Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰਾਸ਼ਟਰੀ ਸੜਕ ਸੁਰੱਖਿਆ ਮਹੀਨਾ: ਪੰਜਾਬ ਪੁਲਿਸ ਨੇ ਯਾਰਾ ਇੰਡੀਆ ਦੇ ਸਹਿਯੋਗ ਨਾਲ ਸੜਕ ਸੁਰੱਖਿਆ ਅਤੇ ਰਸਾਇਣਾਂ ਦੇ ਪ੍ਰਬੰਧਨ ਬਾਰੇ ਵੈਬਿਨਾਰ ਕਰਵਾਇਆ

ਸੜਕ ਸੁਰੱਖਿਆ ਸਬੰਧੀ ਉਪਰਾਲਿਆਂ ਵਿੱਚ ਮਨੁੱਖੀ ਕਦਰਾਂ-ਕੀਮਤਾਂ ਨੂੰ ਖਾਸ ਸਥਾਨ ਦੇਣਾ ਚਾਹੀਦਾ ਹੈ: ਸਪੈਸ਼ਲ ਡੀਜੀਪੀ ਏ.ਐਸ. ਰਾਏ

AS Rai, Special Director General of Police, Traffic and Road Safety, Police, Punjab Police

Web Admin

Web Admin

5 Dariya News

ਚੰਡੀਗੜ੍ਹ , 28 Jan 2026

Last updated on: Jan 29, 2026, 12:05 IST

ਚੱਲ ਰਹੇ ਰਾਸ਼ਟਰੀ ਸੜਕ ਸੁਰੱਖਿਆ ਮਹੀਨੇ-2026 ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਦੇ ਟ੍ਰੈਫਿਕ ਅਤੇ ਸੜਕ ਸੁਰੱਖਿਆ ਵਿੰਗ ਨੇ ਯਾਰਾ ਇੰਡੀਆ ਦੇ ਸਹਿਯੋਗ ਨਾਲ ਅੱਜ ਸੜਕ ਸੁਰੱਖਿਆ ਪ੍ਰਬੰਧਨ ਅਤੇ ਹਾਦਸਿਆਂ ਦੌਰਾਨ ਰਸਾਇਣਾਂ ਦੇ ਪ੍ਰਬੰਧਨ ਦੇ ਸਬੰਧ ਵਿੱਚ ਫੀਲਡ ਕਰਮਚਾਰੀਆਂ ਦੀ ਤਿਆਰੀ ਨੂੰ ਹੋਰ ਮਜ਼ਬੂਤ ਕਰਨ ਲਈ ਇੱਕ ਵਿਸ਼ੇਸ਼ ਵੈਬਿਨਾਰ ਕਰਵਾਇਆ। ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਕਰਵਾਏ ਇਸ ਆਨਲਾਈਨ ਸਿਖਲਾਈ ਸੈਸ਼ਨ ਵਿੱਚ ਸੂਬੇ ਭਰ ਤੋਂ ਸੜਕ ਸੁਰੱਖਿਆ ਫੋਰਸ ਅਤੇ ਜ਼ਿਲ੍ਹਾ ਟ੍ਰੈਫਿਕ ਅਤੇ ਸੜਕ ਸੁਰੱਖਿਆ ਟੀਮਾਂ ਦੇ 600 ਤੋਂ ਵੱਧ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਹਿੱਸਾ ਲਿਆ।

ਇਸ ਮੌਕੇ ਸੰਬੋਧਨ ਕਰਦਿਆਂ, ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਟ੍ਰੈਫਿਕ ਅਤੇ ਸੜਕ ਸੁਰੱਖਿਆ) ਏਐਸ ਰਾਏ ਨੇ ਸੜਕ ਸੁਰੱਖਿਆ ਸਬੰਧੀ ਉਪਰਾਲਿਆਂ ਵਿੱਚ ਮਨੁੱਖੀ ਕਦਰਾਂ-ਕੀਮਤਾਂ ਨੂੰ ਖਾਸ ਸਥਾਨ ਦੇਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸੜਕਾਂ 'ਤੇ ਸੁਰੱਖਿਆ, ਹਮਦਰਦੀ ਅਤੇ ਜ਼ਿੰਮੇਵਾਰਾਨਾ ਵਿਵਹਾਰ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਜੋ ਕੀਮਤੀ ਜਾਨਾਂ, ਵਿਸ਼ੇਸ਼ ਤੌਰ 'ਤੇ ਨੌਜਵਾਨਾਂ ਦੀਆਂ ਜਾਨਾਂ ਬਚਾਉਣਾ ਯਕੀਨੀ ਬਣਾਉਂਦਾ ਹੈ।

ਇਸ ਦੌਰਾਨ ਤਕਨੀਕੀ ਸੈਸ਼ਨਾਂ ਦਾ ਸੰਚਾਲਨ ਯਾਰਾ ਇੰਡੀਆ ਦੇ ਐਚਈਐਸਕਿਊ ਸਕਿਊਰਿਟੀ ਮੈਨੇਜਰ ਰਾਜੀਵ ਪਾਹੂਜਾ ਅਤੇ ਯਾਰਾ ਇੰਡੀਆ ਦੇ ਐਸਸੀਐਮ ਮੈਨੇਜਰ ਸੰਦੀਪ ਤੋਮਰ ਅਤੇ ਟ੍ਰੈਫਿਕ ਸਲਾਹਕਾਰ ਪੰਜਾਬ ਡਾ. ਨਵਦੀਪ ਅਸੀਜਾ ਨੇ ਕੀਤਾ। ਸੈਸ਼ਨਾਂ ਦੌਰਾਨ ਸੜਕ ਸੁਰੱਖਿਆ ਦੇ ਅੰਕੜੇ, ਡਰਾਈਵਿੰਗ ਦੌਰਾਨ ਸੰਭਾਵੀ ਖਤਰੇ ਦੀ ਪਛਾਣ ਕਰਨਾ, ਸੰਵੇਦਨਸ਼ੀਲ ਮੁਸਾਫਰਾਂ ਦੇ ਵਿਵਹਾਰ, ਐਮਰਜੈਂਸੀ ਰਿਸਪਾਂਸ ਪ੍ਰੋਟੋਕੋਲ ਅਤੇ ਆਵਾਜਾਈ ਤੇ ਸੜਕੀ ਐਮਰਜੈਂਸੀ ਸਥਿਤੀਆਂ ਦੌਰਾਨ ਖਾਦਾਂ ਦੇ ਸੁਰੱਖਿਅਤ ਪ੍ਰਬੰਧਨ ਬਾਰੇ ਚਰਚਾ ਕੀਤੀ ਗਈ।

ਇਸ ਮੌਕੇ 'ਤੇ ਬੋਲਦਿਆਂ ਯਾਰਾ ਸਾਊਥ ਏਸ਼ੀਆ ਦੇ ਐਮਡੀ ਸੰਜੀਵ ਕੰਵਰ ਨੇ ਕਿਹਾ ਕਿ ਸੜਕ ਸੁਰੱਖਿਆ ਇੱਕ ਸਾਂਝੀ ਜ਼ਿੰਮੇਵਾਰੀ ਹੈ ਜੋ ਸਿੱਧੇ ਤੌਰ 'ਤੇ ਜਨ-ਜੀਵਨ ਅਤੇ ਭਾਈਚਾਰਿਆਂ ਨੂੰ ਪ੍ਰਭਾਵਤ ਕਰਦੀ ਹੈ। ਉਨ੍ਹਾਂ ਨੇ ਕਿਹਾ ਕਿ ਖਾਦਾਂ ਦੀ ਢੋਆ-ਢੋਆਈ ਭਾਰਤ ਦੇ ਖੇਤੀਬਾੜੀ ਈਕੋਸਿਸਟਮ ਲਈ ਬੇਹੱਦ ਅਹਿਮ ਹੈ ਅਤੇ ਇਹਨਾਂ ਦੀ ਢੋਆ-ਢੋਆਈ ਤੇ ਐਮਰਜੈਂਸੀ ਸਥਿਤੀਆਂ ਦੌਰਾਨ ਸੁਰੱਖਿਆ ਨੂੰ ਯਕੀਨੀ ਬਣਾਉਣਾ ਵੀ ਜ਼ਰੂਰੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਯਾਰਾ ਦਾ ਪੰਜਾਬ ਪੁਲਿਸ ਨਾਲ ਇਹ ਸਹਿਯੋਗ ਸੁਰੱਖਿਆ, ਸਥਿਰਤਾ ਅਤੇ ਜ਼ਿੰਮੇਵਾਰਾਨਾ ਢੰਗ ਨਾਲ ਕਾਰਜ ਯਕੀਨੀ ਬਣਾਉਣ ਪ੍ਰਤੀ ਉਸਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ ਅਤੇ ਮਾਹਰਾ ਦੀ ਅਗਵਾਈ ਵਾਲੇ ਅਜਿਹੇ ਸਿਖਲਾਈ ਪ੍ਰੋਗਰਾਮ ਸੜਕ ਸੁਰੱਖਿਆ ਸਬੰਧੀ ਅਹਿਮ ਤਬਦੀਲੀ ਲਿਆ ਸਕਦੇ ਹਨ।

 

Tags: AS Rai , Special Director General of Police , Traffic and Road Safety , Police , Punjab Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD