Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮਾਪਿਆਂ ਨੂੰ ਬੱਚਿਆਂ ਦੇ ਸਰਕਾਰੀ ਸਕੂਲਾਂ ਵਿਚ ਦਾਖ਼ਲੇ ਲਈ ਕੀਤਾ ਜਾਵੇਗਾ ਪ੍ਰੇਰਿਤ : ਨਵਜੋਤ ਕੌਰ

ਡਿਪਟੀ ਕਮਿਸ਼ਨਰ ਨੇ ਦਾਖ਼ਲਾ ਮੁਹਿੰਮ ਲਈ ਜਾਗਰੂਕਤਾ ਵੈਨ ਨੂੰ ਦਿਖਾਈ ਹਰੀ ਝੰਡੀ

Navjot Kaur, DC Mansa, Deputy Commissioner Mansa, Mansa

Web Admin

Web Admin

5 Dariya News

ਮਾਨਸਾ , 28 Jan 2026

Last updated on: Jan 29, 2026, 12:47 IST

ਮਾਪਿਆਂ ਨੂੰ ਬੱਚਿਆਂ ਦੇ ਸਰਕਾਰੀ ਸਕੂਲਾਂ ਵਿੱਚ ਦਾਖ਼ਲਿਆਂ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਮਾਨਸਾ ਵਿੱਚ ਵਿਸ਼ੇਸ਼ ਦਾਖ਼ਲਾ ਮੁਹਿੰਮ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਆਈ.ਏ.ਐੱਸ. ਨੇ ਕੀਤੀ। ਉਨ੍ਹਾਂ ਇਸ ਮੌਕੇ ਦਾਖਲਾ ਮੁਹਿੰਮ ਲਈ ਚਲਾਈ ਗਈ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਕਿਹਾ ਕਿ ਸਿੱਖਿਆ ਹਰ ਬੱਚੇ ਦਾ ਅਧਿਕਾਰ ਹੈ। ਓਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਵਧੀਆ ਯੋਗ ਅਧਿਆਪਕ ਅਤੇ ਗੁਣਵੱਤਾ ਭਰਪੂਰ ਸਿੱਖਿਆ ਪ੍ਰਦਾਨ ਕੀਤੀ ਜਾਂਦੀ ਹੈ ਅਤੇ ਹੁਣ ਸਰਕਾਰੀ ਸਕੂਲ ਕਿਸੇ ਵੀ ਤਰ੍ਹਾਂ ਦੀ ਸਹੂਲਤ ਪੱਖੋਂ ਪਿੱਛੇ ਨਹੀਂ ਹਨ। 

ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੀ ਇਹ ਦਾਖ਼ਲਾ ਜਾਗਰੂਕਤਾ ਮੁਹਿੰਮ ਮਾਪਿਆਂ ਦਾ ਭਰੋਸਾ ਹੋਰ ਮਜ਼ਬੂਤ ਕਰੇਗੀ। ਉਨ੍ਹਾਂ ਕਿਹਾ ਕਿ ਹਰ ਬੱਚੇ ਨੂੰ ਸਿੱਖਿਆ ਨਾਲ ਜੋੜਨਾ ਪ੍ਰਸ਼ਾਸਨ ਦੀ ਵਚਨਬੱਧਤਾ ਹੈ। ਮਾਪਿਆਂ ਅਤੇ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲਿਆਂ ਲਈ ਵੱਧ ਤੋਂ ਵੱਧ ਪ੍ਰੇਰਿਤ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਇਹ ਜਾਗਰੂਕਤਾ ਵੈਨ ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਿੱਚ 30 ਜਨਵਰੀ ਤੱਕ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਉਪਲੱਬਧ ਸਹੂਲਤਾਂ ਬਾਰੇ ਜਾਣੂੰ ਕਰਾਵੇਗੀ ਅਤੇ ਸਰਕਾਰੀ ਸਕੂਲਾਂ ਵਿਚ ਬੱਚਿਆਂ ਦੇ ਦਾਖਲੇ ਲਈ ਉਤਸ਼ਾਹਿਤ ਕਰੇਗੀ ਤਾਂ ਜੋ ਹਰ ਬੱਚੇ ਨੂੰ ਸਸਤੀ ਤੇ ਵਧੀਆ ਸਿੱਖਿਆ ਪ੍ਰਦਾਨ ਕੀਤੀ ਜਾ ਸਕੇ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਸ੍ਰੀਮਤੀ ਨੀਲਮ ਰਾਣੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਲਗਾਤਾਰ ਉੱਚਾ ਕੀਤਾ ਜਾ ਰਿਹਾ ਹੈ ਅਤੇ ਅੱਜ ਇਹ ਸਕੂਲ ਹਰ ਪੱਖੋਂ ਨਿੱਜੀ ਸਕੂਲਾਂ ਤੋਂ ਉੱਪਰ ਹਨ। 

ਹੁਣ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਵਿੱਦਿਅਕ ਟੂਰ ਦਾ ਸਮੁੱਚਾ ਪ੍ਰਬੰਧ ਵੀ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦਾ ਦਾਖ਼ਲਾ ਸਰਕਾਰੀ ਸਕੂਲਾਂ ਵਿੱਚ ਕਰਵਾਉਣ। ਉਨ੍ਹਾਂ ਕਿਹਾ ਕਿ ਇਹ ਦਾਖ਼ਲਾ ਜਾਗਰੂਕਤਾ ਵੈਨ ਪਹਿਲੇ ਦਿਨ ਖਿਆਲਾ ਕਲਾਂ, ਕੋਟੜਾ ਕਲਾਂ, ਸਮਾਉਂ, ਭੀਖੀ, ਕਿਸ਼ਨਗੜ੍ਹ ਫਰਵਾਹੀ, ਦਲੇਲ ਸਿੰਘ ਵਾਲਾ, ਬੱਪੀਆਣਾ, ਲੱਲੂਆਣਾ, ਸਕੂਲ ਆਫ ਐਮੀਨੈਂਸ, ਮਾਨਸਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੁੜੀਆਂ) ਮਾਨਸਾ, ਪਿੰਡ ਗਾਂਧੀ ਨਗਰ ਮਾਨਸਾ ਅਤੇ ਬੱਸ ਅੱਡਾ ਮਾਨਸਾ ਸਮੇਤ ਹੋਰ ਇਲਾਕਿਆਂ ਵਿੱਚ ਜਾਵੇਗੀ।

ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ ਸਿੱਖਿਆ) ਸ੍ਰੀਮਤੀ ਮੰਜੂ ਬਾਲਾ ਨੇ ਕਿਹਾ ਕਿ ਬੱਚਿਆਂ ਲਈ ਮੁਫ਼ਤ ਪਾਠ-ਪੁਸਤਕਾਂ, ਵਰਦੀਆਂ, ਮਿਡ-ਡੇਅ ਮੀਲ  ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਮੁਹਿੰਮ ਦਾ ਮੁੱਖ ਉਦੇਸ਼ ਹਰ ਬੱਚੇ ਨੂੰ ਸਕੂਲ ਨਾਲ ਜੋੜਨਾ ਹੈ। ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਡਾ. ਪਰਮਜੀਤ ਭੋਗਲ ਨੇ ਕਿਹਾ ਕਿ ਦਾਖ਼ਲਾ ਜਾਗਰੂਕਤਾ ਵੈਨ ਰਾਹੀਂ ਘਰ-ਘਰ ਤੱਕ ਪਹੁੰਚ ਬਣਾਈ ਜਾਵੇਗੀ। 

ਇਸ ਮੁਹਿੰਮ ਨਾਲ ਜ਼ਿਲ੍ਹੇ ਵਿੱਚ ਨਵੇਂ ਦਾਖ਼ਲਿਆਂ ਵਿੱਚ ਯਕੀਨੀ ਵਾਧਾ ਹੋਵੇਗਾ। ਸਿੱਖਿਆ ਵਿਭਾਗ ਵੱਲੋਂ ਮਾਪਿਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਜ਼ਰੂਰ ਕਰਵਾਉਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਿੰਸੀਪਲ ਕੁਲਦੀਪ ਸਿੰਘ ਬਲਾਕ ਨੋਡਲ ਅਫ਼ਸਰ ਮਾਨਸਾ, ਡਾਇਟ ਪ੍ਰਿੰਸੀਪਲ ਬੂਟਾ ਸਿੰਘ ਸੇਖੋਂ ਸਹਾਇਕ ਡਾਇਰੈਕਟਰ ਐਸ ਸੀ ਆਰ ਟੀ, ਸੱਤਪਾਲ ਸਿੰਘ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ, ਅਮ੍ਰਿਤਪਾਲ ਸਿੰਘ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਆਦਿ ਹਾਜ਼ਰ ਸਨ।

 

Tags: Navjot Kaur , DC Mansa , Deputy Commissioner Mansa , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD