Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਸਰਵਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ ਵੰਡੇ 5-5 ਲੱਖ ਰੁਪਏ ਦੇ ਚੈੱਕ

Gurinder Singh Garry Birring, Gurinder Singh Garry, Amloh, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਅਮਲੋਹ , 27 Jan 2026

Last updated on: Jan 28, 2026, 15:18 IST

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਿੱਢੀ ਗਈ ਮੁਹਿੰਮ ਤਹਿਤ, ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵੱਲੋਂ ਅੱਜ ਬੀਡੀਪੀਓ ਦਫਤਰ ਵਿਖੇ ਵਿਸ਼ੇਸ਼ ਸਮਾਗਮ ਦੌਰਾਨ ਸਰਵਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਗਰਾਂਟਾਂ ਦੇ ਚੈੱਕ ਸੌਂਪੇ ਗਏ। ਇਸ ਮੌਕੇ ਵਿਧਾਇਕ ਗੈਰੀ ਬੜਿੰਗ ਨੇ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਮੁਤਾਬਕ, ਸਰਵ ਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ 5-5 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਦਿੱਤੀ ਗਈ ਹੈ। 

ਉਹਨਾਂ ਦੱਸਿਆ ਕਿ ਤਿੰਨ ਪੰਚਾਇਤਾਂ ਨੂੰ ਪਿਛਲੇ ਸਾਲ 5-5 ਲੱਖ ਦੇ ਚੈੱਕ ਦਿੱਤੇ ਗਏ ਸਨ ਜਦ ਕਿ ਅੱਜ 19 ਹੋਰ ਪੰਚਾਇਤਾਂ ਨੂੰ ਇਸ ਰਾਸ਼ੀ ਦੇ ਚੈੱਕ ਵੰਡੇ ਗਏ ਹਨ। ਵਿਧਾਇਕ ਨੇ ਸਪੱਸ਼ਟ ਕੀਤਾ ਕਿ ਪੰਚਾਇਤਾਂ ਇਹ ਰਾਸ਼ੀ ਆਪਣੀ ਲੋੜ ਅਨੁਸਾਰ ਪਿੰਡ ਦੇ ਕਿਸੇ ਵੀ ਵਿਕਾਸ ਕਾਰਜ (ਗਲੀਆਂ-ਨਾਲੀਆਂ, ਸਟਰੀਟ ਲਾਈਟਾਂ ਜਾਂ ਸਾਂਝੀਆਂ ਥਾਵਾਂ) ਲਈ ਵਰਤ ਸਕਣਗੀਆਂ।

ਵਿਧਾਇਕ ਗੈਰੀ ਬੜਿੰਗ ਨੇ ਕਿਹਾ ਸਰਵ ਸੰਮਤੀ ਨਾਲ ਚੋਣਾਂ ਲੜ ਕੇ ਪਿੰਡਾਂ ਨੇ ਧੜੇਬੰਦੀ ਤੋਂ ਉੱਪਰ ਉੱਠ ਕੇ ਇੱਕ ਮਿਸਾਲ ਪੇਸ਼ ਕੀਤੀ ਹੈ। ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮਕਸਦ ਪਿੰਡਾਂ ਦੀ ਨੁਹਾਰ ਬਦਲਣਾ ਹੈ ਅਤੇ ਜਿਹੜੇ ਪਿੰਡਾਂ ਨੇ ਸਿਆਸੀ ਖਿੱਚੋਤਾਣ ਛੱਡ ਕੇ ਸਰਵ ਸੰਮਤੀ ਨਾਲ ਆਪਣੀ ਪੰਚਾਇਤ ਚੁਣੀ ਹੈ, ਉਹ ਵਧਾਈ ਦੇ ਪਾਤਰ ਹਨ। 

ਇਸ ਮੌਕੇ ਬੀਡੀਪੀਓ ਚੰਦ ਸਿੰਘ, ਸੀਨੀਅਰ ਆਗੂ ਪ੍ਰਤਾਪ ਸਿੰਘ ਬੈਣੀ, ਜ਼ਿਲਾ ਪ੍ਰੀਸ਼ਦ ਮੈਂਬਰ ਸ਼ਿੰਗਾਰਾ ਸਿੰਘ ਸਲਾਣਾ, ਰਣਜੀਤ ਸਿੰਘ ਪਨਾਗ, ਜਗਜੀਵਨ ਸਿੰਘ ਔਲਖ, ਬਲਾਕ ਪ੍ਰਧਾਨ ਜਸਵੰਤ ਸਿੰਘ ਅਤੇ ਪੀਏ ਸ਼ਾਹਬਾਜ਼ ਹਾਜ਼ਰ ਸਨ।

 

Tags: Gurinder Singh Garry Birring , Gurinder Singh Garry , Amloh , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD