਦਾ ਸੁਖਾਵਾਂ ਹੱਲ ਲੱਭਣ ਅਤੇ ਦੋਵਾਂ ਸੂਬਿਆਂ ਵਿੱਚ ਲਾਮਿਸਾਲ ਵਿਕਾਸ, ਤਰੱਕੀ ਤੇ ਖੁਸ਼ਹਾਲੀ ਦੇ ਦੌਰ ਲਈ ਸਹਾਈ ਹੋਣਗੀਆਂ।ਇਸ ਮੌਕੇ ਮੁੱਖ ਮੰਤਰੀ ਨਾਲ ਜਲ ਸਰੋਤ ਮੰਤਰੀ ਬਰਿੰਦਰ ਗੋਇਲ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ, ਸਕੱਤਰ ਜਲ ਸਰੋਤ ਕ੍ਰਿਸ਼ਨ ਕੁਮਾਰ ਤੇ ਹੋਰ ਹਾਜ਼ਰ ਸਨ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Barinder Kumar Goel , Barinder Kumar , KAP Sinha Goyal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD