Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਰਜਿੰਦਰ ਕੌਰ ਭੱਠਲ ਦੇ ਖੁਲਾਸੇ ਨੇ ਕਾਂਗਰਸ ਦਾ ਅਸਲੀ ਚਿਹਰਾ ਕੀਤਾ ਬੇਨਕਾਬ: ਬਲਤੇਜ ਪੰਨੂ

ਸੱਤਾ ਲਈ ਲੋਕਾਂ ਦੀਆਂ ਜਾਨਾਂ ਦਾਅ 'ਤੇ ਲਾਉਣ ਤੋਂ ਵੀ ਗੁਰੇਜ਼ ਨਹੀਂ ਕਰਦੀਆਂ ਰਵਾਇਤੀ ਪਾਰਟੀਆਂ: ਆਪ

Baltej Pannu, Baltej Singh Pannu, Nasha Mukti Morcha, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਚੰਡੀਗੜ੍ਹ , 28 Jan 2026

Last updated on: Jan 29, 2026, 11:44 IST

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ ਨੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬੀਬੀ ਰਜਿੰਦਰ ਕੌਰ ਭੱਠਲ ਦੀ ਇੱਕ ਇੰਟਰਵਿਊ ਦਾ ਹਵਾਲਾ ਦਿੰਦਿਆਂ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ ਖੁਲਾਸੇ ਨੇ ਰਵਾਇਤੀ ਪਾਰਟੀਆਂ ਦਾ ਅਸਲੀ ਚਿਹਰਾ ਲੋਕਾਂ ਸਾਹਮਣੇ ਲਿਆ ਦਿੱਤਾ ਹੈ।

ਬਲਤੇਜ ਸਿੰਘ ਪੰਨੂ ਨੇ ਦੱਸਿਆ ਕਿ ਉਹ ਬੀਬੀ ਭੱਠਲ ਦੀ ਇੱਕ ਇੰਟਰਵਿਊ ਸੁਣ ਰਹੇ ਸਨ ਜਿਸ ਵਿੱਚ ਭੱਠਲ ਨੇ ਖੁਦ ਮੰਨਿਆ ਕਿ ਜਦੋਂ ਉਹ ਮੁੱਖ ਮੰਤਰੀ ਸਨ ਅਤੇ ਚੋਣਾਂ ਆਈਆਂ ਤਾਂ ਉਨ੍ਹਾਂ ਨੂੰ ਪਾਰਟੀ ਦੇ ਕੁਝ ਸਲਾਹਕਾਰਾਂ ਅਤੇ ਨੇਤਾਵਾਂ ਨੇ ਸਲਾਹ ਦਿੱਤੀ ਕਿ ਬੱਸਾਂ ਅਤੇ ਜਨਤਕ ਥਾਵਾਂ 'ਤੇ ਬੰਬ ਧਮਾਕੇ ਕਰਵਾ ਦਿੱਤੇ ਜਾਣ ਤਾਂ ਜੋ ਸਰਕਾਰ ਦੁਬਾਰਾ ਬਣ ਸਕੇ। ਪੰਨੂ ਨੇ ਕਿਹਾ ਕਿ ਇਹ ਬਹੁਤ ਹੀ ਸੰਗੀਨ ਅਤੇ ਹੈਰਾਨ ਕਰਨ ਵਾਲਾ ਖੁਲਾਸਾ ਹੈ। 

ਉਨ੍ਹਾਂ ਮੰਗ ਕੀਤੀ ਕਿ ਬੀਬੀ ਭੱਠਲ ਨੂੰ ਤੁਰੰਤ ਦੱਸਣਾ ਚਾਹੀਦਾ ਹੈ ਕਿ ਕਾਂਗਰਸ ਦੇ ਉਹ ਕਿਹੜੇ ਨੇਤਾ ਅਤੇ ਸਲਾਹਕਾਰ ਸਨ ਜਿਨ੍ਹਾਂ ਨੇ ਅਜਿਹੀ ਘਿਨਾਉਣੀ ਸਲਾਹ ਦਿੱਤੀ ਸੀ। 'ਆਪ' ਆਗੂ ਨੇ ਕਿਹਾ ਕਿ ਇਹ ਬਿਆਨ ਸਾਫ਼ ਕਰਦਾ ਹੈ ਕਿ ਪਿਛਲੇ ਸਮੇਂ ਵਿੱਚ ਰਵਾਇਤੀ ਪਾਰਟੀਆਂ ਕਿਸ ਤਰ੍ਹਾਂ ਆਮ ਲੋਕਾਂ ਦੀਆਂ ਜਾਨਾਂ ਦਾਅ 'ਤੇ ਲਾ ਕੇ ਆਪਣੀਆਂ ਸਰਕਾਰਾਂ ਬਣਾਉਂਦੀਆਂ ਅਤੇ ਰਿਪੀਟ ਕਰਦੀਆਂ ਰਹੀਆਂ ਹਨ। ਇਹ ਪੰਜਾਬ ਦੇ ਲੋਕਾਂ ਨਾਲ ਧੋਖਾ ਹੈ।

 

Tags: Baltej Pannu , Baltej Singh Pannu , Nasha Mukti Morcha , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD