Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੁਲਤਾਰ ਸਿੰਘ ਸੰਧਵਾਂ ਵੱਲੋਂ ਦੁੱਧ ਤੇ ਦੁੱਧ ਤੋਂ ਬਣੀਆਂ ਚੀਜਾਂ ਵਿੱਚ ਮਿਲਾਵਟਖੋਰੀ ਨੂੰ ਨੱਥ ਪਾਉਣ ਲਈ ਜਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ

ਦੁੱਧ ਅਤੇ ਦੁੱਧ ਤੋਂ ਬਨਣ ਵਾਲੀਆਂ ਚੀਜਾਂ ਵਿੱਚ ਮਿਲਾਵਟਖੋਰੀ ਨੂੰ ਕਿਸੇ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਸਪੀਕਰ ਸੰਧਵਾਂ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government, PoonamDeep Kaur, DC Faridkot, Deputy Commissioner Faridkot, Faridkot

Web Admin

Web Admin

5 Dariya News

ਫਰੀਦਕੋਟ , 29 Jan 2026

Last updated on: Jan 29, 2026, 16:49 IST

ਜਿਲ੍ਹੇ ਵਿੱਚ ਖਾਸਕਰ ਕੋਟਕਪੂਰਾ ਹਲਕੇ ਵਿੱਚ ਦੁੱਧ ਅਤੇ ਦੁੱਧ ਤੋਂ ਬਣਨ ਵਾਲੀਆਂ ਚੀਜਾਂ ਵਿੱਚ ਮਿਲਾਵਟਖੋਰੀ ਨੂੰ ਰੋਕਣ ਅਤੇ ਇਸ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਦੇ ਮੰਤਵ ਨਾਲ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਜਿਲ੍ਹਾ ਅਧਿਕਾਰੀਆਂ, ਹਲਵਾਈ ਯੂਨੀਅਨ, ਡੇਅਰੀ ਮਾਲਕਾਂ, ਕਰਿਆਨਾ ਯੂਨੀਅਨ ਤੇ ਐਨ.ਜੀ.ਓ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਰੀਵਿਊ ਮੀਟਿੰਗ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ, ਐਸ.ਐਸ.ਪੀ. ਡਾ. ਪ੍ਰੱਗਿਆ ਜੈਨ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਮੀਟਿੰਗ ਦੌਰਾਨ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਦੁੱਧ ਜੋ ਕਿ ਰੋਜਾਨਾ ਵਰਤੋਂ ਵਿੱਚ ਆਉਂਦਾ ਹੈ, ਵਿੱਚ ਵੱਧ ਰਹੀ ਮਿਲਾਵਟਖੋਰੀ ਚਿੰਤਾ ਦਾ ਵਿਸ਼ਾ ਹੈ, ਜਿਸ ਨੂੰ ਹਰ ਕੀਮਤ ਤੇ ਨਕੇਲ ਪਾਉਣੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਤ ਨਾਲ ਖਿਲਵਾੜ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। 

ਉਨ੍ਹਾਂ ਕਿਹਾ ਕਿ ਮਿਲਾਵਟ ਕਰਨ ਵਾਲਿਆਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਮਿਲਾਵਟਖੋਰਾਂ ਨੂੰ ਸਖਤ ਕਾਨੂੰਨੀ ਸਜ਼ਾ ਦਿੱਤੀ ਜਾਵੇ, ਪਰ ਇਸ ਦੇ ਨਾਲ ਨਾਲ ਹਰ ਨਾਗਰਿਕ ਨੂੰ ਮਿਲਾਵਟਖੋਰੀ ਵਿਰੁੱਧ ਜਾਗੂਰਕ ਕਰਨਾ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਲੋਕਾਂ ਨੂੰ ਵੱਧ ਰਹੀ ਮਿਲਾਵਟਖੋਰੀ ਸਬੰਧੀ ਸ਼ੋਸ਼ਲ ਮੀਡੀਆ ਅਤੇ ਪ੍ਰਿੰਟ ਮੀਡੀਆ ਰਾਹੀਂ ਵੱਧ ਤੋਂ ਵੱਧ ਜਾਗੂਰਕ ਕੀਤਾ ਜਾਵੇ। 

ਉਨ੍ਹਾਂ ਕਿਹਾ ਕਿ ਸਬ ਡਵੀਜ਼ਨ ਪੱਧਰ ਤੇ ਕਮੇਟੀਆਂ ਬਣਾਈਆਂ ਜਾਣ ਜੋ ਦੁਕਾਨਦਾਰਾਂ, ਹਲਵਾਈਆਂ ਨੂੰ ਦੁੱਧ ਅਤੇ ਦੁੱਧ ਤੋਂ ਬਣਨ ਵਾਲੀਆਂ ਚੀਜਾਂ ਪ੍ਰਤੀ ਜਾਗੂਰਕ ਕਰਨ। ਇਸ ਦੇ ਨਾਲ ਹੀ ਸਿੱਖਿਆ ਸੰਸਥਾਵਾਂ ਦੇ ਬਾਹਰ ਦੀਆਂ ਦੁਕਾਨਾਂ ਤੇ ਚੈਕਿੰਗ ਕੀਤੀ ਜਾਵੇ ਅਤੇ ਸਾਰੇ ਜਿਲ੍ਹੇ ਦੇ ਸਕੂਲਾਂ ਵਿੱਚ ਬੱਚਿਆਂ ਨੂੰ ਸਵੇਰੇ ਦੀਆਂ ਪ੍ਰਥਾਨਾ ਸਭਾਵਾਂ ਵਿੱਚ ਦੁੱਧ ਦੀ ਮਿਲਾਵਟਖੋਰੀ ਬਾਰੇ ਜਾਗੂਰਕ ਕੀਤਾ ਜਾਵੇ।

ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਦੁੱਧ ਦੀ ਸਪਲਾਈ ਚੇਨ ਤੇ ਪੂਰੀ ਨਿਗਰਾਨੀ ਰੱਖੀ ਜਾਵੇ ਅਤੇ ਵਿਕਰੀ ਸਥਾਨਾਂ ਤੇ ਅਚਨਚੇਤੀ ਚੈਕਿੰਗਾਂ ਵਧਾਈਆਂ ਜਾਣ ਅਤੇ ਦੁੱਧ ਦੀ ਜਾਂਚ ਦੇ ਤੇ ਕੈਂਪ ਜਾਰੀ ਰੱਖੇ ਜਾਣ। ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਸਪੀਕਰ ਪੰਜਾਬ ਵਿਧਾਨ ਸਭਾ ਨੂੰ ਦੱਸਿਆ ਕਿ ਉਨ੍ਹਾਂ ਵੱਲੋਂ ਪਹਿਲਾ ਜਾਰੀ ਹਦਾਇਤਾਂ ਅਨੁਸਾਰ ਮਿਲਾਵਟਖੋਰੀ ਨੂੰ ਰੋਕਣ ਲਈ ਟੋਲ ਫ੍ਰੀ ਨੰਬਰ ਜਾਰੀ ਕੀਤਾ ਜਾਵੇਗਾ। 

ਜਿਸ ਤੇ ਜਿਲ੍ਹੇ ਦਾ ਕੋਈ ਵੀ ਵਿਅਕਤੀ ਦੁੱਧ ਅਤੇ ਦੁੱਧ ਤੋਂ ਬਣਨ ਵਾਲੀਆਂ ਚੀਜਾਂ ਵਿੱਚ ਮਿਲਾਵਖੋਰੀ ਸਬੰਧੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਾਰੇ ਵਰਗਾਂ ਦਾ ਸਹਿਯੋਗ ਲੈ ਕੇ ਜਾਗਰੂਕਤਾ ਮੁਹਿੰਮ ਵੀ ਚਲਾਈ ਜਾਵੇਗੀ ਅਤੇ ਸਬ ਡਵੀਜਨ ਪੱਧਰ ਤੇ ਕਮੇਟੀਆਂ ਦਾ ਗਠਨ ਵੀ ਕੀਤਾ ਜਾਵੇਗਾ।

ਇਸ ਮੌਕੇ ਐਸ.ਡੀ.ਐਮ. ਫਰੀਦਕੋਟ ਮੇਜਰ ਡਾ. ਵਰੁਣ ਕੁਮਾਰ, ਐਸ.ਡੀ.ਐਮ. ਕੋਟਕਪੂਰਾ ਸ੍ਰੀ ਸੂਰਜ ਕੁਮਾਰ, ਜੀ.ਏ ਫਰੀਦਕੋਟ ਸ. ਗੁਰਕਿਰਨਦੀਪ ਸਿੰਘ, ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ, ਸ. ਹਰਵਿੰਦਰ ਸਿੰਘ ਫੂਡ ਸੇਫਟੀ ਅਫਸਰ, ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਨੀਲਮ ਰਾਣੀ, ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਮੈਡਮ ਅੰਜਨਾ ਕੌਂਸਲ, ਡਿਪਟੀ ਡਾਇਰੈਕਟਰ ਡੇਅਰੀ ਸ. ਨਿਰਵੈਰ ਸਿੰਘ, ਐਸ.ਐਮ.ਓ ਫਰੀਦਕੋਟ ਡਾ. ਪਰਮਜੀਤ ਸਿੰਘ ਬਰਾੜ, ਐਸ.ਐਮ.ਓ ਕੋਟਕਪੂਰਾ ਡਾ. ਹਰਿੰਦਰ ਗਾਂਧੀ, ਚੇਅਰਮੈਨ ਮਾਰਕਿਟ ਕਮੇਟੀ ਕੋਟਕਪੂਰਾ ਸ. ਗੁਰਮੀਤ ਸਿੰਘ ਆਰੇਵਾਲਾ, ਸ. ਸੁਖਜੀਤ ਸਿੰਘ ਢਿੱਲਵਾਂ, ਸ੍ਰੀ ਸਾਧੂ ਰਾਮ ਕੁਸਲਾ ਓ.ਐਸ.ਡੀ, ਮਨਪ੍ਰੀਤ ਸਿੰਘ ਮਨੀ ਧਾਲੀਵਾਲ ਪੀ.ਆਰ.ਓ, ਸ. ਸਿਵਜੀਤ ਸਿੰਘ, ਐਮ.ਸੀ. ਸ. ਸਿਮਰਨਜੀਤ ਸਿੰਘ, ਸ. ਹਰਦੀਪ ਸਿੰਘ, ਸ. ਅਮਨਦੀਪ ਸਿੰਘ, ਤੋਂ ਇਲਾਵਾ ਹਲਵਾਈ ਯੂਨੀਅਨ, ਦੋਧੀ ਯੂਨੀਅਰਨ, ਕਰਿਆਨਾ ਯੂਨੀਅਨ ਦੇ ਨੁੰਮਾਇਦੇ ਅਤੇ ਡੇਅਰੀ ਮਾਲਕ ਹਾਜ਼ਰ ਸਨ। 

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government , PoonamDeep Kaur , DC Faridkot , Deputy Commissioner Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD