Thursday, 04 June 2026

 

 

ਖ਼ਾਸ ਖਬਰਾਂ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ

 

ਧੂਰੀ ਸ਼ਹਿਰ ਨੂੰ ਮਿਲੀ ਵੱਡੀ ਸੌਗਾਤ; 4.78 ਕਰੋੜ ਰੁਪਏ ਦੇ ਸੁੰਦਰੀਕਰਨ ਤੇ ਵਿਕਾਸ ਪ੍ਰੋਜੈਕਟਾਂ ਦੀ ਹੋਈ ਸ਼ੁਰੂਆਤ

ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਧੂਰੀ ਸ਼ਹਿਰ 'ਚ ਵੱਖ ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ

Sukhvir Singh, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਧੂਰੀ , 28 Jan 2026

Last updated on: Jan 28, 2026, 17:30 IST

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਧੂਰੀ ਸ਼ਹਿਰ ਦੇ ਸਰਵਪੱਖੀ ਵਿਕਾਸ ਅਤੇ ਆਧੁਨਿਕ ਸ਼ਹਿਰੀ ਢਾਂਚੇ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਚੁੱਕਦੇ ਹੋਏ, ਮੁੱਖ ਮੰਤਰੀ ਦੇ ਓ.ਐਸ.ਡੀ ਸ. ਸੁਖਵੀਰ ਸਿੰਘ ਵੱਲੋਂ ਅੱਜ ਧੂਰੀ ਹਲਕੇ ਵਿੱਚ ਕੁੱਲ 4.78 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਸੁੰਦਰੀਕਰਨ ਅਤੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਧੂਰੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਸਮੇਤ ਸੁੰਦਰੀਕਰਨ ਵੱਲ ਵੀ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤਵੱਜੋ ਦਿੱਤੀ ਜਾ ਰਹੀ ਹੈ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਧੂਰੀ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਖ਼ੁਦ ਨਿਗਰਾਨੀ ਕਰ ਰਹੇ ਹਨ।

ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਦੇ ਵਾਰਡ ਨੰਬਰ 18 ਵਿਖੇ ਕਰੀਬ 47 ਲੱਖ ਰੁਪਏ ਅਤੇ ਵਾਰਡ ਨੰਬਰ 1 ਵਿਖੇ ਕਰੀਬ 70 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਇਨ੍ਹਾਂ ਵਾਰਡਾਂ ਵਿੱਚ ਨਵੀਂ ਬਲਾਕ ਟਾਈਲਾਂ ਲਗਾਉਣ ਸਮੇਤ ਹੋਰ ਬੁਨਿਆਦੀ ਢਾਂਚੇ ਦਾ ਵਿਕਾਸ ਕੀਤਾ ਜਾਵੇਗਾ ਤਾਂ ਜੋ ਵਾਰਡ ਵਾਸੀਆਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਵਾਰਡ ਨੰਬਰ 1 ਵਿੱਚ ਸੀਵਰੇਜ ਦੀ ਸਮੱਸਿਆ ਦੇ ਸਥਾਈ ਹੱਲ ਲਈ ਖ਼ਾਕਾ ਤਿਆਰ ਕਰ ਲਿਆ ਗਿਆ ਹੈ ਤੇ ਬਹੁਤ ਜਲਦ ਇਸ ਸਮੱਸਿਆ ਨੂੰ ਖ਼ਤਮ ਕਰ ਦਿੱਤਾ ਜਾਵੇ।

ਧੂਰੀ ਸ਼ਹਿਰ ਵਿੱਚ ਵਿਕਾਸ ਕਾਰਜ ਸ਼ੁਰੂ ਕਰਵਾਉਣ ਸਮੇਤ ਅੱਜ ਧੂਰੀ ਦੇ ਐਂਟਰੀ ਪੁਆਇੰਟਾਂ ਦੇ ਕਰੀਬ 3.61 ਕਰੋੜ ਰੁਪਏ ਨਾਲ ਹੋਣ ਵਾਲੇ ਸੁੰਦਰੀਕਰਨ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਦਿਆਂ ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਮਲੇਰਕੋਟਲਾ ਵਾਲੇ ਪਾਸੇ ਤੋਂ ਧੂਰੀ ਦੇ ਮੁੱਖ ਐਂਟਰੀ ਪੁਆਇੰਟ ਦੇ ਸੁੰਦਰੀਕਰਨ ਅਤੇ ਅਪਗ੍ਰੇਡੇਸ਼ਨ ’ਤੇ ਕਰੀਬ 1.90 ਕਰੋੜ ਰੁਪਏ ਨਾਲ ਅਤੇ ਬਾਗੜੀਆਂ/ਨਾਭਾ ਵਾਲੇ ਪਾਸੇ ਤੋਂ ਧੂਰੀ ਦੇ ਐਂਟਰੀ ਪੁਆਇੰਟ ਦੇ ਸੁੰਦਰੀਕਰਨ ਅਤੇ ਅਪਗ੍ਰੇਡੇਸ਼ਨ ’ਤੇ ਕਰੀਬ 1.71 ਕਰੋੜ ਰੁਪਏ ਖਰਚ ਕੀਤੇ ਜਾਣਗੇ ਜਿਸ ਨਾਲ ਸ਼ਹਿਰ ਦੇ ਦਾਖ਼ਲੇ ਨੂੰ ਆਕਰਸ਼ਕ ਦਿੱਖ ਪ੍ਰਦਾਨ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਐਂਟਰੀ ਗੇਟਾਂ ਵਾਲੇ ਕੱਚੇ ਸਥਾਨ ’ਤੇ ਇੰਟਰਲਾਕਿੰਗ ਟਾਈਲਾਂ ਲਗਾਈਆਂ ਜਾਣਗੀਆਂ ਅਤੇ ਨਵੇਂ ਬੂਟੇ ਲਗਾਉਣ ਸਮੇਤ ਸੜਕ ਵਿਚਾਲੇ ਡਵਾਈਡਰ, ਪਾਮ ਦੇ ਦਰੱਖਤ, ਫੈਨਸੀ ਲਾਈਟਾਂ, ਬੈਠਣ ਲਈ ਕੁਰਸੀਆਂ, ਸਾਈਨ ਬੋਰਡ, ਵੈੱਲਕਮ ਬੋਰਡ ਅਤੇ ਐਲ.ਈ.ਡੀ. ਨਾਲ ਬਣੇ ਪਾਮ ਟਰੀ ਬਣਾਏ ਜਾਣਗੇ ਜੋ ਧੂਰੀ ਸ਼ਹਿਰ ਵਿੱਚ ਦਾਖ਼ਲੇ ਸਮੇਂ ਸ਼ਹਿਰ ਨੂੰ ਨਵੀਂ ਦਿੱਖ ਪ੍ਰਦਾਨ ਕਰਨਗੇ। ਸ. ਸੁਖਵੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹਿਰੀ ਵਿਕਾਸ, ਬੁਨਿਆਦੀ ਢਾਂਚੇ ਅਤੇ ਲੋਕ-ਹਿਤੈਸ਼ੀ ਪ੍ਰੋਜੈਕਟਾਂ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ, ਤਾਂ ਜੋ ਸੂਬੇ ਦੇ ਹਰ ਸ਼ਹਿਰ ਅਤੇ ਪਿੰਡ ਵਿੱਚ ਸੰਤੁਲਿਤ, ਪਾਰਦਰਸ਼ੀ ਅਤੇ ਟਿਕਾਊ ਵਿਕਾਸ ਯਕੀਨੀ ਬਣਾਇਆ ਜਾ ਸਕੇ।

ਇਸ ਮੌਕੇ ਪੰਜਾਬ ਵਕਫ਼ ਬੋਰਡ ਦੇ ਮੈਂਬਰ ਅਨਵਰ ਭਸੌੜ, ਡਾਇਰੈਕਟਰ ਲਘੂ ਉਦਯੋਗ ਨਿਗਮ ਅਨਿਲ ਮਿੱਤਲ, ਡਾਇਰੈਕਟਰ ਸ਼ੂਗਰਫੈੱਡ ਜਸਪਾਲ ਭੁੱਲਰ, ਪੁਸ਼ਪਿੰਦਰ ਸ਼ਰਮਾ, ਰਮਨਦੀਪ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਛਪਾਲ ਸਿੰਘ ਭੁੱਲਰ, ਹਰਜਿੰਦਰ ਸਿੰਘ ਕਾਂਝਲਾ, ਅਮਨਜੋਤ ਕੌਰ, ਰਾਜੀਵ ਚੌਧਰੀ, ਅਸ਼ਵਨੀ ਧੀਰ, ਸੰਦੀਪ ਤਿਆਲ, ਗਗਨ ਜਵੰਦਾ, ਵੀਰਭਾਨ, ਅਜੈਬ ਸਿੰਘ, ਬਲਜੀਤ ਕੌਰ ਅਤੇ ਸੁਖਪਾਲ ਸਿੰਘ, ਰੂਬਲ, ਰੁਪਿੰਦਰ ਭੁੱਲਰ, ਪੰਜਾਬ ਮੰਡੀ ਬੋਰਡ, ਡਾ. ਕੁਲਜੀਤ ਧਵਨ, ਹਰਪ੍ਰੀਤ ਸਿੰਘ ਮੀਮਾਂਸਾ, ਐਡਵੋਕੇਟ ਹੈਪੀ ਗਰਗ ਅਤੇ ਵਾਰਡ ਨੰਬਰ 17, 18 ਅਤੇ 1 ਦੇ ਵੱਡੀ ਗਿਣਤੀ ਵਾਸੀ ਮੌਜੂਦ ਸਨ।

 

Tags: Sukhvir Singh , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD