Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਾਲਾਗੜ੍ਹ ਪੁਲਿਸ ਥਾਣਾ ਬਲਾਸਟ ਕੇਸ: ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਜੁੜੇ ਦੋ ਵਿਅਕਤੀ ਨਵਾਂਸ਼ਹਿਰ ਤੋਂ ਗ੍ਰਿਫ਼ਤਾਰ; ਆਈ.ਈ.ਡੀ. ਬਰਾਮਦ

ਗ੍ਰਿਫ਼ਤਾਰ ਮੁਲਜ਼ਮ ਗੁਰਪ੍ਰੀਤ ਉਰਫ਼ ਗੋਪੀ ਨਵਾਂਸ਼ਹਿਰੀਆ ਅਤੇ ਬੀ.ਕੇ.ਆਈ. ਦੇ ਮਾਸਟਰਮਾਈਂਡ ਹਰਵਿੰਦਰ ਰਿੰਦਾ ਦੇ ਕਰੀਬੀ ਸਾਥੀ ਸ਼ੁਸ਼ਾਂਤ ਚੋਪੜਾ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ: ਡੀ.ਜੀ.ਪੀ. ਗੌਰਵ ਯਾਦਵ

Crime News Punjab, Punjab Police, Police, Crime News, SBS Nagar Police, SBS Nagar, Nawanshahr

Web Admin

Web Admin

5 Dariya News

ਨਵਾਂਸ਼ਹਿਰ , 29 Jan 2026

Last updated on: Jan 29, 2026, 18:36 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦਰਮਿਆਨ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੇ ਨਾਲਾਗੜ੍ਹ ਪੁਲਿਸ ਥਾਣਾ ਬਲਾਸਟ ਕੇਸ ਦੀ ਜਾਂਚ ਵਿੱਚ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਪਾਕਿ-ਆਈਐਸਆਈ ਤੋਂ ਹਮਾਇਤ ਪ੍ਰਾਪਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਅੱਤਵਾਦੀ ਨੈੱਟਵਰਕ ਨਾਲ ਜੁੜੇ ਇੱਕ ਨਾਰਕੋ-ਅੱਤਵਾਦੀ ਮਾਡਿਊਲ ਦੀ ਸ਼ਮੂਲੀਅਤ ਦਾ ਪਰਦਾਫਾਸ਼ ਕਰਕੇ ਇਸਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਇਹ ਕਾਰਵਾਈ ਹਿਮਾਚਲ ਪ੍ਰਦੇਸ਼ ਪੁਲਿਸ ਅਤੇ ਕੇਂਦਰੀ ਏਜੰਸੀਆਂ ਨਾਲ ਨੇੜਿਓਂ ਤਾਲਮੇਲ ਰਾਹੀਂ ਕੀਤੀ ਗਈ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਸ਼ਮਸ਼ੇਰ ਸਿੰਘ ਉਰਫ਼ ਸ਼ੇਰੂ ਉਰਫ਼ ਕਮਲ ਅਤੇ ਪ੍ਰਦੀਪ ਸਿੰਘ ਉਰਫ਼ ਦੀਪੂ ਵਜੋਂ ਹੋਈ ਹੈ, ਜੋ ਐਸਬੀਐਸ ਅਧੀਨ ਪੈਂਦੇ ਕਸਬਾ ਰਾਹੋਂ ਦੇ ਰਹਿਣ ਵਾਲੇ ਹਨ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਇੰਪਰੂਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਵੀ ਬਰਾਮਦ ਕੀਤੀ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਗੁਰਪ੍ਰੀਤ ਉਰਫ਼ ਗੋਪੀ ਨਵਾਂਸ਼ਹਿਰੀਆ ਅਤੇ ਬੀਕੇਆਈ ਦੇ ਮਾਸਟਰਮਾਈਂਡ ਹਰਵਿੰਦਰ ਰਿੰਦਾ ਦੇ ਨਜ਼ਦੀਕੀ ਸਾਥੀ ਸ਼ੁਸ਼ਾਂਤ ਚੋਪੜਾ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ। ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮਾਂ ਨੇ 31 ਦਸੰਬਰ, 2025 ਨੂੰ ਆਪਣੇ ਦੋ ਸਾਥੀਆਂ ਨਾਲ ਮਿਲ ਕੇ ਪੰਜਾਬ ਤੋਂ ਹਿਮਾਚਲ ਪ੍ਰਦੇਸ਼ ਇੱਕ ਆਈਈਡੀ ਪਹੁੰਚਾਈ ਸੀ, ਜਿਸਦੀ ਵਰਤੋਂ ਪੁਲਿਸ ਅਦਾਰਿਆਂ ਨੂੰ ਨਿਸ਼ਾਨਾ ਬਣਾਉਣ ਦੀ ਇੱਕ ਵੱਡੀ ਸਾਜ਼ਿਸ਼ ਦੇ ਹਿੱਸੇ ਵਜੋਂ 1 ਜਨਵਰੀ, 2026 ਨੂੰ ਹੋਏ ਨਾਲਾਗੜ੍ਹ ਪੁਲਿਸ ਸਟੇਸ਼ਨ ਧਮਾਕੇ ਵਿੱਚ ਕੀਤੀ ਗਈ ਸੀ। 

ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ। ਨਵਾਂਸ਼ਹਿਰ ਦੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਤੁਸ਼ਾਰ ਗੁਪਤਾ ਨੇ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਰਾਹੋਂ ਪੁਲਿਸ ਥਾਣੇ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਤਹਿਤ ਦਰਜ ਕੀਤੀ ਗਈ ਐਫਆਈਆਰ ਦੀ ਜਾਂਚ ਦੌਰਾਨ ਗ੍ਰਿਫ਼ਤਾਰ ਮੁਲਜ਼ਮਾਂ ਦੀ ਸ਼ੁਸ਼ਾਂਤ ਚੋਪੜਾ ਦੇ ਨਿਰਦੇਸ਼ਾਂ 'ਤੇ ਕੰਮ ਕਰਨ ਦੀ ਭੂਮਿਕਾ ਬਾਰੇ ਖੁਲਾਸਾ ਹੋਇਆ।

ਐਸਐਸਪੀ ਨੇ ਕਿਹਾ ਕਿ ਇਨ੍ਹਾਂ ਖੁਲਾਸਿਆਂ ਅਤੇ ਫਾਲੋ-ਅੱਪ ਕਾਰਵਾਈ ਦੇ ਆਧਾਰ 'ਤੇ ਮੁਲਜ਼ਮਾਂ ਦੁਆਰਾ ਦੱਸੇ ਗਏ ਸਥਾਨ ਤੋਂ ਇੱਕ ਆਈਈਡੀ ਬਰਾਮਦ ਕੀਤਾ ਗਿਆ ਹੈ, ਜੋ ਇਸ ਅੱਤਵਾਦੀ ਸਾਜ਼ਿਸ਼ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਦੀ ਪੁਸ਼ਟੀ ਕਰਦਾ ਹੈ। ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਦੋ ਸਾਥੀਆਂ ਦੀ ਵੀ ਪਛਾਣ ਕਰ ਲਈ ਹੈ ਅਤੇ ਉਨ੍ਹਾਂ ਨੂੰ ਫੜਨ ਲਈ ਛਾਪੇਮਾਰੀ ਜਾਰੀ ਹੈ।

ਇਸ ਸਬੰਧ ਵਿੱਚ ਅਸਲਾ ਐਕਟ ਦੀ ਧਾਰਾ 25, ਵਿਸਫੋਟਕ ਪਦਾਰਥ ਐਕਟ ਦੀ ਧਾਰਾ 4 ਅਤੇ 5, ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਦੀ ਧਾਰਾ 10,13, 15, 16, 17 ਅਤੇ 18 ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 113(1) ਅਤੇ 113(3) ਤਹਿਤ ਪੁਲਿਸ ਥਾਣਾ ਰਾਹੋਂ ਵਿਖੇ ਇੱਕ ਵੱਖਰੀ ਐਫਆਈਆਰ ਨੰ. 20 ਮਿਤੀ 29/01/2026 ਦਰਜ ਕੀਤੀ ਗਈ ਹੈ।

 

Tags: Crime News Punjab , Punjab Police , Police , Crime News , SBS Nagar Police , SBS Nagar , Nawanshahr

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD