Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਰਿਆਤ ਬਾਹਰਾ ਯੂਨੀਵਰਸਿਟੀ ਵਿੱਚ 77ਵਾਂ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ ਗਿਆ

Rayat Bahra University, Rayat Bahra Group of Institutions, RBGI, Gurvinder Singh Bahra, 77th Republic Day, Republic Day of India, Republic Day 2026, Republic Day Parade 2026, National flag

Web Admin

Web Admin

5 Dariya News

ਮੋਹਾਲੀ , 26 Jan 2026

Last updated on: Jan 28, 2026, 11:35 IST

ਰਿਆਤ ਬਾਹਰਾ ਯੂਨੀਵਰਸਿਟੀ ਵਿੱਚ 77ਵਾਂ ਗਣਤੰਤਰ ਦਿਵਸ ਬੜੇ ਉਤਸ਼ਾਹ, ਦੇਸ਼ਭਗਤੀ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਯੂਨੀਵਰਸਿਟੀ ਦੇ ਚਾਂਸਲਰ ਅਤੇ ਗਰੁੱਪ ਦੇ ਚੇਅਰਮੈਨ  ਗੁਰਵਿੰਦਰ ਸਿੰਘ ਬਾਹਰਾ ਵੱਲੋਂ ਤਿਰੰਗਾ ਲਹਿਰਾਉਣ ਨਾਲ ਹੋਈ। ਇਸ ਮੌਕੇ ਗਰੁੱਪ ਵਾਈਸ ਚਾਂਸਲਰ ਪ੍ਰੋ. (ਡਾ.) ਸੰਜੇ ਕੁਮਾਰ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।

ਸਮਾਗਮ ਨੂੰ ਸੰਬੋਧਨ ਕਰਦਿਆਂ ਚਾਂਸਲਰ ਸ. ਗੁਰਵਿੰਦਰ ਸਿੰਘ ਬਾਹਰਾ ਨੇ ਦੇਸ਼ ਦੇ ਅਜ਼ਾਦੀ ਸੰਗਰਾਮ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਅਮੋਲ ਕੁਰਬਾਨੀਆਂ ਸਦਕਾ ਹੀ ਅੱਜ ਅਸੀਂ ਅਜ਼ਾਦੀ ਅਤੇ ਲੋਕਤੰਤਰਕ ਹੱਕਾਂ ਦਾ ਆਨੰਦ ਮਾਣ ਰਹੇ ਹਾਂ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਸੰਵਿਧਾਨਕ ਮੁੱਲਾਂ ਨੂੰ ਅਪਣਾਉਂਦਿਆਂ ਦੇਸ਼ ਦੀ ਖੁਸ਼ਹਾਲੀ, ਏਕਤਾ ਅਤੇ ਤਰੱਕੀ ਲਈ ਸਰਗਰਮ ਭੂਮਿਕਾ ਨਿਭਾਉਣ।

ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਭਾਰਤ ਦਾ ਇੱਕ ਮਹੱਤਵਪੂਰਨ ਰਾਸ਼ਟਰੀ ਤਿਉਹਾਰ ਹੈ, ਜੋ ਹਰ ਸਾਲ 26 ਜਨਵਰੀ ਨੂੰ ਮਨਾਇਆ ਜਾਂਦਾ ਹੈ। ਇਸੇ ਦਿਨ 1950 ਵਿੱਚ ਭਾਰਤ ਦਾ ਸੰਵਿਧਾਨ ਲਾਗੂ ਹੋਇਆ, ਜਿਸ ਨਾਲ ਦੇਸ਼ ਇੱਕ ਸੰਪੂਰਨ ਲੋਕਤੰਤਰਕ ਗਣਰਾਜ ਬਣਿਆ।ਇਸ ਮੌਕੇ ਗਰੁੱਪ ਵਾਈਸ ਚਾਂਸਲਰ ਪ੍ਰੋ. (ਡਾ.) ਸੰਜੇ ਕੁਮਾਰ ਨੇ ਵੀ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ ਅਤੇ ਸੰਵਿਧਾਨ ਦੇ ਆਦਰ ਤੇ ਪਾਲਣਾ ਕਰਨ ਦਾ ਸੰਦੇਸ਼ ਦਿੱਤਾ।

ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਨੇ ਹਿੱਸਾ ਲਿਆ ਅਤੇ ਦੇਸ਼ ਲਈ ਕੁਰਬਾਨੀ ਦੇਣ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਯੂਨੀਵਰਸਿਟੀ ਨਾਲ ਲੰਬੇ ਸਮੇਂ ਤੋਂ ਸੇਵਾ ਨਿਭਾ ਰਹੇ ਕਰਮਚਾਰੀਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਵੀ ਕੀਤਾ ਗਿਆ। ਸਮਾਗਮ ਵਿੱਚ ਪ੍ਰੋ-ਵਾਈਸ ਚਾਂਸਲਰ ਪ੍ਰੋ. (ਡਾ.) ਐਸ. ਕੇ. ਬਾਂਸਲ, ਵੱਖ-ਵੱਖ ਵਿਭਾਗਾਂ ਦੇ ਡਾਇਰੈਕਟਰ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਰਹੇ।

 

Tags: Rayat Bahra University , Rayat Bahra Group of Institutions , RBGI , Gurvinder Singh Bahra , 77th Republic Day , Republic Day of India , Republic Day 2026 , Republic Day Parade 2026 , National flag

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD