Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸ੍ਰੀ ਗੁਰੂ ਰਵਿਦਾਸ ਜੀ ਦੇ ਬਰਾਬਰਤਾ ਦੇ ਸੰਦੇਸ਼ ਨੂੰ ਅਗਲੀ ਪੀੜ੍ਹੀ ਤੱਕ ਲਿਜਾਣ ਅਤੇ ਸਿੱਖਿਆਵਾਂ ਦੇ ਪਸਾਰ ਲਈ ਪੰਜਾਬ ਸਰਕਾਰ ਦਾ ਵਿਸ਼ੇਸ਼ ਉਪਰਾਲਾ

ਜਲੰਧਰ ਜ਼ਿਲ੍ਹੇ ਵਿੱਚ ਬਣੇਗਾ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ: ਹਰਪਾਲ ਸਿੰਘ ਚੀਮਾ

Web Admin

Web Admin

5 Dariya News

ਚੰਡੀਗੜ੍ਹ , 29 Jan 2026

Last updated on: Jan 30, 2026, 09:31 IST

ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਛੇ ਸਦੀਆਂ ਪਹਿਲਾਂ ਸਮਾਜਿਕ-ਆਰਥਿਕ-ਰਾਜਨੀਤਿਕ ਬਰਾਬਰਤਾ ਦੇ ਦਿੱਤੇ ਸੰਦੇਸ਼ ਨੂੰ ਅਗਲੀਆਂ ਪੀੜ੍ਹੀਆਂ ਤੱਕ ਲਿਜਾਣ ਅਤੇ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੇ ਪਸਾਰ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ ਵਿੱਚ ਡੇਰਾ ਬੱਲਾਂ ਨਜ਼ਦੀਕ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ ਬਣਾਇਆ ਜਾਵੇਗਾ।

ਇਹ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਦੇਸ਼ ਭਰ ਵਿੱਚ ਇਹ ਆਪਣੇ ਆਪ ਵਿੱਚ ਇੱਕ ਵਿਸ਼ੇਸ਼ ਉਪਰਾਲਾ ਹੈ ਜਿਸ ਲਈ ਪੰਜਾਬ ਸਰਕਾਰ ਨੇ ਸਾਢੇ 10 ਕਰੋੜ ਰੁਪਏ ਦੀ ਲਾਗਤ ਨਾਲ 9 ਏਕੜ ਤੋਂ ਵੱਧ ਜ਼ਮੀਨ ਅਧਿਐਨ ਸੈਂਟਰ ਦੇ ਨਾਂ ਦਰਜ ਕੀਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਤੇ ਵਿਚਾਰਧਾਰਾ ਨੂੰ ਪੂਰੀ ਦੁਨੀਆਂ ਤੱਕ ਪਹੁੰਚਾਉਣ ਲਈ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।

ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਅੱਗੇ ਵਧਾਉਣ ਲਈ ਸੂਬੇ ਦੀ ਵਚਨਬੱਧਤਾ 'ਤੇ ਜ਼ੋਰ ਦਿੰਦਿਆਂ ਸ. ਚੀਮਾ ਨੇ ਦੱਸਿਆ ਕਿ ਇਸ ਮਕਸਦ ਲਈ ਅੱਜ ਕੁੱਲ ਤਿੰਨ ਰਜਿਸਟਰੀਆਂ ਕ੍ਰਮਵਾਰ ਪਿੰਡ ਨੌਗਜਾ (64 ਕਨਾਲ਼ 5 ਮਰਲੇ-ਲਾਗਤ 5, 40, 98, 500/- ਰੁਪਏ), ਪਿੰਡ ਫਰੀਦਪੁਰ ਪਹਿਲੀ ਰਜਿਸਟਰੀ (2 ਕਨਾਲ਼- ਲਾਗਤ 16, 74000/- ਰੁਪਏ) ਅਤੇ ਪਿੰਡ ਫਰੀਦਪੁਰ ਵਿਖੇ ਦੂਜੀ ਰਜਿਸਟਰੀ (10 ਕਨਾਲ਼ 14 ਮਰਲੇ- ਲਾਗਤ 1, 44, 62, 150/- ਰੁਪਏ) ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕੁੱਲ ਤਿੰਨ ਰਜਿਸਟਰੀਆਂ 76 ਕਨਾਲ਼ 19 ਮਰਲੇ ਹੈ ਅਤੇ ਕੁੱਲ ਲਾਗਤ 7, 02, 54, 659/- ਰਪੁਏ ਹੈ।

ਸ. ਚੀਮਾ ਨੇ ਕਿਹਾ ਕਿ, ‘’ਸਾਨੂੰ ਇਸ ਨੇਕ ਕਾਰਜ ਵਿੱਚ ਯੋਗਦਾਨ ਪਾਉਣ 'ਤੇ ਮਾਣ ਹੈ। ਸਾਡੀ ਸਰਕਾਰ ਗੁਰੂ ਰਵਿਦਾਸ ਜੀ ਦੁਆਰਾ ਪ੍ਰਚਾਰੇ ਗਏ ਸਮਾਨਤਾ, ਦਇਆ ਅਤੇ ਸਮਾਜਿਕ ਨਿਆਂ ਦੇ ਵਿਸ਼ਵਵਿਆਪੀ ਸੰਦੇਸ਼ ਨੂੰ ਫੈਲਾਉਣ ਲਈ ਸਮਰਪਿਤ ਹੈ।’’ਉਨ੍ਹਾਂ ਅੱਗੇ ਕਿਹਾ ਕਿ, ‘’ਇਹ ਅਧਿਐਨ ਕੇਂਦਰ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਨਾਦਾਇਕ ਬੁੱਧੀ ਦੀ ਰੋਸ਼ਨੀ ਵਜੋਂ ਕੰਮ ਕਰੇਗਾ।’’ 

ਇਸ ਉਪਰਾਲੇ ਦਾਮਕਸਦ ਨਵੀਂ ਪੀੜ੍ਹੀ ਨੂੰ ਇਤਿਹਾਸ ਤੋਂ ਜਾਣੂੰ ਕਰਵਾਉਣਾ ਹੈ ਅਤੇ ਸਮਾਜਿਕ-ਆਰਥਿਕ ਪਾੜੇ ਨੂੰ ਖਤਮ ਕਰਨ ਦੀ ਦਿਸ਼ਾ ਵਿੱਚ ਕਦਮ ਹੋਰ ਅੱਗੇ ਵਧਾਉਣਾ ਹੈ।ਵਿੱਤ ਮੰਤਰੀ ਨੇ ਅੱਗੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦਾ ਉਦੇਸ਼ ਸੈਮੀਨਾਰਾਂ, ਪ੍ਰਕਾਸ਼ਨਾਂ ਅਤੇ ਭਾਈਚਾਰੇ ਅਧਾਰਿਤ ਪ੍ਰੋਗਰਾਮਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੀ ਖੋਜ, ਸੰਭਾਲ ਅਤੇ ਪ੍ਰਚਾਰ ਕਰਨਾ ਹੈ।

 

Tags: Harpal Singh Cheema , Lal Chand Kataruchak , Balkar Singh , Kulwant Singh , Pawan Kumar Tinu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD