Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਰੁਪਿੰਦਰ ਸਿੰਘ ਹੈਪੀ ਨੇ ਮੁੱਖ ਮੰਤਰੀ ਸਿਹਤ ਕਾਰਡ ਬਾਰੇ ਘਰ-ਘਰ ਜਾ ਕੇ ਲੋਕਾਂ ਨੂੰ ਕੀਤਾ ਜਾਗਰੂਕ

ਲੋਕਾਂ ਨਾਲ ਕੀਤਾ ਹਰ ਇੱਕ ਵਾਅਦਾ ਪੂਰਾ ਕਰਨ ਲਈ ਪੰਜਾਬ ਸਰਕਾਰ ਵਚਨਬੱਧ: ਰੁਪਿੰਦਰ ਸਿੰਘ ਹੈਪੀ

Rupinder Singh Happy, Bassi Pathana, AAP, Aam Aadmi Party, Aam Aadmi Party Punjab, AAP Punjab, Mukh Mantri Sehat Yojna

5 Dariya News

5 Dariya News

5 Dariya News

ਬਸੀ ਪਠਾਣਾ , 28 Jan 2026

Last updated on: Jan 29, 2026, 12:32 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਮਿਆਰੀ ਅਤੇ ਮੁਫ਼ਤ ਸਿਹਤ ਸਹੂਲਤਾਂ ਦੇਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਵਿਧਾਇਕ ਰੁਪਿੰਦਰ ਸਿੰਘ ਹੈਪੀ ਵੱਲੋਂ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ। ਇਸ ਮੁਹਿੰਮ ਤਹਿਤ ਵਿਧਾਇਕ ਨੇ ਬਸੀ ਪਠਾਣਾ ਦੇ ਵੱਖ-ਵੱਖ ਵਾਰਡ ਵਿੱਚ ਘਰ-ਘਰ ਜਾ ਕੇ ਲੋਕਾਂ ਨੂੰ ਇਸ ਸਕੀਮ ਦੇ ਲਾਭਾਂ ਬਾਰੇ ਜਾਣੂ ਕਰਵਾਇਆ ਅਤੇ ਮੁੱਖ ਮੰਤਰੀ ਸਿਹਤ ਕਾਰਡ ਬਣਾਉਣ ਲਈ ਪ੍ਰੇਰਿਤ ਕੀਤਾ। 

ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਸਿਹਤ ਖੇਤਰ ਵਿੱਚ ਇਤਿਹਾਸਕ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਕਿਸੇ ਵੀ ਗਰੀਬ ਜਾਂ ਮੱਧ ਵਰਗੀ ਪਰਿਵਾਰ ਨੂੰ ਇਲਾਜ ਲਈ ਕਰਜ਼ਾ ਲੈਣ ਦੀ ਲੋੜ ਨਹੀਂ ਪਵੇਗੀ। ਇਸ ਯੋਜਨਾ ਤਹਿਤ ਵੱਡੀਆਂ ਅਤੇ ਛੋਟੀਆਂ ਬਿਮਾਰੀਆਂ ਲਈ 10 ਲੱਖ ਰੁਪਏ ਤੱਕ ਦੀਆਂ ਸਾਰੀਆਂ ਦਵਾਈਆਂ ਅਤੇ ਟੈਸਟ ਬਿਲਕੁਲ ਮੁਫ਼ਤ ਕੀਤੇ ਜਾਣਗੇ।

ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਅੱਗੇ ਜਾਣਕਾਰੀ ਦਿੱਤੀ ਕਿ ਪੰਜਾਬ ਦੇ ਲਗਭਗ 3 ਕਰੋੜ ਨਾਗਰਿਕਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾਣਗੇ, ਜਿਨ੍ਹਾਂ ਰਾਹੀਂ ਉਹ 900 ਦੇ ਕਰੀਬ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਆਪਣਾ ਇਲਾਜ ਕਰਵਾ ਸਕਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਦੌਰਾਨ ਲੋਕਾਂ ਨਾਲ ਜੋ ਵੀ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ।

ਵਿਧਾਇਕ ਹੈਪੀ ਨੇ ਕਿਹਾ ਕਿ ਪੰਜਾਬ ਸਰਕਾਰ ਸਿਰਫ਼ ਗੱਲਾਂ ਨਹੀਂ ਕਰਦੀ ਬਲਕਿ ਕੰਮ ਕਰਕੇ ਵਿਖਾਉਂਦੀ ਹੈ। ਉਨ੍ਹਾਂ ਕਿਹਾ ਕਿ ਸਾਡਾ ਮਕਸਦ ਹਰ ਪੰਜਾਬੀ ਨੂੰ ਤੰਦਰੁਸਤ ਰੱਖਣਾ ਹੈ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਸੂਬੇ ਦੀ ਸਿਹਤ ਪ੍ਰਣਾਲੀ ਵਿੱਚ ਇੱਕ ਕ੍ਰਾਂਤੀਕਾਰੀ ਬਦਲਾਅ ਲਿਆਵੇਗੀ। ਇਸ ਮੌਕੇ ਉਨ੍ਹਾਂ ਨੇ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਹਦਾਇਤ ਕੀਤੀ ਕਿ ਕੋਈ ਵੀ ਯੋਗ ਲਾਭਪਾਤਰੀ ਇਸ ਸਕੀਮ ਤੋਂ ਵਾਂਝਾ ਨਾ ਰਹੇ ਅਤੇ ਲੋਕਾਂ ਦੇ ਕਾਰਡ ਬਣਾਉਣ ਲਈ ਰਜਿਸਟਰੇਸ਼ਨ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ।

ਇਸ ਮੌਕੇ ਰਾਜ ਪੁਰੀ ਹਲਕਾ ਸੰਗਠਨ ਇੰਚਾਰਜ, ਚੇਅਰਮੈਨ ਮਾਰਕੀਟ ਕਮੇਟੀ ਮਨਪ੍ਰੀਤ ਸਿੰਘ ਸੋਮਲ, ਇੰਦਰਜੀਤ ਸਿੰਘ ਮੈਂਬਰ ਮੰਡੀਕਰਨ ਬੋਰਡ ਪੰਜਾਬ, ਬਲਾਕ ਪ੍ਰਧਾਨ ਰਸ਼ਪਿੰਦਰ ਸਿੰਘ, ਵੀ ਹਾਜ਼ਰ ਸਨ।

 

Tags: Rupinder Singh Happy , Bassi Pathana , AAP , Aam Aadmi Party , Aam Aadmi Party Punjab , AAP Punjab , Mukh Mantri Sehat Yojna

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD