Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਪੰਜਾਬ ਸਰਕਾਰ ਸੰਤਾਂ, ਮਹਾਂਪੁਰਸ਼ਾਂ ਤੇ ਧਾਰਮਿਕ ਸੰਪਰਦਾਵਾਂ ਦੀ ਅਗਵਾਈ ਵਿੱਚ ਵੱਡੇ ਪੱਧਰ ‘ਤੇ ਮਨਾਏਗੀ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ : ਹਰਪਾਲ ਸਿੰਘ ਚੀਮਾ

ਹਰਪਾਲ ਸਿੰਘ ਚੀਮਾ, ਲਾਲ ਚੰਦ ਕਟਾਰੂਚੱਕ, ਤਰੁਣਪ੍ਰੀਤ ਸਿੰਘ ਸੌਂਧ, ਦੀਪਕ ਬਾਲੀ ਨੂੰ ਲੈ ਕੇ ਬਣਾਈ ਕਮੇਟੀ ਨੇ ਧਾਰਮਿਕ ਆਗੂਆਂ ਅਤੇ ਮਾਹਿਰਾਂ ਦੀ ਕਮੇਟੀ ਨਾਲ ਕੀਤੀ ਪਲੇਠੀ ਮੀਟਿੰਗ

Harpal Singh Cheema, Advocate Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Jai Krishan Rouri, Lal Chand Kataruchak, Tarunpreet Singh Sond, Deepak Bali

Web Admin

Web Admin

5 Dariya News

ਚੰਡੀਗੜ੍ਹ , 29 Jan 2026

Last updated on: Jan 29, 2026, 17:14 IST

ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ ‘ਤੇ ਮਨਾਏਗੀ। ਸਾਲ ਭਰ ਚੱਲਣ ਵਾਲੇ ਇਹ ਸਮਾਗਮ ਸੰਤਾਂ, ਮਹਾਂਪੁਰਸ਼ਾਂ ਤੇ ਧਾਰਮਿਕ ਸੰਪਰਦਾਵਾਂ ਦੀ ਅਗਵਾਈ ਵਿੱਚ ਹੋਣਗੇ। ਇਨ੍ਹਾਂ ਸਮਾਗਮਾਂ ਦਾ ਆਰੰਭ 4 ਫਰਵਰੀ, 2026 ਨੂੰ ਖੁਰਾਲਗੜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ ਨਾਲ ਹੋਵੇਗਾ ਅਤੇ ਇਨ੍ਹਾਂ ਸਮਾਗਮਾਂ ਦੀ ਸਮਾਪਤੀ  ਫਰਵਰੀ 2027 ਵਿੱਚ ਹੋਵੇਗੀ। 

ਨਵੰਬਰ 2026 ਵਿੱਚ ਖੁਰਾਲਗੜ ਸਾਹਿਬ ਵਿਖੇ ਕਥਾ ਕੀਰਤਨ ਦਰਬਾਰ ਅਤੇ ਬੇਗਮਪੁਰਾ ਸਮਾਗਮ ਹੋਵੇਗਾ, ਜਿਸ ਵਿੱਚ ਧਾਰਮਿਕ ਤੇ ਹੋਰ ਸਖਸ਼ੀਅਤਾਂ ਵੀ ਸ਼ਮੂਲੀਅਤ ਕਰਨਗੀਆਂ। ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਵਿੱਚ ਅੱਜ ਇੱਥੇ ਹੋਈ ਕਮੇਟੀ ਦੀ ਪਲੇਠੀ ਮੀਟਿੰਗ ਵਿੱਚ ਮੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਤਰੁਨਪ੍ਰੀਤ ਸਿੰਘ ਸੌਂਦ, ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ, ਸੱਭਿਆਚਾਰਕ ਮਾਮਲਿਆਂ ਦੇ ਸਲਾਹਕਾਰ ਦੀਪਕ ਬਾਲੀ, ਸਕੱਤਰ ਟੂਰਿਜ਼ਮ ਕੁਮਾਰ ਅਮਿਤ, ਡਾਇਰਕਟਰ ਟੂਰਿਜ਼ਮ ਡਾ. ਸੰਜੀਵ ਤਿਵਾੜੀ ਹਾਜ਼ਰ ਸਨ। 

ਅੱਜ ਦੀ ਮੀਟਿੰਗ ਵਿੱਚ ਸ਼ਤ ਨਿਰਮਲ ਦਾਸ ਜੀ, ਸੰਤ ਇੰਦਰ ਦਾਸ ਜੀ, ਸੰਤ ਜਗੀਰ ਸਿੰਘ ਜੀ, ਸ੍ਰੀ ਸਤਿਆਵਾਨ ਜੀ, ਸ੍ਰੀ ਕ੍ਰਿਸ਼ਨ ਕੁਮਾਰ ਜੀ ਤੇ ਸ੍ਰੀ ਰਾਜ ਕਪੂਰ ਜੀ ਡੇਰਾ ਬੱਲਾਂ, ਬੀਬੀ ਸੰਤੋਸ਼ ਕੁਮਾਰੀ, ਸਕਾਲਰ ਡਾ. ਰਾਜ ਕੁਮਾਰ ਹੰਸ, ਡਾ. ਸੋਮਾ ਅਤਰੀ, ਸ੍ਰੀ ਵਿਜੇ ਆਦਿ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਪੂਰੀ ਸ਼ਰਧਾ ਤੇ ਸਤਿਕਾਰ ਨਾਲ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਸਮਾਗਮ ਮਨਾਏਗੀ। 

ਅੱਜ ਕਮੇਟੀ ਦੇ ਸਨਮੁੱਖ ਤਜਵੀਜਤ ਸਮਾਗਮਾਂ ਦੀ ਪੇਸ਼ਕਾਰੀ ਮਗਰੋਂ ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਸਿੱਖਿਆ, ਯਾਤਰਾਵਾਂ ਸਬੰਧੀ ਪੰਜਾਬ  ਭਰ ‘ਚ ਪਿੰਡ-ਪਿੰਡ ‘ਚ ਫਰਵਰੀ 27 ਤੋਂ ਫਰਵਰੀ 2027 ਤੱਕ ਸਮਾਗਮ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਸੈਮੀਨਾਰ ਤੇ ਵਰਕਸ਼ਾਪਾਂ, ਵਿਸ਼ੇਸ਼ ਕੀਰਤਨ ਸਮਾਗਮ, ਤੀਰਥ ਯਾਤਰਾ, ਸਕੂਲ ਪੱਧਰੀ ਮੁਕਾਬਲੇ, ਡਾਕੂਮੈਂਟਰੀ ਸ਼ੋਅ, ਡਰੋਨ ਸ਼ੋਅ, ਗੁਰੂ ਜੀ ਯਾਦਗਾਰੀ ਸਿੱਕਾ ਜਾਰੀ ਕਰਨਾ, ਖੂਨਦਾਨ ਕੈਂਪ, ਪਲਾਂਟੇਸ਼ਨ ਮੁਹਿੰਮ, ਮੈਰਾਥਨ, ਸ਼ੋਭਾ ਯਾਤਰਾ, ਸਾਈਕਡ ਰੈਲੀਆਂ ਆਦਿ ਸਮਾਗਮਾਂ ਦੀ ਤਜਵੀਜ਼ ਬਣਾਈ ਗਈ ਹੈ, ਜੋ ਸੰਤਾਂ, ਮਹਾਂਪੁਰਸ਼ਾਂ ਤੇ ਮਾਹਿਰਾਂ ਦੀ ਸਲਾਹ ਨਾਲ  ਹੀ ਮਨਾਏ ਜਾਣਗੇ। 

ਸ. ਚੀਮਾ ਨੇ ਕਿਹਾ ਕਿ ਇਨ੍ਹਾਂ ਸਮਾਗਮਾਂ ਦੀ ਲੜੀ ਵਿੱਚ ਮਹੀਨਾਵਾਰ ਸਮਾਗਮ ਉਲੀਕੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਦੌਰਾਨ 4 ਸ਼ੋਭਾ ਯਾਤਰਾਵਾਂ ਵਾਰਾਨਸੀ-ਖੁਰਾਲਗੜ ਸਾਹਿਬ, ਫ਼ਰੀਦਕੋਟ-ਖੁਰਾਲਗੜ ਸਾਹਿਬ,ਬਠਿੰਡਾ-ਖੁਰਾਲਗੜ ਸਾਹਿਬ ਅਤੇ ਜੰਮੂ-ਖੁਰਾਲਗੜ ਸਾਹਿਬ ਆਦਿ ਸਜਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਸਬੰਧੀ ਇੱਕ ਵਿਸ਼ੇਸ਼ ਲੋਗੋ ਵੀ ਤਿਆਰ ਕੀਤਾ ਜਾਵੇਗਾ ਅਤੇ ਸ੍ਰੀ ਗੁਰੂ ਰਵਿਦਾਸ ਜੀ ਨੂੰ ਸਮਰਪਿਤ ਇੱਕ ਸਿੱਕਾ ਵੀ ਜਾਰੀ ਕੀਤਾ ਜਾਵੇਗਾ। 

ਵਿੱਤ ਮੰਤਰੀ ਨੇ ਵਿਸ਼ੇਸ਼ ਤੌਰ ‘ਤੇ ਮੀਟਿੰਗ ਵਿੱਚ ਪਹੁੰਚੇ ਸੰਤਾਂ ਮਹਾਂਪੁਰਸ਼ਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪੂਰੀ ਸ਼ਰਧਾ ਭਾਵਨਾ ਨਾਲ ਇਹ ਸਮਾਗਮ ਕਰਵਾ ਰਹੀ ਹੈ ਅਤੇ ਸੰਤਾਂ, ਮਹਾਂਪੁਰਸ਼ਾਂ ਤੇ ਮਾਹਿਰਾਂ, ਸਕਾਲਰਾਂ ਦੀ ਅਗਵਾਈ ਤੇ ਸਲਾਹ ਨਾਲ ਸਮੁੱਚੇ ਸਮਾਗਮ ਮਨਾਏ ਜਾਣਗੇ।

 

Tags: Harpal Singh Cheema , Advocate Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Jai Krishan Rouri , Lal Chand Kataruchak , Tarunpreet Singh Sond , Deepak Bali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD