Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ "ਨੈਕਸਟ ਜੈਨਰੇਸ਼ਨ ਰੋਡ ਰੈਨੋਵੇਸ਼ਨ ਪ੍ਰੋਗਰਾਮ" ਦੀ ਸ਼ੁਰੂਆਤ

ਐਸ.ਏ.ਐਸ. ਨਗਰ ਦੀਆਂ ਪ੍ਰਮੁੱਖ ਸੜਕਾਂ ਅਤੇ ਜੰਕਸ਼ਨਾਂ ਨੂੰ ਜੰਗੀ ਪੱਧਰ 'ਤੇ ਅਪਗ੍ਰੇਡ ਕੀਤਾ ਜਾਵੇਗਾ: ਹਰਦੀਪ ਸਿੰਘ ਮੁੰਡੀਆਂ

Hardeep Singh Mundian, Sahnewal, Ludhiana, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 29 Jan 2026

Last updated on: Jan 29, 2026, 16:34 IST

ਸੂਬੇ ਵਿੱਚ ਸ਼ਹਿਰੀ ਸੜਕੀ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਵਿਖੇ "ਨੈਕਸਟ ਜੈਨਰੇਸ਼ਨ ਰੋਡ ਰੈਨੋਵੇਸ਼ਨ ਪ੍ਰੋਗਰਾਮ" ਸ਼ੁਰੂ ਕੀਤਾ ਗਿਆ ਹੈ। ਇਸ ਪਹਿਲਕਦਮੀ ਤਹਿਤ ਸੂਬੇ ਦੇ ਵੱਡੇ ਸ਼ਹਿਰੀ ਕੇਂਦਰ ਮੋਹਾਲੀ ਦੀਆਂ ਪ੍ਰਮੁੱਖ ਸੜਕਾਂ ਅਤੇ ਮੁੱਖ ਜੰਕਸ਼ਨਾਂ ਦੀ ਤੇਜ਼ੀ ਨਾਲ ਅਪਗ੍ਰੇਡੇਸ਼ਨ ਕੀਤੀ ਜਾਵੇਗੀ ਤਾਂ ਜੋ ਸੜਕੀ ਸੰਪਰਕ ਨੂੰ ਬਿਹਤਰ ਬਣਾਇਆ ਜਾ ਸਕੇ ਅਤੇ ਯਾਤਰੀਆਂ ਲਈ ਨਿਰਵਿਘਨ ਆਵਾਜਾਈ ਨੂੰ ਯਕੀਨੀ ਬਣਾਇਆ ਜਾ ਸਕੇ। 

ਇਹ ਪ੍ਰਾਜੈਕਟ 10 ਸਾਲਾਂ ਦੀ ਸਾਂਭ-ਸੰਭਾਲ ਦੇ ਨਾਲ-ਨਾਲ ਟਿਕਾਊ ਸੜਕੀ ਢਾਂਚੇ ਨੂੰ ਯਕੀਨੀ ਬਣਾਉਣ ਲਈ ਐਨ.ਐਚ.ਏ.ਆਈ. ਪੈਟਰਨ ਅਤੇ ਹਾਈਬ੍ਰਿਡ ਐਨੂਇਟੀ ਮਾਡਲ (ਐਚ.ਏ.ਐਮ.) ਤਹਿਤ ਲਾਗੂ ਕੀਤਾ ਜਾਵੇਗਾ। ਅੱਜ ਇੱਥੇ ਪੰਜਾਬ ਭਵਨ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਲਈ ਬਿਹਤਰ ਸੜਕੀ ਸੰਪਰਕ ਅਤੇ ਸੁਚਾਰੂ ਆਵਾਜਾਈ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ ਸੜਕੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ। 

ਉਨ੍ਹਾਂ ਕਿਹਾ ਕਿ ਪ੍ਰਮੁੱਖ ਰਾਜ ਮਾਰਗਾਂ ਅਤੇ ਪੇਂਡੂ ਸੜਕਾਂ ਨੂੰ ਪਹਿਲਾਂ ਹੀ ਤਰਜੀਹੀ ਤੌਰ ‘ਤੇ ਅਪਗ੍ਰੇਡ ਕੀਤਾ ਜਾ ਰਿਹਾ ਹੈ ਅਤੇ ਸੂਬਾ ਸਰਕਾਰ ਵੱਲੋਂ ਹੁਣ ਪੰਜਾਬ ਦੇ ਸਭ ਤੋਂ ਵੱਡੇ ਸ਼ਹਿਰੀ ਕੇਂਦਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਵਿੱਚ ਸੜਕਾਂ ਦੇ ਵਿਆਪਕ ਅਪਗ੍ਰੇਡੇਸ਼ਨ ਦੇ ਕੰਮ ਸ਼ੁਰੂ ਕੀਤੇ ਗਏ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਐਸ.ਏ.ਐਸ. ਨਗਰ (ਮੋਹਾਲੀ) ਨੂੰ ਵਿਸ਼ਵ ਪੱਧਰੀ ਸ਼ਹਿਰੀ ਬੁਨਿਆਦੀ ਢਾਂਚੇ ਵਿੱਚ ਬਦਲਣ ਲਈ ਵਿਆਪਕ ਵਿਕਾਸ ਪਹਿਲਕਦਮੀਆਂ ਸ਼ੁਰੂ ਕੀਤੀਆਂ ਗਈਆਂ ਹਨ। 

ਸ਼ਹਿਰ ਦੇ ਮਾਸਟਰ ਪਲਾਨ ਮੁਤਾਬਕ ਸ਼ਹਿਰ ਦੇ ਮੁੱਖ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਅਤੇ ਆਧੁਨਿਕ ਬਣਾਉਣ ਲਈ ਇੱਕ ਸਮਰਪਿਤ "ਨੈਕਸਟ ਜੈਨਰੇਸ਼ਨ ਰੋਡ ਰੈਨੋਵੇਸ਼ਨ ਪ੍ਰੋਗਰਾਮ" ਤਿਆਰ ਕੀਤਾ ਗਿਆ ਹੈ। ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਨੇ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਗਮਾਡਾ ਅਤੇ ਨਗਰ ਨਿਗਮ ਦੇ ਅਧਿਕਾਰ ਖੇਤਰ ਵਿੱਚ ਆਉਣ ਵਾਲੀਆਂ ਪ੍ਰਮੁੱਖ ਸੜਕਾਂ ਅਤੇ ਜੰਕਸ਼ਨਾਂ ਨੂੰ ਜੰਗੀ ਪੱਧਰ 'ਤੇ ਅਪਗ੍ਰੇਡ ਕੀਤਾ ਜਾਵੇਗਾ। 

ਉਨ੍ਹਾਂ ਕਿਹਾ ਕਿ ਇਸ ਨਾਲ ਨਿਰਵਿਘਨ ਆਵਾਜਾਈ ਨੂੰ ਯਕੀਨੀ ਬਣਾਉਣ ਸਣੇ ਟ੍ਰੈਫਿਕ ਨਾਲ ਸਬੰਧਤ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਿਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਨਿਵਾਸੀਆਂ ਅਤੇ ਸੈਲਾਨੀਆਂ ਲਈ ਸੁਰੱਖਿਅਤ ਅਤੇ ਆਰਾਮਦਾਇਕ ਆਵਾਜਾਈ ਸਹੂਲਤਾਂ ਯਕੀਨੀ ਬਣਾਉਣ ਲਈ ਖਸਤਾ ਸੜਕਾਂ ਦੀ ਮੁਰੰਮਤ ਕੀਤੀ ਜਾਵੇਗੀ ਅਤੇ ਇਨ੍ਹਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ।

ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਸੜਕਾਂ ਅਤੇ ਮਹੱਤਵਪੂਰਨ ਜੰਕਸ਼ਨਾਂ ਦੇ ਸੁੰਦਰੀਕਰਨ 'ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ। ਸੁੰਦਰੀਕਰਨ ਦੇ ਕੰਮਾਂ ਵਿੱਚ ਲੈਂਡਸਕੇਪਿੰਗ, ਆਧੁਨਿਕ ਰੌਸ਼ਨੀ ਪ੍ਰਣਾਲੀਆਂ ਦੀ ਸਥਾਪਨਾ ਅਤੇ ਹਰਿਆਵਲ ਵਿੱਚ ਵਾਧਾ ਕਰਨਾ ਸ਼ਾਮਲ ਹੋਵੇਗਾ, ਜਿਸ ਦਾ ਉਦੇਸ਼ ਸ਼ਹਿਰ ਦੀ ਸਮੁੱਚੀ ਸੁੰਦਰਤਾ ਅਤੇ ਵਾਤਾਵਰਣ ਦੀ ਗੁਣਵੱਤਾ ਨੂੰ ਬਿਹਤਰ ਬਣਾਉਣਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਇਸ ਪ੍ਰਾਜੈਕਟ ਅਧੀਨ ਸਾਰੇ ਵਿਕਾਸ ਕਾਰਜ ਨੈਸ਼ਨਲ ਹਾਈਵੇਜ਼ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਦੀ ਤਰਜ਼ 'ਤੇ ਅਤੇ ਹਾਈਬ੍ਰਿਡ ਐਨੂਇਟੀ ਮੋਡ (ਐਚ.ਏ.ਐਮ.) ਰਾਹੀਂ ਲਾਗੂ ਕੀਤੇ ਜਾਣਗੇ। ਇਸ ਮਾਡਲ ਤਹਿਤ ਜਿਸ ਠੇਕੇਦਾਰ ਨੂੰ ਪ੍ਰਾਜੈਕਟ ਸੌਂਪਿਆ ਜਾਵੇਗਾ, ਉਹ ਇਨ੍ਹਾਂ ਕੰਮਾਂ ਨੂੰ ਮੁਕੰਮਲ ਕਰਨ ਦੇ ਨਾਲ-ਨਾਲ 10 ਸਾਲਾਂ ਦੀ ਮਿਆਦ ਲਈ ਸੜਕਾਂ ਦੀ ਸਾਂਭ-ਸੰਭਾਲ ਲਈ ਵੀ ਜ਼ਿੰਮੇਵਾਰ ਹੋਵੇਗਾ।

ਇਨ੍ਹਾਂ ਪ੍ਰਾਜੈਕਟਾਂ ਦੀ ਵਿੱਤੀ ਪ੍ਰਣਾਲੀ ਬਾਰੇ ਦੱਸਦਿਆ ਕੈਬਨਿਟ ਮੰਤਰੀ ਨੇ ਕਿਹਾ ਕਿ ਭੁਗਤਾਨ 40:60 ਫਾਰਮੂਲੇ ਅਨੁਸਾਰ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਪ੍ਰਾਜੈਕਟ ਦੀ ਲਾਗਤ ਦਾ 40 ਫ਼ੀਸਦ ਸਰਕਾਰ ਵੱਲੋਂ ਉਸਾਰੀ ਦੇ ਪੜਾਅ ਦੌਰਾਨ ਅਦਾ ਕੀਤਾ ਜਾਵੇਗਾ, ਜਦੋਂ ਕਿ ਬਾਕੀ 60 ਫ਼ੀਸਦੀ ਠੇਕੇਦਾਰ ਵੱਲੋਂ ਖਰਚ ਕੀਤਾ ਜਾਵੇਗਾ ਅਤੇ ਸਰਕਾਰ ਵੱਲੋਂ ਪ੍ਰਾਜੈਕਟ ਮੁਕੰਮਲ ਹੋਣ ਤੋਂ ਬਾਅਦ 10 ਸਾਲਾਂ ਦੀ ਮਿਆਦ ਵਿੱਚ ਠੇਕੇਦਾਰ ਨੂੰ ਸਾਲਾਨਾ ਭੁਗਤਾਨਾਂ ਰਾਹੀਂ ਬਾਕੀ ਰਕਮ ਅਦਾ ਕੀਤੀ ਜਾਵੇਗੀ। 

ਇਸ ਵਿਧੀ ਰਾਹੀਂ ਠੇਕੇਦਾਰ ਦੀ ਜਵਾਬਦੇਹੀ ਵਧੇਗੀ ਅਤੇ ਉੱਚ-ਗੁਣਵੱਤਾ ਵਾਲੇ ਸੜਕੀ ਬੁਨਿਆਦੀ ਢਾਂਚੇ ਦੇ ਲੰਬੇ ਸਮੇਂ ਤੱਕ ਰੱਖ-ਰਖਾਅ ਨੂੰ ਯਕੀਨੀ ਬਣਾਇਆ ਜਾਵੇਗਾ। ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੋਹਾਲੀ ਸ਼ਹਿਰ ਵਿੱਚ ਸੜਕਾਂ ਦੀ ਮੁਰੰਮਤ ਦਾ ਕੰਮ ਫਰਵਰੀ ਮਹੀਨੇ ਵਿੱਚ ਸ਼ੁਰੂ ਹੋ ਜਾਵੇਗਾ ਅਤੇ ਇਸੇ ਸਾਲ ਅਕਤੂਬਰ ਤੱਕ ਪੂਰਾ ਹੋਣ ਦਾ ਟੀਚਾ ਮਿੱਥਿਆ ਗਿਆ ਹੈ। 

ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਦੀ ਯੋਜਨਾ ਇੱਕ ਸਪੱਸ਼ਟ ਸਮਾਂ-ਸੀਮਾ ਦੇ ਨਾਲ ਬਣਾਈ ਗਈ ਹੈ ਤਾਂ ਜੋ ਸ਼ਹਿਰੀ ਆਵਾਜਾਈ ਵਿੱਚ ਸੁਧਾਰ ਦੇ ਇਸ ਪ੍ਰਾਜੈਕਟ ਦੌਰਾਨ ਜਨਤਾ ਨੂੰ ਜ਼ਿਆਦਾ ਪਰੇਸ਼ਾਨੀ ਨਾ ਹੋਵੇ। ਉਨ੍ਹਾਂ ਦੱਸਿਆ ਕਿ ਇਸ ਪਹਿਲਕਦਮੀ ਤਹਿਤ ਲਗਭਗ 700 ਕਰੋੜ ਰੁਪਏ ਦਾ ਲਾਗਤ ਨਾਲ ਸੜਕਾਂ ਦਾ ਮਜ਼ਬੂਤੀਕਰਨ ਅਤੇ ਸੁੰਦਰੀਕਰਨ ਦਾ ਕੰਮ ਕੀਤਾ ਜਾਵੇਗਾ ਅਤੇ ਇਸ ਪਹਿਲਕਦਮੀ ਅਧੀਨ ਮੋਹਾਲੀ ਸ਼ਹਿਰ ਵਿੱਚ ਲਗਭਗ 80 ਕਿਲੋਮੀਟਰ ਸੜਕਾਂ ਦਾ ਨਵੀਨੀਕਰਨ ਕੀਤਾ ਜਾਵੇਗਾ।

ਸ. ਮੁੰਡੀਆਂ ਨੇ ਕਿਹਾ ਕਿ ਸਬੰਧਤ ਵਿਭਾਗਾਂ ਅਤੇ ਸੀਨੀਅਰ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਗੁਣਵੱਤਾ ਦੇ ਮਿਆਰਾਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਇਹ ਸਾਰੇ ਕੰਮ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਪੂਰੇ ਕੀਤੇ ਜਾਣ। ਉਨ੍ਹਾਂ ਨਾਲ ਹੀ ਕਿਹਾ ਕਿ ਇਨ੍ਹਾਂ ਕਾਰਜਾਂ ਦੀ ਗੁਣਵੱਤਾ ਨਾਲ ਕਿਸੇ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਨੇ ਕਿਹਾ ਕਿ ਇਨ੍ਹਾਂ ਪ੍ਰਸਤਾਵਿਤ ਸੁਧਾਰਾਂ ਦਾ ਉਦੇਸ਼ ਸ਼ਹਿਰ ਅਤੇ ਇਸ ਦੇ ਨਿਵਾਸੀਆਂ ਲਈ ਸੁਚਾਰੂ ਆਵਾਜਾਈ ਯਕੀਨੀ ਬਣਾਉਣਾ ਹੈ। ਇਹ ਪਹਿਲਕਦਮੀਆਂ ਆਵਾਜਾਈ ਵਿੱਚ ਵੱਡੇ ਸੁਧਾਰਾਂ ਨੂੰ ਯਕੀਨੀ ਬਣਾਉਂਦਿਆਂ ਸੜਕ ਸੁਰੱਖਿਆ ਨੂੰ ਵੀ ਮਜ਼ਬੂਤੀ ਦੇਣਗੀਆਂ। 

ਉਨ੍ਹਾਂ ਅੱਗੇ ਕਿਹਾ ਕਿ ਬਿਹਤਰ ਸੜਕੀ ਸੰਪਰਕ ਅਤੇ ਨਵੀਨੀਕਰਨ ਦੇ ਇਸ ਪ੍ਰਾਜੈਕਟ ਅਧੀਨ ਸ਼ਹਿਰੀ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਨਾਲ ਖੇਤਰ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਮਹੱਤਵਪੂਰਨ ਕਾਰਜ ਸ਼ਹਿਰ ਦੀ ਦਿੱਖ ਨੂੰ ਸਵਾਰਨ ਦੇ ਨਾਲ-ਨਾਲ ਇਥੋਂ ਦੇ ਨਾਗਰਿਕਾਂ ਲਈ ਜੀਵਨ ਦੀ ਗੁਣਵੱਤਾ ਨੂੰ ਬਿਹਤਰ ਬਣਾਉਣ ਵਿੱਚ ਅਹਿਮ ਯੋਗਦਾਨ ਪਾਉਣਗੇ।

ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਆਧੁਨਿਕ ਬੁਨਿਆਦੀ ਢਾਂਚਾ ਅਤੇ ਸਾਫ਼-ਸੁਥਰਾ ਤੇ ਯੋਜਨਾਬੱਧ ਸ਼ਹਿਰੀ ਢਾਂਚਾ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਸਮਰਪਿਤ ਹੈ ਅਤੇ ਅਜਿਹੇ ਲੋਕ-ਪੱਖੀ ਉਪਰਾਲੇ ਭਵਿੱਖ ਵਿੱਚ ਵੀ ਜਾਰੀ ਰਹਿਣਗੇ। ਇਸ ਮੌਕੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਦੇ ਪ੍ਰਮੁੱਖ ਸਕੱਤਰ ਸ੍ਰੀ ਵਿਕਾਸ ਗਰਗ ਅਤੇ ਹੋਰ ਵੀ ਮੌਜੂਦ ਸਨ।

 

Tags: Hardeep Singh Mundian , Sahnewal , Ludhiana , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD