Friday, 05 June 2026

 

 

ਖ਼ਾਸ ਖਬਰਾਂ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ

 

ਆਰਗੇਨਿਕ ਫਸਲਾਂ ਦੀ ਉਪਜ ਦੇ ਪ੍ਰਮਾਣੀਕਰਣ ਤਹਿਤ ਲੈਬ ਸਥਾਪਿਤ ਕਰਨ ਦੀ ਦਿਸ਼ਾ ਵਿੱਚ ਕਦਮ ਚੁੱਕਣ - ਮੁੱਖ ਮੰਤਰੀ

ਹਰਿਆਣਾ ਕਿਸਾਨ ਭਲਾਈ ਅਥਾਰਿਟੀਆਂ ਦੀ ਚੌਥੀ ਮੀਟਿੰਗ ਦੀ ਅਗਵਾਹੀ ਕੀਤੀ

Nayab Singh Saini, Haryana, Bharatiya Janata Party, BJP, Haryana Chief Minister, Chief Minister of Haryana, BJP Haryana, Rao Narbir Singh, Dr Arvind Kumar Sharma, Shyam Singh Rana, Shruti Choudhry, Rajesh Nagar

Web Admin

Web Admin

5 Dariya News

ਚੰਡੀਗੜ੍ਹ , 28 Jan 2026

Last updated on: Jan 29, 2026, 15:44 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅਧਿਕਾਰੀ ਆਰਗੇਨਿਕ ਫਸਲਾਂ ਦੀ ਉਪਜ ਦੇ ਪ੍ਰਮਾਣੀਕਰਣ ਤਹਿਤ ਲੈਬ ਸਥਾਂਪਿਤ ਕਰਨ ਦੀ ਦਿਸ਼ਾ ਵਿੱਚ ਕਦਮ ਚੁੱਕਣ ਤਾਂ ਜੋ ਪ੍ਰਮਾਣੀਕਰਣ ਦੇ ਬਾਅਦ ਕਿਸਾਨਾਂ ਨੂੰ ਉਜ ਦੀ ਚੰਗੀ ਕੀਮਤ ਮਿਲ ਸਕੇ। ਮੁੱਖ ਮੰਤਰੀ ਅੱਜ ਹਰਿਆਣਾ ਕਿਸਾਨ ਭਲਾਈ ਅਥਾਰਿਟੀਆਂ ਦੀ ਚੌਥੀ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਇਸ ਮੌਕੇ 'ਤੇ ਵਾਤਾਵਰਣ ਅਤੇ ਜੰਗਲਾਤ ਮੰਤਰੀ ਰਾਓ ਨਰਬੀਰ ਸਿੰਘ, ਸਹਿਕਾਰਤਾ ਮੰਤਰੀ ਸ੍ਰੀ ਅਰਵਿੰਦ ਸ਼ਰਮਾ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ,  ਸਿੰਚਾਈ ਅਤੇ ਜਲ੍ਹ ਸੰਸਾਧਨ ਮੰਤਰੀ ਸ੍ਰੀਮਤੀ ਸ਼ਰੂਤੀ ਚੌਧਰੀ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਰਾਜ ਮੰਤਰੀ ਸ੍ਰੀ ਰਾਜੇਸ਼ ਨਾਗਰ ਅਤੇ ਮੁੱਖ ਮੰਤਰੀ ਦੇ ਓਐਸਡੀ ਸ੍ਰੀ ਵੀਰੇਂਦਰ ਬੜਖਾਲਸਾ ਵੀ ਮੌਜੂਦ ਸਨ।

ਮੀਟਿੰਗ ਬਾਅਦ, ਮੁੱਖ ਮੰਤਰੀ ਵੱਲੋਂ ਮੱਛੀ ਪਾਲਣ ਵਿਭਾਗ ਦੀ ਪੁਸਤਿਕਾ Report of Working group on Fisheries Development in Haryana ਦੀ ਘੁੰਡ ਚੁਕਾਈ ਵੀ ਕੀਤੀ ਗਈ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਕਿਸਾਨਾਂ ਨੂੰ ਜੈਵਿਕ ਅਤੇ ਕੁਦਰਤੀ ਖੇਤੀ ਅਪਨਾਉਣ ਲਈ ਪ੍ਰੋਤਸਾਹਤ ਕਰਨ, ਇਸ ਦੇ ਲਹੀ ਸੱਭ ਤੋਂ ਪਹਿਲਾਂ ਪਾਇਲਟ ਯੋਜਨਾ ਤਹਿਤ ਕਰੀਬ 5 ਹਜਾਰ ਏਕੜ ਵਿੱਚ ਸਮਾਰਟ ਏਗਰੀਕਲਚਰ ਜੋਨ ਤਿਆਰ ਕਰਨ। 

ਇਸ ਜੋਨ ਦੇ ਕਿਸਾਨਾ ਦੀ ਕੁਦਰਤੀ ਖੇਤੀ ਕਰਨ ਲਈ ਜਾਗਰੁਕ ਕਰਨ ਕਿ ਉਨ੍ਹਾਂ ਨੂੰ ਖੇਤੀ ਵਿੱਚ ਘਾਟਾ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਵੈਸੇ ਤਾਂ ਇਸ ਉਪਜ ਦੀ ਕਿਸਾਨਾਂ ਨੂੰ ਬਿਹਤਰੀਨ ਕੀਮਤ ਮਿਲੇਗੀ, ਫਿਰ ਵੀ ਆਮਦਨੀ ਵਿੱਚ ਨੁਕਸਾਨ ਹੋਇਆ ਤਾਂ ਸੂਬਾ ਸਰਕਾਰ ਇਸ ਦੀ ਭਰਪਾਈ ਕਰੇਗੀ। 

ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕੁਦਰਤੀ ਖੇਤੀ ਦੀ ਉਪਜ ਦੇ ਪ੍ਰਮਾਣੀਕਰਣ ਲਈ ਜਲਦੀ ਤੋਂ ਜਲਦੀ ਇੱਕ ਲੈਬ ਸਥਾਪਿਤ ਕਰਨ ਤਾਂ ਜੋ ਪ੍ਰਮਾਣਤ ਫਸਲ ਦੇ ਚੰਗੇ ਮੁੱਲ ਮਿਲ ਸਕੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਉਕਤ ਸਮਾਰਟ ਏਗਰੀਕਲਚਰ ਜੋਨ ਵਿੱਚ ਜਲ੍ਹ ਪ੍ਰਬੰਧਨ ਕਰ ਕੇ ਸੂਖਮ ਸਿੰਚਾਈ ਦੀ ਪ੍ਰਣਾਲੀ ਅਪਨਾਉਣ ਦੀ ਗੱਲ ਕਹੀ। ਉਨ੍ਹਾਂ ਨੇ ਅਧਿਕਾਰੀਆਂ ਨੂੱ ਫਸਲਾਂ ਦੇ ਉੱਤਮ ਕਿਸਮ ਦੇ ਬੀਜ ਤਿਆਰ ਕਰਨ ਦੇ ਵੀ ਨਿਰਦੇਸ਼ ਦਿੱਤੇ।

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕਿਸਾਨਾਂ ਦੇ ਵਿੱਚ ਗਿਆਨ ਅਤੇ ਨੀਤੀਗਤ ਪਹਿਲੂਆਂ ਦੇ ਪ੍ਰਸਾਰ ਲਈ ਬਲਾਕ ਪੱਧਰ ਤੱਕ ਕਿਸਾਨ ਸੈਮੀਨਾਰਾਂ, ਵਰਕਸ਼ਾਪਾਂ, ਸਿਖਲਾਈ ਪ੍ਰੋਗਰਾਮਾਂ ਅਤੇ ਜਾਗਰੁਕਤਾ ਮੁਹਿੰਮਾਂ ਦਾ ਕੈਲੇਂਡਰ ਬਨਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕਿਹਾ ਕਿ ਇੰਨ੍ਹਾਂ ਮੁਹਿੰਮਾਂ ਦੌਰਾਨ ਕਿਸਾਨਾਂ ਨੂੰ ਰਸਾਇਨਿਕ ਦਵਾਈਆਂ ਅਤੇ ਖਾਦ ਦੀ ਵਰਤੋ ਤੋਂ ਹੋਣ ਵਾਲੇ ਨੁਕਸਾਨ ਅਤੇ ਕੁਦਰਤੀ ਖੇਤੀ ਦੇ ਫਾਇਦਿਆਂ ਲਈ ਵੀ ਜਾਗਰੁਕ ਕਰਨ।

ਸ੍ਰੀ ਨਾਇਬ ਸਿੰਘ ਸੈਣੀ ਨੇ ਹਰਿਆਣਾ ਕਿਸਾਨ ਭਲਾਈ ਅਥਾਰਿਟੀਆਂ ਵੱਲੋਂ ਪਾਇਲਟ ਸਹਿਕਾਰੀ ਖੇਤੀ ਦੇ ਕਲਸਟਰ, ਜਲ੍ਹ ਨਿਕਾਸੀ ਤਕਨੀਕ ਦੀ ਵਰਤੋ, ਪੀਐਮ ਕੁਸੁਮ ਯੋਜਨਾ ਤਹਿਤ ਫੀਡਰਾਂ ਦੇ ਸੋਲਰਾਈਜੇਸ਼ਨ, ਫਸਲ ਵਿਵਿਧੀਕਰਣ, ਸਾਂਝੀ ਡੇਅਰੀ ਪਰਿਯੋਜਨਾ, ਝੀਂਗਾ ਮੱਛੀ ਪਾਲਣ, ਬਕਰੀ ਅਤੇ ਭੇਡ ਪਾਲਣ ਨੂੰ ਪ੍ਰੋਤਸਾਹਨ ਦੇਣ, ਖਰੀਫ ਫਸਲ ਤਿਲਹਨ ਅਤੇ ਦਾਲਾਂ ਨੂੰ ਪ੍ਰੋਤਸਾਹਨ ਦੇਣ ਵਰਗੇ ਮਾਮਲਿਆਂ 'ਤੇ ਵਿਸਤਾਰ ਨਾਲ ਚਰਚਾ ਕੀਤੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਰਾਜ ਵਿੱਚ ਮਹਿਲਾਵਾਂ ਨੂੰ ਸਸ਼ਕਤ ਬਨਾਉਣ ਲਈ ਵੱਧ ਤੋਂ ਵੱਧ ਯੋਜਨਾਵਾਂ ਮਹਿਲਾ-ਕੇਂਦ੍ਰਿਤ ਬਨਾਉਣ।

ਮੀਟਿੰਗ ਵਿੱਚ ਮੁੱਖ ਦੇ ਪ੍ਰਧਾਨ ਸਕੱਤਰ ਸ੍ਰੀ ਅਰੁਣ ਕੁਮਾਰ ਗੁਪਤਾ, ਸਿੰਚਾਈ ਅਤੇ ਜਲ੍ਹ ਸੰਸਾਧਨ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਅਨੁਰਾਗ ਅਗਰਵਾਲ, ਸਹਿਕਾਰਤਾ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਵਿਜਯੇਂਦਰ ਕੁਮਾਰ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਪ੍ਰਧਾਨ ਸਕੱਤਰ ਸ੍ਰੀ ਡੀ ਸੁਰੇਸ਼, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਪ੍ਰਧਾਨ ਸਕੱਤਰ ਸ੍ਰੀ ਪੰਕਜ ਅਗਰਵਾਲ, ਪਸ਼ੂਪਾਲਣ ਵਿਭਾਗ ਦੇ ਪ੍ਰਧਾਨ ਸਕੱਤਰ ਸ੍ਰੀ ਵਿਜੈ ਸਿੰਘ ਦਹੀਆ, ਮੁੱਖ ਮੰਤਰੀ ਦੇ ਵਧੀਕ ਪ੍ਰਧਾਨ ਸਕੱਤਰ ਡਾ. ਸਾਕੇਤ ਕੁਮਾਰ, ਉਦਯੋਗ ਅਤੇ ਵਪਾਰ ਵਿਭਾਗ ਦੇ ਮਹਾਨਿਦੇਸ਼ਕ ਸ੍ਰੀ ਯੱਸ਼ ਗਰਗ, ਖੇਤੀਬਾੜੀ ਅਤੇ ਕਿਸਾਨ ਭਲਾਹੀ ਵਿਭਾਗ ਦੇ ਮਹਾਨਿਦੇਸ਼ਕ ਸ੍ਰੀ ਰਾਜਨਰਾਇਣ ਕੌਸ਼ਿਕ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

 

Tags: Nayab Singh Saini , Haryana , Bharatiya Janata Party , BJP , Haryana Chief Minister , Chief Minister of Haryana , BJP Haryana , Rao Narbir Singh , Dr Arvind Kumar Sharma , Shyam Singh Rana , Shruti Choudhry , Rajesh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD