Thursday, 04 June 2026

 

 

ਖ਼ਾਸ ਖਬਰਾਂ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ

 

ਕੈਬਨਿਟ ਮੰਤਰੀਆਂ ਤੇ ਲੋਕ ਸਭਾ ਮੈਂਬਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਵਾਲੀ ਟ੍ਰੇਨ ਬਨਾਰਸ ਲਈ ਕੀਤੀ ਰਵਾਨਾ

ਆਦਰਸ਼ਵਾਦੀ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦਾ ਦਿੱਤਾ ਸੱਦਾ

Web Admin

Web Admin

5 Dariya News

ਚੰਡੀਗੜ੍ਹ , 29 Jan 2026

Last updated on: Jan 29, 2026, 21:10 IST

ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਲਾਲ ਚੰਦ ਕਟਾਰੂਚੱਕ ਨੇ ਅੱਜ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਹਿਰ ਦੇ ਰੇਲਵੇ ਸਟੇਸ਼ਨ ਤੋਂ ਬਨਾਰਸ ਲਈ ਸ਼ਰਧਾਲੂਆਂ ਦੀ ਟ੍ਰੇਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਦਿਆਂ ਲੋਕਾਂ ਨੂੰ ਆਦਰਸ਼ਵਾਦੀ ਸਮਾਜ ਦੀ ਸਿਰਜਣਾ ਲਈ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵੱਲੋਂ ਦਿਖਾਏ ਸਰਬ-ਸਾਂਝੀਵਾਲਤਾ ਦੇ ਮਾਰਗ ’ਤੇ ਚੱਲਣ ਦਾ ਸੱਦਾ ਦਿੱਤਾ। ਇਸ ਮੌਕੇ ਉਨ੍ਹਾਂ ਨਾਲ ਲੋਕ ਸਭਾ ਮੈਂਬਰ ਰਾਜ ਕੁਮਾਰ ਚੱਬੇਵਾਲ, ਹਲਕਾ ਵਿਧਾਇਕ ਚੱਬੇਵਾਲ ਡਾ. ਇਸ਼ਾਂਕ ਕੁਮਾਰ, ਸਾਬਕਾ ਮੰਤਰੀ ਬਲਕਾਰ ਸਿੰਘ, ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਅਤੇ ਪੰਜਾਬ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਪਵਨ ਕੁਮਾਰ ਟੀਨੂੰ ਵੀ ਮੌਜੂਦ ਸਨ।

ਇਸ ਮੌਕੇ ਆਪਣੇ ਸੰਬੋਧਨ ਦੌਰਾਨ ਖਜ਼ਾਨਾ ਮੰਤਰੀ ਹਰਪਾਲ ਚੀਮਾ ਨੇ ਡੇਰਾ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਤੋਂ ਅਸ਼ੀਰਵਾਦ ਲੈਣ ਉਪਰੰਤ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਵੱਡੇ ਪੱਧਰ ’ਤੇ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਸਿੱਖਿਆ, ਯਾਤਰਾਵਾਂ ਸਬੰਧੀ ਪੰਜਾਬ ਭਰ ਵਿੱਚ ਸਮਾਗਮ ਕਰਵਾਏ ਜਾਣਗੇ, ਜਿਸ ਸਬੰਧੀ ਕੈਬਨਿਟ ਸਬ ਕਮੇਟੀ ਦੀ ਮੀਟਿੰਗ ਵਿੱਚ ਤਜਵੀਜ਼ ਬਣਾਈ ਗਈ ਹੈ।

ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਸਬੰਧੀ ਵਿਆਪਕ ਖੋਜ ਅਤੇ ਅਧਿਐਨ ਲਈ ਕੇਂਦਰ ਦੀ ਸਥਾਪਨਾ ਲਈ ਅੱਜ ਸੇਲ ਡੀਡ ਵੀ ਸਾਈਨ ਕੀਤੀ ਗਈ ਹੈ।ਸ਼੍ਰੀ ਚੀਮਾ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਮੁੱਚੀ ਮਨੁੱਖਤਾ ਦੀ ਭਲਾਈ, ਸਮਾਜ ਦੇ ਸਾਰੇ ਵਰਗਾਂ ਦੀ ਬਰਾਬਰੀ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਅੱਜ ਵੀ ਸਮੁੱਚੀ ਲੋਕਾਈ ਲਈ ਚਾਨਣ ਮੁਨਾਰਾ ਹਨ, ਜਿਨ੍ਹਾਂ ’ਤੇ ਚੱਲ ਕੇ ਸਾਨੂੰ ਸਮਾਨਤਾਵਾਦੀ ਸਮਾਜ ਦੀ ਸਿਰਜਣਾ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ।

ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ  ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਤੇ ਫ਼ਲਸਫੇ 'ਤੇ ਆਧਾਰਿਤ ਸਮਾਜ ਦੀ ਸਿਰਜਣਾ ਲਈ ਵਚਨਬੱਧ ਹੈ।  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ’ਤੇ ਮਨਾਉਣ ਲਈ ਰੂਪ-ਰੇਖਾ ਉਲੀਕੀ ਗਈ ਹੈ ਅਤੇ ਸਰਕਾਰ ਵੱਲੋਂ ਗੁਰੂ ਜੀ ਦੇ ਪ੍ਰਕਾਸ਼ ਪੁਰਬ ਨੂੰ ਬੇਮਿਸਾਲ ਢੰਗ ਨਾਲ ਮਨਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।

ਇਸ ਤੋਂ ਪਹਿਲਾਂ ਉਨ੍ਹਾਂ ਨੇ ਸੰਗਤਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਅਜਿਹੇ ਆਦਰਸ਼ ਸਮਾਜ ਦਾ ਸੰਕਲਪ ਪੇਸ਼ ਕੀਤਾ ਗਿਆ, ਜਿੱਥੇ ਕਿਸੇ ਨੂੰ ਵੀ ਕਿਸੇ ਕਿਸਮ ਦੀ ਤਕਲੀਫ਼ ਨਾ ਝੱਲਣੀ ਪਵੇ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀ ਸਿੱਖਿਆਵਾਂ ’ਤੇ ਚੱਲਦੇ ਹੋਏ ਪੰਜਾਬ ਸਰਕਾਰ ਸਮਾਜ ਦੇ ਕਮਜ਼ੋਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ।

 

Tags: Harpal Singh Cheema , Lal Chand Kataruchak , Raj Kumar Chabbewal , Balkar Singh , Kulwant Singh , Pawan Kumar Tinu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD