Friday, 05 June 2026

 

 

ਖ਼ਾਸ ਖਬਰਾਂ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ

 

ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਮਨੁੱਖੀ ਅਧਿਕਾਰ ਉਲੰਘਣਾਵਾਂ ‘ਤੇ ਨਿਗਰਾਨੀ ਲਈ ਹਰ ਜ਼ਿਲ੍ਹੇ ਵਿੱਚ 15 ਮੈਂਬਰਾਂ ਦਾ ਕੋਰ ਗਰੁੱਪ ਬਣਾਇਆ ਜਾਵੇਗਾ: ਡਾ. ਜਿਤੇਂਦਰ ਸਿੰਘ ਸ਼ੰਟੀ, ਮੈਂਬਰ

ਮਨੁੱਖੀ ਅਧਿਕਾਰ ਉਲੰਘਣਾ ਸਬੰਧੀ ਸ਼ਿਕਾਇਤਾਂ ਲਈ ਵਟਸਐਪ ਹੈਲਪਲਾਈਨ 9855475547 ਜਾਰੀ

Dr Jitender Singh Shanty, Punjab Human Rights Commission, PHRC, Zirakpur

Web Admin

Web Admin

5 Dariya News

ਜ਼ੀਰਕਪੁਰ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) , 28 Jan 2026

Last updated on: Jan 29, 2026, 11:49 IST

ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ (ਪੀ ਐਚ ਆਰ ਸੀ) ਵੱਲੋਂ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ 15 ਮੈਂਬਰਾਂ ਦਾ ਕੋਰ ਗਰੁੱਪ ਤਿਆਰ ਕੀਤਾ ਜਾਵੇਗਾ, ਜੋ ਮਨੁੱਖੀ ਅਧਿਕਾਰਾਂ ਦੀ ਉਲੰਘਣਾ ‘ਤੇ ਨਿਗਰਾਨੀ ਰੱਖਣ ਦੇ ਨਾਲ-ਨਾਲ ਜ਼ਿਲ੍ਹਾ ਪੱਧਰ ‘ਤੇ ਛੋਟੀਆਂ ਸ਼ਿਕਾਇਤਾਂ ਦੇ ਨਿਪਟਾਰੇ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਕਮਿਸ਼ਨ ਦੀ ਸਹਾਇਤਾ ਕਰੇਗਾ। ਇਹ ਪ੍ਰਗਟਾਵਾ ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਅਤੇ ਪਦਮ ਸ਼੍ਰੀ ਪ੍ਰਾਪਤ, ਡਾ. ਜਿਤੇਂਦਰ ਸਿੰਘ ਸ਼ੰਟੀ ਨੇ ਬੁੱਧਵਾਰ ਸ਼ਾਮ ਜ਼ੀਰਕਪੁਰ ਵਿਖੇ ਕੀਤਾ।

ਡਾ. ਸ਼ੰਟੀ ਜੈਕ ਰੈਜ਼ੀਡੈਂਟਸ ਵੈਲਫੇਅਰ ਸੋਸਾਇਟੀ ਵੱਲੋਂ ਇੱਕ ਸਥਾਨਕ ਹੋਟਲ ਵਿੱਚ ਆਯੋਜਿਤ ਮਨੁੱਖੀ ਅਧਿਕਾਰ ਜਾਗਰੂਕਤਾ ਸੈਮੀਨਾਰ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਕੋਰ ਗਰੁੱਪ ਦੇ ਮੈਂਬਰਾਂ ਲਈ ਅਰਜ਼ੀ ਦੇਣ ਦੀ ਆਖ਼ਰੀ ਮਿਤੀ 4 ਫਰਵਰੀ ਹੈ ਅਤੇ ਯੋਗਤਾ ਸਮੇਤ ਅਰਜ਼ੀ ਫਾਰਮ ਪੀ ਐਚ ਆਰ ਸੀ ਦੀ ਵੈੱਬਸਾਈਟ ‘ਤੇ ਉਪਲਬਧ ਹੈ।

ਉਨ੍ਹਾਂ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਸਬੰਧੀ ਸ਼ਿਕਾਇਤਾਂ ਦਰਜ ਕਰਨ ਲਈ ਵਟਸਐਪ ਹੈਲਪਲਾਈਨ ਨੰਬਰ 9855475547 ਜਾਰੀ ਕਰਨ ਦੀ ਜਾਣਕਾਰੀ ਵੀ ਦਿੱਤੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਸਥਾਨਕ ਪੱਧਰ ‘ਤੇ ਪ੍ਰਸ਼ਾਸਨ ਵੱਲੋਂ ਤੰਗੀ-ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ਉਹ ਇਸ ਨੰਬਰ ਰਾਹੀਂ ਸਿੱਧੀ ਤੌਰ ‘ਤੇ ਕਮਿਸ਼ਨ ਕੋਲ ਆਪਣੀ ਸ਼ਿਕਾਇਤ ਭੇਜ ਸਕਦਾ ਹੈ।

ਸਿਹਤ ਖੇਤਰ ਨਾਲ ਸਬੰਧਿਤ ਮਨੁੱਖੀ ਅਧਿਕਾਰਾਂ ਬਾਰੇ ਗੱਲ ਕਰਦਿਆਂ ਡਾ. ਸ਼ੰਟੀ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਹਸਪਤਾਲ ਵੱਲੋਂ ਇਲਾਜ ਦੀ ਫੀਸ ਬਕਾਇਆ ਹੋਣ ਦੇ ਆਧਾਰ ‘ਤੇ ਮ੍ਰਿਤਕ ਦੀ ਲਾਸ਼, ਪਰਿਵਾਰ ਨੂੰ ਦੇਣ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ, ਜੋ ਕਿ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੀਆਂ ਹਦਾਇਤਾਂ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਹਸਪਤਾਲ ਪਰਿਵਾਰ ਤੋਂ ਘੋਸ਼ਣਾ ਪੱਤਰ ਲੈ ਕੇ ਲਾਸ਼ ਸੌਂਪਣ। 

ਇਸੇ ਤਰ੍ਹਾਂ ਜੇਕਰ ਕੋਈ ਮਰੀਜ਼ ਇਲਾਜ ਦੀ ਰਕਮ ਅਦਾ ਕਰਨ ਵਿੱਚ ਅਸਮਰੱਥ ਹੋਵੇ ਤਾਂ ਬੈਂਕ ਚੈੱਕ ਅਤੇ ਐਫਿਡੇਵਿਟ ਲੈ ਕੇ ਇਲਾਜ ਉਪਰੰਤ ਘਰ ਭੇਜ ਦਿੱਤਾ ਜਾਵੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਹਰ ਹਸਪਤਾਲ ਵਿੱਚ ਇਲਾਜ ਦੀਆਂ ਦਰਾਂ ਸਪੱਸ਼ਟ ਤੌਰ ‘ਤੇ ਦਰਸਾਈਆਂ ਜਾਣ।

ਡਾ. ਸ਼ਾਂਟੀ ਨੇ ਕਿਹਾ ਕਿ ਪਹਿਲਾਂ ਮਨੁੱਖੀ ਅਧਿਕਾਰਾਂ ਦੀਆਂ ਗੰਭੀਰ ਉਲੰਘਣਾਵਾਂ ‘ਤੇ ਵੀ ਅਕਸਰ ਧਿਆਨ ਨਹੀਂ ਦਿੱਤਾ ਜਾਂਦਾ ਸੀ, ਪਰ ਮਨੁੱਖੀ ਅਧਿਕਾਰ ਕਮਿਸ਼ਨਾਂ ਦੇ ਗਠਨ ਨਾਲ ਜਵਾਬਦੇਹੀ ਮਜ਼ਬੂਤ ਹੋਈ ਹੈ। ਉਨ੍ਹਾਂ ਦੱਸਿਆ ਕਿ ਸਥਾਨਕ ਪੱਧਰ ‘ਤੇ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਅਣ-ਦੇਖਿਆ ਕਰਨਾ ਜਾਂ ਰਿਹਾਇਸ਼ੀ ਸੋਸਾਇਟੀਆਂ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨਾ ਵੀ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ ਅਤੇ ਅਜਿਹੇ ਮਾਮਲਿਆਂ ‘ਚ ਕਮਿਸ਼ਨ ਵੱਲੋਂ ਖੁਦ ਨੋਟਿਸ ਵੀ ਲਏ ਜਾਣਗੇ।

ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਮਨੁੱਖੀ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਅਤੇ ਪ੍ਰਸ਼ਾਸਨ ਨਾਲ ਤਾਲਮੇਲ ਮਜ਼ਬੂਤ ਕਰਨ ਲਈ ਹੁਣ ਤੱਕ 9 ਜ਼ਿਲ੍ਹਿਆਂ ਦਾ ਦੌਰਾ ਕੀਤਾ ਜਾ ਚੁੱਕਾ ਹੈ ਅਤੇ ਮਾਰਚ ਤੱਕ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਦਾ ਦੌਰਾ ਕੀਤਾ ਜਾਵੇਗਾ। ਬਾਅਦ ਵਿੱਚ ਡਾ. ਸ਼ੰਟੀ ਨੇ ਮਿਊਂਸਪਲ ਕੌਂਸਲ ਦਫ਼ਤਰ, ਜ਼ੀਰਕਪੁਰ ਵਿਖੇ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। 

ਮੀਟਿੰਗ ਵਿੱਚ ਏ ਡੀ ਸੀ (ਜ) ਮਿਸ ਗੀਤਿਕਾ ਸਿੰਘ, ਐਸ ਪੀ (ਐਚ) ਮੋਹਿਤ ਅੱਗਰਵਾਲ, ਐਸ ਡੀ ਐਮ ਡੇਰਾਬੱਸੀ ਅਮਿਤ ਗੁਪਤਾ, ਮੁੱਖ ਮੰਤਰੀ ਦੇ ਫੀਲਡ ਅਫ਼ਸਰ ਗੁਰਮੀਤ ਸਿੰਘ ਸੋਹੀ, ਸਿਵਲ ਸਰਜਨ ਡਾ. ਸੰਗੀਤਾ ਜੈਨ, ਈ ਓ ਪਲਵਿੰਦਰ ਸਿੰਘ ਭੱਟੀ ਅਤੇ ਰੋਪੜ ਜੇਲ੍ਹ ਦੇ ਸੁਪਰਡੈਂਟ ਹਰਜੋਤ ਸਿੰਘ ਕਲੇਰ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।ਡਾ. ਸ਼ੰਟੀ ਨੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕਰਨ ਅਤੇ ਸ਼ਿਕਾਇਤਕਰਤਾਵਾਂ ਦੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨੂੰ ਸਫ਼ਾਈ ਕਰਮਚਾਰੀਆਂ ਨਾਲ ਹਮਦਰਦੀ ਭਰਿਆ ਵਤੀਰਾ ਅਪਣਾਉਣ ਅਤੇ ਉਨ੍ਹਾਂ ਦੀਆਂ ਸਾਰੀਆਂ ਬੁਨਿਆਦੀ ਲੋੜਾਂ ਪੂਰੀਆਂ ਕਰਨ ਦੀ ਅਪੀਲ ਵੀ ਕੀਤੀ। ਅੰਤ ਵਿੱਚ ਡਾ. ਸ਼ੰਟੀ ਨੇ ਜੈਕ ਰੈਜ਼ੀਡੈਂਟਸ ਵੈਲਫੇਅਰ ਸੋਸਾਇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਸੈਮੀਨਾਰ ਲੋਕਾਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ ਅਤੇ ਉਮੀਦ ਜਤਾਈ ਕਿ ਲੋਕ ਆਪਣੇ ਆਲੇ-ਦੁਆਲੇ ਮਨੁੱਖੀ ਅਧਿਕਾਰਾਂ ਦੀ ਪਾਲਣਾ ਯਕੀਨੀ ਬਣਾਉਣਗੇ।

 

Tags: Dr Jitender Singh Shanty , Punjab Human Rights Commission , PHRC , Zirakpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD