Thursday, 04 June 2026

 

 

ਖ਼ਾਸ ਖਬਰਾਂ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

 

ਧੂਰੀ ਹਲਕੇ ਦੇ 24 ਪਿੰਡਾਂ ਦੇ ਸਰਪੰਚਾਂ ਨਾਲ ਓ.ਐਸ.ਡੀ. ਸੁਖਵੀਰ ਸਿੰਘ ਨੇ ਕੀਤੀ ਬੈਠਕ

ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

Sukhvir Singh, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਧੂਰੀ , 29 Jan 2026

Last updated on: Jan 29, 2026, 16:27 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸ. ਸੁਖਵੀਰ ਸਿੰਘ ਨੇ ਅੱਜ ਮੁੱਖ ਮੰਤਰੀ ਸਹਾਇਤਾ ਕੇਂਦਰ ਧੂਰੀ ਵਿਖੇ ਹਲਕੇ ਦੇ 24 ਪਿੰਡਾਂ ਦੇ ਸਰਪੰਚਾਂ-ਪੰਚਾਂ ਸਮੇਤ ਇਲਾਕਾ ਨਿਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੁਣ ਕੇ ਮੌਕੇ ’ਤੇ ਹੀ ਸਮੱਸਿਆਵਾਂ ਦਾ ਨਿਪਟਾਰਾ ਕੀਤਾ। ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਅਤੇ ਪੰਚਾਂ ਨੇ ਆਪਣੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਲਈ ਭੇਜੀਆਂ ਗਈਆਂ ਗਰਾਂਟਾਂ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। 

ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕਪੱਖੀ ਨੀਤੀਆਂ ਨੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਵਿਕਾਸ ਨੂੰ ਨਵੀਂ ਰਫ਼ਤਾਰ ਦਿੱਤੀ ਹੈ। ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਤੇ ਸ਼ਹਿਰਾਂ ਦੇ ਸਰਬਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਗਰਾਂਟਾਂ ਸਬੰਧੀ ਕਿਸੇ ਵੀ ਕਿਸਮ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਲੋੜੀਂਦੇ ਫ਼ੰਡ ਸਮੇਂ ਸਿਰ ਉਪਲਬਧ ਕਰਵਾਏ ਜਾ ਰਹੇ ਹਨ ਤਾਂ ਜੋ ਵਿਕਾਸ ਕਾਰਜ ਨਿਰੰਤਰ ਚੱਲਦੇ ਰਹਿਣ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਧੂਰੀ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਰੋਜ਼ਾਨਾ ਰਿਪੋਰਟ ਲੈਂਦੇ ਹਨ।

ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡਾਂ ਵਿੱਚ ਚੱਲ ਰਹੇ ਅਤੇ ਸ਼ੁਰੂ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਕੰਮ ਗੁਣਵੱਤਾ ਦੇ ਮਿਆਰਾਂ ਅਨੁਸਾਰ ਅਤੇ ਨਿਰਧਾਰਤ ਸਮੇਂ ਅੰਦਰ ਪੂਰੇ ਕੀਤੇ ਜਾਣ। ਇਸ ਦੌਰਾਨ ਪਿੰਡ ਈਸੜਾ, ਧੂਰਾ, ਭੋਜੋਵਾਲੀ, ਬੁਗਰਾ, ਭਲਵਾਨ, ਮਾਨਵਾਲਾ, ਕੱਕੜਵਾਲ, ਧੂਰੀ, ਮੂਲੋਵਾਲ, ਕਿਲ੍ਹਾ ਹਕੀਮਾਂ, ਅਲਾਲ, ਸੁਲਤਾਨਪੁਰ, ਢਢੋਗਲ, ਸ਼ੇਰਪੁਰ ਸੋਢੀਆਂ, ਬੰਗਾਂਵਾਲੀ, ਰੰਗੀਆਂ, ਦੋਹਲਾ, ਦੁਗਨੀ, ਮੀਮਸਾ ਅਤੇ ਕੌਲਸੇੜੀ ਦੇ ਸਰਪੰਚਾਂ ਅਤੇ ਪੰਚਾਂ ਨੇ ਆਪਣੇ-ਆਪਣੇ ਪਿੰਡਾਂ ਵਿੱਚ ਚੱਲ ਰਹੇ ਅਤੇ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ।

ਇਸ ਮੌਕੇ ਪੰਜਾਬ ਵਕਫ਼ ਬੋਰਡ ਦੇ ਮੈਂਬਰ ਡਾ. ਅਨਵਰ ਭਸੌੜ ਤੋਂ ਇਲਾਵਾ ਰਮਨਦੀਪ ਸਿੰਘ, ਮਨਪ੍ਰੀਤ ਸਿੰਘ, ਦਵਿੰਦਰ ਸਿੰਘ, ਜਗਸੀਰ ਸਿੰਘ, ਹਰਜੀਤ ਸਿੰਘ, ਭਗਵਾਨ ਸਿੰਘ, ਰਜਿੰਦਰ ਸਿੰਘ, ਜਗਜੀਤ ਸਿੰਘ, ਅਮਨਦੀਪ ਸਿੰਘ, ਸੁਖਚੈਨ ਸਿੰਘ, ਅਮਰੀਕ ਸਿੰਘ, ਜਰਨੈਲ ਸਿੰਘ, ਦਰਸ਼ਨ ਸਿੰਘ, ਜਸਵੀਰ ਦਾਸ, ਜਗਰਾਜ ਸਿੰਘ, ਹਰਵਿੰਦਰ ਸਿੰਘ, ਅੰਮ੍ਰਿਤਪਾਲ ਸਿੰਘ, ਜਸਵੀਰ ਸਿੰਘ, ਗੁਰਜੀਤ ਸਿੰਘ, ਖ਼ਾਲਿਦ ਖ਼ਾਨ, ਬਲਦੀਪ ਸਿੰਘ, ਰਮਨਦੀਪ ਸਿੰਘ ਅਤੇ ਹਰਪ੍ਰੀਤ ਸਿੰਘ ਸਮੇਤ ਧੂਰੀ ਹਲਕੇ ਦੇ ਵੱਡੀ ਗਿਣਤੀ ਵਿੱਚ ਸਰਪੰਚ ਅਤੇ ਪੰਚ ਮੌਜੂਦ ਸਨ।

 

Tags: Sukhvir Singh , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD