Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਯੁੱਧ ਨਸ਼ਿਆਂ ਵਿਰੁੱਧ : 2 ਤੋਂ 6 ਫਰਵਰੀ ਤੱਕ ਬਲਾਕ ਪੱਧਰੀ 'ਤੇ ਹੋਣਗੀਆਂ ਵੀ.ਡੀ.ਸੀ ਅਤੇ ਡਬਲਿਊ.ਡੀ.ਸੀ ਦੀਆਂ ਮੀਟਿੰਗਾਂ : ਰਾਹੁਲ ਚਾਬਾ

ਨਸ਼ਿਆਂ ਦੇ ਖਾਤਮੇ 'ਚ ਅਹਿਮ ਭੂਮਿਕਾ ਨਿਭਾ ਰਹੀਆਂ ਨੇ ਵੀ.ਡੀ.ਸੀ ਅਤੇ ਡਬਲਿਊ.ਡੀ.ਸੀ ਕਮੇਟੀਆਂ : ਰਾਹੁਲ ਚਾਬਾ

Rahul Chaba, DC Sangrur, Deputy Commissioner Sangrur, Sangrur, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਸੰਗਰੂਰ , 29 Jan 2026

Last updated on: Jan 30, 2026, 12:38 IST

ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 2 ਫਰਵਰੀ ਤੋਂ 6 ਫਰਵਰੀ ਤੱਕ ਬਲਾਕ ਪੱਧਰ ’ਤੇ ਵੀਡੀਸੀ (ਵਿਲੇਜ ਡਿਫੈਂਸ ਕਮੇਟੀ) ਅਤੇ ਡਬਲਿਊ.ਡੀ.ਸੀ (ਵਾਰਡ ਡਿਫੈਂਸ ਕਮੇਟੀ) ਦੀਆਂ ਮੀਟਿੰਗਾਂ ਹੋਣਗੀਆਂ। 

ਉਹਨਾਂ ਦੱਸਿਆ ਕਿ ਇਸ ਦੌਰਾਨ ਨਸ਼ਾ ਮੁਕਤੀ ਐਪ ਡਾਊਨਲੋਡ ਕਰਨ ਸਬੰਧੀ ਵੀ ਜਾਣਕਾਰੀ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 16 ਫਰਵਰੀ ਨੂੰ ਵੀਡੀਸੀ (ਵਿਲੇਜ ਡਿਫੈਂਸ ਕਮੇਟੀ) ਅਤੇ ਡਬਲਿਊ.ਡੀ.ਸੀ (ਵਾਰਡ ਡਿਫੈਂਸ ਕਮੇਟੀ) ਦੀ ਮੈਗਾ ਮੀਟਿੰਗ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਹੋਵੇਗੀ। 

ਜਿਸ ਵਿੱਚ ਵੀਡੀਸੀ, ਡਬਲਯੂਡੀਸੀ, ਜ਼ਿਲ੍ਹਾ ਕੋਆਰਡੀਨੇਟਰ, ਅਸੈਂਬਲੀ ਲੈਵਲ, ਬਲਾਕ ਲੈਵਲ ਅਤੇ ਜ਼ੋਨਲ ਕੋਆਰਡੀਨੇਟਰ ਸ਼ਾਮਲ ਹੋਣਗੇ। ਉਹਨਾਂ ਦੱਸਿਆ ਕਿ ਫਰਵਰੀ ਦੇ ਆਖ਼ਰੀ ਹਫ਼ਤੇ ਵਿੱਚ ਜ਼ਿਲ੍ਹਾ ਪੱਧਰ ਦੀ ਸਮੀਖਿਆ ਮੀਟਿੰਗ ਕਰਵਾਈ ਜਾਵੇਗੀ, ਜਿਸ ਵਿੱਚ ਡਿਪਟੀ ਕਮਿਸ਼ਨਰ ਅਤੇ ਐੱਸਐੱਸਪੀ ਹਾਜ਼ਰ ਹੋਣਗੇ। 

ਇਸ ਮੀਟਿੰਗ ਦੌਰਾਨ ਬਲਾਕ ਅਤੇ ਅਸੈਂਬਲੀ ਪੱਧਰ ਦੀਆਂ ਮੀਟਿੰਗਾਂ ਦੀ ਕਾਰਗੁਜ਼ਾਰੀ, ਨਸ਼ਾ ਮੁਕਤੀ ਐਪ ’ਤੇ ਦਰਜ ਸ਼ਿਕਾਇਤਾਂ ਅਤੇ ਉਨ੍ਹਾਂ ’ਤੇ ਕੀਤੀ ਗਈ ਕਾਰਵਾਈ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਜਾਵੇਗੀ। ਉਨ੍ਹਾਂ ਸਾਰੇ ਐੱਸਡੀਐੱਮ, ਡੀਐੱਸਪੀ, ਐੱਸਐੱਚਓ ਅਤੇ ਹੋਰ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵੀਡੀਸੀ ਦੀ ਪਹਿਲੀ ਮੀਟਿੰਗ ਨੂੰ ਬਹੁਤ ਸੁਚੱਜੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕਰਵਾਇਆ ਜਾਵੇ, ਕਿਉਂਕਿ ਪਹਿਲੀ ਮੀਟਿੰਗ ਮੁਹਿੰਮ ਦੀ ਸਫ਼ਲਤਾ ਲਈ ਬੁਨਿਆਦ ਸਾਬਤ ਹੋਵੇਗੀ।

ਇਸ ਮੌਕੇ ਐਸਐਸਪੀ ਸਰਤਾਜ ਸਿੰਘ ਚਾਹਲ ਨੇ ਕਿਹਾ ਕਿ ਨਸ਼ੇ ਦੇ ਪੂਰਨ ਖਾਤਮੇ ਲਈ ਆਮ ਲੋਕਾਂ ਦਾ ਸਹਿਯੋਗ ਬਹੁਤ ਜਰੂਰੀ ਹੈ। ਉਹਨਾਂ ਕਿਹਾ ਕਿ ਪਿੰਡ ਅਤੇ ਵਾਰਡ ਪੱਧਰ ਉੱਤੇ ਬਣੀਆਂ ਕਮੇਟੀਆਂ ਨਸ਼ੇ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਇਹਨਾਂ ਕਮੇਟੀਆਂ ਵੱਲੋਂ ਹੋਰ ਸਰਗਰਮ ਭੂਮਿਕਾ ਨਿਭਾਈ ਜਾਵੇਗੀ।

ਇਸ ਮੌਕੇ ਨਸ਼ਾ ਮੁਕਤੀ ਮੋਰਚਾ ਦੇ ਕੋਆਰਡੀਨੇਟਰ ਲਵਪ੍ਰੀਤ ਸਿੰਘ, ਏਡੀਸੀ ਅੰਕੁਰ ਮਹਿੰਦਰੂ, ਸਮੂਹ ਐਸਪੀ, ਐਸਡੀਐਮ, ਡੀਐਸਪੀ, ਬੀਡੀਪੀਓ ਅਤੇ ਨਸ਼ਾ ਮੁਕਤੀ ਮੋਰਚਾ ਦੇ ਨੁਮਾਇੰਦੇ ਮੌਜੂਦ ਸਨ।

 

Tags: Rahul Chaba , DC Sangrur , Deputy Commissioner Sangrur , Sangrur , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD