Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਸਿਰਤੋੜ ਯਤਨਸ਼ੀਲ- ਜਗਦੀਪ ਕੰਬੋਜ ਗੋਲਡੀ

ਹਲਕਾ ਜਲਾਲਾਬਾਦ ਤੋਂ ਫਿਰੋਜ਼ਪੁਰ ਤੇ ਫਾਜ਼ਿਲਕਾ ਤੱਕ 86 ਕਰੋੜ ਤੋਂ ਵੱਧ ਦੀ ਲਾਗਤ ਨਾਲ ਬਣਨਗੀਆਂ ਨਵੀਆਂ ਪੱਕੀਆਂ ਸੜਕਾਂ

Jagdeep Kamboj Goldy, Jalalabad, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫਾਜ਼ਿਲਕਾ , 28 Jan 2026

Last updated on: Jan 29, 2026, 12:12 IST

ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਸਿਰ ਤੋੜ ਯਤਨ ਕਰ ਰਹੀ ਹੈ ਇਸੇ ਤਹਿਤ ਹੀ ਪੰਜਾਬ ਸਰਕਾਰ ਵੱਲੋਂ ਸੜਕਾਂ ਦੀ ਨਵ ਉਸਾਰੀ ਤੇ ਮੁਰੰਮਤ ਲਈ ਕਰੋੜਾਂ ਰੁਪਏ ਖਰਚੇ ਜਾ ਰਹੇ ਹਨ!  ਇਹ ਪ੍ਰਗਟਾਵਾ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਮਾਰਕੀਟ ਕਮੇਟੀ ਦਫਤਰ ਵਿਖੇ  ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੀਤਾ!  

ਵਿਧਾਇਕ ਜਲਾਲਾਬਾਦ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਉਹ ਤਹਿ ਦਿਲੋਂ ਧੰਨਵਾਦੀ ਹਨ ਜਿਨਾਂ ਨੇ ਲੋਕਾਂ ਦੀ ਲੰਮੇ ਸਮੇਂ ਦੀ ਮੰਗ ਪੂਰੀ ਕਰਨ ਲਈ ਇਤਿਹਾਸਿਕ ਫੈਸਲਾ ਲਿਆ ਹੈ ਤੇ ਪੰਜਾਬ ਸਰਕਾਰ ਵੱਲੋਂ 44 ਹਜਾਰ ਕਿਲੋਮੀਟਰ ਸੜਕਾਂ ਦੀ ਮੁਰੰਮਤ ਕੀਤੀ ਜਾਵੇਗੀ!  ਉਹਨਾਂ ਕਿਹਾ ਕਿ ਹਲਕਾ ਵੱਲੋਂ ਜਲਾਲਾਬਾਦ ਤੋਂ ਫਿਰੋਜ਼ਪੁਰ ਤੇ ਜਲਾਲਾਬਾਦ ਤੋਂ ਫਾਜ਼ਿਲਕਾ ਤੱਕ 86 ਕਰੋੜ 86 ਲੱਖ ਰੁਪਏ ਦੀ ਲਾਗਤ ਨਾਲ ਪੱਕੀਆਂ ਸੜਕਾਂ ਬਨਣਗੀਆਂ।  

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 15-16 ਟੋਲ ਟੈਕਸ ਬੰਦ ਕੀਤੇ ਗਏ ਹਨ ਤੇ ਹੁਣ ਪੰਜਾਬ ਦੇ ਲੋਕ ਲੋਕ ਆਪਣੇ ਰੋਜ਼ਾਨਾ ਦੇ ਟੋਲ ਟੈਕਸ ਦੇ ਖਰਚਿਆਂ ਤੋਂ ਨਿਜ਼ਾਤ ਪਾ ਰਹੇ ਹਨ! ਪਹਿਲਾਂ ਟੋਲ ਟੈਕਸ ਵਾਲੀਆਂ ਕੰਪਨੀਆਂ ਵੱਲੋਂ ਸੜਕਾਂ ਦੀ ਉਸਾਰੀ ਕੀਤੀ ਜਾਂਦੀ ਸੀ ਤੇ ਰੋਜਾਨਾ ਲੋਕਾਂ ਤੋਂ ਟੋਲ ਟੈਕਸ ਵਸੂਲ ਕੀਤਾ ਜਾਂਦਾ ਸੀ ਪਰ ਹੁਣ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ  ਸੂਬੇ ਦੇ ਕਈ ਟੋਲ ਟੈਕਸ ਬੰਦ ਕਰਕੇ ਖੁਦ ਸੜਕਾਂ ਬਣਾਈਆਂ ਜਾਣਗੀਆਂ! 

ਉਹਨਾਂ ਕਿਹਾ ਕਿ ਟੋਲ ਟੈਕਸ 2008 'ਚ ਸ਼ੁਰੂ ਕੀਤਾ ਹੋਇਆ ਸੀ ਤੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 2023 ਵਿੱਚ ਇਹ ਟੋਲ ਟੈਕਸ ਬੰਦ ਕਰਕੇ ਪੰਜਾਬ ਦੇ ਲੋਕਾਂ ਦਾ ਵਾਧੂ ਖਰਚਾ ਬਚਾਇਆ ਹੈ। ਉਹਨਾਂ ਅੱਗੇ ਦੱਸਿਆ ਕਿ ਜਲਾਲਾਬਾਦ ਦੀਆਂ ਜਿਹੜੀਆਂ 2-3 ਸੜਕਾਂ ਬਣਨ ਵਾਲੀਆਂ ਰਹਿ ਗਈਆਂ ਹਨ ਉਹ ਵੀ ਮਾਰਚ ਮਹੀਨੇ ਤਕ ਬਣ ਜਾਣਗੀਆਂ! 

ਉਹਨਾਂ ਕਿਹਾ ਕਿ ਬਾਹਮਣੀ ਵਾਲਾ ਜਲਾਲਾਬਾਦ ਸੜਕ ਦਾ ਵੀ ਟੈਂਡਰ ਹੋ ਗਿਆ ਹੈ ਤੇ ਜਲਦ ਹੀ ਇਹ ਸੜਕ ਵੀ ਬਣ ਕੇ ਤਿਆਰ ਹੋ ਜਾਵੇਗੀ! ਉਹਨਾਂ ਕਿਹਾ ਕਿਦੋ ਕਰੋੜ 90 ਲੱਖ ਦੀ ਲਾਗਤ ਨਾਲ 31 ਕਿਲੋਮੀਟਰ ਪੂਰਨ ਪੱਟੀ ਰੋਡ ਵੀ ਬਣੇਗੀ।  ਉਹਨਾਂ ਕਿਹਾ ਕਿ ਇਸ ਮਹੀਨੇ ਵਿੱਚ ਜਲਾਲਾਬਾਦ ਹਲਕੇ ਦੀ 91 ਕਿਲੋਮੀਟਰ ਸੜਕ ਬਣੇਗੀ ਜਿਸ ਵਿੱਚ 28 ਸੜਕਾਂ ਅਰਨੀਵਾਲਾਂ ਦੀਆਂ ਹਨ ਤੇ 13 ਸੜਕਾਂ ਜਲਾਲਾਬਾਦ ਦੀਆਂ ਹਨ! 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੜਕ ਸੁਰੱਖਿਆ ਫੋਰਸ ਲਗਾਈ ਗਈ ਹੈ ਜਿਸ ਦੀ ਮਦਦ ਰਾਹੀਂ ਦੁਰਘਟਨਾ ਗ੍ਰਸਤ ਲੋਕਾਂ ਨੂੰ ਹਸਪਤਾਲਾਂ ਵਿੱਚ ਸੁਰੱਖਿਅਤ ਪਹੁੰਚਾਇਆ ਜਾਂਦਾ ਹੈ! ਉਹਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਏ ਜਾ ਰਹੇ ਹਨ ਤੇ ਪੰਜਾਬ ਤੇ ਹਲਕੇ ਦੇ ਲੋਕ ਵੱਧ ਚੜ ਕੇ ਅੱਗੇ ਹੋ ਕੇ ਆਪਣੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਵਾ ਲੈਣ ਜਿਨਾਂ ਨਾਲ ਹਸਪਤਾਲਾਂ ਵਿੱਚ ਲੋਕ ਆਪਣਾ 10 ਲੱਖ ਤੱਕ ਦਾ ਸਲਾਨਾ ਮੁਫਤ ਇਲਾਜ ਕਰਵਾ ਸਕਦੇ ਹਨ! ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਦੇਵਰਾਜ ਸ਼ਰਮਾ ਵੀ ਮੌਜੂਦ ਸਨ।

 

Tags: Jagdeep Kamboj Goldy , Jalalabad , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD