Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹੋਈ ਐਚਪੀਡਬਲਿਯੂਸੀ ਮੀਟਿੰਗ, 127.87 ਕਰੋੜ ਰੁਪਏ ਦੀ ਸ਼ਹਿਰੀ ਬੁਨਿਆਦੀ ਢਾਂਚਾ ਪਰਿਯੋਜਨਾਵਾਂ ਨੂੰ ਮਿਲੀ ਮੰਜੂਰੀ

ਮੀਟਿੰਗ ਵਿੱਚ ਲਗਭਗ 8.77 ਕਰੋੜ ਰੁਪਏ ਦੀ ਹੋਈ ਬਚੱਤ

Nayab Singh Saini, Haryana, Bharatiya Janata Party, BJP, Haryana Chief Minister, Chief Minister of Haryana, BJP Haryana, Dr Saket Kumar

Web Admin

Web Admin

5 Dariya News

ਚੰਡੀਗੜ੍ਹ , 28 Jan 2026

Last updated on: Jan 29, 2026, 15:43 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਬੁੱਧਵਾਰ ਨੂੰ ਹਰਿਆਣਾ ਨਿਵਾਸ ਵਿੱਚ ਸ਼ਹਿਰੀ ਸਥਾਨਕ ਵਿਭਾਗ ਦੀ ਹਾਈ-ਪਾਰਵਰਡ ਵਰਕਸ ਕਮੇਟੀ (ਐਚਪੀਡਬਲਿਯੂਸੀ) ਦੀ ਮਹਤੱਵਪੂਰਣ ਮੀਟਿੰਗ ਆਯੋਜਿਤ ਹੋਈ। ਮੀਟਿੰਗ ਦੌਰਾਨ, ਪੂਰੇ ਸੂਬੇ ਵਿੱਚ ਪ੍ਰਮੁੱਖ ਸ਼ਹਿਰੀ ਬੁਨਿਆਦੀ ਢਾਂਚੇ ਅਤੇ ਵਿਕਾਸ ਪਰਿਯੋਜਨਾਵਾਂ ਨਾਲ ਸਬੰਧਿਤ ਪ੍ਰਸਤਾਵਾਂ 'ਤੇ ਵਿਸਤਾਰ ਨਾਲ ਚਰਚਾ ਕੀਤੀ ਗਈ। ਮੀਟਿੰਗ ਵਿੱਚ ਸ਼ਹਿਰੀ ਸਥਾਨਕ ਸਰਕਾਰ ਮੰਤਰੀ ਸ੍ਰੀ ਵਿਪੁਲ ਗੋਇਲ ਵੀ ਮੌਜੂਦ ਰਹੇ।

ਮੀਟਿੰਗ ਵਿੱਚ ਕੁੱਲ ਲਗਭਗ 136.64 ਕਰੋੜ ਰੁਪਏ ਦੀ 3 ਟੈਂਡਰਾਂ 'ਤੇ ਵਿਚਾਰ ਕੀਤਾ ਗਿਆ, ਜਦੋਂ ਕਿ ਚੌਥੀ ਪਰਿਯੋਜਨਾ ਲਈ ਮੁੜ ਟੈਂਡਰ ਮੰਗਣ ਦੇ ਨਿਰਦੇਸ਼ ਦਿੱਤੇ ਗਏ। ਇੰਨ੍ਹਾਂ ਤਿੰਨਾਂ ਟੈਂਡਰਾਂ ਵਿੱਚ ਬੋਲੀਦਾਤਾਵਾਂ ਦੇ ਨਾਲ ਵਿਸਤਾਰ ਗਲਬਾਤ ਦੇ ਬਾਅਦ ਕੰਮਾਂ ਦੀ ਲਾਗਤ ਲਗਭਗ 127.87 ਕਰੋੜ ਰੁਪਏ ਨਿਰਧਾਰਿਤ ਕੀਤੀ ਗਈ, ਜਿਸ ਤੋਂ ਇਸ ਪਾਰਦਰਸ਼ੀ ਪ੍ਰਕ੍ਰਿਆ ਰਾਹੀਂ ਲਗਭਗ 8.77 ਕਰੋੜ ਰੁਪਏ ਦੀ ਬਚੱਤ ਯਕੀਨੀ ਹੋਈ।

ਮੰਜੂਰ ਕੀਤੀ ਗਈ ਪਰਿਯੋਜਨਾਵਾਂ ਵਿੱਚ ਅੰਮ੍ਰਿਤ ਯੋਜਨਾ ਤਹਿਤ ਫਰੀਦਾਬਾਦ ਸ਼ਹਿਰ ਵਿੱਚ ਨਾਗਰਿਕ ਸਹੂਲਤਾਂ ਅਤੇ ਇੰਫ੍ਰਾਸਟਕਚਰ ਦੀ ਕਮੀ ਵਾਲੇ ਖੇਤਰਾਂ ਵਿੱਚ ਪਾਣੀ ਦੀ ਸਪਲਾਈ ਪ੍ਰਣਾਲੀ ਪ੍ਰਦਾਨ ਕਰਨ ਲਈ ਟੈਂਡਰ ਅਤੇ ਅੰਬਾਲਾ ਸ਼ਹਿਰ ਨਗਰ ਨਿਗਮ ਵਿੱਚ ਸੜਕਾਂ ਦੀ ਮਸ਼ੀਨੀਕ੍ਰਿਤ ਅਤੇ ਮੈਨੂਅਲ ਸਫਾਈ ਦਾ ਕੰਮ ਸ਼ਾਮਿਲ ਹੈ, ਜਿਸ ਦਾ ਉਦੇਸ਼ ਸਫਾਈ ਵਿਵਸਥਾ ਨੂੰ ਦਰੁਸਤ ਕਰਨਾ ਅਤੇ ਸ਼ਹਿਰੀ ਸਵੱਛਤਾ ਵਿੱਚ ਸੁਧਾਰ ਕਰਨਾ ਹੈ। ਇਸ ਤੋਂ ਇਲਾਵਾ, ਮੀਟਿੰਗ ਵਿੱਚ ਗੁਰੂਗ੍ਰਾਮ ਵਿੱਚ ਸ੍ਰੀ ਮਾਤਾ ਸ਼ੀਤਲਾ ਦੇਵੀ ਮੰਦਿਰ ਪਰਿਸਰ ਦੇ ਪੁਨਰ ਵਿਕਾਸ ਲਈ ਪਬਲਿਕ ਸਿਹਤ ਸੇਵਾਵਾਂ, ਇਲੈਕਟ੍ਰਿਕਲ, ਐਚਵੀਏਸੀ ਅਤੇ ਫਾਇਰ ਸੇਵਾਵਾਂ ਪ੍ਰਣਾਲੀਆਂ ਨਾਲ ਸਬੰਧਿਤ ਬਾਕੀ ਕੰਮਾਂ ਨੂੰ ਵੀ ਮੰਜੂਰ ਦਿੱਤੀ ਗਈ।

ਮੀਟਿੰਗ ਦੌਰਾਨ, ਮੁੱਖ ਮੰਤਰੀ ਨੇ ਪਰਿਯੋਜਨਾਵਾਂ ਨੂੰ ਸਮੇਂ 'ਤੇ ਪੂਰਾ ਕਰਨ ਅਤੇ ਗੁਣਵੱਤਾ ਮਾਨਕਾਂ ਦਾ ਸਖਤੀ ਨਾਲ ਪਾਲਣ ਕਰਨ ਦੀ ਜਰੂਰਤ 'ਤੇ ਜੋਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ, ਸੇਵਾ ਵੰਡ ਨੂੰ ਵੱਧ ਪ੍ਰਭਾਵੀ ਬਨਾਉਣ ਅਤੇ ਪਬਲਿਕ ਕੰਮਾਂ ਵਿੱਚ ਪੂਰੀ ਪਾਰਦਰਸ਼ਿਤਾ ਯਕੀਨੀ ਕਰਨ ਲਈ ਸੂਬਾ ਸਰਕਾਰ ਪੂਰੀ ਤਰ੍ਹਾ ਪ੍ਰਤੀਬੱਧ ਹੈ।

ਮੀਟਿੰਗ ਵਿੱਚ ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਸ੍ਰੀ ਅਰੁਣ ਕੁਮਾਰ ਗੁਪਤਾ, ਵਧੀਕ ਪ੍ਰਧਾਨ ਸਕੱਤਰ ਅਤੇ ਕਮਿਸ਼ਨਰ ਅਤੇ ਸਕੱਤਰ, ਸ਼ਹਿਰੀ ਸਥਾਨਕ ਵਿਕਾਸ ਡਾ. ਸਾਕੇਤ ਕੁਮਾਰ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

 

Tags: Nayab Singh Saini , Haryana , Bharatiya Janata Party , BJP , Haryana Chief Minister , Chief Minister of Haryana , BJP Haryana , Dr Saket Kumar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD