Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਵਿਜੀਲੈਂਸ ਬਿਊਰੋ ਵੱਲੋਂ ਜੰਗਲਾਤ ਗਾਰਡ ਅਤੇ ਦਿਹਾੜੀਦਾਰ 20,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

Vigilance Bureau, Crime News Punjab, Punjab Police, Police, Crime News, Jalandhar Police, Jalandhar

Web Admin

Web Admin

5 Dariya News

ਜਲੰਧਰ , 27 Jan 2026

Last updated on: Jan 28, 2026, 13:39 IST

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਜੰਗਲਾਤ ਗਾਰਡ ਕੁਲਦੀਪ ਸਿੰਘ ਅਤੇ ਦਿਹਾੜੀਦਾਰ ਦਰਸ਼ਨ ਸਿੰਘ ਮੇਟ ਨੂੰ 20000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਦੋਵੇਂ ਦੋਸ਼ੀ ਵਣ ਰੇਂਜ ਦਫ਼ਤਰ ਨਕੋਦਰ, ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਸਨ।

ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਸੰਘੋਵਾਲ, ਸਬ ਤਹਿਸੀਲ ਮਹਿਤਪੁਰ, ਜ਼ਿਲ੍ਹਾ ਜਲੰਧਰ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਮਜ਼ਦੂਰ ਵਜੋਂ ਕੰਮ ਕਰਦਾ ਹੈ ਅਤੇ ਜਦੋਂ ਸ਼ਿਕਾਇਤਕਰਤਾ ਦਾ ਘਰੇਲੂ ਗੈਸ ਸਿਲੰਡਰ ਖਤਮ ਹੋ ਗਿਆ, ਤਾਂ ਉਹ ਘਰੇਲੂ ਵਰਤੋਂ ਲਈ ਮਹਿਤਪੁਰ-ਜਗਰਾਉਂ ਸੜਕ ਦੇ ਕਿਨਾਰੇ ਦਰੱਖਤਾਂ ਤੋਂ ਲੱਕੜ ਦੇ ਛੋਟੇ ਟੁਕੜੇ ਇਕੱਠੇ ਕਰ ਰਿਹਾ ਸੀ। ਉਸ ਸਮੇਂ ਦੋਵੇਂ ਦੋਸ਼ੀ ਜੰਗਲਾਤ ਗਾਰਡ ਕੁਲਦੀਪ ਸਿੰਘ ਅਤੇ ਦਿਹਾੜੀਦਾਰ ਦਰਸ਼ਨ ਸਿੰਘ ਮੇਟ ਮੌਕੇ 'ਤੇ ਪਹੁੰਚੇ ਅਤੇ ਸ਼ਿਕਾਇਤਕਰਤਾ ਨੂੰ ਕਿਹਾ ਕਿ ਉਸ ਵਿਰੁੱਧ ਸਰਕਾਰੀ ਲੱਕੜ ਚੋਰੀ ਦਾ ਮਾਮਲਾ ਦਰਜ ਕੀਤਾ ਜਾਵੇਗਾ ਅਤੇ ਉਸ ਦਾ ਮੋਟਰਸਾਈਕਲ ਆਪਣੀ ਹਿਰਾਸਤ ਵਿੱਚ ਲੈ ਲਿਆ। ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਦਰਸ਼ਨ ਸਿੰਘ ਮੇਟ ਨਾਲ ਸੰਪਰਕ ਕੀਤਾ ਅਤੇ ਫਿਰ ਦਰਸ਼ਨ ਸਿੰਘ ਨੇ ਉਸਨੂੰ ਦੱਸਿਆ ਕਿ ਕੁਲਦੀਪ ਸਿੰਘ ਸ਼ਿਕਾਇਤਕਰਤਾ ਦਾ ਮੋਟਰਸਾਈਕਲ ਛੱਡਣ ਬਦਲੇ 20000 ਰੁਪਏ ਦੀ ਮੰਗ ਕਰ ਰਿਹਾ ਹੈ।

ਸ਼ਿਕਾਇਤਕਰਤਾ ਵੱਲੋਂ ਵਾਰ-ਵਾਰ ਬੇਨਤੀ ਕਰਨ ਦੇ ਬਾਵਜੂਦ, ਦੋਸ਼ੀ ਦਰਸ਼ਨ ਸਿੰਘ, ਕੁਲਦੀਪ ਸਿੰਘ ਲਈ ਮੰਗੀ ਗਈ ਰਿਸ਼ਵਤ ਦੀ ਰਕਮ ਦੀ ਮੰਗ ਕਰਦਾ ਰਿਹਾ। ਸ਼ਿਕਾਇਤਕਰਤਾ ਨੇ 20000 ਰੁਪਏ ਦੀ ਰਿਸ਼ਵਤ ਦੀ ਮੰਗ ਸਬੰਧੀ ਗੱਲਬਾਤ ਰਿਕਾਰਡ ਕਰ ਲਈ। ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਦੋਵਾਂ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।

ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਜਲੰਧਰ ਵਿਖੇ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Jalandhar Police , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD