Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਨੌਜਵਾਨ ਵੋਟਰ ਬਣ ਕੇ ਦੇਸ਼ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣ - ਸਾਗਰ ਸੇਤੀਆ

ਵੋਟਰ ਬਣਨਾ, ਵੋਟ ਦਾ ਸਹੀ ਅਤੇ ਜ਼ਰੂਰੀ ਇਸਤੇਮਾਲ, ਸਾਡਾ ਫਰਜ਼ ਅਤੇ ਅਧਿਕਾਰ

Sagar Setia, DC Moga, Deputy Commissioner Moga, Moga

Web Admin

Web Admin

5 Dariya News

ਮੋਗਾ , 27 Jan 2026

Last updated on: Jan 28, 2026, 15:57 IST

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮੋਗਾ ਸ਼੍ਰੀ  ਸਾਗਰ ਸੇਤੀਆ ਨੇ ਨੌਜਵਾਨ ਵਰਗ ਨੂੰ ਅਪੀਲ ਕੀਤੀ ਹੈ ਕਿ ਉਹ 18 ਸਾਲ ਦੀ ਉਮਰ ਪੂਰੀ ਕਰਨ 'ਤੇ ਇੱਕ ਵੋਟਰ ਬਣ ਕੇ ਦੇਸ਼ ਦੇ ਚੰਗੇ ਨਾਗਰਿਕ ਹੋਣ ਦਾ ਸਬੂਤ ਦੇਣ, ਇਸਦੇ ਨਾਲ ਉਹ ਦੇਸ਼ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾ ਸਕਦੇ ਹਨ।ਇਹ ਵਿਚਾਰ ਉਨ੍ਹਾਂ ਅੱਜ ਡੀ ਐਮ ਕਾਲਜ ਮੋਗਾ ਵਿਖੇ ਰਾਸ਼ਟਰੀ ਵੋਟਰ ਦਿਵਸ ਸਬੰਧੀ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ।ਇਸ ਸਮਾਗਮ ਵਿੱਚ ਨੌਜਵਾਨ ਵੋਟਰਾਂ ਨੂੰ ਵੋਟ ਦਾ ਸਹੀ ਅਤੇ ਜ਼ਰੂਰੀ ਇਸਤੇਮਾਲ ਪ੍ਰਤੀ ਜਾਗਰੂਕ ਕੀਤਾ ਗਿਆ।

ਸਮਾਗਮ ਨੂੰ ਸੰਬੋਧਨ ਕਰਦਿਆਂ ਸ਼੍ਰੀ ਸਾਗਰ ਸੇਤੀਆ  ਨੇ ਕਿਹਾ ਕਿ ਜੇ ਅੱਜ ਅਸੀਂ ਆਜ਼ਾਦ ਭਾਰਤ ਦੇ ਵਾਸੀ ਕਹਿਲਾਉਂਦੇ ਹਾਂ ਤਾਂ ਸਾਨੂੰ ਇਹ ਵੀ ਜਾਣ ਲੈਣਾ ਚਾਹੀਦਾ ਹੈ ਕਿ ਇਹ ਅਜ਼ਾਦੀ ਸਾਨੂੰ ਕਿੰਨੇ ਸੰਘਰਸ਼ਾਂ ਪਿੱਛੋਂ ਪ੍ਰਾਪਤ ਹੋਈ ਹੈ। ਉਹਨਾਂ ਕਿਹਾ ਸਾਡੇ ਪੂਰਵਜ਼ਾਂ ਨੇ ਅਜ਼ਾਦੀ ਲਈ ਬੜਾ ਸੰਘਰਸ਼ ਕੀਤਾ ਹੈ।ਹੁਣ ਅਸੀਂ ਇਸ ਦੇਸ਼ ਦੀ ਲੋਕਤੰਤਰੀ ਭਾਵਨਾ ਅਤੇ ਖੁਸ਼ਹਾਲੀ ਲਈ ਸੰਘਰਸ਼ ਕਰਨਾ ਹੈ, ਇਹ ਸਾਰਾ ਕੁਝ ਵੋਟ ਦੇ ਅਧਿਕਾਰ ਰਾਹੀਂ ਹੀ ਸੰਭਵ ਹੋ ਸਕਦਾ ਹੈ। 

ਵੋਟਰ ਬਣਨਾ, ਵੋਟ ਪਾਉਣਾ ਸਾਡਾ ਫਰਜ਼ ਵੀ ਹੈ ਅਤੇ ਅਧਿਕਾਰ ਵੀ।ਉਹਨਾਂ ਨੇ ਸਾਕਾਰਆਤਮਕ ਸੋਚ ਧਾਰਨ ਕਰਨ ਦੀ ਪ੍ਰੇਰਨਾ ਦਿੱਤੀ।ਉਹਨਾਂ ਕਿਹਾ ਕਿ ਮੌਲਿਕ ਅਧਿਕਾਰਾਂ ਦੇ ਨਾਲ-ਨਾਲ ਮੌਲਿਕ ਕਰਤੱਵਾਂ ਦੀ ਪਾਲਣਾ ਕਰਨਾ ਵੀ ਜ਼ਰੂਰੀ ਹੈ।ਉਨ੍ਹਾਂ ਕਿਹਾ ਕਿ ਇਸ ਸਾਲ ਵੋਟਰ ਬਣਨ ਦਾ ਖਾਸ ਮਹੱਤਵ ਇਸ ਕਰਕੇ ਵੀ ਹੈ, ਕਿਉਂਕਿ ਇਸੇ ਸਾਲ ਦੇਸ਼ ਦੀਆਂ ਸਭ ਤੋਂ ਵੱਡੀਆਂ ਲੋਕ ਸਭਾ ਚੋਣਾਂ ਹੋਣ ਜਾ ਰਹੀਆਂ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੇਕਰ ਮਿਤੀ 01.01.2026 ਨੂੰ ਕਿਸੇ ਨੌਜਵਾਨ ਦੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੋ ਗਈ ਹੈ ਅਤੇ ਅਜੇ ਤੱਕ ਉਸਦੀ ਵੋਟ ਨਹੀਂ ਬਈ ਹੈ ਤਾਂ ਉਹ ਆਪਣੀ ਵੋਟ ਜਰੂਰ ਬਣਵਾਏ। ਵੋਟ ਬਣਾਉਣ ਲਈ ਵੋਟਰ ਹੈਲਪ ਲਾਈਨ ਐਪ, ਜਾਂ ਪੋਰਟਲ ਜਾਂ ਆਪਣੇ ਏਰੀਏ ਦੇ ਬੀ.ਐਲ.ਓ, ਸਬੰਧਤ ਸਬ-ਡਵੀਜਨਲ ਦਫਤਰ  ਵਿੱਚ ਆਪਣਾ ਫਾਰਮ ਨੰ. 6 ਭਰ ਕੇ ਦੇ ਸਕਦੇ ਹਨ ਜਿਸ ਨਾਲ ਉਹਨਾਂ ਦਾ ਨਾਮ ਵੋਟਰ ਸੂਚੀ ਵਿੱਚ ਸ਼ਾਮਿਲ ਕਰ ਲਿਆ ਜਾਵੇਗਾ। 

ਇਸ ਤੋਂ ਇਵਾਲਾ ਜੇਕਰ ਕਿਸੇ ਵੋਟਰ ਨੇ ਆਪਣੇ ਵੋਟਰ ਕਾਰਡ ਵਿੱਚ ਕਿਸੇ ਤਰ੍ਹਾਂ ਦੀ ਕੋਈ ਵੀ ਦਰੁਸਤੀ ਕਰਵਾਉਣੀ ਹੈ ਜਾਂ ਵੋਟ ਕਰਵਾਉਣੀ ਹੈ ਤਾਂ ਉਹ ਵੀ ਫਾਰਮ ਭਰ ਕੇ ਦੇ ਸਕਦਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਵੋਟਰਾਂ ਨੂੰ ਵੋਟ ਦੇ ਸਹੀ ਅਤੇ ਜ਼ਰੂਰੀ ਇਸਤੇਮਾਲ ਬਾਰੇ ਸਹੁੰ ਵੀ ਚੁਕਾਈ।

 

Tags: Sagar Setia , DC Moga , Deputy Commissioner Moga , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD