Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਤਸਕਰੀ ਦੀ ਕੋਸ਼ਿਸ਼ ਨਾਕਾਮ

21 ਅਤਿ-ਆਧੁਨਿਕ ਪਿਸਤੌਲ ਅਤੇ 2.1 ਕਿਲੋ ਹੈਰੋਇਨ ਬਰਾਮਦ

Crime News Punjab, Punjab Police, Police, Crime News, Faridkot Police, Faridkot

Web Admin

Web Admin

5 Dariya News

ਫਰੀਦਕੋਟ , 29 Jan 2026

Last updated on: Jan 29, 2026, 16:55 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਤਹਿਤ ਕਾਊਂਟਰ ਇੰਟੈਲੀਜੈਂਸ (ਸੀਆਈ) ਫਰੀਦਕੋਟ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਤਾਲਮੇਲ ਰਾਹੀਂ ਫਾਜ਼ਿਲਕਾ ਦੇ ਪਿੰਡ ਤੇਜਾ ਰੁਹੇਲਾ ਵਿਖੇ ਸਰਹੱਦੀ ਚੌਕੀ (ਬੀਓਪੀ) ਜੀਜੀ-3 'ਤੇ ਸਰਹੱਦ ਪਾਰੋਂ ਤਸਕਰੀ ਦੀ ਇੱਕ ਵੱਡੀ ਕੋਸ਼ਿਸ਼ ਨੂੰ ਸਫ਼ਲਤਾਪੂਰਵਕ ਨਾਕਾਮ ਕਰਕੇ 2.1 ਕਿਲੋ ਹੈਰੋਇਨ ਅਤੇ 21 ਅਤਿ-ਆਧੁਨਿਕ ਪਿਸਤੌਲਾਂ ਸਮੇਤ ਗੋਲਾ ਬਾਰੂਦ ਬਰਾਮਦ ਕੀਤਾ ਹੈ। 

ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਬਰਾਮਦ ਕੀਤੇ ਗਏ ਹਥਿਆਰਾਂ ਅਤੇ ਗੋਲਾ ਬਾਰੂਦ ਵਿੱਚ 22 ਮੈਗਜ਼ੀਨਾਂ ਸਮੇਤ 11 ਗਲੌਕ ਪਿਸਤੌਲਾਂ, ਇੱਕ ਮੈਗਜ਼ੀਨ ਸਮੇਤ ਬਰੇਟਾ ਪਿਸਤੌਲ, 10 ਮੈਗਜ਼ੀਨਾਂ ਸਮੇਤ ਪੰਜ ਜ਼ਿਗਾਨਾ ਪਿਸਤੌਲਾਂ, ਪੰਜ ਮੈਗਜ਼ੀਨਾਂ ਸਮੇਤ ਤਿੰਨ ਨੋਰਿੰਕੋ ਪਿਸਤੌਲਾਂ, ਇੱਕ ਮੈਗਜ਼ੀਨ ਸਮੇਤ ਗੱਫਰ ਸਕਿਉਰਿਟੀ ਪਿਸਤੌਲ (ਐਮਪੀ-5 ਟਾਈਪ) ਅਤੇ 310 ਜ਼ਿੰਦਾ ਕਾਰਤੂਸ (9ਐਮਐਮ) ਸ਼ਾਮਲ ਹਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਪਾਕਿਸਤਾਨ ਅਧਾਰਤ ਤਸਕਰਾਂ ਨੇ ਕਾਰਵਾਈ ਨੂੰ ਅੰਜ਼ਾਮ ਦੇਣ ਲਈ ਜ਼ੀਰੋ ਲਾਈਨ ਪਾਰ ਕੀਤੀ ਅਤੇ ਰਾਤ ਦੇ ਹਨੇਰੇ ਅਤੇ ਸੰਘਣੀ ਧੁੰਦ ਦਾ ਫਾਇਦਾ ਉਠਾਉਂਦਿਆਂ ਭਾਰਤੀ ਖੇਤਰ ਵਿੱਚ ਹਥਿਆਰ ਅਤੇ ਨਸ਼ੀਲੇ ਪਦਾਰਥ ਭੇਜਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਇਸ ਘਟਨਾ ਨੂੰ ਦੇਖਦਿਆਂ ਬੀਐਸਐਫ ਦੇ ਚੌਕਸ ਜਵਾਨਾਂ ਨੇ ਤੁਰੰਤ ਕਾਰਵਾਈ ਕਰਦਿਆਂ ਕਈ ਗੋਲੀਆਂ ਚਲਾਈਆਂ, ਜਿਸ ਉਪਰੰਤ ਕਾਊਂਟਰ ਇੰਟੈਲੀਜੈਂਸ ਦੀ ਟੀਮ ਨਾਲ ਸਾਂਝੇ ਸਰਚ ਆਪ੍ਰੇਸ਼ਨ ਦੌਰਾਨ ਇਸਨੂੰ ਪੂਰੀ ਤਰ੍ਹਾਂ ਨਾਕਾਮ ਕਰ ਦਿੱਤਾ।

ਏਆਈਜੀ ਸੀਆਈ ਗੁਰਸੇਵਕ ਸਿੰਘ ਬਰਾੜ ਨੇ ਦੱਸਿਆ ਕਿ ਭਰੋਸੇਯੋਗ ਜਾਣਕਾਰੀ'ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਬੀਐਸਐਫ ਫਾਜ਼ਿਲਕਾ ਨਾਲ ਮਿਲ ਕੇ ਵੀਰਵਾਰ ਦੀ ਸਵੇਰ ਇੱਕ ਵਿਸ਼ੇਸ਼ ਯੋਜਨਾ ਉਲੀਕੀ ਅਤੇ ਫਾਜ਼ਿਲਕਾ ਦੇ ਪਿੰਡ ਤੇਜਾ ਰੁਹੇਲਾ ਦੇ ਖੇਤਰ ਵਿੱਚ ਸਾਂਝਾ ਆਪ੍ਰੇਸ਼ਨ ਚਲਾਇਆ ਅਤੇ ਜਦੋਂ ਪਾਕਿਸਤਾਨੀ ਤਸਕਰਾਂ ਨੇ ਖੇਪ ਨੂੰ ਅੱਗੇ ਭੇਜਣ ਦੀ ਕੋਸ਼ਿਸ਼ ਕੀਤੀ ਤਾਂ  ਬੀਐਸਐਫ ਦੇ ਤਾਇਨਾਤ ਜਵਾਨਾਂ ਨੇ ਤੁਰੰਤ ਇਸਦਾ ਜਵਾਬ ਦਿੰਦਿਆਂ ਇਸ ਘਟਨਾ ਨੂੰ ਪੂਰੀ ਤਰ੍ਹਾਂ ਨਾਕਾਮ ਕਰ ਦਿੱਤਾ। 

ਉਨ੍ਹਾਂ ਕਿਹਾ ਕਿ ਇਸ ਆਪ੍ਰੇਸ਼ਨ ਦੇ ਨਤੀਜੇ ਵਜੋਂ ਮੌਕੇ ਤੋਂ ਹਥਿਆਰਾਂ, ਗੋਲਾ ਬਾਰੂਦ ਅਤੇ ਨਸ਼ੀਲੇ ਪਦਾਰਥਾਂ ਦੀ ਵੱਡੀ ਬਰਾਮਦਗੀ ਹੋਈ ਹੈ। ਏਆਈਜੀ ਨੇ ਕਿਹਾ ਕਿ ਇਸ ਘਟਨਾ ਨਾਲ ਸਬੰਧਤ ਸਥਾਨਕ ਤਸਕਰ ਦਾ ਪਤਾ ਲਗਾ ਕੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧ ਵਿੱਚ ਐਨਡੀਪੀਐਸ ਐਕਟ ਦੀ ਧਾਰਾ 21-ਸੀ ਅਤੇ 29 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਪੁਲਿਸ ਥਾਣਾ ਐਸਐਸਓਸੀ ਫਾਜ਼ਿਲਕਾ ਵਿਖੇ ਐਫਆਈਆਰ ਨੰਬਰ 01 ਮਿਤੀ 29-01-2026 ਨੂੰ ਦਰਜ ਕੀਤੀ ਗਈ ਹੈ।

 

Tags: Crime News Punjab , Punjab Police , Police , Crime News , Faridkot Police , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD