Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਨਰੇਂਦਰ ਮੋਦੀ ਨੇ ਕੇਰਲ ਵਿੱਚ ਆਰਿਆ ਵੈਦਿਆ ਸ਼ਾਲਾ ਚੈਰੀਟੇਬਲ ਹਸਪਤਾਲ ਦੇ ਸ਼ਤਾਬਦੀ ਸਮਾਗਮ ਨੂੰ ਸੰਬੋਧਨ ਕੀਤਾ

ਭਾਰਤ ਵਿੱਚ ਆਯੁਰਵੇਦ ਕਿਸੇ ਇੱਕ ਕਾਲ ਜਾਂ ਖੇਤਰ ਤੱਕ ਸੀਮਿਤ ਨਹੀਂ ਰਿਹਾ; ਸਦੀਆਂ ਤੋਂ, ਇਲਾਜ ਦੀ ਇਸ ਪ੍ਰਾਚੀਨ ਪ੍ਰਣਾਲੀ ਨੇ ਸਾਨੂੰ ਜੀਵਨ ਨੂੰ ਸਮਝਣ, ਸੰਤੁਲਨ ਬਣਾਉਣ ਅਤੇ ਕੁਦਰਤ ਨਾਲ ਤਾਲਮੇਲ ਬਿਠਾਉਣ ਦਾ ਰਾਹ ਦਿਖਾਇਆ ਹੈ : ਨਰੇਂਦਰ ਮੋਦੀ

Narendra Modi, Modi, BJP, Bharatiya Janata Party, Prime Minister of India, Prime Minister, Narendra Damodardas Modi, Arya Vaidya Sala Charitable Hospital

Web Admin

Web Admin

5 Dariya News

ਨਵੀਂ ਦਿੱਲੀ/ਕੇਰਲ , 28 Jan 2026

Last updated on: Jan 29, 2026, 11:57 IST

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਸੰਦੇਸ਼ ਰਾਹੀਂ ਕੇਰਲ ਦੇ ਆਰਿਆ ਵੈਦਿਆ ਸ਼ਾਲਾ ਚੈਰੀਟੇਬਲ ਹਸਪਤਾਲ ਦੇ ਸ਼ਤਾਬਦੀ ਸਮਾਗਮ ਨੂੰ ਸੰਬੋਧਨ ਕੀਤਾ। ਇਸ ਮੌਕੇ ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਸ਼ੁਭ ਮੌਕੇ 'ਤੇ ਸਾਰਿਆਂ ਨਾਲ ਜੁੜਨਾ ਉਨ੍ਹਾਂ ਲਈ ਬਹੁਤ ਖ਼ੁਸ਼ੀ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਆਰੀਆ ਵੈਦਿਆ ਸ਼ਾਲਾ ਨੇ ਆਯੁਰਵੇਦ ਦੀ ਸੰਭਾਲ, ਸੁਰੱਖਿਆ ਅਤੇ ਪ੍ਰੋਤਸਾਹਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। 

ਸ਼੍ਰੀ ਮੋਦੀ ਨੇ ਕਿਹਾ ਕਿ ਆਪਣੇ 125 ਸਾਲਾਂ ਦੇ ਸਫ਼ਰ ਵਿੱਚ ਇਸ ਸੰਸਥਾ ਨੇ ਆਯੁਰਵੇਦ ਨੂੰ ਸ਼ਕਤੀਸ਼ਾਲੀ ਇਲਾਜ ਪ੍ਰਣਾਲੀ ਵਜੋਂ ਸਥਾਪਿਤ ਕੀਤਾ ਹੈ। ਉਨ੍ਹਾਂ ਨੇ ਆਰਿਆ ਵੈਦਿਆ ਸ਼ਾਲਾ ਦੇ ਸੰਸਥਾਪਕ ਵੈਦ ਰਤਨ ਪੀ.ਐੱਸ. ਵਾਰੀਅਰ ਦੇ ਯੋਗਦਾਨ ਨੂੰ ਯਾਦ ਕਰਦਿਆਂ ਕਿਹਾ ਕਿ ਆਯੁਰਵੇਦ ਪ੍ਰਤੀ ਉਨ੍ਹਾਂ ਦਾ ਦ੍ਰਿਸ਼ਟੀਕੋਣ ਅਤੇ ਜਨ-ਕਲਿਆਣ ਪ੍ਰਤੀ ਉਨ੍ਹਾਂ ਦਾ ਸਮਰਪਣ ਅੱਜ ਵੀ ਸਾਨੂੰ ਪ੍ਰੇਰਿਤ ਕਰਦਾ ਹੈ।

ਕੇਰਲ ਸਥਿਤ ਆਰਿਆ ਵੈਦਿਆ ਸ਼ਾਲਾ ਨੂੰ ਭਾਰਤ ਦੀ ਸਦੀਆਂ ਪੁਰਾਣੀ ਚਿਕਿਤਸਾ ਪਰੰਪਰਾ ਦਾ ਜਿਉਂਦਾ-ਜਾਗਦਾ ਪ੍ਰਤੀਕ ਦੱਸਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਆਯੁਰਵੇਦ ਭਾਰਤ ਵਿੱਚ ਕਦੇ ਕਿਸੇ ਇੱਕ ਯੁੱਗ ਜਾਂ ਖੇਤਰ ਤੱਕ ਸੀਮਿਤ ਨਹੀਂ ਰਿਹਾ। ਹਰ ਯੁੱਗ ਵਿੱਚ ਇਸ ਪ੍ਰਾਚੀਨ ਇਲਾਜ ਪੱਧਤੀ ਨੇ ਜੀਵਨ ਨੂੰ ਸਮਝਣ, ਸੰਤੁਲਨ ਸਥਾਪਿਤ ਕਰਨ ਅਤੇ ਕੁਦਰਤ ਨਾਲ ਤਾਲਮੇਲ ਬਿਠਾਉਣ ਦਾ ਰਾਹ ਦਿਖਾਇਆ ਹੈ। 

ਉਨ੍ਹਾਂ ਦੱਸਿਆ ਕਿ ਅੱਜ ਆਰਿਆ ਵੈਦਿਆ ਸ਼ਾਲਾ 600 ਤੋਂ ਵੱਧ ਆਯੁਰਵੈਦਿਕ ਦਵਾਈਆਂ ਦਾ ਨਿਰਮਾਣ ਕਰਦੀ ਹੈ ਅਤੇ ਵੱਖ-ਵੱਖ ਖੇਤਰਾਂ ਵਿੱਚ ਸੰਸਥਾ ਦੇ ਹਸਪਤਾਲ ਆਯੁਰਵੈਦਿਕ ਤਰੀਕਿਆਂ ਨਾਲ ਮਰੀਜ਼ਾਂ ਦਾ ਇਲਾਜ ਕਰਦੇ ਹਨ, ਜਿਨ੍ਹਾਂ ਵਿੱਚ ਦੁਨੀਆ ਦੇ 60 ਤੋਂ ਵੱਧ ਦੇਸ਼ਾਂ ਦੇ ਮਰੀਜ਼ ਵੀ ਸ਼ਾਮਲ ਹੁੰਦੇ ਹਨ। ਸ਼੍ਰੀ ਮੋਦੀ ਨੇ ਕਿਹਾ ਕਿ ਆਰਿਆ ਵੈਦਿਆ ਸ਼ਾਲਾ ਨੇ ਆਪਣੇ ਕੰਮਾਂ ਰਾਹੀਂ ਇਹ ਭਰੋਸਾ ਕਮਾਇਆ ਹੈ ਅਤੇ ਜਦੋਂ ਲੋਕ ਤਕਲੀਫ਼ ਵਿੱਚ ਹੁੰਦੇ ਹਨ, ਤਾਂ ਇਹ ਸੰਸਥਾ ਉਨ੍ਹਾਂ ਲਈ ਆਸ ਦੀ ਇੱਕ ਬਹੁਤ ਵੱਡੀ ਉਮੀਦ ਬਣ ਜਾਂਦੀ ਹੈ।

ਸ਼੍ਰੀ ਮੋਦੀ ਨੇ ਕਿਹਾ ਕਿ ਆਰਿਆ ਵੈਦਿਆ ਸ਼ਾਲਾ ਲਈ ਸੇਵਾ ਸਿਰਫ਼ ਵਿਚਾਰ ਨਹੀਂ, ਸਗੋਂ ਭਾਵਨਾ ਹੈ ਜੋ ਇਸ ਦੇ ਕੰਮਾਂ, ਦ੍ਰਿਸ਼ਟੀਕੋਣ ਅਤੇ ਅਦਾਰਿਆਂ ਵਿੱਚ ਝਲਕਦੀ ਹੈ। ਉਨ੍ਹਾਂ ਕਿਹਾ ਕਿ ਸੰਸਥਾ ਦਾ ਚੈਰੀਟੇਬਲ ਹਸਪਤਾਲ ਪਿਛਲੇ 100 ਸਾਲਾਂ ਤੋਂ ਲਗਾਤਾਰ ਲੋਕਾਂ ਦੀ ਸੇਵਾ ਵਿੱਚ ਜੁਟਿਆ ਹੈ ਅਤੇ ਇਸ ਵਿੱਚ ਹਸਪਤਾਲ ਨਾਲ ਜੁੜੇ ਸਾਰੇ ਲੋਕਾਂ ਦਾ ਯੋਗਦਾਨ ਹੈ। ਉਨ੍ਹਾਂ ਨੇ ਹਸਪਤਾਲ ਨਾਲ ਜੁੜੇ ਵੈਦਾਂ, ਡਾਕਟਰਾਂ, ਨਰਸਿੰਗ ਸਟਾਫ਼ ਅਤੇ ਹੋਰ ਸਾਰੇ ਲੋਕਾਂ ਨੂੰ ਵਧਾਈ ਦਿੱਤੀ ਅਤੇ ਚੈਰੀਟੇਬਲ ਹਸਪਤਾਲ ਦੇ 100 ਸਾਲ ਪੂਰੇ ਹੋਣ 'ਤੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। 

ਪ੍ਰਧਾਨ ਮੰਤਰੀ ਨੇ ਕਿਹਾ ਕਿ ਕੇਰਲ ਦੇ ਲੋਕਾਂ ਨੇ ਸਦੀਆਂ ਤੋਂ ਆਯੁਰਵੇਦ ਦੀਆਂ ਪਰੰਪਰਾਵਾਂ ਨੂੰ ਜਿਉਂਦਾ ਰੱਖਿਆ ਹੈ ਅਤੇ ਉਨ੍ਹਾਂ ਦੀ ਸੰਭਾਲ ਅਤੇ ਪ੍ਰਚਾਰ-ਪ੍ਰਸਾਰ ਵੀ ਕਰ ਰਹੇ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਲੰਬੇ ਸਮੇਂ ਤੋਂ ਦੇਸ਼ ਦੀਆਂ ਪ੍ਰਾਚੀਨ ਇਲਾਜ ਪ੍ਰਣਾਲੀਆਂ ਨੂੰ ਵੱਖਰਾ ਦੇਖਿਆ ਜਾਂਦਾ ਰਿਹਾ ਹੈ ਪਰ ਪਿਛਲੇ 10-11 ਸਾਲਾਂ ਵਿੱਚ ਇਸ ਦ੍ਰਿਸ਼ਟੀਕੋਣ ਵਿੱਚ ਵੱਡਾ ਬਦਲਾਅ ਆਇਆ ਹੈ। 

ਉਨ੍ਹਾਂ ਕਿਹਾ ਕਿ ਹੁਣ ਸਿਹਤ ਸੇਵਾਵਾਂ ਨੂੰ ਸਮੁੱਚੇ ਦ੍ਰਿਸ਼ਟੀਕੋਣ ਨਾਲ ਦੇਖਿਆ ਜਾ ਰਿਹਾ ਹੈ, ਜਿਸ ਵਿੱਚ ਆਯੁਰਵੇਦ, ਯੂਨਾਨੀ, ਹੋਮਿਓਪੈਥੀ, ਸਿੱਧ ਅਤੇ ਯੋਗ ਨੂੰ ਇੱਕ ਹੀ ਛਤਰੀ ਹੇਠ ਲਿਆਂਦਾ ਗਿਆ ਹੈ ਅਤੇ ਇਸੇ ਉਦੇਸ਼ ਨਾਲ ਆਯੂਸ਼ ਮੰਤਰਾਲੇ ਦੀ ਸਥਾਪਨਾ ਕੀਤੀ ਗਈ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਸਰਕਾਰ ਨੇ ਰਾਸ਼ਟਰੀ ਆਯੂਸ਼ ਮਿਸ਼ਨ ਸ਼ੁਰੂ ਕਰਕੇ ਅਤੇ ਯੋਗ, ਨਿਵਾਰਕ ਦੇਖਭਾਲ ਅਤੇ ਭਾਈਚਾਰਕ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਾਲੇ 12,000 ਤੋਂ ਵੱਧ ਆਯੂਸ਼ ਸਿਹਤ ਕੇਂਦਰ ਖੋਲ੍ਹ ਕੇ ਲਗਾਤਾਰ ਨਿਵਾਰਕ ਸਿਹਤ 'ਤੇ ਧਿਆਨ ਕੇਂਦਰਿਤ ਕੀਤਾ ਹੈ। 

ਉਨ੍ਹਾਂ ਇਹ ਵੀ ਕਿਹਾ ਕਿ ਦੇਸ਼ ਭਰ ਦੇ ਹੋਰ ਹਸਪਤਾਲਾਂ ਨੂੰ ਵੀ ਆਯੂਸ਼ ਸੇਵਾਵਾਂ ਨਾਲ ਜੋੜਿਆ ਗਿਆ ਹੈ ਅਤੇ ਆਯੂਸ਼ ਦਵਾਈਆਂ ਦੀ ਨਿਯਮਤ ਸਪਲਾਈ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਪਸ਼ਟ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਭਾਰਤ ਦੇ ਰਵਾਇਤੀ ਚਿਕਿਤਸਾ ਗਿਆਨ ਦਾ ਲਾਭ ਦੇਸ਼ ਦੇ ਕੋਨੇ-ਕੋਨੇ ਦੇ ਲੋਕਾਂ ਨੂੰ ਮਿਲੇ। ਸ਼੍ਰੀ ਮੋਦੀ ਨੇ ਕਿਹਾ ਕਿ ਸਰਕਾਰੀ ਨੀਤੀਆਂ ਦਾ ਆਯੂਸ਼ ਖੇਤਰ ਵਿੱਚ ਸਪਸ਼ਟ ਪ੍ਰਭਾਵ ਦਿਖਾਈ ਦੇ ਰਿਹਾ ਹੈ। 

ਆਯੂਸ਼ ਨਿਰਮਾਣ ਖੇਤਰ ਤੇਜ਼ੀ ਨਾਲ ਵਧ ਰਿਹਾ ਹੈ ਅਤੇ ਵਿਸਤਾਰ ਕਰ ਰਿਹਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਭਾਰਤੀ ਰਵਾਇਤੀ ਸਿਹਤ ਸੇਵਾਵਾਂ ਨੂੰ ਵਿਸ਼ਵ ਪੱਧਰ 'ਤੇ ਲੈ ਜਾਣ ਲਈ ਸਰਕਾਰ ਨੇ ਆਯੂਸ਼ ਐਕਸਪੋਰਟ ਪ੍ਰਮੋਸ਼ਨ ਕੌਂਸਲ ਦੀ ਸਥਾਪਨਾ ਕੀਤੀ ਹੈ ਜਿਸ ਦਾ ਉਦੇਸ਼ ਗਲੋਬਲ ਬਜ਼ਾਰਾਂ ਵਿੱਚ ਆਯੂਸ਼ ਉਤਪਾਦਾਂ ਅਤੇ ਸੇਵਾਵਾਂ ਨੂੰ ਉਤਸ਼ਾਹਿਤ ਕਰਨਾ ਹੈ ਜਿਸ ਦੇ ਸਕਾਰਾਤਮਕ ਨਤੀਜੇ ਪਹਿਲਾਂ ਤੋਂ ਹੀ ਦਿੱਖ ਰਹੇ ਹਨ। 

ਪ੍ਰਧਾਨ ਮੰਤਰੀ ਨੇ ਕਿਹਾ ਕਿ 2014 ਵਿੱਚ ਭਾਰਤ ਨੇ ਲਗਭਗ 3,000 ਕਰੋੜ ਰੁਪਏ ਦੇ ਆਯੂਸ਼ ਅਤੇ ਹਰਬਲ ਉਤਪਾਦਾਂ ਦਾ ਨਿਰਯਾਤ ਕੀਤਾ ਸੀ ਜੋ ਕਿ ਹੁਣ ਵੱਧ ਕੇ 6,500 ਕਰੋੜ ਰੁਪਏ ਹੋ ਗਿਆ ਹੈ। ਇਸ ਨਾਲ ਦੇਸ਼ ਦੇ ਕਿਸਾਨਾਂ ਨੂੰ ਕਾਫ਼ੀ ਲਾਭ ਹੋਇਆ ਹੈ। ਸ਼੍ਰੀ ਮੋਦੀ ਨੇ ਦੱਸਿਆ ਕਿ ਭਾਰਤ ਆਯੂਸ਼ ਅਧਾਰਿਤ ਇਲਾਜ ਅਤੇ ਸਿਹਤ ਸੇਵਾਵਾਂ ਲਈ ਇੱਕ ਭਰੋਸੇਯੋਗ ਟਿਕਾਣੇ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ ਅਤੇ ਆਯੂਸ਼ ਵੀਜ਼ਾ ਦੀ ਸ਼ੁਰੂਆਤ ਵਰਗੇ ਕਦਮ ਵਿਦੇਸ਼ੀ ਮਹਿਮਾਨਾਂ ਨੂੰ ਆਯੁਰਵੇਦ ਅਤੇ ਰਵਾਇਤੀ ਚਿਕਿਤਸਾ ਵਿੱਚ ਬਿਹਤਰ ਸਹੂਲਤਾਂ ਪ੍ਰਾਪਤ ਕਰਨ ਵਿੱਚ ਮਦਦ ਕਰ ਰਹੇ ਹਨ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਆਯੁਰਵੇਦ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਇਸ ਨੂੰ ਹਰ ਪ੍ਰਮੁੱਖ ਗਲੋਬਲ ਮੰਚ 'ਤੇ ਮਾਣ ਨਾਲ ਪੇਸ਼ ਕਰਦੀ ਹੈ। ਭਾਵੇਂ ਉਹ ਬ੍ਰਿਕਸ ਸਿਖਰ ਸੰਮੇਲਨ ਹੋਵੇ ਜਾਂ ਜੀ-20 ਸੰਮੇਲਨ, ਉਨ੍ਹਾਂ ਨੇ ਆਯੁਰਵੇਦ ਨੂੰ ਸਮੁੱਚੀ ਸਿਹਤ ਦੇ ਮਾਧਿਅਮ ਵਜੋਂ ਪ੍ਰਦਰਸ਼ਿਤ ਕਰਨ 'ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਗੁਜਰਾਤ ਦੇ ਜਾਮਨਗਰ ਵਿੱਚ ਵਿਸ਼ਵ ਸਿਹਤ ਸੰਗਠਨ ਦਾ ਗਲੋਬਲ ਰਵਾਇਤੀ ਦਵਾਈ ਕੇਂਦਰ ਸਥਾਪਿਤ ਕੀਤਾ ਜਾ ਰਿਹਾ ਹੈ ਅਤੇ ਆਯੁਰਵੇਦ ਅਧਿਆਪਨ ਅਤੇ ਖੋਜ ਸੰਸਥਾਨ ਨੇ ਉੱਥੇ ਆਪਣਾ ਕੰਮ ਸ਼ੁਰੂ ਕਰ ਦਿੱਤਾ ਹੈ। 

ਉਨ੍ਹਾਂ ਇਹ ਵੀ ਕਿਹਾ ਕਿ ਆਯੁਰਵੈਦਿਕ ਦਵਾਈਆਂ ਦੀ ਵਧਦੀ ਮੰਗ ਨੂੰ ਪੂਰਾ ਕਰਨ ਲਈ ਗੰਗਾ ਨਦੀ ਦੇ ਕੰਢੇ ਔਸ਼ਧੀ ਖੇਤੀ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇੱਕ ਹੋਰ ਪ੍ਰਾਪਤੀ ਸਾਂਝੀ ਕਰਦਿਆਂ ਸ਼੍ਰੀ ਮੋਦੀ ਨੇ ਕਿਹਾ ਕਿ ਯੂਰਪੀ ਸੰਘ ਨਾਲ ਹਾਲ ਹੀ ਵਿੱਚ ਐਲਾਨਿਆ ਇਤਿਹਾਸਕ ਵਪਾਰ ਸਮਝੌਤਾ ਭਾਰਤੀ ਰਵਾਇਤੀ ਚਿਕਿਤਸਾ ਸੇਵਾਵਾਂ ਅਤੇ ਡਾਕਟਰਾਂ ਨੂੰ ਇੱਕ ਵੱਡਾ ਹੁਲਾਰਾ ਦੇਵੇਗਾ। 

ਉਨ੍ਹਾਂ ਸਪਸ਼ਟ ਕੀਤਾ ਕਿ ਯੂਰਪੀ ਸੰਘ ਦੇ ਮੈਂਬਰ ਦੇਸ਼ਾਂ ਵਿੱਚ ਜਿੱਥੇ ਨਿਯਮ ਮੌਜੂਦ ਨਹੀਂ ਹਨ, ਉੱਥੇ ਆਯੂਸ਼ ਡਾਕਟਰ ਭਾਰਤ ਵਿੱਚ ਪ੍ਰਾਪਤ ਪੇਸ਼ੇਵਰ ਯੋਗਤਾਵਾਂ ਦੇ ਅਧਾਰ 'ਤੇ ਆਪਣੀਆਂ ਸੇਵਾਵਾਂ ਪ੍ਰਦਾਨ ਕਰ ਸਕਣਗੇ ਜਿਸ ਨਾਲ ਆਯੁਰਵੇਦ ਅਤੇ ਯੋਗ ਨਾਲ ਜੁੜੇ ਨੌਜਵਾਨਾਂ ਨੂੰ ਬਹੁਤ ਲਾਭ ਹੋਵੇਗਾ। ਉਨ੍ਹਾਂ ਦੱਸਿਆ ਕਿ ਇਹ ਸਮਝੌਤਾ ਯੂਰਪ ਵਿੱਚ ਆਯੂਸ਼ ਸਿਹਤ ਕੇਂਦਰ ਸਥਾਪਿਤ ਕਰਨ ਵਿੱਚ ਵੀ ਸਹਾਈ ਹੋਵੇਗਾ। 

ਪ੍ਰਧਾਨ ਮੰਤਰੀ ਨੇ ਆਯੁਰਵੇਦ ਅਤੇ ਆਯੂਸ਼ ਨਾਲ ਜੁੜੇ ਸਾਰੇ ਪਤਵੰਤੇ ਸੱਜਣਾਂ ਨੂੰ ਇਸ ਪ੍ਰਾਪਤੀ 'ਤੇ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਆਯੁਰਵੇਦ ਰਾਹੀਂ ਭਾਰਤ ਸਦੀਆਂ ਤੋਂ ਲੋਕਾਂ ਦਾ ਇਲਾਜ ਕਰਦਾ ਆ ਰਿਹਾ ਹੈ, ਪਰ ਇਹ ਬਦਕਿਸਮਤੀ ਹੈ ਕਿ ਦੇਸ਼ ਦੇ ਅੰਦਰ ਅਤੇ ਵਿਦੇਸ਼ਾਂ ਵਿੱਚ ਵੀ ਆਯੁਰਵੇਦ ਦੀ ਮਹੱਤਤਾ ਨੂੰ ਸਮਝਾਉਣ ਲਈ ਕੋਸ਼ਿਸ਼ਾਂ ਕਰਨੀਆਂ ਪੈਂਦੀਆਂ ਹਨ। 

ਉਨ੍ਹਾਂ ਕਿਹਾ ਕਿ ਇਸ ਦਾ ਇੱਕ ਪ੍ਰਮੁੱਖ ਕਾਰਨ ਸਬੂਤ-ਅਧਾਰਿਤ ਖੋਜ ਅਤੇ ਖੋਜ ਪੱਤਰਾਂ ਦੀ ਘਾਟ ਹੈ। ਜਦੋਂ ਆਯੁਰਵੈਦਿਕ ਤਰੀਕਿਆਂ ਨੂੰ ਵਿਗਿਆਨ ਦੇ ਸਿਧਾਂਤਾਂ 'ਤੇ ਪਰਖਿਆ ਜਾਂਦਾ ਹੈ, ਤਾਂ ਜਨਤਾ ਦਾ ਵਿਸ਼ਵਾਸ ਮਜ਼ਬੂਤ ਹੁੰਦਾ ਹੈ। ਸ਼੍ਰੀ ਮੋਦੀ ਨੇ ਇਸ ਗੱਲ 'ਤੇ ਖ਼ੁਸ਼ੀ ਜ਼ਾਹਰ ਕੀਤੀ ਕਿ ਆਰਿਆ ਵੈਦਿਆ ਸ਼ਾਲਾ ਨੇ ਸੀਐੱਸਆਈਆਰ ਅਤੇ ਆਈਆਈਟੀ ਵਰਗੀਆਂ ਸੰਸਥਾਵਾਂ ਦੇ ਸਹਿਯੋਗ ਨਾਲ ਆਯੁਰਵੇਦ ਨੂੰ ਵਿਗਿਆਨ ਅਤੇ ਖੋਜ ਦੀ ਕਸੌਟੀ 'ਤੇ ਲਗਾਤਾਰ ਪਰਖਿਆ ਹੈ। 

ਉਨ੍ਹਾਂ ਦੱਸਿਆ ਕਿ ਸੰਸਥਾਨ ਨੇ ਦਵਾਈ ਖੋਜ, ਕਲੀਨਿਕਲ ਖੋਜ ਅਤੇ ਕੈਂਸਰ ਦੇਖਭਾਲ 'ਤੇ ਧਿਆਨ ਕੇਂਦਰਿਤ ਕੀਤਾ ਹੈ, ਅਤੇ ਆਯੂਸ਼ ਮੰਤਰਾਲੇ ਦੇ ਸਹਿਯੋਗ ਨਾਲ ਕੈਂਸਰ ਖੋਜ ਲਈ ਉੱਤਮਤਾ ਕੇਂਦਰ (ਸੈਂਟਰ ਆਫ਼ ਐਕਸੀਲੈਂਸ) ਦੀ ਸਥਾਪਨਾ ਇਸ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਬਦਲਦੇ ਸਮੇਂ ਦੇ ਨਾਲ ਆਯੁਰਵੇਦ ਨੂੰ ਆਧੁਨਿਕ ਤਕਨੀਕ ਅਤੇ ਆਰਟੀਫਿਸ਼ੀਅਲ ਇੰਟੈਲੀਜੈਂਸ ਨੂੰ ਵੱਧ ਤੋਂ ਵੱਧ ਅਪਣਾਉਣਾ ਚਾਹੀਦਾ ਹੈ ਤਾਂ ਜੋ ਬਿਮਾਰੀ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉਣ ਲਈ ਅਤੇ ਵੱਖ-ਵੱਖ ਤਰੀਕਿਆਂ ਰਾਹੀਂ ਇਲਾਜ ਪ੍ਰਦਾਨ ਕਰਨ ਲਈ ਨਵੇਂ ਦ੍ਰਿਸ਼ਟੀਕੋਣ ਵਿਕਸਿਤ ਕੀਤੇ ਜਾ ਸਕਣ। 

ਉਨ੍ਹਾਂ ਇਹ ਵੀ ਕਿਹਾ ਕਿ ਆਰੀਆ ਵੈਦਿਆ ਸ਼ਾਲਾ ਨੇ ਇਹ ਸਾਬਤ ਕੀਤਾ ਹੈ ਕਿ ਪਰੰਪਰਾ ਅਤੇ ਆਧੁਨਿਕਤਾ ਨਾਲ-ਨਾਲ ਚੱਲ ਸਕਦੀਆਂ ਹਨ ਅਤੇ ਸਿਹਤ ਸੇਵਾ ਲੋਕਾਂ ਦੇ ਜੀਵਨ ਵਿੱਚ ਭਰੋਸੇ ਦਾ ਅਧਾਰ ਬਣ ਸਕਦੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਇਸ ਸੰਸਥਾ ਨੇ ਆਯੁਰਵੇਦ ਦੀ ਪ੍ਰਾਚੀਨ ਸਮਝ ਨੂੰ ਸੰਭਾਲਦੇ ਹੋਏ ਆਧੁਨਿਕ ਜ਼ਰੂਰਤਾਂ ਨੂੰ ਅਪਣਾਇਆ ਹੈ, ਇਲਾਜ ਨੂੰ ਵਿਵਸਥਿਤ ਕੀਤਾ ਹੈ ਅਤੇ ਮਰੀਜ਼ਾਂ ਤੱਕ ਸੇਵਾਵਾਂ ਪਹੁੰਚਾਈਆਂ ਹਨ। 

ਉਨ੍ਹਾਂ ਨੇ ਇਸ ਪ੍ਰੇਰਨਾਦਾਇਕ ਸਫ਼ਰ ਲਈ ਆਰਿਆ ਵੈਦਿਆ ਸ਼ਾਲਾ ਨੂੰ ਇੱਕ ਵਾਰ ਫਿਰ ਵਧਾਈ ਦਿੱਤੀ ਅਤੇ ਕਾਮਨਾ ਕੀਤੀ ਕਿ ਆਉਣ ਵਾਲੇ ਸਾਲਾਂ ਵਿੱਚ ਵੀ ਸੰਸਥਾ ਇਸੇ ਸਮਰਪਣ ਅਤੇ ਸੇਵਾ ਭਾਵਨਾ ਨਾਲ ਲੋਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਦਾ ਕੰਮ ਜਾਰੀ ਰੱਖੇ। ਇਸ ਸਮਾਗਮ ਵਿੱਚ ਕੇਰਲ ਦੇ ਰਾਜਪਾਲ ਸ਼੍ਰੀ ਰਾਜੇਂਦਰ ਅਰਲੇਕਰ ਅਤੇ ਹੋਰ ਪਤਵੰਤੇ ਸੱਜਣ ਵੀ ਮੌਜੂਦ ਸਨ।

 

Tags: Narendra Modi , Modi , BJP , Bharatiya Janata Party , Prime Minister of India , Prime Minister , Narendra Damodardas Modi , Arya Vaidya Sala Charitable Hospital

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD