Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

2026 ਬਜਟ ਸੈਸ਼ਨ ਦੇ ਸ਼ੁਰੂ ਵਿੱਚ ਨਰੇਂਦਰ ਮੋਦੀ ਦਾ ਸੰਬੋਧਨ

ਰਾਸ਼ਟਰਪਤੀ ਦਾ ਸੰਬੋਧਨ 140 ਕਰੋੜ ਭਾਰਤੀਆਂ ਦੇ ਆਤਮ-ਵਿਸ਼ਵਾਸ ਅਤੇ ਇੱਛਾਵਾਂ ਨੂੰ ਦਰਸਾਉਂਦਾ ਹੈ : ਨਰੇਂਦਰ ਮੋਦੀ

Narendra Modi, Modi, BJP, Bharatiya Janata Party, Prime Minister of India, Prime Minister, Narendra Damodardas Modi, Arjun Ram Meghwal, Dr Jitendra Singh, Kiren Rijiju, Dr Loganathan Murugan, Dr L Murugan

Web Admin

Web Admin

5 Dariya News

ਨਵੀਂ ਦਿੱਲੀ , 29 Jan 2026

Last updated on: Jan 30, 2026, 12:55 IST

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੰਸਦ ਕੰਪਲੈਕਸ ਵਿੱਚ 2026 ਦੇ ਬਜਟ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਮੀਡੀਆ ਨੂੰ ਸੰਬੋਧਨ ਕੀਤਾ। ਇਸ ਮੌਕੇ 'ਤੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਰਾਸ਼ਟਰਪਤੀ ਦਾ ਭਾਸ਼ਣ 140 ਕਰੋੜ ਨਾਗਰਿਕਾਂ ਦੇ ਭਰੋਸੇ ਦਾ ਪ੍ਰਗਟਾਵਾ, ਉਨ੍ਹਾਂ ਦੀ ਸਖ਼ਤ ਮਿਹਨਤ ਦਾ ਸਬੂਤ ਅਤੇ ਨੌਜਵਾਨਾਂ ਦੀਆਂ ਇੱਛਾਵਾਂ ਦਾ ਸਟੀਕ ਪ੍ਰਤੀਬਿੰਬ ਹੈ। ਉਨ੍ਹਾਂ ਨੇ ਕਿਹਾ ਕਿ ਰਾਸ਼ਟਰਪਤੀ ਨੇ ਸੈਸ਼ਨ ਅਤੇ ਸਾਲ 2026 ਦੀ ਸ਼ੁਰੂਆਤ ਵਿੱਚ ਹੀ ਸਾਰੇ ਸੰਸਦ ਮੈਂਬਰਾਂ ਦੇ ਸਾਹਮਣੇ ਕਈ ਮਾਰਗ-ਦਰਸ਼ਕ ਨੁਕਤੇ ਰੱਖੇ ਹਨ। 

ਸ਼੍ਰੀ ਮੋਦੀ ਨੇ ਕਿਹਾ ਕਿ ਦੇਸ਼ ਦੇ ਮੁਖੀ ਵਜੋਂ ਰਾਸ਼ਟਰਪਤੀ ਵੱਲੋਂ ਸਰਲ ਸ਼ਬਦਾਂ ਵਿੱਚ ਪ੍ਰਗਟਾਈਆਂ ਗਈਆਂ ਉਮੀਦਾਂ ਨੂੰ ਸਾਰੇ ਸੰਸਦ ਮੈਂਬਰਾਂ ਨੇ ਗੰਭੀਰਤਾ ਨਾਲ ਲਿਆ ਹੋਵੇਗਾ, ਜਿਸ ਨਾਲ ਇਹ ਸੈਸ਼ਨ ਬੇਹੱਦ ਅਹਿਮ ਹੋ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਬਜਟ ਸੈਸ਼ਨ 21ਵੀਂ ਸਦੀ ਦੀ ਪਹਿਲੀ ਤਿਮਾਹੀ ਦੀ ਸਮਾਪਤੀ ਅਤੇ ਦੂਜੀ ਤਿਮਾਹੀ ਦੀ ਸ਼ੁਰੂਆਤ ਦਾ ਪ੍ਰਤੀਕ ਹੈ। ਉਨ੍ਹਾਂ ਨੇ ਉਜਾਗਰ ਕੀਤਾ ਕਿ 2047 ਤੱਕ ਇੱਕ ਵਿਕਸਿਤ ਭਾਰਤ ਦੇ ਟੀਚੇ ਨੂੰ ਹਾਸਲ ਕਰਨ ਲਈ ਅਗਲੇ 25 ਸਾਲ ਅਹਿਮ ਹਨ ਅਤੇ ਇਹ ਬਜਟ ਸਦੀ ਦੀ ਦੂਜੀ ਤਿਮਾਹੀ ਦਾ ਪਹਿਲਾ ਬਜਟ ਹੈ। 

ਪ੍ਰਧਾਨ ਮੰਤਰੀ ਨੇ ਜ਼ਿਕਰ ਕੀਤਾ ਕਿ ਵਿੱਤ ਮੰਤਰੀ ਨਿਰਮਲਾ ਸੀਤਾਰਮਣ, ਜੋ ਦੇਸ਼ ਦੀ ਪਹਿਲੀ ਮਹਿਲਾ ਵਿੱਤ ਮੰਤਰੀ ਹੈ, ਲਗਾਤਾਰ ਨੌਵੀਂ ਵਾਰ ਸੰਸਦ ਵਿੱਚ ਬਜਟ ਪੇਸ਼ ਕਰ ਰਹੀ ਹੈ, ਜੋ ਭਾਰਤ ਦੇ ਸੰਸਦੀ ਇਤਿਹਾਸ ਵਿੱਚ ਇੱਕ ਮਾਣਮੱਤਾ ਪਲ ਹੈ। ਸ਼੍ਰੀ ਮੋਦੀ ਨੇ ਜ਼ਿਕਰ ਕੀਤਾ ਕਿ ਸਾਲ ਦੀ ਸ਼ੁਰੂਆਤ ਬੇਹੱਦ ਸਕਾਰਾਤਮਕ ਰਹੀ ਹੈ, ਇੱਕ ਆਤਮ-ਵਿਸ਼ਵਾਸੀ ਭਾਰਤ ਦੁਨੀਆ ਲਈ ਉਮੀਦ ਦੀ ਕਿਰਨ ਅਤੇ ਖਿੱਚ ਦਾ ਕੇਂਦਰ ਬਣ ਕੇ ਉੱਭਰਿਆ ਹੈ। 

ਉਨ੍ਹਾਂ ਨੇ ਕਿਹਾ ਕਿ ਇਸ ਤਿਮਾਹੀ ਦੀ ਸ਼ੁਰੂਆਤ ਵਿੱਚ ਭਾਰਤ ਅਤੇ ਯੂਰਪੀਅਨ ਯੂਨੀਅਨ ਵਿੱਚ ਹੋਇਆ ਮੁਕਤ ਵਪਾਰ ਸਮਝੌਤਾ ਭਾਰਤ ਦੇ ਨੌਜਵਾਨਾਂ ਦੇ ਸੁਨਹਿਰੀ ਭਵਿੱਖ ਅਤੇ ਅੱਗੇ ਦੀਆਂ ਆਸ਼ਾਵਾਦੀ ਦਿਸ਼ਾਵਾਂ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਇਹ ਸਮਝੌਤਾ ਅਭਿਲਾਸ਼ੀ ਭਾਰਤ, ਇੱਛਾਵਾਂ ਨਾਲ ਭਰੇ ਨੌਜਵਾਨਾਂ ਅਤੇ ਆਤਮ-ਨਿਰਭਰ ਭਾਰਤ ਲਈ ਮੁਕਤ ਵਪਾਰ ਹੈ।

ਪ੍ਰਧਾਨ ਮੰਤਰੀ ਨੇ ਦ੍ਰਿੜ੍ਹ ਭਰੋਸਾ ਪ੍ਰਗਟ ਕੀਤਾ ਕਿ ਭਾਰਤ ਦੇ ਨਿਰਮਾਤਾ ਆਪਣੀਆਂ ਸਮਰੱਥਾਵਾਂ ਨੂੰ ਵਧਾਉਣ ਲਈ ਇਸ ਮੌਕੇ ਦਾ ਲਾਭ ਲੈਣਗੇ। ਉਨ੍ਹਾਂ ਨੇ ਸਾਰੇ ਉਤਪਾਦਕਾਂ ਨੂੰ ਤਾਕੀਦ ਕੀਤੀ ਕਿ ਭਾਰਤ ਅਤੇ ਯੂਰਪੀਅਨ ਯੂਨੀਅਨ ਵਿਚਕਾਰ ਹੋਏ ਇਸ ਸਮਝੌਤੇ, ਜਿਸਨੂੰ "ਸਾਰੇ ਸਮਝੌਤਿਆਂ ਦੀ ਮਾਂ" ਕਿਹਾ ਜਾ ਰਿਹਾ ਹੈ, ਦੇ ਨਾਲ ਹੁਣ ਇੱਕ ਵੱਡਾ ਬਜ਼ਾਰ ਖੁੱਲ੍ਹ ਗਿਆ ਹੈ ਅਤੇ ਭਾਰਤੀ ਸਮਾਨ ਉੱਥੇ ਘੱਟ ਲਾਗਤ 'ਤੇ ਪਹੁੰਚਣਗੇ। 

ਉਨ੍ਹਾਂ ਨੇ ਉਦਯੋਗ ਜਗਤ ਦੇ ਆਗੂਆਂ ਅਤੇ ਨਿਰਮਾਤਾਵਾਂ ਨੂੰ ਸਾਵਧਾਨ ਕੀਤਾ ਕਿ ਉਹ ਸੰਤੁਸ਼ਟ ਨਾ ਹੋਣ, ਬਲਕਿ ਗੁਣਵੱਤਾ ਵੱਲ ਧਿਆਨ ਕੇਂਦ੍ਰਿਤ ਕਰਨ। ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਸਰਬਉੱਚ ਗੁਣਵੱਤਾ ਵਾਲੇ ਉਤਪਾਦਾਂ ਦੇ ਇਸ ਖੁੱਲ੍ਹੇ ਬਜ਼ਾਰ ਵਿੱਚ ਦਾਖਲ ਹੋਣ ਨਾਲ ਨਾ ਸਿਰਫ਼ 27 ਯੂਰਪੀਅਨ ਯੂਨੀਅਨ ਦੇਸ਼ਾਂ ਦੇ ਖ਼ਰੀਦਦਾਰਾਂ ਤੋਂ ਲਾਭ ਹਾਸਲ ਹੋਵੇਗਾ, ਬਲਕਿ ਉਨ੍ਹਾਂ ਦਾ ਭਰੋਸਾ ਵੀ ਜਿੱਤਿਆ ਜਾਵੇਗਾ, ਜਿਸ ਨਾਲ ਦਹਾਕਿਆਂ ਤੱਕ ਲੰਬਾ ਪ੍ਰਭਾਵ ਪਵੇਗਾ। 

ਉਨ੍ਹਾਂ ਨੇ ਕਿਹਾ ਕਿ ਦੇਸ਼ ਦੇ ਬ੍ਰਾਂਡ ਦੇ ਅਨੁਸਾਰ ਕੰਪਨੀਆਂ ਦੇ ਬ੍ਰਾਂਡ ਨਵੀਂ ਸਾਖ ਸਥਾਪਤ ਕਰਨਗੇ। ਸ਼੍ਰੀ ਮੋਦੀ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ 27 ਦੇਸ਼ਾਂ ਨਾਲ ਹੋਇਆ ਇਹ ਸਮਝੌਤਾ ਭਾਰਤ ਦੇ ਮਛੇਰਿਆਂ, ਕਿਸਾਨਾਂ, ਨੌਜਵਾਨਾਂ ਅਤੇ ਸੇਵਾ ਖੇਤਰ ਵਿੱਚ ਕੰਮ ਕਰਨ ਵਾਲੇ ਉਨ੍ਹਾਂ ਲੋਕਾਂ ਲਈ ਅਥਾਹ ਮੌਕੇ ਲੈ ਕੇ ਆਇਆ ਹੈ ਜੋ ਵਿਸ਼ਵ ਪੱਧਰ 'ਤੇ ਮੌਕੇ ਲੱਭਣ ਦੇ ਇੱਛੁਕ ਹਨ। ਉਨ੍ਹਾਂ ਨੇ ਭਰੋਸਾ ਪ੍ਰਗਟ ਕੀਤਾ ਕਿ ਇਹ ਇੱਕ ਆਤਮ-ਵਿਸ਼ਵਾਸੀ, ਪ੍ਰਤੀਯੋਗੀ ਅਤੇ ਉਤਪਾਦਕ ਭਾਰਤ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਜਦੋਂ ਕਿ ਰਾਸ਼ਟਰੀ ਧਿਆਨ ਕੁਦਰਤੀ ਤੌਰ 'ਤੇ ਬਜਟ ਵੱਲ ਜਾਂਦਾ ਹੈ, ਫਿਰ ਵੀ ਇਸ ਸਰਕਾਰ ਦੀ ਪਹਿਚਾਣ ਸੁਧਾਰ, ਲਾਗੂਕਰਨ ਅਤੇ ਪਰਿਵਰਤਨ ਰਹੀ ਹੈ। ਉਨ੍ਹਾਂ ਨੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਦੇਸ਼ ਹੁਣ ਸੁਧਾਰ ਦੇ ਰਾਹ 'ਤੇ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ ਅਤੇ ਇਸ ਸੁਧਾਰ ਯਾਤਰਾ ਨੂੰ ਗਤੀ ਦੇਣ ਵਿੱਚ ਆਪਣਾ ਸਕਾਰਾਤਮਕ ਯੋਗਦਾਨ ਦੇਣ ਵਾਲੇ ਸਾਰੇ ਸੰਸਦ ਮੈਂਬਰਾਂ ਦਾ ਧੰਨਵਾਦ ਕੀਤਾ। 

ਉਨ੍ਹਾਂ ਨੇ ਕਿਹਾ ਕਿ ਦੇਸ਼ ਲੰਬੇ ਸਮੇਂ ਦੀਆਂ ਸਮੱਸਿਆਵਾਂ ਤੋਂ ਹਟ ਕੇ ਲੰਬੇ ਸਮੇਂ ਦੇ ਹੱਲਾਂ ਵੱਲ ਵਧ ਰਿਹਾ ਹੈ, ਜੋ ਅਨੁਮਾਨਯੋਗ ਹਨ ਅਤੇ ਵਿਸ਼ਵ-ਵਿਆਪੀ ਭਰੋਸੇ ਦਾ ਨਿਰਮਾਣ ਕਰਦੇ ਹਨ। ਸ਼੍ਰੀ ਮੋਦੀ ਨੇ ਕਿਹਾ ਕਿ ਰਾਸ਼ਟਰੀ ਤਰੱਕੀ ਦੇ ਮੰਤਵ ਨਾਲ ਲਿਆ ਗਿਆ ਹਰ ਫ਼ੈਸਲਾ ਮਨੁੱਖ-ਕੇਂਦ੍ਰਿਤ ਰਹੇਗਾ। ਉਨ੍ਹਾਂ ਨੇ ਉਜਾਗਰ ਕੀਤਾ ਕਿ ਭਾਰਤ ਟੈਕਨਾਲੋਜੀ ਨਾਲ ਮੁਕਾਬਲਾ ਕਰੇਗਾ, ਇਸਨੂੰ ਅਪਣਾਏਗਾ ਅਤੇ ਇਸਦੀ ਤਾਕਤ ਨੂੰ ਸਵੀਕਾਰ ਕਰੇਗਾ, ਪਰ ਸਰਕਾਰ ਮਨੁੱਖ-ਕੇਂਦ੍ਰਿਤ ਪ੍ਰਣਾਲੀਆਂ ’ਤੇ ਕਦੇ ਵੀ ਸਮਝੌਤਾ ਨਹੀਂ ਕਰੇਗੀ ਅਤੇ ਸੰਵੇਦਨਸ਼ੀਲਤਾ ਨਾਲ ਟੈਕਨਾਲੋਜੀ ਨੂੰ ਸੰਤੁਲਿਤ ਕਰਨ ਦੇ ਨਜ਼ਰੀਏ ਨਾਲ ਅੱਗੇ ਵਧੇਗੀ। 

ਉਨ੍ਹਾਂ ਨੇ ਕਿਹਾ ਕਿ ਆਲੋਚਕ ਵੀ ਆਖਰੀ ਮੀਲ ਤੱਕ ਯੋਜਨਾਵਾਂ ਦੀ ਪਹੁੰਚ ਯਕੀਨੀ ਬਣਾਉਣ ਅਤੇ ਉਨ੍ਹਾਂ ਨੂੰ ਸਿਰਫ਼ ਕਾਗਜ਼ਾਂ ਤਕ ਸੀਮਤ ਨਾ ਰੱਖ ਕੇ ਲੋਕਾਂ ਦੇ ਜੀਵਨ ਤੱਕ ਪਹੁੰਚਾਉਣ ’ਤੇ ਸਰਕਾਰ ਦੇ ਫੋਕਸ ਨੂੰ ਸਵੀਕਾਰ ਕਰਦੇ ਹਨ। ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਸੁਧਾਰ ਦੀ ਰਾਹ ’ਤੇ ਅਗਲੀ ਪੀੜ੍ਹੀ ਦੇ ਸੁਧਾਰਾਂ ਨਾਲ ਇਹ ਰਵਾਇਤ ਜਾਰੀ ਰਹੇਗੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਦਾ ਲੋਕਤੰਤਰ ਅਤੇ ਆਬਾਦੀ ਅੱਜ ਦੁਨੀਆ ਲਈ ਇੱਕ ਵੱਡੀ ਉਮੀਦ ਹੈ ਅਤੇ ਲੋਕਤੰਤਰ ਦੇ ਇਸ ਮੰਦਰ ਵਿੱਚ, ਭਾਰਤ ਕੋਲ ਤਾਕਤ, ਲੋਕਤੰਤਰ ਪ੍ਰਤੀ ਵਚਨਬੱਧਤਾ ਅਤੇ ਲੋਕਤੰਤਰੀ ਪ੍ਰਕਿਰਿਆਵਾਂ ਰਾਹੀਂ ਲਏ ਗਏ ਫ਼ੈਸਲਿਆਂ ਦੇ ਪ੍ਰਤੀ ਸਨਮਾਨ ਦਾ ਸੁਨੇਹਾ ਦੇਣ ਦਾ ਮੌਕਾ ਹੈ - ਅਜਿਹੇ ਸੁਨੇਹੇ ਜਿਨ੍ਹਾਂ ਦਾ ਵਿਸ਼ਵ ਪੱਧਰ 'ਤੇ ਸਵਾਗਤ ਹੋਵੇ ਅਤੇ ਸਵੀਕਾਰਯੋਗ ਹੋਣ। 

ਸ਼੍ਰੀ ਮੋਦੀ ਨੇ ਕਿਹਾ ਕਿ ਇਹ ਸਮਾਂ ਵਿਘਨ ਪਾਉਣ ਦਾ ਨਹੀਂ, ਬਲਕਿ ਹੱਲ ਕੱਢਣ ਦਾ ਹੈ; ਰੁਕਾਵਟਾਂ ਦਾ ਨਹੀਂ, ਬਲਕਿ ਸੰਕਲਪਾਂ ਦਾ ਹੈ। ਉਨ੍ਹਾਂ ਨੇ ਸਾਰੇ ਸੰਸਦ ਮੈਂਬਰਾਂ ਨੂੰ ਹੱਲਾਂ ਦੇ ਯੁੱਗ ਨੂੰ ਗਤੀ ਦੇਣ, ਫ਼ੈਸਲਿਆਂ ਨੂੰ ਸਸ਼ਕਤ ਬਣਾਉਣ ਅਤੇ ਆਖਰੀ ਮੀਲ ਤੱਕ ਸਫ਼ਲ ਡਿਲੀਵਰੀ ਯਕੀਨੀ ਬਣਾਉਣ ਵਿੱਚ ਸਹਿਯੋਗ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਨੇ ਸਾਰਿਆਂ ਨੂੰ ਦਿਲੋਂ ਧੰਨਵਾਦ ਅਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਆਪਣੇ ਸੰਬੋਧਨ ਦੀ ਸਮਾਪਤੀ ਕੀਤੀ।

 

Tags: Narendra Modi , Modi , BJP , Bharatiya Janata Party , Prime Minister of India , Prime Minister , Narendra Damodardas Modi , Arjun Ram Meghwal , Dr Jitendra Singh , Kiren Rijiju , Dr Loganathan Murugan , Dr L Murugan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD