Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕੋਮਲ ਮਿੱਤਲ ਵੱਲੋਂ ਖਰੜ ਵਿੱਚ ਸੀਵਰੇਜ, ਐਸ.ਟੀ.ਪੀ. ਅਤੇ ਬਰਸਾਤੀ ਪਾਣੀ ਨਿਕਾਸੀ ਕੰਮਾਂ ਦੀ ਸਮੀਖਿਆ

Komal Mittal, DC Mohali, Deputy Commissioner Mohali, SAS Nagar, SAS Nagar Mohali, Mohali, Sahibzada Ajit Singh Nagar, Kharar, Kharar News, News of Kharar, Kharar Updates

5 Dariya News

5 Dariya News

5 Dariya News

ਖਰੜ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) , 29 Jan 2026

Last updated on: Jan 30, 2026, 12:18 IST

ਡਿਪਟੀ ਕਮਿਸ਼ਨਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਕੋਮਲ ਮਿੱਤਲ ਨੇ ਅੱਜ ਬਾਅਦ ਦੁਪਹਿਰ ਖਰੜ–ਲਾਂਡਰਾਂ ਰੋਡ ’ਤੇ ਚੱਲ ਰਹੇ ਸੀਵਰੇਜ ਕੰਮਾਂ ਦੀ ਸਮੀਖਿਆ ਕੀਤੀ ਅਤੇ ਕਾਰਜਕਾਰੀ ਅਧਿਕਾਰੀ (ਈ.ਓ.), ਨਗਰ ਕੌਂਸਲ ਖਰੜ ਨੂੰ ਨਿਰਦੇਸ਼ ਦਿੱਤੇ ਕਿ ਸੜਕ ਦੀ ਮੁਰੰਮਤ ਦਾ ਕੰਮ ਮਾਰਚ ਮਹੀਨੇ ਤੋਂ ਸ਼ੁਰੂ ਕਰਨ ਲਈ ਤੁਰੰਤ ਟੈਂਡਰ ਜਾਰੀ ਕੀਤੇ ਜਾਣ। ਉਨ੍ਹਾਂ ਨੇ ਨਾਲ ਹੀ ਬਰਸਾਤੀ ਪਾਣੀ ਦੀ ਸੁਚੱਜੀ ਅਤੇ ਉਚਿਤ ਨਿਕਾਸੀ ਯਕੀਨੀ ਬਣਾਉਣ ਦੇ ਹੁਕਮ ਵੀ ਦਿੱਤੇ।

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਖੂਨੀਮਾਜਰਾ ਵਿਖੇ ਨਿਰਮਾਣ ਅਧੀਨ ਸਿਵਰੇਜ ਟ੍ਰੀਟਮੈਂਟ ਪਲਾਂਟ (ਐਸ.ਟੀ.ਪੀ.) ਦਾ ਵੀ ਨਿਰੀਖਣ ਕੀਤਾ। ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੇ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਕਿ ਲਗਭਗ 70 ਫੀਸਦੀ ਕੰਮ ਪੂਰਾ ਹੋ ਚੁੱਕਾ ਹੈ ਅਤੇ ਇਹ ਐਸ.ਟੀ.ਪੀ. ਜੁਲਾਈ 2026 ਤੱਕ ਚਾਲੂ ਹੋਣ ਦੀ ਸੰਭਾਵਨਾ ਹੈ। ਡਿਪਟੀ ਕਮਿਸ਼ਨਰ ਨੇ ਪ੍ਰੋਜੈਕਟ ਨੂੰ ਨਿਰਧਾਰਤ ਸਮੇਂ ਅੰਦਰ ਪੂਰਾ ਕਰਨ ’ਤੇ ਜ਼ੋਰ ਦਿੱਤਾ।

ਇਸ ਤੋਂ ਬਾਅਦ ਸ੍ਰੀਮਤੀ ਕੋਮਲ ਮਿੱਤਲ ਨੇ ਛੱਜੂਮਾਜਰਾ ਰੋਡ (ਐਸ.ਬੀ.ਪੀ. ਹੋਮਜ਼ ਨੇੜੇ) ਬਰਸਾਤੀ ਪਾਣੀ ਨਿਕਾਸੀ ਕੰਮਾਂ ਦੀ ਸਮੀਖਿਆ ਕੀਤੀ ਅਤੇ ਕਾਰਜਕਾਰੀ ਅਧਿਕਾਰੀ ਨਗਰ ਕੌਂਸਲ ਖਰੜ ਨੂੰ ਨਿਰਦੇਸ਼ ਦਿੱਤੇ ਕਿ ਮਾਨਸੂਨ ਤੋਂ ਪਹਿਲਾਂ ਟਾਇਲਾਂ ਲਾਉਣ ਸਮੇਤ ਸਾਰੇ ਬਾਕੀ ਕੰਮ ਮੁਕੰਮਲ ਕੀਤੇ ਜਾਣ, ਤਾਂ ਜੋ ਇਲਾਕੇ ਦੇ ਵਸਨੀਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਅਨਮੋਲ ਸਿੰਘ ਧਾਲੀਵਾਲ, ਐਸ.ਡੀ.ਐੱਮ. ਖਰੜ ਸ੍ਰੀਮਤੀ ਦਿਵਿਆ ਪੀ. ਅਤੇ ਹੋਰ ਸੰਬੰਧਿਤ ਅਧਿਕਾਰੀ ਵੀ ਮੌਜੂਦ ਸਨ।

 

Tags: Komal Mittal , DC Mohali , Deputy Commissioner Mohali , SAS Nagar , SAS Nagar Mohali , Mohali , Sahibzada Ajit Singh Nagar , Kharar , Kharar News , News of Kharar , Kharar Updates

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD