Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਬਹਿਰੀਨ ਵਿਸ਼ਵ ਚੈਂਪੀਅਨਸ਼ਿਪ-2026 ਖੇਡਣ ਲਈ ਪੈਰਾ ਬੈਡਮਿੰਟਨ ਖਿਡਾਰਨ ਸ਼ਬਾਨਾ ਦੀ ਪੂਰੀ ਤਿਆਰੀ – ਹਿਮਾਂਸ਼ੂ ਜੈਨ

ਜ਼ਿਲ੍ਹਾ ਪ੍ਰਸ਼ਾਸ਼ਨ ਦੇ ਨਾਲ ਫਿਲਨਥਰੋਪੀ ਕਲੱਬ ਤੇ ਵਰਸਟਾਈਲ ਗਰੁੱਪ ਵੱਲੋਂ ਪੈਰਾ ਬੈਡਮਿੰਟਨ ਖਿਡਾਰਨ ਸ਼ਬਾਨਾ ਨੂੰ ਦਿੱਤੀ ਵਿੱਤੀ ਸਹਾਇਤਾ

Himanshu Jain, DC Ludhiana, Ludhiana, Deputy Commissioner Ludhiana

Web Admin

Web Admin

5 Dariya News

ਲੁਧਿਆਣਾ , 27 Jan 2026

Last updated on: Jan 28, 2026, 13:43 IST

ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਵਿਸ਼ੇਸ਼ ਤੌਰ 'ਤੇ ਵਿਸ਼ੇਸ਼ ਲੋੜਾਂ ਵਾਲੇ ਖਿਡਾਰੀਆਂ ਨੂੰ ਸਸ਼ਕਤ ਬਣਾਉਣ ਪ੍ਰਤੀ ਆਪਣੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਹਿਮਾਂਸ਼ੂ ਜੈਨ ਦੇ ਨਾਲ, ਐਨ.ਜੀ.ਓ ਫਿਲਨ ਥਰੋਪੀਕਲੱਬ ਦੀ ਪ੍ਰਧਾਨ ਸ੍ਰੀਮਤੀ ਲਖਵਿੰਦਰ ਕੌਰ ਅਤੇ ਪ੍ਰੋਜੈਕਟ ਅਮੋਦਨੀ (ਵਰਸਟਾਈਲ ਗਰੁੱਪ) ਲੁਧਿਆਣਾ ਤੋਂ ਸ੍ਰੀਮਤੀ ਗੀਤਾਂਜਲੀ ਸੇਠ ਨੇ ਦਫਤਰ ਡਿਪਟੀ ਕਮਿਸ਼ਨਰ ਲੁਧਿਆਣਾ ਵਿਖੇ ਮੰਗਲਵਾਰ ਨੂੰ ਅੰਤਰਰਾਸ਼ਟਰੀ ਪੈਰਾ-ਬੈਡਮਿੰਟਨ ਖਿਡਾਰੀ ਸ਼ਬਾਨਾ ਨੂੰ 08 ਤੋਂ 14 ਫਰਵਰੀ ਤੱਕ ਬਹਿਰੀਨ ਪੈਰਾ ਬੈਡਮਿੰਟਨ ਵਿਸ਼ਵ ਚੈਂਪੀਅਨਸ਼ਿਪ 2026 ਵਿੱਚ ਖੇਡਣ ਜਾਣ ਲਈ ਚੈਂਪੀਅਨਸ਼ਿਪ ਫੀਸ, ਵੀਜ਼ਾ ਫੀਸ ਅਤੇ ਬਹਿਰੀਨ ਜਾਣ ਅਤੇ ਆਉਣ ਲਈ ਟਿਕਟ ਲੈਣ ਲਈ ਵਿੱਤੀ ਸਪੋਰਟ ਕੀਤੀ।

ਇਸ ਮੌਕੇ ਇੰਡੀਅਨ ਰੈਡ ਕਰਾਸ ਸੁਸਾਇਟੀ, ਲੁਧਿਆਣਾ ਦੇ ਸਕੱਤਰ ਸ੍ਰੀ ਨਵਨੀਤ ਜੋਸ਼ੀ ਵੀ ਮੌਜੂਦ ਸੀ। ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਵਿਸ਼ਵ ਪੱਧਰ 'ਤੇ ਸ਼ਬਾਨਾ ਦੀਆਂ ਬੇਮਿਸਾਲ ਪ੍ਰਾਪਤੀਆਂ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸ਼ਬਾਨਾ ਨੇ ਲਗਾਤਾਰ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ ਅਤੇ ਅਣਗਿਣਤ ਨੌਜਵਾਨ ਐਥਲੀਟਾਂ, ਖਾਸ ਕਰਕੇ ਪੈਰਾ ਸਪੋਰਟਸ ਭਾਈਚਾਰੇ ਦੇ ਖਿਡਾਰੀਆਂ ਲਈ ਪ੍ਰੇਰਨਾ ਦਾ ਸਰੋਤ ਬਣ ਗਈ ਹੈ। 

ਉਨ੍ਹਾਂ ਅੱਗੇ ਕਿਹਾ ਕਿ ਸ਼ਬਾਨਾ ਦੇ ਸਮਰਪਣ ਅਤੇ ਸ਼ਾਨਦਾਰ ਪ੍ਰਦਰਸ਼ਨ ਨੇ ਲੁਧਿਆਣਾ, ਪੰਜਾਬ ਅਤੇ ਪੂਰੇ ਦੇਸ਼ ਦਾ ਮਾਣ ਵਧਾਇਆ ਹੈ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਸ਼ਬਾਨਾ ਜੇਕਰ ਬਹਿਰੀਨ ਪੈਰਾ ਬੈਡਮਿੰਟਨ ਵਿਸ਼ਵ ਚੈਂਪੀਅਨਸ਼ਿਪ 2026 ਵਿੱਚ ਜਿੱਤ ਹਾਸਲ ਕਰ ਲੈਂਦੀ ਹੈ ਤਾਂ ਸ਼ਬਾਨਾ ਏਸ਼ੀਅਨ ਗੇਮਜ਼ 2026 ਲਈ ਕੁਆਲੀਫਾਈ ਕਰ ਜਾਵੇਗੀ। 

ਉਨ੍ਹਾਂ ਸ਼ਬਾਨਾ ਨੂੰ ਬਹਿਰੀਨ ਪੈਰਾ ਬੈਡਮਿੰਟਨ ਵਿਸ਼ਵ ਚੈਂਪੀਅਨਸ਼ਿਪ 2026 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਜਿੱਤ ਪ੍ਰਾਪਤ ਕਰਨ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ ਅਤੇ ਐਨ.ਜੀ.ਓ ਫਿਲਨਥਰੋਪੀ ਕਲੱਬ ਦੀ ਪ੍ਰਧਾਨ ਸ੍ਰੀਮਤੀ ਲਖਵਿੰਦਰ ਕੌਰ ਅਤੇ ਪ੍ਰੋਜੈਕਟ ਅਮੋਦਨੀ (ਵਰਸਟਾਈਲ ਗਰੁੱਪ) ਲੁਧਿਆਣਾ ਤੋਂ ਸ੍ਰੀਮਤੀ ਗੀਤਾਂਜਲੀ ਸੇਠ ਦਾ ਸ਼ਬਾਨਾ ਦੀ ਸਪੋਰਟ ਕਰਨ ਲਈ ਵੀ ਸਰਾਹਨਾ ਕੀਤੀ।

 

Tags: Himanshu Jain , DC Ludhiana , Ludhiana , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD